Carry On Jatta 3: 100 ਕਰੋੜ ਵੱਲ ਤੇਜ਼ੀ ਨਾਲ ਵਧ ਰਹੀ 'ਕੈਰੀ ਆਨ ਜੱਟਾ 3', ਜਾਣੋ ਹੁਣ ਤੱਕ ਕਿੰਨੀਂ ਹੋਈ ਕਮਾਈ
Sonam Bajwa: ਤੁਹਾਨੂੰ ਇਹ ਜਾਣ ਕੇ ਮਾਣ ਮਹਿਸੂਸ ਹੋਵੇਗਾ ਕਿ 'ਕੈਰੀ ਆਨ ਜੱਟਾ 3' 100 ਕਰੋੜ ਦੇ ਅੰਕੜੇ ਤੋਂ ਕੁੱਝ ਹੀ ਦੂਰੀ 'ਤੇ ਹੈ। ਫਿਲਮ ਦੀ ਹੁਣ ਤੱਕ ਦੀ ਕਮਾਈ ਕੀਤੀ ਜਾਵੇ, ਤਾਂ ਫਿਲਮ ਨੇ ਬਾਕਸ ਆਫਿਸ ;ਤੇ...
ਅਮੈਲੀਆ ਪੰਜਾਬੀ ਦੀ ਰਿਪੋਰਟ
Carry On Jatta 3 Box Office Collection: ਗਿੱਪੀ ਗਰੇਵਾਲ ਤੇ ਸੋਨਮ ਬਾਜਵਾ ਦੀ ਫਿਲਮ 'ਕੈਰੀ ਆਨ ਜੱਟਾ 3' 29 ਜੂਨ ਨੂੰ ਰਿਲੀਜ਼ ਹੋ ਚੁੱਕੀ ਹੈ। ਰਿਲੀਜ਼ ਹੁੰਦੇ ਸਾਰ ਹੀ ਫਿਲਮ ਨੇ ਰਿਕਾਰਡ ਤੋੜਨੇ ਸ਼ੁਰੂ ਕਰ ਦਿੱਤੇ ਸੀ। ਇਸ ਦੇ ਨਾਲ ਨਾਲ 'ਕੈਰੀ...' ਪੰਜਾਬੀ ਸਿਨੇਮਾ ਦੀ ਪਹਿਲੀ ਫਿਲਮ ਹੈ ਜਿਸ ਨੇ ਇੰਨੀਂ ਜ਼ਿਆਦਾ ਕਮਾਈ ਕੀਤੀ ਹੈ। ਪੂਰੀ ਦੁਨੀਆ 'ਚ ਕੈਰੀ ਆਨ ਜੱਟਾ 3 ਧਮਾਲਾਂ ਪਾ ਰਹੀ ਹੈ।
ਤੁਹਾਨੂੰ ਇਹ ਜਾਣ ਕੇ ਮਾਣ ਮਹਿਸੂਸ ਹੋਵੇਗਾ ਕਿ 'ਕੈਰੀ ਆਨ ਜੱਟਾ 3' 100 ਕਰੋੜ ਦੇ ਅੰਕੜੇ ਤੋਂ ਕੁੱਝ ਹੀ ਦੂਰੀ 'ਤੇ ਹੈ। ਫਿਲਮ ਦੀ ਹੁਣ ਤੱਕ ਦੀ ਕਮਾਈ ਕੀਤੀ ਜਾਵੇ, ਤਾਂ ਫਿਲਮ ਨੇ ਬਾਕਸ ਆਫਿਸ ;ਤੇ 89 ਕਰੋੜ 99 ਲੱਖ ਦੀ ਕਮਾਈ ਕਰ ਲਈ ਹੈ। ਇਸ ਦੇ ਨਾਲ ਹੀ ਇਹ ਪੰਜਾਬੀ ਸਿਨੇਮਾ ਦੇ ਇਤਿਹਾਸ ਦੀ ਸਭ ਤੋਂ ਵੱਡੀ ਪੰਜਾਬੀ ਫਿਲਮ ਬਣ ਗਈ ਹੈ। ਕਮੇਡੀਅਨ/ਐਕਟਰ ਜਸਵਿੰਦਰ ਭੱਲਾ ਨੇ ਆਪਣੇ ਸੋਸ਼ਲ ਮੀਡੀਆ 'ਤੇ ਪੋਸਟ ਪਾ ਕੇ ਇਸ ਬਾਰੇ ਜਾਣਕਾਰੀ ਦਿੱਤੀ ਹੈ। ਦੇਖੋ ਇਹ ਪੋਸਟ:
View this post on Instagram
ਕਾਬਿਲੇਗ਼ੌਰ ਹੈ ਕਿ ਕੈਰੀ ਆਨ ਜੱਟਾ 3 ਹੁਣ ਤੱਕ ਦੀ ਸਭ ਤੋਂ ਵੱਧ ਉਡੀਕੀ ਜਾਣ ਵਾਲੀ ਪੰਜਾਬੀ ਫਿਲਮ ਸੀ। ਇਸ ਦਾ ਪਤਾ ਤਾਂ ਫਿਲਮ ਦਾ ਕਾਰੋਬਾਰ ਦੇਖ ਕੇ ਲੱਗ ਹੀ ਰਿਹਾ ਹੈ। ਫਿਲਮ 100 ਕਰੋੜ ਦਾ ਜਾਦੂਈ ਅੰਕੜਾ ਛੂਹਣ ਤੋਂ ਬੱਸ ਕੁੱਝ ਹੀ ਦੂਰੀ 'ਤੇ ਹੈ। ਇਸ ਤੋਂ ਬਾਅਦ ਇਹ ਫਿਲਮ ਪੂਰੀ ਦੁਨੀਆ 'ਚ ਇਤਿਹਾਸ ਰਚ ਦੇਵੇਗੀ। ਸਟਾਰ ਕਾਸਟ ਦੀ ਗੱਲ ਕਰੀਏ ਤਾਂ ਫਿਲਮ 'ਚ ਸੋਨਮ ਬਾਜਵਾ, ਜਸਵਿੰਦਰ ਭੱਲਾ, ਗਿੱਪੀ ਗਰੇਵਾਲ, ਗੁਰਪ੍ਰੀਤ ਘੁੱਗੀ, ਬਿਨੂੰ ਢਿੱਲੋਂ, ਕਵਿਤਾ ਕੌਸ਼ਿਕ, ਸ਼ਿੰਦਾ ਗਰੇਵਾਲ ਤੇ ਕਰਮਜੀਤ ਅਨਮੋਲ ਵਰਗੇ ਸਿਤਾਰੇ ਮੁੱਖ ਭੂਮਿਕਾਵਾਂ 'ਚ ਹਨ।