ਬਾਲੀਵੁੱਡ ਤੋਂ ਆਈ ਗੁੱਡ ਨਿਊਜ਼! ਕੈਟਰੀਨਾ ਕੈਫ ਤੇ ਵਿੱਕੀ ਕੌਸ਼ਲ ਬਣੇ ਮੰਮੀ-ਪਾਪਾ, ਘਰ ਆਇਆ ਨੰਨ੍ਹਾ ਮਹਿਮਾਨ, ਵਧਾਈ ਵਾਲੇ ਮੈਸੇਜਾਂ ਦਾ ਲੱਗਿਆ ਤਾਂਤਾ
ਬਾਲੀਵੁੱਡ ਜਗਤ ਤੋਂ ਚੰਗੀ ਖਬਰ ਸਾਹਮਣੇ ਆਈ ਹੈ। ਜੀ ਹਾਂ ਹਿੰਦੀ ਸਿਨੇਮਾ ਜਗਤ ਦੀ ਪਿਆਰੀ ਜਿਹੀ ਜੋੜੀ ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਮੰਮੀ-ਪਾਪਾ ਬਣ ਗਏ ਹਨ, ਉਨ੍ਹਾਂ ਦੇ ਘਰ ਪੁੱਤਰ ਨੇ ਜਨਮ ਲਿਆ ਹੈ। ਸੋਸ਼ਲ ਮੀਡੀਆ ਉੱਤੇ ਵਧਾਈ ਵਾਲੇ ਮੈਸੇਜਾਂ...

Katrina Kaif and Vicky Kaushal Welcome Baby Boy: ਬਾਲੀਵੁੱਡ ਜਗਤ ਤੋਂ ਚੰਗੀ ਖਬਰ ਸਾਹਮਣੇ ਆਈ ਹੈ। ਜੀ ਹਾਂ ਹਿੰਦੀ ਸਿਨੇਮਾ ਜਗਤ ਦੀ ਪਿਆਰੀ ਜਿਹੀ ਜੋੜੀ ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਮੰਮੀ-ਪਾਪਾ ਬਣ ਗਏ ਹਨ, ਉਨ੍ਹਾਂ ਦੇ ਘਰ ਪੁੱਤਰ ਨੇ ਜਨਮ ਲਿਆ ਹੈ। ਸੋਸ਼ਲ ਮੀਡੀਆ ਉੱਤੇ ਪਿਆਰੀ ਜਿਹੀ ਪੋਸਟ ਪਾ ਕੇ ਕਪਲ ਨੇ ਇਹ ਜਾਣਕਾਰੀ ਦਿੱਤੀ ਹੈ। ਜਿਸ ਤੋਂ ਬਾਅਦ ਵਧਾਈ ਵਾਲੇ ਮੈਸੇਜਾਂ ਦਾ ਤਾਂਤਾ ਲੱਗ ਗਿਆ ਹੈ।
ਵਿੱਕੀ-ਕੈਟ ਦੇ ਆਫੀਸ਼ੀਅਲ ਇੰਸਟਾਗ੍ਰਾਮ ਅਕਾਊਂਟ ਉੱਤੇ ਇੱਕ ਪੋਸਟਰ ਸ਼ੇਅਰ ਕੀਤਾ ਗਿਆ ਹੈ, ਜਿਸ ਚ ਦੱਸਿਆ ਗਿਆ ਹੈ ਕਿ ਬੇਟਾ ਹੋਇਆ ਹੈ। ਜਿਸ ਤੋਂ ਬਾਅਦ ਫੈਨਜ਼ ਅਤੇ ਕਲਾਕਾਰ ਕਮੈਂਟ ਕਰਕੇ ਜੋੜੇ ਨੂੰ ਵਧਾਈਆਂ ਦੇ ਰਹੇ ਹਨ। ਪ੍ਰਿਅੰਕਾ ਚੋਪੜਾ ਨੇ ਲਿਖਿਆ ਹੈ- ਸੋ ਹੈਪੀ..ਮੁਬਾਰਕਾਂ, ਸੋਨਾਕਸ਼ੀ ਸਿਨਹਾ, ਭਾਰਤੀ ਸਿੰਘ, ਸੋਨਮ ਕਪੂਰ, ਬਿਪਾਸ਼ਾ ਬਸੁ, ਰਾਜਕੁਮਾਰ ਰਾਓ ਤੋਂ ਲੈ ਕੇ ਕਈ ਹੋਰ ਕਲਾਕਾਰਾਂ ਨੇ ਕਮੈਂਟ ਕਰਕੇ ਜੋੜੇ ਨੂੰ ਮੁਬਾਰਕਾਂ ਅਤੇ ਨਵਜੰਮੇ ਬੱਚੇ ਨੂੰ ਅਸੀਸਾਂ ਦਿੱਤੀਆਂ ਹਨ।
View this post on Instagram
ਕੁੱਝ ਇਸ ਤਰ੍ਹਾਂ ਸ਼ੁਰੂ ਹੋਈ ਸੀ ਵਿੱਕੀ ਕੌਸ਼ਲ ਤੇ ਕੈਟਰੀਨਾ ਕੈਫ ਦੀ ਲਵ ਸਟੋਰੀ
