ਪੜਚੋਲ ਕਰੋ

Year Ender 2024: ਪੂਨਮ ਪਾਂਡੇ ਦੀ ਮੌਤ-ਕੰਗਨਾ ਦੇ ਥੱਪੜ ਤੇ ਕੁੱਲ੍ਹੜ-ਪੀਜ਼ਾ ਕੱਪਲ ਤੋਂ ਲੈ ਕੇ ਇਸ ਸਾਲ ਚਰਚਾ 'ਚ ਰਹੇ ਇਹ ਵੱਡੇ ਵਿਵਾਦ

Year Ender 2024: ਸਾਲ 2024 ਕੁੱਝ ਹੀ ਹਫ਼ਤਿਆਂ ਵਿੱਚ ਖਤਮ ਹੋ ਜਾਏਗਾ। ਇਸ ਸਾਲ ਕਈ ਅਜਿਹੀਆਂ ਘਟਨਾਵਾਂ ਵਾਪਰੀਆਂ ਜਿਸਨੇ ਹਰ ਕਿਸੇ ਨੂੰ ਹੈਰਾਨ ਅਤੇ ਪਰੇਸ਼ਾਨ ਕਰਕੇ ਰੱਖ ਦਿੱਤਾ। ਫਿਲਮ ਇੰਡਸਟਰੀ ਦੀ ਗੱਲ ਕਰੀਏ ਤਾਂ ਸਾਲ

Year Ender 2024: ਸਾਲ 2024 ਕੁੱਝ ਹੀ ਹਫ਼ਤਿਆਂ ਵਿੱਚ ਖਤਮ ਹੋ ਜਾਏਗਾ। ਇਸ ਸਾਲ ਕਈ ਅਜਿਹੀਆਂ ਘਟਨਾਵਾਂ ਵਾਪਰੀਆਂ ਜਿਸਨੇ ਹਰ ਕਿਸੇ ਨੂੰ ਹੈਰਾਨ ਅਤੇ ਪਰੇਸ਼ਾਨ ਕਰਕੇ ਰੱਖ ਦਿੱਤਾ। ਫਿਲਮ ਇੰਡਸਟਰੀ ਦੀ ਗੱਲ ਕਰੀਏ ਤਾਂ ਸਾਲ ਭਰ ਅਜਿਹੇ ਵਿਵਾਦ ਹੋਏ ਜੋ ਪਹਿਲਾਂ ਕਦੇ ਨਹੀਂ ਹੋਏ ਸਨ। ਪੂਨਮ ਪਾਂਡੇ ਦੀ ਫਰਜ਼ੀ ਮੌਤ ਜਾਂ ਕੰਗਨਾ ਰਣੌਤ ਦਾ ਥੱਪੜ ਸਕੈਂਡਲ, ਇਹ ਸਾਰਾ ਸਾਲ ਵਿਵਾਦ 'ਚ ਰਿਹਾ। ਆਓ ਇੱਕ ਵਾਰ ਫਿਰ ਤੁਹਾਨੂੰ ਇਸ ਸਾਲ ਦੇ ਸਭ ਤੋਂ ਵੱਡੇ ਵਿਵਾਦਾਂ ਤੋਂ ਜਾਣੂ ਕਰਵਾਉਂਦੇ ਹਾਂ।

ਪੂਨਮ ਪਾਂਡੇ ਦੀ ਫਰਜ਼ੀ ਮੌਤ

ਲੋਕਅੱਪ ਫੇਮ ਅਦਾਕਾਰਾ ਪੂਨਮ ਪਾਂਡੇ ਜੋ ਅਚਾਨਕ ਮਰਨ ਤੋਂ ਬਾਅਦ ਜ਼ਿੰਦਾ ਵੀ ਹੋ ਗਈ। ਫਰਵਰੀ ਦੇ ਮਹੀਨੇ 'ਚ ਉਸ ਸਮੇਂ ਹਲਚਲ ਮਚ ਗਈ ਜਦੋਂ ਇਹ ਖਬਰ ਆਈ ਕਿ ਪੂਨਮ ਪਾਂਡੇ ਦੀ ਸਰਵਾਈਕਲ ਕੈਂਸਰ ਕਾਰਨ ਮੌਤ ਹੋ ਗਈ ਹੈ। ਲੋਕ ਉਸਦੀ ਮੌਤ ਦਾ ਮਾਤਮ ਮਨਾ ਰਹੇ ਸਨ ਜਦੋਂ ਉਹ ਅਚਾਨਕ ਜ਼ਿੰਦਾ ਹੋ ਗਈ। ਉਸ ਨੇ ਵੀਡੀਓ ਸ਼ੇਅਰ ਕਰਦੇ ਹੋਏ ਕਿਹਾ ਕਿ ਉਸ ਨੇ ਔਰਤਾਂ ਨੂੰ ਜਾਗਰੂਕ ਕਰਨ ਲਈ ਆਪਣੀ ਮੌਤ ਦਾ ਝੂਠਾ ਨਾਟਕ  ਕੀਤਾ ਸੀ। ਹਾਲਾਂਕਿ, ਲੋਕਾਂ ਨੂੰ ਪੂਨਮ ਪਾਂਡੇ ਦੀ ਇਹ ਹਰਕਤ ਨਾਪਸੰਦ ਲੱਗੀ ਅਤੇ ਸਾਰਿਆਂ ਨੇ ਉਸਦੀ ਨਿੰਦਾ ਕੀਤੀ।

ਕੰਗਨਾ ਰਣੌਤ ਦਾ ਥੱਪੜ ਕਾਂਡ

ਹੁਣ ਗੱਲ ਕਰਦੇ ਹਾਂ ਪੰਗਾ ਗਰਲ ਕੰਗਨਾ ਰਣੌਤ ਦੀ, ਜੋ ਹੁਣੇ-ਹੁਣੇ ਹਿਮਾਚਲ ਪ੍ਰਦੇਸ਼ ਦੇ ਮੰਡੀ ਸੰਸਦੀ ਹਲਕੇ ਤੋਂ ਨਵੀਂ ਚੁਣੀ ਗਈ ਸੰਸਦ ਮੈਂਬਰ ਬਣੀ ਸੀ। ਦਰਅਸਲ ਜਦੋਂ ਕੰਗਨਾ ਚੰਡੀਗੜ੍ਹ ਤੋਂ ਦਿੱਲੀ ਜਾ ਰਹੀ ਸੀ ਤਾਂ ਏਅਰਪੋਰਟ 'ਤੇ ਇਕ ਮਹਿਲਾ ਸੁਰੱਖਿਆ ਕਰਮਚਾਰੀ ਨੇ ਉਸ 'ਤੇ ਹਮਲਾ ਕਰ ਦਿੱਤਾ ਅਤੇ ਉਸ ਨਾਲ ਦੁਰਵਿਵਹਾਰ ਕੀਤਾ। ਇਸ ਘਟਨਾ ਨੇ ਹਿਮਾਚਲ ਤੋਂ ਦਿੱਲੀ ਤੱਕ ਨੂੰ ਹਿਲਾ ਕੇ ਰੱਖ ਦਿੱਤਾ। ਇਸ ਘਟਨਾ 'ਤੇ ਚਿੰਤਾ ਜ਼ਾਹਰ ਕਰਦੇ ਹੋਏ ਕੰਗਨਾ ਨੇ ਕਿਹਾ ਸੀ ਕਿ ਪੰਜਾਬ 'ਚ ਵਧਦੇ ਅੱਤਵਾਦ ਅਤੇ ਕੱਟੜਪੰਥ ਨਾਲ ਕਿਵੇਂ ਨਜਿੱਠਿਆ ਜਾਵੇ। ਉਨ੍ਹਾਂ ਦੇ ਇਸ ਬਿਆਨ ਦਾ ਕਾਫੀ ਵਿਰੋਧ ਹੋਇਆ ਸੀ।

