ਪੜਚੋਲ ਕਰੋ

ਸੁਪਰੀਮ ਕੋਰਟ ਵੱਲੋਂ 'ਪਦਮਾਵਤੀ' ਬਾਰੇ ਕੋਈ ਵੀ ਆਦੇਸ਼ ਜਾਰੀ ਕਰਨ ਤੋਂ ਇਨਕਾਰ

ਨਵੀਂ ਦਿੱਲੀ: ਫਿਲਮ 'ਪਦਮਾਵਤੀ' ਖਿਲਾਫ ਦਾਇਰ ਪਟੀਸ਼ਨ 'ਤੇ ਸੁਪਰੀਮ ਕੋਰਟ ਨੇ ਕੋਈ ਵੀ ਆਦੇਸ਼ ਜਾਰੀ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਚੀਫ ਜਸਟਿਸ ਦੀ ਅਗਵਾਈ ਵਾਲੀ ਬੈਂਚ ਨੇ ਕਿਹਾ ਕਿ ਅਜੇ ਸੈਂਸਰ ਬੋਰਡ ਨੇ ਫਿਲਮ ਨੂੰ ਸਰਟੀਫਿਕੇਟ ਨਹੀਂ ਦਿੱਤਾ ਹੈ। ਇਸ ਲਈ ਬੋਰਡ ਦੇ ਕੰਮ ਵਿੱਚ ਦਖਲ ਨਹੀਂ ਦੇਵੇਗਾ। ਕਾਬਲੇਗੌਰ ਹੈ ਕਿ ਫ਼ਿਲਮ ‘ਪਦਮਾਵਤੀ’ ਦੇ ਟ੍ਰੇਲਰ ਜਾਰੀ ਹੋਣ ਤੋਂ ਬਾਅਦ ਹੀ ਫ਼ਿਲਮ ਦਾ ਵਿਰੋਧ ਹੋਣਾ ਸ਼ੁਰੂ ਹੋ ਗਿਆ ਸੀ। ਵਿਰੋਧੀ ਫ਼ਿਲਮ ਨੂੰ ਰਿਲੀਜ਼ ਨਾ ਹੋਣ ਦੇਣ ਲਈ ਬਜ਼ਿੱਦ ਸਨ ਤੇ ਨਿਰਮਾਤਾ ਤੈਅ ਕੀਤੇ ਹੋਏ ਦਿਨ ਜਾਰੀ ਕਰਨਾ ਚਾਹੁੰਦੇ ਸਨ। ਫਿਲਮ ਦੀ ਰਿਲੀਜ਼ ਟਾਲ ਦਿੱਤੀ ਹੈ। ਫਿਲਮ 1 ਦਸੰਬਰ ਨੂੰ ਰਿਲੀਜ਼ ਹੋਣੀ ਸੀ। ਸੈਂਸਰ ਬੋਰਡ ਨੇ ਕੀਤਾ ਫ਼ਿਲਮ ਨੂੰ ਵਾਪਸ: ਫ਼ਿਲਮ ਨਿਰਮਾਤਾਵਾਂ ਨੇ ਫ਼ਿਲਮ ਨੂੰ ਸੈਂਸਰ ਬੋਰਡ ਨੂੰ ਪ੍ਰਮਾਣਤ ਕਰਨ ਲਈ ਭੇਜਿਆ ਸੀ ਪਰ ਸੈਂਸਰ ਬੋਰਡ ਨੇ ਇਸ ਨੂੰ ਬਿਨਾ ਦੇਖੇ ਹੀ ਵਾਪਸ ਕਰ ਦਿੱਤਾ। ਸੈਂਸਰ ਬੋਰਡ ਨੇ ਇਤਰਾਜ਼ ਲਾਇਆ ਸੀ ਕਿ ਉਨ੍ਹਾਂ ਨੂੰ ਇਹ ਨਹੀਂ ਦੱਸਿਆ ਗਿਆ ਕਿ ਇਹ ਫ਼ਿਲਮ ਇੱਕ ਕਲਪਨਾ ਹੈ ਜਾਂ ਤੱਥਾਂ ‘ਤੇ ਆਧਾਰਤ ਹੈ। ਮੀਡੀਆ ਸਕਰੀਨਿੰਗ ਪਈ ਉਲਟ: ਬੀਤੇ ਦਿਨ ਨਿਰਮਾਤਾਵਾਂ ਨੇ ਕੁਝ ਚੰਗੇ ਰਿਵੀਊ ਹਾਸਲ ਕਰਨ ਲਈ ਚੋਣਵੇਂ ਪੱਤਰਕਾਰਾਂ ਲਈ ‘ਪਦਮਾਵਤੀ’ ਦੀ ਸਕਰੀਨਿੰਗ ਕੀਤੀ ਸੀ ਪਰ ਇਹ ਪੈਂਤਰਾ ਵੀ ਉਨ੍ਹਾਂ ‘ਤੇ ਪੁੱਠਾ ਪੈ ਗਿਆ ਜਾਪਦਾ ਹੈ। ਸੈਂਸਰ ਬੋਰਡ ਦੇ ਮੁਖੀ ਨੇ ਕਿਹਾ ਕਿ ਇਹ ਬਹੁਤ ਨਿਰਾਸ਼ਾਜਨਕ ਹੈ ਕਿ ਸੈਂਸਰ ਬੋਰਡ ਨੂੰ ਵਿਖਾਏ ਜਾਣ ਤੋਂ ਬਗ਼ੈਰ ਹੀ ਫ਼ਿਲਮ ਨੂੰ ਮੀਡੀਆ ਲਈ ਵਿਸ਼ੇਸ਼ ਤੌਰ ‘ਤੇ ਵਿਖਾਇਆ ਜਾ ਰਿਹਾ ਹੈ। ਕੀ ਹੈ ਪੂਰਾ ਵਿਵਾਦ: ਫ਼ਿਲਮ ‘ਪਦਮਾਵਤੀ’ ਦਾ ਰਾਜਸਥਾਨ ਵਿੱਚ ਸਖ਼ਤ ਵਿਰੋਧ ਕੀਤਾ ਜਾ ਰਿਹਾ ਹੈ। ਰਾਜਸਥਾਨ ਵਿੱਚ ਕਰਨੀ ਸੈਨਾ ਨੇ ਫ਼ਿਲਮ ਦਾ ਵਿਰੋਧ ਕਰਦਿਆਂ ਕਿਹਾ ਕਿ ਉਹ ਇਸ ਨੂੰ ਪੂਰੇ ਦੇਸ਼ ਵਿੱਚ ਰਿਲੀਜ਼ ਨਹੀਂ ਹੋਣ ਦੇਣਗੇ। ਉਨ੍ਹਾਂ ਫ਼ਿਲਮ ਦੇ ਅਦਾਕਾਰ ਰਣਵੀਰ ਸਿੰਘ ਤੇ ਦੀਪਿਕਾ ਪਾਦੂਕੋਣ ਨੂੰ ਜਾਨੋਂ ਮਾਰਨ ਦੀ ਧਮਕੀ ਵੀ ਦਿੱਤੀ ਹੈ। ਉਨ੍ਹਾਂ ਦਾ ਇਲਜ਼ਾਮ ਹੈ ਕਿ ਫ਼ਿਲਮ ਵਿੱਚ ਰਾਣੀ ਪਦਮਾਵਤੀ ਤੇ ਅਲਾਉੱਦੀਨ ਖਿਲਜੀ ਦਰਮਿਆਨ ਪ੍ਰੇਮ ਸਬੰਧ ਵਿਖਾਏ ਗਏ ਹਨ। ਇਸ ਤੋਂ ਇਲਾਵਾ ਫ਼ਿਲਮ ਵਿੱਚ ਕਈ ਰਾਜਸਥਾਨੀ ਪ੍ਰੰਪਰਾਵਾਂ ਨੂੰ ਵੀ ਗ਼ਲਤ ਢੰਗ ਨਾਲ ਵਿਖਾਇਆ ਗਿਆ ਹੈ। ਰਾਜਸਥਾਨ ਵਿੱਚ ਫ਼ਿਲਮ ਦਾ ਕਈ ਥਾਈਂ ਵਿਰੋਧ ਪ੍ਰਦਰਸ਼ਨ ਵੀ ਕੀਤਾ ਗਿਆ ਹੈ। ਵਿਖਾਵਾਕਾਰੀਆਂ ਨੇ ਰਾਜਸਥਾਨ ਦੇ ਚਿਤੌੜਗੜ੍ਹ ਤੇ ਕੁੰਭਲਗੜ੍ਹ ਦੇ ਕਿਲ੍ਹੇ ਦਾ ਰਾਹ ਵੀ ਬੰਦ ਕਰ ਦਿੱਤਾ ਸੀ। 'ਪਦਮਾਵਤੀ' ਖ਼ਿਲਾਫ਼ ਡਟੇ ਕੈਪਟਨ ਚੰਡੀਗੜ੍ਹ: ਫਿਲਮ ‘ਪਦਮਾਵਤੀ’ ਖਿਲਾਫ ਵਿੱਢੀ ਮੁਹਿੰਮ ਵਿੱਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਵੀ ਸ਼ਾਮਲ ਹੋ ਗਏ ਹਨ। ਉਨ੍ਹਾਂ ਕਿਹਾ, “ਪਦਮਾਵਤੀ ਫਿਲਮ ਜ਼ਰੀਏ ਇਤਿਹਾਸ ਨੂੰ ਤੋੜਿਆ-ਮਰੋੜਿਆ ਜਾ ਰਿਹਾ। ਇਹ ਸਵੀਕਾਰ ਨਹੀਂ ਹੋਵੇਗਾ। ਮੈਂ ਵੀ ਚਿਤੌੜ ਕਿਲ੍ਹੇ ਵਿੱਚ ਜਾ ਕੇ ਆਇਆ ਹਾਂ।”
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ

Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ

ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ

Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Advertisement
ABP Premium

ਵੀਡੀਓਜ਼

ਕਿਸਾਨ ਮਹਾਂਪੰਚਾਇਤ 'ਚ Rakesh Tikait ਦਾ ਵੱਡਾ ਬਿਆਨ| Tohana SKM Kisan Mahapanchayatਦਿਲਜੀਤ ਦੀ PM ਨਾਲ ਮੀਟਿੰਗ ਤੇ ਸਿਆਸਤ , ਕੌਣ ਲੈ ਰਿਹਾ ਹੈ ਦਿਲਜੀਤ ਦੋਸਾਂਝ ਨਾਲ ਪੰਗਾਚੰਡੀਗੜ੍ਹ 'ਚ ਵੇਖੋ ਕੀ ਕਰ ਗਏ ਸਰਤਾਜ , ਲੋਕ ਹੋਏ ਸਤਿੰਦਰ ਸਰਤਾਜ ਦੇ ਦੀਵਾਨੇPM ਮੋਦੀ ਤੋਂ ਬਾਅਦ ਕਿਸਨੂੰ ਮਿਲੇ ਦਿਲਜੀਤ , ਮੁਲਾਕਾਤ ਦੀ ਹੋ ਰਹੀ ਪੂਰੀ ਚਰਚਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Punjab News: ਪੰਜਾਬ 'ਚ ਆਈ ਸਭ ਤੋਂ ਵੱਡੀ ਲਾਟਰੀ ਸਕੀਮ, ਜਾਣੋ ਪਹਿਲਾ ਅਤੇ ਦੂਜਾ ਇਨਾਮ ਕਿੰਨੇ ਕਰੋੜ! ਪੜ੍ਹੋ ਡਿਟੇਲ...
ਪੰਜਾਬ 'ਚ ਆਈ ਸਭ ਤੋਂ ਵੱਡੀ ਲਾਟਰੀ ਸਕੀਮ, ਜਾਣੋ ਪਹਿਲਾ ਅਤੇ ਦੂਜਾ ਇਨਾਮ ਕਿੰਨੇ ਕਰੋੜ! ਪੜ੍ਹੋ ਡਿਟੇਲ...
NEET ਦੀ ਵਿਦਿਆਰਥਣ ਨੇ ਪੁੱਲ ਤੋਂ ਮਾਰੀ ਛਾਲ, ਦੋਵੇਂ ਪੈਰ ਅਤੇ ਜਬਾੜਾ ਟੁੱਟਿਆ, ਕੋਚਿੰਗ ਲਈ ਨਿਕਲੀ ਸੀ ਘਰੋਂ

ਲੋਕਾਂ ਦੀ ਵੀ ਹੱਦ! ਵਿਅਕਤੀ ਨੇ Swiggy ਤੋਂ ਆਰਡਰ ਕੀਤੀ ਗਰਲਫਰੈਂਡ, ਕੰਪਨੀ ਦਾ ਜਵਾਬ ਹੋ ਗਿਆ ਵਾਇਰਲ

ਪੰਜਾਬ 'ਚ ਤੜਕੇ-ਤੜਕੇ ਵਾਪਰ ਗਿਆ ਭਾਣਾ, ਘਰ 'ਚ ਸੁੱਤੇ ਨੌਜਵਾਨਾਂ 'ਤੇ ਚਲਾਈਆਂ ਗੋਲੀਆਂ, ਮੁਲਜ਼ਮ ਫਰਾਰ

Embed widget