Sonam Bajwa: 'ਕੈਰੀ ਆਨ ਜੱਟਾ 3' ਦਾ ਗਾਣਾ 'ਜੱਟੀ' ਐਮੀ ਵਿਰਕ ਦੀ ਅਵਾਜ਼ 'ਚ ਰਿਲੀਜ਼, 24 ਘੰਟਿਆਂ 'ਚ 1.7 ਮਿਲੀਅਨ ਲੋਕਾਂ ਨੇ ਦੇਖਿਆ
Carry On Jatta 3 Jatti Song Out: 'ਕੈਰੀ ਆਨ ਜੱਟਾ 3' ਦਾ ਗਾਣਾ 'ਜੱਟੀ' ਰਿਲੀਜ਼ ਹੋਇਆ ਹੈ। ਇਹ ਗਾਣਾ ਰਿਲੀਜ਼ ਤੋਂ ਪਹਿਲਾਂ ਹੀ ਕਾਫੀ ਜ਼ਿਆਦਾ ਸੁਰਖੀਆਂ 'ਚ ਰਿਹਾ ਸੀ। ਇਸ ਗਾਣੇ ਨੂੰ ਐਮੀ ਵਿਰਕ ਨੇ ਆਪਣੇ ਸੁਰਾਂ ਦੇ ਨਾਲ ਸਜਾਇਆ ਹੈ।
Carry On Jatta 3 Jatti Song Out Now: ਪੰਜਾਬੀ ਸਿਨੇਮਾ ਦੀ ਸਭ ਤੋਂ ਵੱਧ ਉਡੀਕੀ ਜਾਣ ਵਾਲੀ ਫਿਲਮ 'ਕੈਰੀ ਅੱਨ ਜੱਟਾ 3' ਆਖਰਕਾਰ 29 ਜੂਨ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਫਿਲਮ ਦਾ ਟੀਜ਼ਰ ਹਾਲ ਹੀ 'ਚ ਰਿਲੀਜ਼ ਹੋਇਆ ਹੈ, ਹੁਣ ਫਿਲਮ ਦੇ ਗਾਣੇ ਇੱਕ ਤੋਂ ਬਾਅਦ ਇੱਕ ਰਿਲੀਜ਼ ਹੋ ਰਹੇ ਹਨ ।
ਹਾਲ ਹੀ 'ਚ 'ਕੈਰੀ ਆਨ ਜੱਟਾ 3' ਦਾ ਗਾਣਾ 'ਜੱਟੀ' ਰਿਲੀਜ਼ ਹੋਇਆ ਹੈ। ਇਹ ਗਾਣਾ ਰਿਲੀਜ਼ ਤੋਂ ਪਹਿਲਾਂ ਹੀ ਕਾਫੀ ਜ਼ਿਆਦਾ ਸੁਰਖੀਆਂ 'ਚ ਰਿਹਾ ਸੀ। ਇਸ ਗਾਣੇ ਨੂੰ ਐਮੀ ਵਿਰਕ ਨੇ ਆਪਣੇ ਸੁਰਾਂ ਦੇ ਨਾਲ ਸਜਾਇਆ ਹੈ। ਫਿਲਮ 'ਚ ਦੇ ਇਸ ਗੀਤ 'ਚ ਪੂਰੀ ਸਟਾਰ ਕਾਸਟ ਰੱਜ ਕੇ ਭੰਗੜਾ ਪਾਉਂਦੀ ਨਜ਼ਰ ਆ ਰਹੀ ਹੈ। ਫਿਲਮ 'ਚ ਬਿਨੂੰ ਢਿੱਲੋਂ-ਕਵਿਤਾ ਕੌਸ਼ਿਕ ਦੀ ਜੋੜੀ ਨਜ਼ਰ ਆ ਰਹੀ ਹੈ। ਦੂਜੇ ਪਾਸੇ ਗਿੱਪੀ ਗਰੇਵਾਲ-ਸੋਨਮ ਬਾਜਵਾ ਵੀ ਰੋਮਾਂਸ ਕਰਦੇ ਨਜ਼ਰ ਆ ਰਹੇ ਹਨ। ਨਾਲ ਹੀ ਇਸ ਗੀਤ 'ਚ ਸ਼ਿੰਦਾ ਗਰੇਵਾਲ ਨੂੰ ਵੀ ਮਸਤੀ ਕਰਦੇ ਦੇਖਿਆ ਜਾ ਸਕਦਾ ਹੈ। ਦੇਖੋ ਵੀਡੀਓ:
View this post on Instagram
ਦੇਖੋ ਪੂਰਾ ਗਾਣਾ:
ਕਾਬਿਲੇਗ਼ੌਰ ਹੈ ਕਿ 'ਕੈਰੀ ਆਨ ਜੱਟਾ' 2012 'ਚ ਆਈ ਸੀ। ਇਸ ਦਾ ਪਹਿਲਾ ਭਾਗ ਜ਼ਬਰਦਸਤ ਹਿੱਟ ਹੋਇਆ ਸੀ। ਇਸ ਫਿਲਮ ਦੇ ਸਾਊਥ ਸਿਨੇਮਾ 'ਚ ਕਈ ਰੀਮੇਕ ਵੀ ਬਣੇ ਸੀ। ਇਸ ਤੋਂ ਬਾਅਦ 2018 ਵਿੱਚ 'ਕੈਰੀ ਆਨ ਜੱਟਾ 2' ਆਈ ਅਤੇ ਹੁਣ 5 ਸਾਲ ਦੇ ਲੰਬੇ ਇੰਤਜ਼ਾਰ ਤੋਂ ਬਾਅਦ 'ਕੈਰੀ ਆਨ ਜੱਟਾ 3' ਰਿਲੀਜ਼ ਹੋਈ ਹੈ। ਫਿਲਮ 'ਚ ਸੋਨਮ ਬਾਜਵਾ, ਗਿੱਪੀ ਗਰੇਵਾਲ ਕਵਿਤਾ ਕੌਸ਼ਿਕ, ਬਿਨੂੰ ਢਿੱਲੋਂ, ਜਸਵਿੰਦਰ ਭੱਲਾ, ਕਰਮਜੀਤ ਅਨਮੋਲ, ਨਰੇਸ਼ ਕਥੂਰੀਆ ਤੇ ਸ਼ਿੰਦਾ ਗਰੇਵਾਲ ਮੁੱਖ ਭੂਮਿਕਾਵਾਂ 'ਚ ਨਜ਼ਰ ਆ ਰਹੇ ਹਨ। ਇਹ ਫਿਲਮ 29 ਜੂਨ 2023 ਨੂੰ ਸਿਨੇਮਾਘਰਾਂ 'ਚ ਦਰਸ਼ਕਾਂ ਦਾ ਮਨੋਰੰਜਨ ਕਰੇਗੀ।
ਇਹ ਵੀ ਪੜ੍ਹੋ: 'ਸੂਰਿਆਵੰਸ਼ਮ' ਸੈੱਟ ਮੈਕਸ 'ਤੇ ਬਾਰ-ਬਾਰ ਕਿਉਂ ਦਿਖਾਈ ਜਾਂਦੀ ਹੈ, ਇਹ ਹੈ ਅਸਲੀ ਵਜ੍ਹਾ