ਸਲਮਾਨ ਖਾਨ ਦੇ ਘਰ 'ਤੇ ਗੋਲੀਆਂ ਚਲਾਈਆਂ ਗਈਆਂ

ਸਲਮਾਨ ਖਾਨ ਲਈ ਇਹ ਸਾਲ ਬਹੁਤ ਮੁਸ਼ਕਲ ਰਿਹਾ ਕਿਉਂਕਿ ਉਨ੍ਹਾਂ 'ਤੇ ਖ਼ਤਰਾ ਮੰਡਰਾ ਰਿਹਾ ਸੀ। ਸਲਮਾਨ ਖਾਨ ਦੇ ਘਰ ਦੇ ਬਾਹਰ ਗੋਲੀਬਾਰੀ ਹੋਣ 'ਤੇ ਪੂਰੀ ਮੁੰਬਈ 'ਚ ਦਹਿਸ਼ਤ ਦਾ ਮਾਹੌਲ ਬਣ ਗਿਆ। ਗਲੈਕਸੀ ਅਪਾਰਟਮੈਂਟ 'ਤੇ ਚਲਾਈਆਂ ਗਈਆਂ ਪੰਜ ਗੋਲੀਆਂ 'ਚੋਂ ਇਕ ਕੰਧ 'ਤੇ ਅਤੇ ਇਕ ਸਲਮਾਨ ਦੇ ਘਰ ਦੀ ਗੈਲਰੀ 'ਚ ਲੱਗੀ, ਜਿਸ ਦਾ ਮਕਸਦ ਅਦਾਕਾਰ ਦੇ ਮਨ 'ਚ ਡਰ ਪੈਦਾ ਕਰਨਾ ਸੀ। ਵਿਵਾਦ ਅਜੇ ਸ਼ਾਂਤ ਨਹੀਂ ਹੋਇਆ ਸੀ ਕਿ ਅਭਿਨੇਤਾ ਦੇ ਦੋਸਤ ਬਾਬਾ ਸਿੱਦੀਕੀ ਦਾ ਕਤਲ ਕਰ ਦਿੱਤਾ ਗਿਆ। ਇੰਨਾ ਹੀ ਨਹੀਂ ਸਲਮਾਨ ਨੂੰ ਸ਼ਰੇਆਮ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਮਿਲਣ ਲੱਗੀਆਂ।

ਨੇਹਾ ਕੱਕੜ ਨੂੰ ਜਾਨੋਂ ਮਾਰਨ ਦੀ ਧਮਕੀ

ਇਸ ਸਾਲ, ਸੈਲੇਬਸ ਨੂੰ ਧਮਕੀਆਂ ਮਿਲਣ ਦਾ ਸਿਲਸਿਲਾ ਲੰਬੇ ਸਮੇਂ ਤੱਕ ਚੱਲਿਆ। ਬਾਲੀਵੁੱਡ ਗਾਇਕਾ ਨੇਹਾ ਕੱਕੜ ਅਤੇ ਉਸ ਦੇ ਪਤੀ ਰੋਹਨਪ੍ਰੀਤ ਸਿੰਘ ਲਈ ਇਹ ਸਾਲ ਖਾਸ ਚੰਗਾ ਨਹੀਂ ਰਿਹਾ। ਦੋਵਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਮਿਲੀਆਂ ਸਨ। ਬਾਬਾ ਬੁੱਢਾ ਦਲ ਦੇ ਨਿਹੰਗ ਮਾਨ ਸਿੰਘ ਅਕਾਲੀ ਨੇ ਇੱਕ ਵੀਡੀਓ ਸ਼ੇਅਰ ਕਰਕੇ ਰੋਹਨ ਨੂੰ ਨੇਹਾ ਪ੍ਰਤੀ ਆਪਣਾ ਵਤੀਰਾ ਸੁਧਾਰਨ ਦੀ ਚੇਤਾਵਨੀ ਦਿੱਤੀ ਸੀ।