ਵਿੱਕੀ ਕੌਸ਼ਲ ਅਤੇ ਕੈਟਰੀਨਾ ਕੈਫ ਦੀ ਲਵ ਸਟੋਰੀ ਕਰਨ ਜੌਹਰ ਦੇ ਟਾਕ ਸ਼ੋਅ 'ਕੌਫੀ ਵਿਦ ਕਰਨ' (Koffee With Karan) ਤੋਂ ਸ਼ੁਰੂ ਹੋਈ ਸੀ। ਇਸ ਮੌਕੇ ਕਰਨ ਜੌਹਰ ਨੇ ਵਿੱਕੀ ਕੌਸ਼ਲ ਨੂੰ ਕਿਹਾ ਕਿ ਕੈਟਰੀਨਾ ਕੈਫ ਉਨ੍ਹਾਂ ਨਾਲ ਕੰਮ ਕਰਨਾ ਚਾਹੁੰਦੀ ਹੈ ਅਤੇ ਉਨ੍ਹਾਂ ਨੂੰ ਲੱਗਦਾ ਹੈ ਕਿ ਦੋਵਾਂ ਦੀ ਜੋੜੀ ਪਰਦੇ 'ਤੇ ਚੰਗੀ ਲੱਗੇਗੀ। ਇਸ 'ਤੇ ਕੌਸ਼ਲ ਬਹੁਤ ਖੁਸ਼ ਹੋਇਆ ਅਤੇ ਉਹ ਬੇਹੋਸ਼ ਹੋਣ ਦਾ ਬਹਾਨਾ ਲਗਾਉਣ ਲੱਗਾ।
ਇਸ ਤੋਂ ਬਾਅਦ ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੂੰ ਕਈ ਮੌਕਿਆਂ 'ਤੇ ਇਕੱਠੇ ਦੇਖਿਆ ਗਿਆ। ਇੱਕ ਇੰਟਰਵਿਊ ਦੌਰਾਨ ਦੋਨੋਂ ਇੱਕ ਵਾਰ ਫਿਰ ਇਕੱਠੇ ਨਜ਼ਰ ਆਏ। ਉਨ੍ਹਾਂ ਦੀ ਕੈਮਿਸਟਰੀ ਇਕੱਠੀ ਦੇਖਣ ਨੂੰ ਮਿਲ ਰਹੀ ਹੈ। ਦੋਵਾਂ ਨੂੰ ਲਾਕਡਾਊਨ ਵਿੱਚ ਵੀ ਇਕੱਠੇ ਦੇਖਿਆ ਗਿਆ ਸੀ। ਇਸ ਤੋਂ ਇਲਾਵਾ ਦੋਵਾਂ ਨੇ ਇਕੱਠੇ ਛੁੱਟੀਆਂ ਵੀ ਮਨਾਈਆਂ। ਇਸ ਸਭ ਦੇ ਬਾਵਜੂਦ ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਆਪਣੇ ਰਿਸ਼ਤੇ ਨੂੰ ਸਵੀਕਾਰ ਨਹੀਂ ਕੀਤਾ ਸੀ। ਪਰ ਜਦੋਂ ਵਿਆਹ ਦੀਆਂ ਖਬਰਾਂ ਸਾਹਮਣੇ ਆਈਆਂ ਤਾਂ ਫੈਨਜ਼ ਦੀ ਖੁਸ਼ੀ ਸੱਤਵੇਂ ਆਸਮਾਨ 'ਤੇ ਸੀ। ਦੋਵਾਂ ਦੀ ਜੋੜੀ ਨੂੰ ਸੋਸ਼ਲ ਮੀਡੀਆ ਉੱਤੇ ਖੂਬ ਪਸੰਦ ਕੀਤਾ ਜਾਂਦਾ ਹੈ।
ਸਲਮਾਨ ਖਾਨ ਅਤੇ ਰਣਬੀਰ ਕਪੂਰ ਨਾਲ ਰਿਸ਼ਤੇ ਤੋਂ ਬਾਅਦ, ਕੈਟਰੀਨਾ ਨੇ ਵਿੱਕੀ ਵਿੱਚ ਪਰਫੈਕਟ ਪਾਰਟਨਰ ਦੇਖਿਆ ਅਤੇ ਉਸ ਨਾਲ ਵਿਆਹ ਕਰਨ ਦਾ ਫੈਸਲਾ ਕੀਤਾ। ਸਾਲ 2021 ਨੂੰ ਦੋਵੇਂ ਜਣੇ ਵਿਆਹ ਦੇ ਬੰਧਨ ਦੇ ਵਿੱਚ ਬੱਝ ਗਏ। ਦੋਵਾਂ ਦੇ ਵਿਆਹ ਤੋਂ ਫੈਨਜ਼ ਕਾਫੀ ਖੁਸ਼ ਨਜ਼ਰ ਆਏ। ਦੋਵਾਂ ਦੇ ਇਕੱਠਿਆਂ ਤਸਵੀਰਾਂ ਅਤੇ ਵੀਡੀਓਜ਼ ਖੂਬ ਪਿਆਰ ਮਿਲਦਾ ਹੈ। ਹੁਣ ਦੋਵੇਂ ਆਪਣੀ ਜ਼ਿੰਦਗੀ ਦਾ ਇੱਕ ਹੋਰ ਖੂਬਸੂਰਤ ਪਲ ਦੇ ਵਿੱਚ ਲੰਘ ਰਹੇ ਹਨ। ਮਾਪੇ ਬਣ ਕੇ ਦੋਵਾਂ ਬਹੁਤ ਖੁਸ਼ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















