MIB Guidelines: ਕੇਂਦਰ ਸਰਕਾਰ ਦੀ ਸੋਸ਼ਲ ਮੀਡੀਆ ਇਨਫਲੂਐਂਸਰਜ਼ ਨੂੰ ਚੇਤਾਵਨੀ, 'ਜੂਏ ਤੇ ਸੱਟੇਬਾਜ਼ੀ ਵਾਲੀ ਐਪਸ ਨੂੰ ਪ੍ਰਮੋਟ ਕੀਤਾ ਤਾਂ...'
ਸਰਕਾਰ ਨੇ ਸਲਾਹ ਦਿੱਤੀ ਹੈ ਕਿ ਉਹ ਵਿਦੇਸ਼ੀ ਆਨਲਾਈਨ ਸੱਟੇਬਾਜ਼ੀ ਅਤੇ ਜੂਏਬਾਜ਼ੀ ਪਲੇਟਫਾਰਮਾਂ ਦਾ ਪ੍ਰਚਾਰ ਬੰਦ ਕਰਨ। ਸਰਕਾਰ ਨੇ ਦਿਸ਼ਾ-ਨਿਰਦੇਸ਼ ਜਾਰੀ ਕਰਦਿਆਂ ਕਿਹਾ ਹੈ ਕਿ ਅਜਿਹੇ ਇਸ਼ਤਿਹਾਰਾਂ ਦਾ ਲੋਕਾਂ 'ਤੇ ਮਾੜਾ ਪ੍ਰਭਾਵ ਪੈਂਦਾ ਹੈ।
MIB Guidelines For Social Media Influencers: ਸੂਚਨਾ ਅਤੇ ਪ੍ਰਸਾਰਣ ਮੰਤਰਾਲੇ (MIB) ਨੇ ਸੋਸ਼ਲ ਮੀਡੀਆ 'ਤੇ ਇਸ਼ਤਿਹਾਰ ਦੇਣ ਵਾਲਿਆਂ ਅਤੇ ਪ੍ਰਭਾਵਕਾਂ ਯਾਨਿ ਇਨਫਲੂਐਂਸਰਾਂ ਲਈ ਇੱਕ ਐਡਵਾਇਜ਼ਰੀ ਜਾਰੀ ਕੀਤੀ ਹੈ। ਸਰਕਾਰ ਨੇ ਪ੍ਰਭਾਵਕਾਂ ਨੂੰ ਐਡਵਾਇਜ਼ਰੀ ਦਿੱਤੀ ਹੈ ਕਿ ਉਹ ਵਿਦੇਸ਼ੀ ਆਨਲਾਈਨ ਸੱਟੇਬਾਜ਼ੀ ਅਤੇ ਜੂਏਬਾਜ਼ੀ ਪਲੇਟਫਾਰਮਾਂ ਦਾ ਪ੍ਰਚਾਰ ਬੰਦ ਕਰਨ। ਸਰਕਾਰ ਨੇ ਦਿਸ਼ਾ-ਨਿਰਦੇਸ਼ ਜਾਰੀ ਕਰਦਿਆਂ ਕਿਹਾ ਹੈ ਕਿ ਅਜਿਹੇ ਇਸ਼ਤਿਹਾਰਾਂ ਦਾ ਲੋਕਾਂ 'ਤੇ ਮਾੜਾ ਪ੍ਰਭਾਵ ਪੈਂਦਾ ਹੈ। ਖਾਸ ਕਰਕੇ ਨੌਜਵਾਨਾਂ 'ਤੇ ਇਸ ਦਾ ਬੁਰਾ ਪ੍ਰਭਾਵ ਪੈਂਦਾ ਹੈ। ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਨੇ ਖੁਦ ਇਹ ਜਾਣਕਾਰੀ ਦਿੱਤੀ ਹੈ। ਮੰਤਰਾਲੇ ਨੇ ਇਸ ਨੂੰ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ X (ਪਹਿਲਾਂ ਟਵਿੱਟਰ) 'ਤੇ ਪੋਸਟ ਕਰਕੇ ਇੱਕ ਸਲਾਹ ਜਾਰੀ ਕੀਤੀ ਹੈ।
ਐਡਵਾਈਜ਼ਰੀ ਵਿੱਚ ਕੀ ਕਿਹਾ ਗਿਆ ਹੈ
ਮੰਤਰਾਲੇ ਨੇ ਔਨਲਾਈਨ ਵਿਗਿਆਪਨ ਕੰਪਨੀਆਂ ਨੂੰ ਇਹ ਵੀ ਕਿਹਾ ਹੈ ਕਿ ਉਹ ਭਾਰਤੀ ਦਰਸ਼ਕਾਂ ਨੂੰ ਔਨਲਾਈਨ ਸੱਟੇਬਾਜ਼ੀ ਅਤੇ ਜੂਏ ਦੇ ਪਲੇਟਫਾਰਮਾਂ ਨੂੰ ਪ੍ਰਮੋਟ ਕਰਨ ਵਾਲੇ ਵਿਗਿਆਪਨ ਨਾ ਦਿਖਾਉਣ। ਸੋਸ਼ਲ ਮੀਡੀਆ ਪਲੇਟਫਾਰਮਾਂ ਨੂੰ ਵੀ ਆਪਣੇ ਉਪਭੋਗਤਾਵਾਂ ਨੂੰ ਅਜਿਹੀ ਸਮੱਗਰੀ ਪ੍ਰਕਾਸ਼ਤ ਨਾ ਕਰਨ ਲਈ ਜਾਗਰੂਕ ਕਰਨਾ ਚਾਹੀਦਾ ਹੈ।
Ministry of Information and Broadcasting cautions social media influencers against endorsing offshore online betting and gambling platforms. pic.twitter.com/BUAMsPFd6S
— ANI (@ANI) March 21, 2024
ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਨਾ ਕਰਨ ਦੀ ਕੀ ਹੋ ਸਕਦੀ ਹੈ ਸਜ਼ਾ?
ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਨੇ ਐਡਵਾਈਜ਼ਰੀ ਵਿੱਚ ਇਹ ਵੀ ਦੱਸਿਆ ਹੈ ਕਿ ਜੇਕਰ ਇਨ੍ਹਾਂ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਨਹੀਂ ਕੀਤੀ ਜਾਂਦੀ ਤਾਂ ਕੀ ਹੋ ਸਕਦਾ ਹੈ। ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਨਾ ਕਰਨ ਵਾਲੇ ਵਿਅਕਤੀ ਅਤੇ ਸੰਸਥਾ ਵਿਰੁੱਧ ਸਜ਼ਾ ਦਾ ਵੀ ਕਾਨੂੰਨ ਹੈ। ਜੇਕਰ ਕੋਈ ਕੰਪਨੀ ਜਾਂ ਵਿਅਕਤੀ ਇਸ ਸਲਾਹ ਦੀ ਪਾਲਣਾ ਨਹੀਂ ਕਰਦਾ ਹੈ, ਤਾਂ ਉਸ ਵਿਰੁੱਧ ਖਪਤਕਾਰ ਸੁਰੱਖਿਆ ਐਕਟ, 2019 ਦੇ ਤਹਿਤ ਕਾਰਵਾਈ ਕੀਤੀ ਜਾ ਸਕਦੀ ਹੈ। ਉਸ ਵਿਅਕਤੀ ਜਾਂ ਕੰਪਨੀ ਨੂੰ ਸਜ਼ਾ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਜਿਵੇਂ ਕਿ ਸੋਸ਼ਲ ਮੀਡੀਆ ਪੋਸਟ ਜਾਂ ਖਾਤਾ ਬੰਦ ਕਰਨਾ ਜਾਂ ਜੁਰਮਾਨਾ ਵੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।