ਪੜਚੋਲ ਕਰੋ

Elvish Yadav: ਐਲਵਿਸ਼ ਯਾਦ ਨੇ ਸੱਪ ਦਾ ਜ਼ਹਿਰ ਸਪਲਾਈ ਮਾਮਲੇ 'ਚ ਪਹਿਲੀ ਵਾਰ ਤੋੜੀ ਚੁੱਪੀ, ਬੋਲੇ- 'ਮੈਨੂੰ ਫਸਾਇਆ ਜਾ ਰਿਹਾ'

Elvish Yadav Interview: ਬਿੱਗ ਬੌਸ ਓਟੀਟੀ 2 ਵਿਜੇਤਾ ਐਲਵਿਸ਼ ਯਾਦਵ ਯੂਟਿਊਬ ਦਾ ਮਸ਼ਹੂਰ ਚਿਹਰਾ ਹੈ। ਨੌਜਵਾਨਾਂ 'ਚ ਐਲਵਿਸ਼ ਕਾਫੀ ਮਸ਼ਹੂਰ ਹੈ ਪਰ ਉਹ ਪਿਛਲੇ ਕਈ ਦਿਨਾਂ ਤੋਂ ਮੁਸ਼ਕਿਲਾਂ ਦਾ ਸਾਹਮਣਾ ਕਰ ਰਿਹਾ ਸੀ।

Elvish Yadav Interview: ਬਿੱਗ ਬੌਸ ਓਟੀਟੀ 2 ਵਿਜੇਤਾ ਐਲਵਿਸ਼ ਯਾਦਵ ਯੂਟਿਊਬ ਦਾ ਮਸ਼ਹੂਰ ਚਿਹਰਾ ਹੈ। ਨੌਜਵਾਨਾਂ 'ਚ ਐਲਵਿਸ਼ ਕਾਫੀ ਮਸ਼ਹੂਰ ਹੈ ਪਰ ਉਹ ਪਿਛਲੇ ਕਈ ਦਿਨਾਂ ਤੋਂ ਮੁਸ਼ਕਿਲਾਂ ਦਾ ਸਾਹਮਣਾ ਕਰ ਰਿਹਾ ਸੀ। ਐਲਵਿਸ਼ ਨਿਆਂਇਕ ਹਿਰਾਸਤ ਵਿੱਚ ਕਰੀਬ 6 ਦਿਨਾਂ ਤੱਕ ਰਿਹਾ ਅਤੇ ਹੁਣ ਬਾਹਰ ਆ ਗਿਆ ਹੈ। ਜੇਲ੍ਹ ਤੋਂ ਵਾਪਸ ਆਉਣ ਤੋਂ ਬਾਅਦ ਐਲਵਿਸ਼ ਯਾਦਵ ਨੇ ਇਸ ਬਾਰੇ 'ਏਬੀਪੀ ਨਿਊਜ਼' ਨਾਲ ਖੁੱਲ੍ਹ ਕੇ ਗੱਲ ਕੀਤੀ।

ਐਲਵਿਸ਼ ਯਾਦਵ ਨੇ 'ਏਬੀਪੀ ਨਿਊਜ਼' ਨੂੰ ਦੱਸਿਆ ਕਿ ਕੋਈ ਉਨ੍ਹਾਂ ਨੂੰ ਫਸਾ ਰਿਹਾ ਹੈ ਅਤੇ ਸੱਚ ਇੱਕ ਦਿਨ ਸਭ ਦੇ ਸਾਹਮਣੇ ਆ ਜਾਵੇਗਾ। ਆਓ ਤੁਹਾਨੂੰ ਦੱਸਦੇ ਹਾਂ ਕਿ ਐਲਵੀਸ਼ ਨੇ ਏਬੀਪੀ ਸਾਂਝਾ ਨਾਲ ਕੀ ਗੱਲਬਾਤ ਕੀਤੀ?

ਐਲਵਿਸ਼ ਯਾਦਵ ਨੇ ਸਪੱਸ਼ਟੀਕਰਨ 'ਚ ਕੀ ਕਿਹਾ?