ਬਿੱਗ ਬੌਸ ਵਿੱਚ ਅਰਮਾਨ ਮਲਿਕ ਦੀ ਐਂਟਰੀ
 
ਇਸ ਸਾਲ ਯੂਟਿਊਬਰ ਅਰਮਾਨ ਮਲਿਕ ਬਿੱਗ ਬੌਸ ਕਾਰਨ ਸੁਰਖੀਆਂ ਵਿੱਚ ਰਿਹਾ। ਜਿਵੇਂ ਹੀ ਬਿੱਗ ਬੌਸ ਓਟੀਟੀ ਸੀਜ਼ਨ 3 ਵਿੱਚ ਅਰਮਾਨ ਆਪਣੀਆਂ ਦੋ ਪਤਨੀਆਂ ਨੂੰ ਲੈ ਕੇ ਆਏ, ਇੱਕ ਵੱਡਾ ਵਿਵਾਦ ਖੜ੍ਹਾ ਹੋ ਗਿਆ। ਦੇਸ਼ ਭਰ 'ਚ ਇਸ ਗੱਲ ਦਾ ਵਿਰੋਧ ਹੋਇਆ ਕਿ ਬਿੱਗ ਬੌਸ 'ਚ ਅਜਿਹੇ ਲੋਕਾਂ ਨੂੰ ਦਿਖਾ ਕੇ ਨੌਜਵਾਨਾਂ ਨੂੰ ਗਲਤ ਸੰਦੇਸ਼ ਦਿੱਤਾ ਜਾ ਰਿਹਾ ਹੈ।  

ਨਿਹੰਗਾਂ ਦਾ ਅੜਿੱਕੇ ਚੜ੍ਹਿਆ ਕੁੱਲ੍ਹੜ-ਪੀਜ਼ਾ ਕੱਪਲ!
 
