ਪੜਚੋਲ ਕਰੋ

ਵਿੱਕੀ ਕੌਸ਼ਲ-ਕੈਟਰੀਨਾ ਕੈਫ ਦੇ ਵਿਆਹ ਖ਼ਿਲਾਫ਼ ਰਾਜਸਥਾਨ 'ਚ ਸ਼ਿਕਾਇਤ ਦਰਜ, ਜਾਣੋ ਕੀ ਹੈ ਮਾਜਰਾ

ਨਿਊਜ਼ ਏਜੰਸੀ ਏਐਨਆਈ ਨੇ ਇਕ ਸੂਤਰ ਦੇ ਹਵਾਲੇ ਨਾਲ ਦੱਸਿਆ ਕਿ ਵਿਆਹ ਵਿੱਚ ਕਬੀਰ ਖਾਨ, ਨਿਰਮਾਤਾ ਅੰਮ੍ਰਿਤਪਾਲ ਸਿੰਘ ਬਰਿੰਦਾ ਅਤੇ ਨਿਰਦੇਸ਼ਕ ਆਨੰਦ ਤਿਵਾਰੀ ਸਮੇਤ 120 ਮਹਿਮਾਨ ਸ਼ਾਮਲ ਹੋਣਗੇ।

ਵਿੱਕੀ ਕੌਸ਼ਲ ਤੇ ਕੈਟਰੀਨਾ ਕੈਫ ਰਾਜਸਥਾਨ ਦੇ ਸਵਾਈ ਮਾਧੋਪੁਰ ਦੇ ਇਕ ਸ਼ਾਹੀ ਹੋਟਲ 'ਚ ਵਿਆਹ ਦੇ ਬੰਧਨ 'ਚ ਬੱਝਣ ਲਈ ਤਿਆਰ ਹਨ। ਦੋਵੇਂ ਕਲਾਕਾਰ ਆਪਣੇ ਪਰਿਵਾਰ ਸਮੇਤ ਰਾਜਸਥਾਨ ਪਹੁੰਚ ਚੁੱਕੇ ਹਨ। ਵਿਆਹ 7 ਤੋਂ 9 ਦਸੰਬਰ ਤਕ ਚੱਲੇਗਾ। ਹਾਲਾਂਕਿ ਇਕ ਸਥਾਨਕ ਵਕੀਲ ਨੇ ਵਿੱਕੀ ਅਤੇ ਕੈਟਰੀਨਾ ਦੇ ਵਿਆਹ ਨੂੰ ਲੈ ਕੇ ਸ਼ਿਕਾਇਤ ਦਰਜ ਕਰਵਾਈ ਹੈ।

ਨਿਊਜ਼ ਏਜੰਸੀ ਆਈਏਐਨਐਸ ਮੁਤਾਬਕ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਹੈ। ਦਰਅਸਲ ਮਾਮਲਾ ਵਿਆਹ ਕਾਰਨ ਇਕ ਮੰਦਰ ਨੂੰ ਜਾਣ ਦਾ ਰਸਤਾ ਰੋਕਣ ਕਾਰਨ ਹੋਇਆ ਹੈ। ਸ਼ਿਕਾਇਤਕਰਤਾ ਦਾ ਕਹਿਣਾ ਹੈ ਕਿ ਪ੍ਰਸ਼ਾਸਨ ਨੇ 6 ਤੋਂ 12 ਦਸੰਬਰ ਤਕ ਚੌਥ ਮਾਤਾ ਮੰਦਰ ਦਾ ਰਸਤਾ ਬੰਦ ਕਰ ਦਿੱਤਾ ਹੈ, ਜਿਸ ਕਾਰਨ ਸ਼ਰਧਾਲੂਆਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਵੇਗਾ। ਇਹ ਸ਼ਿਕਾਇਤ ਐਡਵੋਕੇਟ ਨੇਤਰਬਿੰਦ ਸਿੰਘ ਜਾਦੌਨ ਦੀ ਤਰਫੋਂ ਸਿਕਸ ਸੈਂਸ ਫੋਰਟ ਦੀ ਮੈਨੇਜਰ ਕੈਟਰੀਨਾ ਕੈਫ, ਵਿੱਕੀ ਕੌਸ਼ਲ ਅਤੇ ਜ਼ਿਲ੍ਹਾ ਕੁਲੈਕਟਰ ਵਿਰੁੱਧ ਦਰਜ ਕਰਵਾਈ ਗਈ ਹੈ।

