ਨਵੀਂ ਦਿੱਲੀ: ਸੋਸ਼ਲ ਮੀਡੀਆ 'ਤੇ ਸਾਊਥ ਸੁਪਰਸਟਾਰ ਪਾਰਵਤੀ ਨੂੰ ਤੰਗ ਕਰਨ ਦੇ ਮਾਮਲੇ ਵਿੱਚ ਇੱਕ ਹੋਰ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਏਰਨਾਕੁਲੁੱਲ ਸਾਊਥ ਪੁਲਿਸ ਨੇ ਅੱਜ 20 ਸਾਲ ਦੇ ਨੌਜਵਾਨ ਨੂੰ ਹਿਰਾਸਤ ਵਿੱਚ ਲੈ ਲਿਆ ਹੈ।

ਇਹ ਮਾਮਲਾ ਇਨਫਾਰਮਸ਼ਨ ਟੈਕਨਾਲੋਜੀ ਐਕਟ ਅਤੇ ਭਾਰਤੀ ਦੰਡਾਵਲੀ ਦੀਆਂ ਵੱਖ-ਵੱਖ ਧਾਰਾ ਤਹਿਤ ਦਰਜ ਕੀਤਾ ਗਿਆ ਹੈ।

ਅਦਾਕਾਰ ਪਾਰਵਤੀ ਨਾਲ ਸੋਸ਼ਲ ਮੀਡਿਆ 'ਤੇ ਬਦਸਲੂਕੀ ਕਰਨ ਵਾਲਾ ਇਹ ਦੂਸਰਾ ਵਿਅਕਤੀ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਤੋਂ ਪਹਿਲਾਂ 27 ਦਸੰਬਰ ਨੂੰ 23 ਸਾਲਾ ਨੌਜਵਾਨ ਨੂੰ ਇਸ ਮਾਮਲੇ ਵਿਚ ਤ੍ਰਿਸੂਰ ਤੋਂ ਗ੍ਰਿਫਤਾਰ ਕੀਤਾ ਗਿਆ ਸੀ। ਇਸ ਦੀ ਪਹਿਚਾਣ ਪ੍ਰਿੰਟ੍ਰੋ ਵਜੋਂ ਹੋਈ ਸੀ।

ਪੁਲਿਸ ਨੇ ਕਿਹਾ ਕਿ ਪ੍ਰਿੰਟੋ ਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਸੀ, ਜਿੱਥੇ ਉਸ ਨੂੰ ਕੱਲ੍ਹ ਤੋਂ ਜ਼ਮਾਨਤ ਮਿਲੀ ਸੀ।

ਅਦਾਕਾਰ ਨੇ ਆਪਣੀ ਸ਼ਿਕਾਇਤ ਵਿੱਚ ਕਿਹਾ ਕਿ ਇੱਕ ਫ਼ਿਲਮ ਕਰੀਬ-ਕਰੀਬ ਸਿੰਗਲ ਤੋਂ ਬਾਅਦ ਉਸ ਨੂੰ ਸੋਸ਼ਲ ਮੀਡਿਆ 'ਤੇ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਜਿਸ ਦੇ ਚਲਦਿਆਂ ਉਸ ਨੇ ਪੁਲਿਸ ਨੂੰ ਇਹ ਸ਼ਿਕਾਇਤ ਕੀਤੀ।