ਸੋਸ਼ਲ ਮੀਡੀਆ ਉੱਪਰ ਵਿਊਜ਼ ਤੇ ਲਾਈਕ ਬਟੋਰਣ ਦੇ ਚੱਕਰ ਵਿੱਚ ਅਕਸਰ ਹੀ ਵਿਵਾਦਾਂ ਵਿੱਚ ਰਹਿਣ ਵਾਲਾ ਕੁੱਲ੍ਹੜ-ਪੀਜ਼ਾ ਕੱਪਲ ਇਸ ਸਾਲ ਸੁਰਖੀਆਂ ਵਿੱਚ ਰਿਹਾ। ਇਸ ਦੌਰਾਨ ਉਹ ਨਿਹੰਗ ਸਿੰਘਾਂ ਦੇ ਅੜਿੱਕੇ ਚੜ੍ਹੇ। ਨਿਹੰਗ ਸਿੰਘਾਂ ਨੇ ਕਿਹਾ ਕਿ ਦਸਤਾਰ ਦੀ ਬੇਅਦਬੀ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਇਸ ਤੋਂ ਇਲਾਵਾ ਜੋੜੇ ਨੂੰ ਗੈਂਗਸਟਰ ਅਰਸ਼ਦੀਪ ਸਿੰਘ ਉਰਫ ਅਰਸ਼ ਡੱਲਾ ਵੱਲੋਂ ਵੀ ਧਮਕੀਆਂ ਦਿੱਤੀਆਂ ਗਈਆਂ। ਜਿਸ ਕਾਰਨ ਇਹ ਚਰਚਾ ਵਿੱਚ ਰਹੇ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ 'ਚ LPG ਗੈਸ ਸਿਲੰਡਰ ਵਰਤਣ ਵਾਲੇ ਜ਼ਰੂਰ ਪੜ੍ਹੋ ਇਹ ਖਬਰ, ਜਾਣੋ ਕਿਉਂ ਰੱਦ ਹੋਣਗੇ ਗੈਸ ਕੁਨੈਕਸ਼ਨ ?
ਪੰਜਾਬ 'ਚ LPG ਗੈਸ ਸਿਲੰਡਰ ਵਰਤਣ ਵਾਲੇ ਜ਼ਰੂਰ ਪੜ੍ਹੋ ਇਹ ਖਬਰ, ਜਾਣੋ ਕਿਉਂ ਰੱਦ ਹੋਣਗੇ ਗੈਸ ਕੁਨੈਕਸ਼ਨ ?
Sports Breaking: ਖੇਡ ਜਗਤ ਨੂੰ ਵੱਡਾ ਝਟਕਾ, ਟੀਮ ਇੰਡੀਆ ਦੇ ਸਪਿਨਰ ਨੇ ਕ੍ਰਿਕਟ ਤੋਂ ਲਿਆ ਸੰਨਿਆਸ, ਗਾਬਾ ਟੈਸਟ ਖਤਮ ਹੁੰਦੇ ਹੀ ਕੀਤਾ ਐਲਾਨ
ਖੇਡ ਜਗਤ ਨੂੰ ਵੱਡਾ ਝਟਕਾ, ਟੀਮ ਇੰਡੀਆ ਦੇ ਸਪਿਨਰ ਨੇ ਕ੍ਰਿਕਟ ਤੋਂ ਲਿਆ ਸੰਨਿਆਸ, ਗਾਬਾ ਟੈਸਟ ਖਤਮ ਹੁੰਦੇ ਹੀ ਕੀਤਾ ਐਲਾਨ
ਸ਼ੰਭੂ ਬਾਰਡਰ 'ਤੇ ਸਲਫਾਸ ਨਿਗਲਣ ਵਾਲੇ ਕਿਸਾਨ ਦੀ ਮੌਤ, 7 ਲੱਖ ਰੁਪਏ ਦਾ ਚੜ੍ਹਿਆ ਸੀ ਕਰਜ਼ਾ, ਜਾਣੋ ਪੂਰਾ ਮਾਮਲਾ
ਸ਼ੰਭੂ ਬਾਰਡਰ 'ਤੇ ਸਲਫਾਸ ਨਿਗਲਣ ਵਾਲੇ ਕਿਸਾਨ ਦੀ ਮੌਤ, 7 ਲੱਖ ਰੁਪਏ ਦਾ ਚੜ੍ਹਿਆ ਸੀ ਕਰਜ਼ਾ, ਜਾਣੋ ਪੂਰਾ ਮਾਮਲਾ
Punjab News: ਪੰਜਾਬ ਦੇ ਇਸ ਹਸਪਤਾਲ 'ਚ Raid, ਡਾਕਟਰਾਂ 'ਚ ਮੱਚ ਗਈ ਭਾਜੜ, ਵੱਡੀ ਮਾਤਰਾ 'ਚ ਨਕਦੀ ਬਰਾਮਦ
Punjab News: ਪੰਜਾਬ ਦੇ ਇਸ ਹਸਪਤਾਲ 'ਚ Raid, ਡਾਕਟਰਾਂ 'ਚ ਮੱਚ ਗਈ ਭਾਜੜ, ਵੱਡੀ ਮਾਤਰਾ 'ਚ ਨਕਦੀ ਬਰਾਮਦ
Advertisement
ABP Premium

ਵੀਡੀਓਜ਼

Farmers Protest |ਕਿਸਾਨਾਂ ਨੂੰ ਮਿਲੇਗਾ MSP ਕੇਂਦਰੀ ਖੇਤੀਬਾੜੀ ਮੰਤਰੀ ਦਾ ਵੱਡਾ ਭਰੋਸਾ! | jagjit Singh DallewalMc Election | ਨਗਰ ਨਿਗਮ ਚੋਣਾਂ 'ਤੇ ਸਖ਼ਤ ਹੋਈ ਹਾਈਕੋਰਟ! |Abp Sanjha |HighcourtFarmers Protest |Dallewal ਦੇ ਪੱਖ 'ਚ ਆਏ ਦਾਦੂਵਾਲ ਹਰਿਆਣਾ ਪ੍ਰਸਾਸ਼ਨ 'ਤੇ ਚੁੱਕੇ ਸਵਾਲ |Baljit Singh Daduwalਸ਼ੋਅ ਤੋਂ ਬਾਅਦ ਕਿੱਥੇ ਗਏ ਦਿਲਜੀਤ ਦੋਸਾਂਝ , ਸੁਕੂਨ ਆਏਗਾ ਵੀਡੀਓ ਵੇਖ ਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ LPG ਗੈਸ ਸਿਲੰਡਰ ਵਰਤਣ ਵਾਲੇ ਜ਼ਰੂਰ ਪੜ੍ਹੋ ਇਹ ਖਬਰ, ਜਾਣੋ ਕਿਉਂ ਰੱਦ ਹੋਣਗੇ ਗੈਸ ਕੁਨੈਕਸ਼ਨ ?
ਪੰਜਾਬ 'ਚ LPG ਗੈਸ ਸਿਲੰਡਰ ਵਰਤਣ ਵਾਲੇ ਜ਼ਰੂਰ ਪੜ੍ਹੋ ਇਹ ਖਬਰ, ਜਾਣੋ ਕਿਉਂ ਰੱਦ ਹੋਣਗੇ ਗੈਸ ਕੁਨੈਕਸ਼ਨ ?
Sports Breaking: ਖੇਡ ਜਗਤ ਨੂੰ ਵੱਡਾ ਝਟਕਾ, ਟੀਮ ਇੰਡੀਆ ਦੇ ਸਪਿਨਰ ਨੇ ਕ੍ਰਿਕਟ ਤੋਂ ਲਿਆ ਸੰਨਿਆਸ, ਗਾਬਾ ਟੈਸਟ ਖਤਮ ਹੁੰਦੇ ਹੀ ਕੀਤਾ ਐਲਾਨ
ਖੇਡ ਜਗਤ ਨੂੰ ਵੱਡਾ ਝਟਕਾ, ਟੀਮ ਇੰਡੀਆ ਦੇ ਸਪਿਨਰ ਨੇ ਕ੍ਰਿਕਟ ਤੋਂ ਲਿਆ ਸੰਨਿਆਸ, ਗਾਬਾ ਟੈਸਟ ਖਤਮ ਹੁੰਦੇ ਹੀ ਕੀਤਾ ਐਲਾਨ
ਸ਼ੰਭੂ ਬਾਰਡਰ 'ਤੇ ਸਲਫਾਸ ਨਿਗਲਣ ਵਾਲੇ ਕਿਸਾਨ ਦੀ ਮੌਤ, 7 ਲੱਖ ਰੁਪਏ ਦਾ ਚੜ੍ਹਿਆ ਸੀ ਕਰਜ਼ਾ, ਜਾਣੋ ਪੂਰਾ ਮਾਮਲਾ