ਨਿਊਜ਼ ਏਜੰਸੀ ਏਐਨਆਈ ਨੇ ਇਕ ਸੂਤਰ ਦੇ ਹਵਾਲੇ ਨਾਲ ਦੱਸਿਆ ਕਿ ਵਿਆਹ ਵਿੱਚ ਕਬੀਰ ਖਾਨ, ਨਿਰਮਾਤਾ ਅੰਮ੍ਰਿਤਪਾਲ ਸਿੰਘ ਬਰਿੰਦਾ ਅਤੇ ਨਿਰਦੇਸ਼ਕ ਆਨੰਦ ਤਿਵਾਰੀ ਸਮੇਤ 120 ਮਹਿਮਾਨ ਸ਼ਾਮਲ ਹੋਣਗੇ। ਦੇਰ ਸ਼ਾਮ ਕੈਟਰੀਨਾ ਦੀ ਮਾਂ ਸੂਜ਼ਨ ਟਰਕੋਟ, ਭੈਣਾਂ ਨਤਾਸ਼ਾ, ਇਜ਼ਾਬੇਲ ਕੈਫ, ਭਰਾ ਸਬਸ਼ੀਅਨ ਲੌਰੇਂਟ ਮਿਕੇਲ, ਕੈਟਰੀਨਾ ਅਤੇ ਵਿੱਕੀ ਕੌਸ਼ਲ ਜੈਪੁਰ ਪਹੁੰਚ ਗਏ। ਵਿਆਹ ਸਮਾਗਮ 7 ਤਰੀਕ ਤੋਂ ਸ਼ੁਰੂ ਹੋਣਗੇ। ਖਬਰਾਂ ਮੁਤਾਬਕ ਸਲਮਾਨ ਦੇ ਬਾਡੀਗਾਰਡ ਸ਼ੇਰਾ ਦੀ ਕੰਪਨੀ ਵਿਆਹ 'ਚ ਸੁਰੱਖਿਆ ਪ੍ਰਬੰਧਾਂ ਦੀ ਦੇਖਭਾਲ ਕਰੇਗੀ।

ਸਥਾਨਕ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਬੀਤੇ ਸ਼ੁੱਕਰਵਾਰ ਨੂੰ ਜ਼ਿਲ੍ਹਾ ਕੁਲੈਕਟਰ ਰਾਜਿੰਦਰ ਕਿਸ਼ਨ ਦੀ ਪ੍ਰਧਾਨਗੀ ਹੇਠ ਮੀਟਿੰਗ ਕਰਕੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੀਟਿੰਗ ਵਿਚ ਐਸਪੀ ਰਾਜੇਸ਼ ਸਿੰਘ, ਏਡੀਐਮ ਸੂਰਜ ਸਿੰਘ ਨੇਗੀ, ਈਵੈਂਟ ਕੰਪਨੀ ਦੇ ਨੁਮਾਇੰਦੇ ਅਤੇ ਹੋਟਲ ਸਟਾਫ਼ ਵੀ ਹਾਜ਼ਰ ਸੀ, ਜਿੱਥੇ ਵਿਆਹ ਦੀਆਂ ਰਸਮਾਂ ਹੋਣੀਆਂ ਹਨ। ਮੀਟਿੰਗ ਸਵਾਈ ਮਾਧੋਪੁਰ ਵਿਚ ਭੀੜ ਕੰਟਰੋਲ ਅਤੇ ਸੁਰੱਖਿਆ ਨੂੰ ਲੈ ਕੇ ਸੀ। ਵਿਆਹ ਲਈ ਮੁੰਬਈ ਤੋਂ ਕਈ ਮਸ਼ਹੂਰ ਹਸਤੀਆਂ ਦੇ ਪਹੁੰਚਣ ਦੀ ਉਮੀਦ ਹੈ, ਜਿਨ੍ਹਾਂ ਦੀ ਝਲਕ ਦੇਖਣ ਲਈ ਸਥਾਨਕ ਲੋਕ ਉੱਥੇ ਪਹੁੰਚ ਸਕਦੇ ਹਨ।

ਇਹ ਵੀ ਪੜ੍ਹੋFacebook New Feature: ਫੇਸਬੁੱਕ ਪੋਸਟ 'ਤੇ ਹੁਣ ਲਿਖਣ ਦੇ ਨਾਲ ਹੀ ਬੋਲ ਕੇ ਵੀ ਕਰ ਸਕੋਗੇ ਕੁਮੈਂਟ, ਕੰਪਨੀ ਨਵੇਂ ਫੀਚਰ 'ਤੇ ਕਰ ਰਹੀ ਕੰਮ

ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/

https://apps.apple.com/in/app/811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
Embed widget