Carry On Jatta 3: 'ਕੈਰੀ ਆਨ ਜੱਟਾ 3' ਦੇ ਰੋਮਾਂਟਿਕ ਗਾਣੇ 'ਫਰਿਸ਼ਤੇ' ਦਾ ਟੀਜ਼ਰ ਹੋਇਆ ਰਿਲੀਜ਼, ਦੇਖੋ ਗਿੱਪੀ-ਸੋਨਮ ਦੀ ਲਵ ਕੈਮਿਸਟਰੀ
Carry On Jatta 3 Song Farishtey: ਗਿੱਪੀ ਗਰੇਵਾਲ ਨੇ ਇਸ ਗੀਤ ਦਾ ਟੀਜ਼ਰ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਅਕਾਊਂਟ 'ਤੇ ਸ਼ੇਅਰ ਕੀਤਾ ਹੈ। ਇਸ ਗਾਣੇ ਨੂੰ ਬੀ ਪਰਾਕ ਨੇ ਆਪਣੀ ਅਵਾਜ਼ ਦਿੱਤੀ ਹੈ।
Carry On Jatta 3 Song Farishtey Teaser Out Now: ਇਸ ਸਾਲ ਦੀ ਸਭ ਤੋਂ ਵੱਧ ਉਡੀਕੀ ਜਾਣ ਵਾਲੀ ਫਿਲਮ 'ਕੈਰੀ ਆਨ ਜੱਟਾ 3' 29 ਜੂਨ 2023 ਨੂੰ ਰਿਲੀਜ਼ ਹੋਣ ਲਈ ਤਿਆਰ ਹੈ। ਇਸ ਤੋਂ ਪਹਿਲਾਂ ਹਾਲ ਹੀ 'ਚ ਫਿਲਮ ਦਾ ਟੀਜ਼ਰ ਰਿਲੀਜ਼ ਹੋਇਆ ਹੈ, ਜਿਸ ਨੂੰ ਦਰਸ਼ਕਾਂ ਨੇ ਭਰਪੂਰ ਪਿਆਰ ਦਿੱਤਾ ਹੈ। ਇਸ ਦੇ ਨਾਲ ਨਾਲ ਫਿਲਮ ਦਾ ਟਾਈਟਲ ਟਰੈਕ 'ਕੈਰੀ ਆਨ ਜੱਟਾ' ਵੀ ਰਿਲੀਜ਼ ਹੋ ਚੁੱਕਿਆ ਹੈ। ਇਸ ਤੋਂ ਬਾਅਦ ਹੁਣ ਫਿਲਮ ਦਾ ਰੋਮਾਂਟਿਕ ਗਾਣਾ 'ਫਰਿਸ਼ਤੇ' ਵੀ ਜਲਦ ਰਿਲੀਜ਼ ਹੋਣ ਜਾ ਰਿਹਾ ਹੈ।
ਇਹ ਵੀ ਪੜ੍ਹੋ: ਐਮੀ ਵਿਰਕ ਨੇ ਰੈਪਰ ਡਿਵਾਈਨ ਨਾਲ ਮਿਲਾਇਆ ਹੱਥ, ਇਸ ਗੀਤ 'ਚ ਦੋਵੇਂ ਪਾਉਣਗੇ ਧਮਾਲਾਂ
ਦੱਸ ਦਈਏ ਕਿ ਗਿੱਪੀ ਗਰੇਵਾਲ ਨੇ ਇਸ ਗੀਤ ਦਾ ਟੀਜ਼ਰ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਅਕਾਊਂਟ 'ਤੇ ਸ਼ੇਅਰ ਕੀਤਾ ਹੈ। ਇਸ ਗਾਣੇ ਨੂੰ ਬੀ ਪਰਾਕ ਨੇ ਆਪਣੀ ਅਵਾਜ਼ ਦਿੱਤੀ ਹੈ। ਇਸ ਦੇ ਨਾਲ ਨਾਲ ਗੀਤ ਨੂੰ ਗਿੱਪੀ ਤੇ ਸੋਨਮ ਬਾਜਵਾ ਦੀ ਰੋਮਾਂਟਿਕ ਕੈਮਿਸਟਰੀ ਹੋਰ ਜ਼ਿਆਦਾ ਰੋਮਾਂਟਿਕ ਬਣਾ ਰਹੀ ਹੈ। ਦੱਸ ਦਈਏ ਕਿ ਇਹ ਗਾਣਾ 28 ਅਪ੍ਰੈਲ ਨੂੰ ਰਿਲੀਜ਼ ਹੋਣ ਜਾ ਰਿਹਾ ਹੈ। ਦੇਖੋ ਗਾਣੇ ਦਾ ਟੀਜ਼ਰ:
View this post on Instagram
ਕਾਬਿਲੇਗ਼ੌਰ ਹੈ ਕਿ 'ਕੈਰੀ ਆਨ ਜੱਟਾ 3' ਇਸ ਸਾਲ ਦੀ ਸਭ ਤੋਂ ਵੱਧ ਉਡੀਕੀ ਜਾਣ ਵਾਲੀ ਫਿਲਮ ਹੈ। ਇਹ 2012 ਤੇ 2018 'ਚ ਰਿਲੀਜ਼ ਹੋਈਆਂ 'ਕੈਰੀ ਆਨ ਜੱਟਾ' ਤੇ 'ਕੈਰੀ ਆਨ ਜੱਟਾ 2' ਦਾ ਅਗਲਾ ਭਾਗ ਹੈ। ਇਸ ਫਿਲਮ 'ਚ ਗਿੱਪੀ ਗਰੇਵਾਲ ਤੇ ਸੋਨਮ ਬਾਜਵਾ ਦੇ ਨਾਲ ਨਾਲ ਗੁਰਪ੍ਰੀਤ ਘੁੱਗੀ, ਨਰੇਸ਼ ਕਥੂਰੀਆ, ਕਰਮਜੀਤ ਅਨਮੋਲ, ਬਿਨੂੰ ਢਿੱਲੋਂ, ਕਵਿਤਾ ਕੌਸ਼ਿਕ, ਜਸਵਿੰਦਰ ਭੱਲਾ ਤੇ ਸ਼ਿੰਦਾ ਗਰੇਵਾਲ ਮੁੱਖ ਭੂਮਿਕਾਵਾਂ 'ਚ ਨਜ਼ਰ ਆਉਣ ਵਾਲੇ ਹਨ। ਫਿਲਮ ਸ਼ਿੰਦੇ ਨੇ ਬਿਨੂੰ ਢਿੱਲੋਂ ਦੇ ਪੁੱਤਰ ਦਾ ਕਿਰਦਾਰ ਨਿਭਾਇਆ ਹੈ। ਇਸ ਦੇ ਨਾਲ ਨਾਲ ਇਹ ਵੀ ਦੱਸ ਦਈਏ ਕਿ ਇਹ ਫਿਲਮ ਵੱਖੋ ਵੱਖ ਭਾਰਤੀ ਭਾਸ਼ਾਵਾਂ 'ਚ ਡੱਬ ਹੋਵੇਗੀ।