ਸ਼ੰਭੂ ਬਾਰਡਰ 'ਤੇ ਸਲਫਾਸ ਨਿਗਲਣ ਵਾਲੇ ਕਿਸਾਨ ਦੀ ਮੌਤ, 7 ਲੱਖ ਰੁਪਏ ਦਾ ਚੜ੍ਹਿਆ ਸੀ ਕਰਜ਼ਾ, ਜਾਣੋ ਪੂਰਾ ਮਾਮਲਾ
Punjab News: ਪੰਜਾਬ ਦੇ ਇਸ ਹਸਪਤਾਲ 'ਚ Raid, ਡਾਕਟਰਾਂ 'ਚ ਮੱਚ ਗਈ ਭਾਜੜ, ਵੱਡੀ ਮਾਤਰਾ 'ਚ ਨਕਦੀ ਬਰਾਮਦ
Punjab News: ਪੰਜਾਬ ਦੇ ਇਸ ਹਸਪਤਾਲ 'ਚ Raid, ਡਾਕਟਰਾਂ 'ਚ ਮੱਚ ਗਈ ਭਾਜੜ, ਵੱਡੀ ਮਾਤਰਾ 'ਚ ਨਕਦੀ ਬਰਾਮਦ
ਕਾਂਗਰਸੀ ਵਿਧਾਇਕ ਦੇ ਭਾਣਜੇ ਦਾ ਕਤਲ, 8 ਹਮਲਾਵਰਾਂ ਨੇ ਬਹਿਸ ਤੋਂ ਬਾਅਦ ਕੀਤੀ ਕੁੱਟਮਾਰ, 2 ਸਾਥੀ ਵੀ ਜ਼ਖ਼ਮੀ
ਕਾਂਗਰਸੀ ਵਿਧਾਇਕ ਦੇ ਭਾਣਜੇ ਦਾ ਕਤਲ, 8 ਹਮਲਾਵਰਾਂ ਨੇ ਬਹਿਸ ਤੋਂ ਬਾਅਦ ਕੀਤੀ ਕੁੱਟਮਾਰ, 2 ਸਾਥੀ ਵੀ ਜ਼ਖ਼ਮੀ
NEET UG 2025: ਪੈੱਨ ਅਤੇ ਪੇਪਰ ਮੋਡ 'ਚ ਨਹੀਂ ਸਗੋਂ ਆਨਲਾਈਨ ਹੋਵੇਗੀ NEET ਦੀ ਪ੍ਰੀਖਿਆ? ਸਿੱਖਿਆ ਮੰਤਰੀ ਨੇ ਆਖੀ ਆਹ ਗੱਲ
NEET UG 2025: ਪੈੱਨ ਅਤੇ ਪੇਪਰ ਮੋਡ 'ਚ ਨਹੀਂ ਸਗੋਂ ਆਨਲਾਈਨ ਹੋਵੇਗੀ NEET ਦੀ ਪ੍ਰੀਖਿਆ? ਸਿੱਖਿਆ ਮੰਤਰੀ ਨੇ ਆਖੀ ਆਹ ਗੱਲ
Weird News: ਇੱਥੇ ਕਿਰਾਏ 'ਤੇ ਮਿਲ ਰਹੀਆਂ ਪਤਨੀਆਂ! ਇੰਝ ਤੈਅ ਕੀਤਾ ਜਾਂਦਾ ਰੇਟ, ਵਿਆਹ ਕਰਵਾਉਣ ਲਈ ਲੋਕਾਂ ਦੀ ਲੱਗੀ ਭੀੜ
ਇੱਥੇ ਕਿਰਾਏ 'ਤੇ ਮਿਲ ਰਹੀਆਂ ਪਤਨੀਆਂ! ਇੰਝ ਤੈਅ ਕੀਤਾ ਜਾਂਦਾ ਰੇਟ, ਵਿਆਹ ਕਰਵਾਉਣ ਲਈ ਲੋਕਾਂ ਦੀ ਲੱਗੀ ਭੀੜ
ਪੰਜਾਬ 'ਚ 2 ਦਿਨ ਰਹੇਗੀ ਛੁੱਟੀ, ਸਾਰੇ ਸਕੂਲ ਰਹਿਣਗੇ ਬੰਦ
ਪੰਜਾਬ 'ਚ 2 ਦਿਨ ਰਹੇਗੀ ਛੁੱਟੀ, ਸਾਰੇ ਸਕੂਲ ਰਹਿਣਗੇ ਬੰਦ
Embed widget