Dharmendra Health Update: ਬਾਲੀਵੁੱਡ ਦੇ ਦਿੱਗਜ ਐਕਟਰ ਧਰਮਿੰਦਰ (Dharmendra ) ਨੂੰ ਸਿਹਤ ਖ਼ਰਾਬ ਹੋਣ ਕਾਰਨ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਸੀ। ਇੱਕ ਨਜ਼ਦੀਕੀ ਸੂਤਰ ਨੇ 'ਏਬੀਪੀ ਨਿਊਜ਼' ਨੂੰ ਦੱਸਿਆ ਕਿ ਕੁਝ ਦਿਨ ਪਹਿਲਾਂ ਧਰਮਿੰਦਰ ਦੀ ਸਿਹਤ ਵਿਗੜ ਗਈ ਸੀ, ਜਿਸ ਕਾਰਨ ਉਨ੍ਹਾਂ ਨੂੰ ਹਸਪਤਾਲ 'ਚ ਭਰਤੀ ਕਰਵਾਉਣਾ ਪਿਆ ਸੀ। ਫਿਲਹਾਲ ਉਨ੍ਹਾਂ ਦੀ ਸਿਹਤ 'ਚ ਸੁਧਾਰ ਹੋਣ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ।


ਧਰਮਿੰਦਰ ਨੇ ਟਵੀਟ ਕੀਤਾ ਕਿ ਉਨ੍ਹਾਂ ਨੂੰ ਸਰੀਰ ਪ੍ਰਤੀ ਲਾਪਰਵਾਹੀ ਦਾ ਨਤੀਜਾ ਭੁਗਤਣਾ ਪੈ ਰਿਹਾ ਹੈ। ਨਤੀਜੇ ਵਜੋਂ, ਉਨ੍ਹਾਂ ਨੂੰ ਮਾਸਪੇਸ਼ੀਆਂ ਦੇ ਦਰਦ ਦਾ ਸਾਹਮਣਾ ਕਰਨਾ ਪਿਆ। ਦਰਦ ਇੰਨਾ ਜ਼ਿਆਦਾ ਸੀ ਕਿ ਉਨ੍ਹਾਂ ਨੂੰ ਹਸਪਤਾਲ ਜਾਣਾ ਪਿਆ। ਧਰਮਿੰਦਰ ਨੇ ਅੱਗੇ ਕਿਹਾ, 'ਤੁਹਾਡੇ ਲੋਕਾਂ ਦੇ ਆਸ਼ੀਰਵਾਦ ਅਤੇ ਭਗਵਾਨ ਦੇ ਆਸ਼ੀਰਵਾਦ ਨਾਲ ਮੈਂ ਹੁਣ ਠੀਕ ਹਾਂ। ਲਵ ਯੂ ਆਲ।'






ਫਿਲਹਾਲ ਬਿਮਾਰੀ ਬਾਰੇ ਅਤੇ ਹਸਪਤਾਲ ਬਾਰੇ ਵਧੇਰੇ ਜਾਣਕਾਰੀ ਨਹੀਂ ਦਿੱਤੀ ਜਾ ਰਹੀ ਹੈ। ਇਸੇ ਸਮੇਂ ਜਦੋਂ ਧਰਮਿੰਦਰ ਦੇ ਬੇਟੇ ਸੰਨੀ ਦਿਓਲ ਨੂੰ ਆਪਣੇ ਪਿਤਾ ਦੇ ਹਸਪਤਾਲ 'ਚ ਹੋਣ ਦੀ ਖ਼ਬਰ ਮਿਲੀ ਤਾਂ ਉਹ ਆਪਣੀ ਫਿਲਮ ਸੂਰਿਆਦੇਵ ਦੀ ਸ਼ੂਟਿੰਗ ਛੱਡ ਕੇ ਮੁੰਬਈ ਆ ਗਏ ਅਤੇ ਧਰਮਿੰਦਰ ਨੂੰ ਮਿਲਣ ਹਸਪਤਾਲ ਪਹੁੰਚੇ।


ਦੱਸ ਦੇਈਏ ਕਿ ਧਰਮਿੰਦਰ 86 ਸਾਲ ਦੇ ਹਨ, ਇਸ ਲਈ ਉਹ ਆਪਣੀ ਬੀਮਾਰੀ ਤੋਂ ਹੌਲੀ-ਹੌਲੀ ਠੀਕ ਹੋ ਰਹੇ ਹਨ। ਇਸ ਦੇ ਨਾਲ ਹੀ ਐਕਟਰ ਧਰਮਿੰਦਰ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੇ ਹਨ। ਸੋਸ਼ਲ ਮੀਡੀਆ 'ਤੇ ਸਾਹਮਣੇ ਆਈਆਂ ਜ਼ਿਆਦਾਤਰ ਵੀਡੀਓਜ਼ 'ਚ ਉਹ ਆਪਣੇ ਫਾਰਮ ਹਾਊਸ 'ਚ ਨਜ਼ਰ ਆਉਂਦੇ ਹਨ। ਜਿੱਥੇ ਕਈ ਵਾਰ ਉਨ੍ਹਾਂ ਨੂੰ ਕਸਰਤ ਕਰਦੇ ਵੀ ਦੇਖਿਆ ਗਿਆ ਹੈ। ਇਸ ਤੋਂ ਇਲਾਵਾ ਉਹ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਪੁਰਾਣੀਆਂ ਤਸਵੀਰਾਂ ਵੀ ਸ਼ੇਅਰ ਕਰਦੇ ਰਹਿੰਦੇ ਹਨ।


ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ 80 ਸਾਲ ਦੀ ਉਮਰ ਵਿੱਚ ਵੀ ਬਾਲੀਵੁੱਡ ਵਿੱਚ ਐਕਟਿਵ ਹਨ। ਉਹ 2007 'ਚ ਆਈ ਫਿਲਮ 'ਆਪਨੇ' ਦੇ ਸੀਕਵਲ 'ਚ ਨਜ਼ਰ ਆਏ ਸੀ। ਜਿੱਥੇ ਅਸੀਂ ਧਰਮਿੰਦਰ ਦੇ ਨਾਲ ਉਨ੍ਹਾਂ ਦੇ ਬੇਟੇ ਸੰਨੀ ਦਿਓਲ ਅਤੇ ਬੌਬੀ ਦਿਓਲ ਨੂੰ ਫਿਲਮ 'ਆਪਨੇ' 'ਚ ਦੇਖਿਆ।


ਇਹ ਵੀ ਪੜ੍ਹੋ