ਹਿਸਾਰ: ਕ੍ਰਿਕਟਰ ਯੁਵਰਾਜ ਸਿੰਘ ਤੋਂ ਬਾਅਦ ਹੁਣ ਬਾਲੀਵੁੱਡ ਅਦਾਕਾਰਾ ਯੁਵਿਕਾ ਚੌਧਰੀ ਨੂੰ ਪੁਲਿਸ ਨੇ ਇਤਰਾਜਯੋਗ ਟਿੱਪਣੀ ਦੇ ਮਾਮਲੇ 'ਚ ਗ੍ਰਿਫ਼ਤਾਰ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਨੇ ਅਦਾਕਾਰਾ ਤੋਂ 3 ਘੰਟੇ ਪੁੱਛਗਿੱਛ ਕਰਨ ਤੋਂ ਬਾਅਦ ਰਸਮੀ ਜ਼ਮਾਨਤ 'ਤੇ ਰਿਹਾਅ ਕਰ ਦਿੱਤਾ ਹੈ।
ਦਰਅਸਲ, ਯੁਵਿਕਾ 'ਤੇ ਅਨੁਸੂਚਿਤ ਜਾਤੀਆਂ ਪ੍ਰਤੀ ਇਤਰਾਜਯੋਗ ਟਿੱਪਣੀਆਂ ਕਰਨ ਦਾ ਦੋਸ਼ ਹੈ। ਉਸ ਨੇ ਇਹ ਟਿੱਪਣੀ ਪਿਛਲੇ ਮਈ ਮਹੀਨੇ 'ਚ ਕੀਤੀ ਸੀ, ਜਿਸ ਤੋਂ ਬਾਅਦ ਕਾਫੀ ਹੰਗਾਮਾ ਹੋਇਆ ਸੀ। ਇਸ ਦੇ ਨਾਲ ਹੀ ਅਨੁਸੂਚਿਤ ਜਾਤੀ ਦੇ ਲੋਕਾਂ ਨੇ ਅਦਾਕਾਰਾ ਦੀ ਟਿੱਪਣੀ 'ਤੇ ਆਪਣਾ ਗੁੱਸਾ ਜ਼ਾਹਰ ਕਰਦਿਆਂ ਹਾਂਸੀ ਪੁਲਿਸ ਸਟੇਸ਼ਨ 'ਤੇ ਉਸ ਖ਼ਿਲਾਫ਼ ਜ਼ਬਰਦਸਤ ਪ੍ਰਦਰਸ਼ਨ ਕੀਤਾ।
ਦੱਸ ਦੇਈਏ ਕਿ ਅਦਾਕਾਰਾ ਵੱਲੋਂ ਦਿੱਤੇ ਗਏ ਬਿਆਨ ਦੀ ਵੀਡੀਓ ਵੀ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਸੀ। ਸ਼ਿਕਾਇਤਕਰਤਾਵਾਂ ਨੇ ਵੀਡੀਓ ਪੁਲਿਸ ਨੂੰ ਸੌਂਪੀ, ਜਿਸ ਦੇ ਆਧਾਰ 'ਤੇ ਉਨ੍ਹਾਂ ਵਿਰੁੱਧ ਐਫਆਈਆਰ ਦਰਜ ਕੀਤੀ ਗਈ ਸੀ।
ਦਲਿਤ ਅਧਿਕਾਰ ਕਾਰਕੁਨ ਰਜਤ ਕਲਸਨ ਨੇ ਯੁਵਿਕਾ ਖ਼ਿਲਾਫ਼ ਦਰਜ ਕਰਵਾਈ ਸ਼ਿਕਾਇਤ
ਪਿਛਲੇ ਦਿਨੀਂ ਪੰਜਾਬ-ਹਰਿਆਣਾ ਹਾਈ ਕੋਰਟ ਦੇ ਆਦੇਸ਼ ਤੋਂ ਬਾਅਦ ਅਦਾਕਾਰਾ ਯੁਵਿਕਾ ਚੌਧਰੀ ਪੁਲਿਸ ਜਾਂਚ ਲਈ ਹਾਂਸੀ ਪਹੁੰਚੀ। ਇਸ ਦੌਰਾਨ ਉਸ ਦਾ ਪਤੀ ਪ੍ਰਿੰਸ ਨਰੂਲਾ ਉਸ ਦੇ ਨਾਲ ਦਿਖਾਈ ਦਿੱਤਾ। ਦਲਿਤ ਅਧਿਕਾਰ ਕਾਰਕੁਨ ਰਜਤ ਕਲਸਨ ਨੇ ਅਦਾਕਾਰਾ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ ਸੀ।
ਉਸ ਨੇ ਯੁਵਰਾਜ ਸਿੰਘ ਵਿਰੁੱਧ ਸ਼ਿਕਾਇਤ ਵੀ ਦਰਜ ਕਰਵਾਈ। ਇਸ ਦੇ ਨਾਲ ਹੀ ਉਨ੍ਹਾਂ ਨੇ ਤਾਰਕ ਮਹਿਤਾ ਕਾ ਉਲਟਾ ਚਸ਼ਮਾ ਅਭਿਨੇਤਰੀ ਮੁਨਮੁਨ ਦੱਤਾ ਦੇ ਖ਼ਿਲਾਫ਼ ਵੀ ਸ਼ਿਕਾਇਤ ਦਰਜ ਕਰਵਾਈ ਸੀ।
ਇਹ ਵੀ ਪੜ੍ਹੋ: Punjab Government: ਪੰਜਾਬ ਸਰਕਾਰ ਵੱਲੋਂ ਪੇਂਡੂ ਤੇ ਸ਼ਹਿਰੀ ਲੋਕਾਂ ਨੂੰ ਵੱਡੀ ਰਾਹਤ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/