ਐਲਵਿਸ਼ ਯਾਦਵ ਤੋਂ ਪੁੱਛਿਆ ਗਿਆ ਕਿ ਉਨ੍ਹਾਂ 'ਤੇ ਰੇਵ ਪਾਰਟੀ 'ਚ ਸੱਪ ਦਾ ਜ਼ਹਿਰ ਸਪਲਾਈ ਕਰਨ ਦਾ ਦੋਸ਼ ਹੈ ਤਾਂ ਇਸ 'ਤੇ ਉਨ੍ਹਾਂ ਦਾ ਕੀ ਕਹਿਣਾ ਹੈ? ਇਸ 'ਤੇ ਐਲਵਿਸ਼ ਨੇ ਕਿਹਾ, 'ਕਾਨੂੰਨ 'ਤੇ ਪੂਰਾ ਭਰੋਸਾ ਹੈ, ਨਿਆਂਪਾਲਿਕਾ 'ਤੇ ਪੂਰਾ ਭਰੋਸਾ ਹੈ। ਉਹ ਜੋ ਵੀ ਕਰਨਗੇ, ਸਹੀ ਕਰਨਗੇ, ਸਾਡੇ ਹੱਕ ਵਿੱਚ ਕਰਨਗੇ।

ਇਸ ਤੋਂ ਬਾਅਦ ਐਲਵਿਸ਼ ਤੋਂ ਪੁੱਛਿਆ ਗਿਆ ਕਿ ਅਜਿਹਾ ਕੀ ਹੋਇਆ ਕਿ ਅਜਿਹੇ ਇਲਜ਼ਾਮ ਲੱਗੇ? ਇਸ 'ਤੇ ਐਲਵਿਸ਼ ਨੇ ਕਿਹਾ, 'ਮੈਨੂੰ ਨਹੀਂ ਪਤਾ ਕਿ ਇਹ ਕਿਵੇਂ ਹੋ ਗਿਆ... ਮੈਂ ਉਸ ਦਿਨ ਮੁੰਬਈ 'ਚ ਸੀ, ਮੈਂ ਖਬਰਾਂ 'ਚ ਦੇਖਿਆ ਕਿ ਮੇਰੇ 'ਤੇ ਅਜਿਹੇ ਇਲਜ਼ਾਮ ਲੱਗੇ ਹਨ। ਉਦੋਂ ਤੋਂ ਲੈ ਕੇ 5 ਮਹੀਨੇ ਤੱਕ ਕੁਝ ਨਹੀਂ ਹੋਇਆ, ਫਿਰ ਅਚਾਨਕ ਮੈਂ ਦੇਖਿਆ ਕਿ ਤੁਸੀਂ ਲੋਕਾਂ ਨੇ ਹੀ ਖਬਰ ਬਣਾਈ ਸੀ।

ਇਸ ਤੋਂ ਬਾਅਦ ਐਲਵਿਸ਼ ਨੂੰ ਕਿਹਾ ਗਿਆ ਕਿ ਤੁਹਾਡੀ ਪਹਿਲੀ ਵੀਡੀਓ ਸੱਪ ਦੇ ਨਾਲ ਆਈ ਸੀ, ਰੀਲਾਂ ਵੀ ਆਈਆਂ ਅਤੇ ਉਸ ਤੋਂ ਬਾਅਦ ਇਲਜ਼ਾਮ ਲਗਾਏ ਗਏ ਕਿ ਤੁਸੀਂ ਰੇਵ ਪਾਰਟੀ 'ਚ ਸੱਪ ਦਾ ਜ਼ਹਿਰ ਸਪਲਾਈ ਕਰਨ 'ਚ ਮਦਦ ਕੀਤੀ ਸੀ। ਇਸ 'ਤੇ ਐਲਵਿਸ਼ ਨੇ ਕਿਹਾ, 'ਦੇਖੋ ਸਰ... ਜੋ ਵੀਡੀਓ ਤੁਸੀਂ ਦੇਖਦੇ ਹੋ, ਉਹ ਜੋ ਗਲੇ ਵਿੱਚ ਸੱਪ ਹੈ। ਉਹ ਵੀਡੀਓ ਤਾਂ ਹਰ ਕਿਸੇ ਨੂੰ ਨਜ਼ਰ ਆ ਰਹੀ ਹੈ ਪਰ ਅਸਲ ਵਿਚ ਇਹ ਫਾਜ਼ਿਲ ਪੁਰੀਆ ਭਾਈ ਹੈ ਜਿਸ ਦਾ ਗੀਤ 'ਲੜਕੀ ਬਿਊਟੀਫੁੱਲ ਕਰ ਗਈ ਚੁਲ' ਹੈ, ਉਸ ਦਾ ਇਕ ਹੋਰ ਗੀਤ 32 ਬੋਰ ਹੈ, ਇਹ ਤੁਹਾਨੂੰ ਯੂਟਿਊਬ 'ਤੇ ਵੀ ਮਿਲੇਗਾ... ਜੇਕਰ ਤੁਸੀਂ ਇਸ 'ਤੇ ਜਾ ਕੇ ਦੇਖੋਗੇ ਤਾਂ ਇਸ ਵਿੱਚ ਸੱਪਾਂ ਦੇ ਸੀਨ ਹਨ। ਇਸ ਲਈ ਉਸ ਵੀਡੀਓ ਦਾ ਜੋ ਵੀਲੌਗ ਬਣਾਇਆ ਗਿਆ ਹੈ ਜਾਂ ਇਸਨੂੰ BTS ਕਹੋ, ਉਹ ਉਸ ਸਮੇਂ ਦਾ ਸ਼ੂਟ ਹੈ। ਉਹ ਗੀਤ ਦਾ ਸ਼ੂਟ ਹੈ, ਤੁਸੀਂ ਕਹਿ ਰਹੇ ਹੋ, ਇਹ ਸਪਲਾਈ ਕੀਤਾ ਗਿਆ ਹੈ, ਉਹ ਸਪਲਾਈ ਕੀਤਾ ਗਿਆ ਹੈ।

ਇਸ ਤੋਂ ਬਾਅਦ ਐਲਵਿਸ਼ ਤੋਂ ਪੁੱਛਿਆ ਜਾਂਦਾ ਹੈ ਕਿ ਮਸ਼ਹੂਰ ਹੋਣ ਤੋਂ ਬਾਅਦ ਹੁਣ ਤੱਕ ਤੁਸੀਂ ਸੈਲੀਬ੍ਰਿਟੀ ਦੀ ਤਰ੍ਹਾਂ ਜ਼ਿੰਦਗੀ ਬਤੀਤ ਕੀਤੀ ਹੈ, ਪਰ ਦੋਸ਼ਾਂ ਤੋਂ ਬਾਅਦ ਤੁਹਾਡੀ ਜ਼ਿੰਦਗੀ ਕਿਵੇਂ ਬਦਲ ਗਈ? ਇਸ 'ਤੇ ਐਲਵਿਸ਼ ਨੇ ਕਿਹਾ, 'ਜਦੋਂ ਵੀ ਕਿਸੇ 'ਤੇ ਬਿਨਾਂ ਕਿਸੇ ਕਾਰਨ ਦੇ ਦੋਸ਼ ਲੱਗਦੇ ਹਨ ਤਾਂ ਪਰਿਵਾਰ ਦੇ ਮੈਂਬਰਾਂ ਦੀ ਮਾਨਸਿਕ ਸ਼ਾਂਤੀ ਵੀ ਖਰਾਬ ਹੋ ਜਾਂਦੀ ਹੈ, ਹਰ ਕੋਈ ਉਦਾਸ ਅਤੇ ਚਿੰਤਤ ਰਹਿੰਦਾ ਹੈ। ਹੁਣ ਬਹੁਤ ਕੁਝ ਬਦਲ ਗਿਆ ਹੈ, ਪਰ ਸਮੇਂ ਦੇ ਨਾਲ ਹੌਲੀ-ਹੌਲੀ ਸਭ ਕੁਝ ਠੀਕ ਹੋ ਜਾਵੇਗਾ। ਨਿਆਂਪਾਲਿਕਾ ਆਪਣਾ ਫੈਸਲਾ ਦੇਵੇਗੀ ਅਤੇ ਇਸ ਨੂੰ ਸਵੀਕਾਰ ਕੀਤਾ ਜਾਵੇਗਾ।

ਟਾਪ ਹੈਡਲਾਈਨ

Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Singer Video: ਸੰਗੀਤ ਜਗਤ ਤੋਂ ਵੱਡੀ ਖਬਰ, ਹਸਪਤਾਲ 'ਚ ਭਰਤੀ ਹੋਇਆ ਮਸ਼ਹੂਰ ਗਾਇਕ, ਵੀਡੀਓ 'ਚ ਹਾਲਤ ਦੇਖ ਪ੍ਰਸ਼ੰਸਕਾਂ ਦੀ ਵਧੀ ਚਿੰਤਾ...
ਸੰਗੀਤ ਜਗਤ ਤੋਂ ਵੱਡੀ ਖਬਰ, ਹਸਪਤਾਲ 'ਚ ਭਰਤੀ ਹੋਇਆ ਮਸ਼ਹੂਰ ਗਾਇਕ, ਵੀਡੀਓ 'ਚ ਹਾਲਤ ਦੇਖ ਪ੍ਰਸ਼ੰਸਕਾਂ ਦੀ ਵਧੀ ਚਿੰਤਾ...
Mithun Chakraborty Health: ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Embed widget