Kangana Vs Kulwinder: ਅਦਾਕਾਰਾ ਕੰਗਨਾ ਰਣੌਤ ਨੇ ਹਾਲ ਹੀ 'ਚ ਮੰਡੀ ਤੋਂ ਲੋਕ ਸਭਾ ਚੋਣ ਜਿੱਤੀ ਸੀ, ਜਿਸ ਤੋਂ ਬਾਅਦ ਉਹ ਲਗਾਤਾਰ ਸੁਰਖੀਆਂ 'ਚ ਬਣੀ ਹੋਈ ਹੈ। ਹਾਲਾਂਕਿ ਰਾਜਨੀਤੀ 'ਚ ਆਉਂਦੇ ਹੀ ਉਨ੍ਹਾਂ ਨੂੰ ਥੱਪੜ ਸਕੈਂਡਲ ਸੁਰਖੀਆਂ ਵਿੱਚ ਆ ਗਿਆ ਹੈ। ਜਿਸ ਕਾਰਨ ਅਦਾਕਾਰਾ ਦਾ ਵੀਡੀਓ ਸੋਸ਼ਲ ਮੀਡੀਆ ਉੱਪਰ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ਉੱਪਰ ਕਈ ਲੋਕਾਂ ਵੱਲੋਂ ਖੁਸ਼ੀ ਅਤੇ ਕਈਆਂ ਵੱਲੋਂ ਨਿੰਦਾ ਕੀਤੀ ਜਾ ਰਹੀ ਹੈ। ਇਸ ਵਿਚਾਲੇ ਮਸ਼ਹੂਰ ਗਾਇਕ ਅਤੇ ਸੰਗੀਤਕਾਰ ਵਿਸ਼ਾਲ ਦਦਲਾਨੀ ਬੁਰੀ ਤਰ੍ਹਾਂ ਵਿਵਾਦਾਂ ਵਿੱਚ ਫਸਦੇ ਹੋਏ ਨਜ਼ਰ ਆ ਰਹੇ ਹਨ। 


ਵਿਸ਼ਾਲ ਡਡਲਾਨੀ ਅਰੇਸਟਡ ਕਰ ਰਿਹਾ ਟ੍ਰੈਂਡ


ਦਰਅਸਲ, ਸੋਸ਼ਲ ਮੀਡੀਆ ਉੱਪਰ ਸੰਗੀਤਕਾਰ ਨੂੰ ਲੈ ਨਵਾਂ ਹੀ ਟ੍ਰੈਂਡ ਚੱਲ ਰਿਹਾ ਹੈ। ਜੀ ਹਾਂ, ਹਰ ਪਾਸੇ ਅਰੇਸਟ ਵਿਸ਼ਾਲ ਡਡਲਾਨੀ ਟ੍ਰੈਂਡ ਵਿੱਚ ਆ ਗਿਆ ਹੈ। ਇਸਦੀ ਵਜ੍ਹਾ ਉਨ੍ਹਾਂ ਵੱਲੋਂ ਸੀਆਈਐਸਐਫ ਮਹਿਲਾ ਜਵਾਨ ਕੁਲਵਿੰਦਰ ਕੌਰ ਦਾ ਸਮਰਥਨ ਕਰਨਾ ਹੈ। ਹੈਰਾਨੀ ਦੀ ਗੱਲ ਇਹ ਹੈ ਕਿ ਗਾਇਕ ਨੇ ਕੁਲਵਿੰਦਰ ਕੌਰ ਨੂੰ ਇਸ ਘਟਨਾ ਤੋਂ ਬਾਅਦ ਨੌਕਰੀ ਤੱਕ ਦਾ ਆਫਰ ਦੇ ਦਿੱਤਾ। ਜਿਸ ਤੋਂ ਬਾਅਦ ਵਿਸ਼ਾਲ ਡਡਲਾਨੀ ਨੂੰ ਹਰ ਪਾਸੇ ਘੇਰਿਆ ਜਾ ਰਿਹਾ ਹੈ। 


ਯੂਜ਼ਰਸ ਨੇ ਬੁਰੀ ਤਰ੍ਹਾਂ ਘੇਰਿਆ ਸੰਗੀਤਕਾਰ


ਵਿਸ਼ਾਲ ਦੀ ਇਸ ਪੋਸਟ 'ਤੇ ਕਮੈਂਟ ਕਰਦੇ ਹੋਏ ਇਕ ਯੂਜ਼ਰ ਨੇ ਲਿਖਿਆ- ਹਾਲਾਂਕਿ ਵਿਸ਼ਾਲ ਦਾ ਕਹਿਣਾ ਹੈ ਕਿ ਉਹ ਹਿੰਸਾ ਦਾ ਸਮਰਥਨ ਨਹੀਂ ਕਰਦੇ ਪਰ ਇੱਥੇ ਉਹ ਮਜ਼ੇ ਲੈ ਰਹੇ ਹਨ। ਦੱਸ ਦੇਈਏ ਕਿ ਕਈ ਯੂਜ਼ਰਸ ਦਾ ਇਹ ਵੀ ਕਹਿਣਾ ਹੈ ਕਿ ਵਿਸ਼ਾਲ ਡਡਲਾਨੀ ਨੂੰ ਅਜਿਹਾ ਕਰਨ ਤੇ ਗ੍ਰਿਫਤਾਰ ਕੀਤਾ ਜਾਣਾ ਚਾਹੀਦਾ ਹੈ। ਵਿਸ਼ਾਲ ਦਾ ਵਿਰੋਧ ਹਰ ਪਾਸੇ ਵੱਧ ਰਿਹਾ ਹੈ। ਕੁਲਵਿੰਦਰ ਕੌਰ ਦਾ ਸਮਰਥਨ ਕਰ ਉਹ ਬੁਰੀ ਤਰ੍ਹਾਂ ਫਸ ਚੁੱਕੇ ਹਨ। 


 



Read More: Gurchet Chitarkar: ਗੁਰਚੇਤ ਚਿਤਰਕਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਛੋਟੀ ਉਮਰੇ ਇਸ ਕਰੀਬੀ ਦਾ ਹੋਇਆ ਦੇਹਾਂਤ


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।