ਨਵੀਂ ਦਿੱਲੀ: ਔਰਤਾਂ ਦੀ ਸੁਰੱਖਿਆ ਕਾਨੂੰਨ ਦੇ ਤਹਿਤ ਘਰੇਲੂ ਹਿੰਸਾ ਮਾਮਲੇ 'ਚ ਗਾਇਕ-ਅਭਿਨੇਤਾ 'ਯੋ ਯੋ ਹਨੀ ਸਿੰਘ' ਵਿਰੁੱਧ ਉਸਦੀ ਪਤਨੀ ਵਲੋਂ ਕੇਸ ਦਰਜ ਕਰਵਾਇਆ ਗਿਆ। ਹਨੀ ਸਿੰਘ ਦੇ ਵਕੀਲ ਨੇ ਉਨ੍ਹਾਂ ਦੀ ਨਿਜੀ ਪੇਸ਼ੀ ਤੋਂ ਛੋਟ ਮੰਗੀ ਹੈ। ਵਕੀਲ ਦਾ ਕਹਿਣਾ ਹੈ ਕਿ ਹਨੀ ਸਿੰਘ ਬਿਮਾਰ ਹੈ। ਉਸ ਨੇ ਦਿੱਲੀ ਅਦਾਲਤ ਨੂੰ ਭਰੋਸਾ ਦਿਵਾਇਆ ਕਿ ਉਹ ਅਗਲੀ ਸੁਣਵਾਈ ਦੀ ਤਰੀਕ ਨੂੰ ਪੇਸ਼ ਹੋਏਗਾ।
ਇਸ ਨਾਲ ਉਸ ਨੇ ਅਦਾਲਤ ਵਿੱਚ ਪੇਸ਼ੀ ਤੋਂ ਛੋਟ ਦੀ ਇਜਾਜ਼ਤ ਮੰਗੀ ਹੈ। ਇਸ 'ਤੇ ਦਿੱਲੀ ਦੀ ਅਦਾਲਤ ਨੇ ਯੋ -ਯੋ ਹਨੀ ਸਿੰਘ ਦੀ ਮੈਡੀਕਲ ਰਿਪੋਰਟ ਅਤੇ ਇਨਕਮ ਟੈਕਸ ਰਿਟਰਨ ਮੰਗੀ ਹੈ। ਇਸਦੇ ਨਾਲ ਹੀ ਇਹ ਵੀ ਟਿੱਪਣੀ ਕੀਤੀ ਗਈ ਹੈ ਕਿ ਕੋਈ ਵੀ ਕਾਨੂੰਨ ਤੋਂ ਉੱਪਰ ਨਹੀਂ ਹੈ। ਇਸ ਦੇ ਨਾਲ ਹੀ ਹਨੀ ਸਿੰਘ ਦੇ ਵਕੀਲ ਦਾ ਕਹਿਣਾ ਹੈ ਕਿ ਉਹ ਛੇਤੀ ਤੋਂ ਛੇਤੀ ਮੈਡੀਕਲ ਰਿਕਾਰਡ ਅਤੇ ਇਨਕਮ ਟੈਕਸ ਰਿਟਰਨ ਦਾਖਲ ਕਰਨਗੇ।
ਪਤਨੀ ਸ਼ਾਲਿਨੀ ਤਲਵਾਰ ਨੇ ਅਦਾਕਾਰ-ਗਾਇਕ ਪਤੀ ਯੋ-ਯੋ ਹਨੀ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ 'ਤੇ ਕਈ ਗੰਭੀਰ ਦੋਸ਼ ਲਗਾਉਂਦੇ ਹੋਏ ਦਿੱਲੀ ਦੀ ਅਦਾਲਤ ਤੱਕ ਪਹੁੰਚ ਕੀਤੀ ਹੈ। ਪਤਨੀ ਸ਼ਾਲਿਨੀ ਤਲਵਾਰ ਨੇ ਘਰੇਲੂ ਹਿੰਸਾ ਦਾ ਕੇਸ ਦਾਇਰ ਕੀਤਾ ਹੈ ਅਤੇ ਘਰੇਲੂ ਹਿੰਸਾ ਤੋਂ ਔਰਤਾਂ ਦੀ ਸੁਰੱਖਿਆ ਕਾਨੂੰਨ ਦੇ ਤਹਿਤ 10 ਕਰੋੜ ਰੁਪਏ ਦਾ ਮੁਆਵਜ਼ਾ ਮੰਗਿਆ ਹੈ। ਪਤਨੀ ਸ਼ਾਲਿਨੀ ਦੀ ਪਟੀਸ਼ਨ 'ਤੇ ਅਦਾਲਤ ਨੇ ਹਰਦੀਸ਼ ਸਿੰਘ ਉਰਫ ਹਨੀ ਸਿੰਘ ਸਮੇਤ ਹੋਰਨਾਂ ਦੋਸ਼ੀਆਂ ਨੂੰ ਨੋਟਿਸ ਜਾਰੀ ਕਰਕੇ ਉਨ੍ਹਾਂ ਨੂੰ ਆਪਣਾ ਪੱਖ ਪੇਸ਼ ਕਰਨ ਲਈ ਕਿਹਾ ਹੈ।
ਦਿੱਲੀ ਦੇ ਤੀਸ ਹਜ਼ਾਰੀ ਦੇ ਮੁੱਖ ਮੈਟਰੋਪਾਲੀਟਨ ਮੈਜਿਸਟ੍ਰੇਟ ਤਾਨਿਆ ਸਿੰਘ ਨੇ ਗਾਇਕ ਹਨੀ ਸਿੰਘ ਨੂੰ ਪਤਨੀ ਸ਼ਾਲਿਨੀ ਸਿੰਘ ਦੀ ਅਪੀਲ 'ਤੇ 28 ਅਗਸਤ ਤੱਕ ਪੇਸ਼ ਹੋਣ ਅਤੇ ਜਵਾਬ ਦੇਣ ਲਈ ਕਿਹਾ ਹੈ। ਇਹੀ ਕਾਰਨ ਹੈ ਕਿ ਗਾਇਕ ਹਨੀ ਸਿੰਘ ਨੇ ਅਦਾਲਤ ਨੂੰ ਦਾਇਰ ਪਟੀਸ਼ਨ ਤੋਂ ਛੋਟ ਦੇਣ ਦੀ ਅਪੀਲ ਕੀਤੀ ਹੈ।
ਇਹ ਵੀ ਪੜ੍ਹੋ: India Coronavirus Update: ਪਿਛਲੇ 24 ਘੰਟਿਆਂ ਵਿੱਚ ਦੇਸ਼ ਵਿੱਚ ਦਰਜ ਹੋਏ ਕੋਰੋਨਾ ਦੇ 46,759 ਨਵੇਂ ਕੇਸ, 509 ਦੀ ਮੌਤ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin