Chris Evans Wedding: ਹਾਲੀਵੁੱਡ ਸੁਪਰਸਟਾਰ ਕ੍ਰਿਸ ਇਵਾਨਸ ਸੁਰਖੀਆਂ ਵਿੱਚ ਰਹਿਣ ਦਾ ਕੋਈ ਵੀ ਮੌਕਾ ਨਹੀਂ ਛੱਡਦੇ। ਮਾਰਵਲ ਸਿਨੇਮੈਟਿਕ ਯੂਨੀਵਰਸ ਵਿੱਚ ਕੈਪਟਨ ਅਮਰੀਕਾ ਦੀ ਭੂਮਿਕਾ ਨਿਭਾਉਣ ਵਾਲੇ ਸੁਪਰਸਟਾਰ ਇਨ੍ਹੀਂ ਦਿਨੀਂ ਆਪਣੇ ਵਿਆਹ ਦੀਆਂ ਖਬਰਾਂ ਨੂੰ ਲੈ ਸੁਰਖੀਆਂ ਬਟੋਰ ਰਹੇ ਹਨ। ਦੱਸ ਦੇਈਏ ਕਿ ਅਚਾਨਕ ਕ੍ਰਿਸ ਦੇ ਵਿਆਹ ਦੀਆਂ ਖਬਰਾਂ ਸਾਹਮਣੇ ਆਉਣ ਤੇ ਹਰ ਪਾਸੇ ਹਲਚੱਲ ਮੱਚ ਗਈ ਹੈ। ਇਸ ਗੱਲ ਤੋਂ ਹਰ ਕੋਈ ਜਾਣੂ ਹੈ ਕਿ ਕ੍ਰਿਸ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਹਮੇਸ਼ਾ ਸੁਰਖੀਆਂ ਵਿੱਚ ਰਹਿੰਦੇ ਹਨ। ਉਨ੍ਹਾਂ ਦੇ ਬ੍ਰੇਕਅੱਪ ਤੋਂ ਲੈ ਕੇ ਡੇਟਿੰਗ ਤੱਕ ਦੀਆਂ ਖਬਰਾਂ ਹਰ ਪਾਸੇ ਚਰਚਾ ਵਿੱਚ ਰਹਿੰਦੀਆਂ ਹਨ। ਇਸ ਵਿਚਾਲੇ ਕੈਪਟਨ ਅਮੇਰੀਕਾ ਦੇ ਵਿਆਹ ਦੀ ਖਬਰ ਸਾਹਮਣੇ ਆ ਰਹੀ ਹੈ।
ਖਬਰਾਂ ਮੁਤਾਬਕ ਕ੍ਰਿਸ ਇਵਾਨਸ ਨੇ ਵਿਆਹ ਕਰਵਾ ਲਿਆ ਹੈ। ਉਨ੍ਹਾਂ ਦੀ ਪਤਨੀ ਕੋਈ ਹੋਰ ਨਹੀਂ ਸਗੋਂ ਐਲਬਾ ਬੈਪਟਿਸਟਾ ਬਣੀ ਹੈ। ਐਲਬਾ ਇੱਕ ਹਾਲੀਵੁੱਡ ਅਦਾਕਾਰਾ ਹੈ, ਜੋ ਸਾਲ 2022 ਵਿੱਚ ਕ੍ਰਿਸ ਨਾਲ ਫਿਲਮ "ਮਿਸਿਜ਼" ਵਿੱਚ ਨਜ਼ਰ ਆਈ ਸੀ। ਖਬਰਾਂ ਦੀ ਮੰਨੀਏ ਤਾਂ ਦੋਵੇਂ ਲੰਬੇ ਸਮੇਂ ਤੋਂ ਇਕ-ਦੂਜੇ ਨੂੰ ਡੇਟ ਕਰ ਸੀ। ਜਿਸ ਤੋਂ ਬਾਅਦ ਉਨ੍ਹਾਂ ਨੇ ਆਪਣੇ ਰਿਸ਼ਤੇ ਨੂੰ ਪਤੀ ਅਤੇ ਪਤਨੀ ਦਾ ਨਾਂਅ ਦੇ ਦਿੱਤਾ ਹੈ। ਇਸਦੇ ਨਾਲ ਹੀ ਇਹ ਵੀ ਕਿਹਾ ਜਾ ਰਿਹਾ ਹੈ ਕਿ ਉਨ੍ਹਾਂ ਨੇ ਆਪਣੇ ਘਰ ਵਿੱਚ ਹੀ ਵਿਆਹ ਕਰਵਾ ਲਿਆ ਸੀ। ਹਾਲਾਂਕਿ ਸੁਪਰਸਟਾਰਸ ਵੱਲੋਂ ਇਸਦੀ ਹਾਲੇ ਤੱਕ ਪੁਸ਼ਟੀ ਨਹੀਂ ਕੀਤੀ ਗਈ ਹੈ।
ਕ੍ਰਿਸ ਇਵਾਨਸ ਅਤੇ ਐਲਬਾ ਬੈਪਟਿਸਟਾ ਨੂੰ ਪਿਛਲੇ ਸਾਲ 2021 ਵਿਚ ਨਿਊਯਾਰਕ ਸਿਟੀ ਦੀਆਂ ਸੜਕਾਂ 'ਤੇ ਘੁੰਮਦੇ ਦੇਖਿਆ ਗਿਆ ਸੀ। ਕ੍ਰਿਸ ਨੂੰ ਪੀਪਲਜ਼ "ਸੈਕਸੀਸਟ ਮੈਨ ਅਲਾਈਵ" 2022 ਦਾ ਨਾਮ ਦਿੱਤਾ ਗਿਆ ਹੈ। ਖਾਸ ਗੱਲ ਇਹ ਹੈ ਕਿ ਸਟਾਰਡਮ ਦੀ ਦੁਨੀਆ 'ਚ ਘਿਰੇ ਕ੍ਰਿਸ ਇਵਾਨਸ ਆਪਣੀ ਜ਼ਿੰਦਗੀ ਸਾਦਗੀ ਨਾਲ ਬਤੀਤ ਕਰਦੇ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।