ਕੁਝ ਯੂਜ਼ਰਸ ਨੇ ਟਵਿੱਟਰ 'ਤੇ ਐਪੀਸੋਡ ਦਾ ਬਾਈਕਾਟ ਕੀਤਾ ਤੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ 'ਦ ਕਪਿਲ ਸ਼ਰਮਾ ਸ਼ੋਅ' ਨਾ ਦੇਖਣ। ਹੁਣ ਤੁਸੀਂ ਸੋਚ ਰਹੇ ਹੋਵੋਗੇ ਕਿ ਕੀ ਹੋਇਆ ਹੈ ਕਿ ਲੋਕਾਂ ਨੇ 'ਦ ਕਪਿਲ ਸ਼ਰਮਾ ਸ਼ੋਅ' ਦਾ ਬਾਈਕਾਟ ਕਰਨਾ ਸ਼ੁਰੂ ਕਰ ਦਿੱਤਾ। ਦਰਅਸਲ ਇਸ ਸ਼ੋਅ ਦਾ ਬਾਈਕਾਟ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਨਾਲ ਵੀ ਜੁੜਿਆ ਹੋਇਆ ਹੈ। ਜੀ ਹਾਂ, ਬਹੁਤ ਸਾਰੇ ਯੂਜ਼ਰਸ ਸੁਸ਼ਾਂਤ ਸਿੰਘ ਰਾਜਪੂਤ ਕੇਸ ਵਿੱਚ ਸੁਪਰਸਟਾਰ ਸਲਮਾਨ ਖਾਨ 'ਤੇ ਵੀ ਇਲਜ਼ਾਮ ਲਾ ਰਹੇ ਹਨ ਤੇ ਉਸ ਨੂੰ ਵਿਵਾਦਾਂ ਵਿੱਚ ਵੀ ਘਸੀਟਣ ਦੀ ਕੋਸ਼ਿਸ਼ ਕਰ ਰਹੇ ਹਨ।
ਉਨ੍ਹਾਂ ਲੋਕਾਂ ਦਾ ਕਹਿਣਾ ਹੈ ਕਿ ਸਲਮਾਨ ਖਾਨ 'ਦ ਕਪਿਲ ਸ਼ਰਮਾ ਸ਼ੋਅ' ਦੇ ਨਿਰਮਾਤਾ ਹਨ। ਅਜਿਹੀ ਸਥਿਤੀ ਵਿਚ ਸਲਮਾਨ ਖਾਨ ਦਾ ਵਿਰੋਧ ਕਰਦੇ ਹੋਏ ਲੋਕ ਕਪਿਲ ਸ਼ਰਮਾ ਸ਼ੋਅ ਦਾ ਬਾਈਕਾਟ ਕਰ ਰਹੇ ਹਨ। ਲੋਕਾਂ ਦਾ ਕਹਿਣਾ ਹੈ ਕਿ ਉਹ ਕਪਿਲ ਸ਼ਰਮਾ ਸ਼ੋਅ ਨੂੰ ਬਹੁਤ ਪਸੰਦ ਕਰਦੇ ਹਨ ਤੇ ਉਹ ਸ਼ੋਅ ਨੂੰ ਬਹੁਤ ਯਾਦ ਕਰ ਰਹੇ ਸੀ ਪਰ ਉਹ ਸਲਮਾਨ ਖਾਨ ਦੇ ਕਾਰਨ ਇਸ ਦਾ ਵਿਰੋਧ ਕਰ ਰਹੇ ਹਨ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904