ਪੜਚੋਲ ਕਰੋ
Advertisement
ਨਸੀਰੂਦੀਨ ਸ਼ਾਹ ਦੀ ਬੇਟੀ ਖ਼ਿਲਾਫ਼ ਕੇਸ ਦਰਜ, ਜਾਣੋ ਵਜ੍ਹਾ
ਬਾਲੀਵੁੱਡ ਅਦਾਕਾਰ ਨਸੀਰੂਦੀਨ ਸ਼ਾਹ ਅਕਸਰ ਆਪਣੇ ਬਿਆਨਾਂ ਨੂੰ ਲੈ ਕੇ ਸੁਰਖੀਆਂ 'ਚ ਬਣੇ ਰਹਿੰਦੇ ਹਨ। ਇਸੇ ਦਰਮਿਆਨ ਉਨ੍ਹਾਂ ਦੀ ਬੇਟੀ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਨਸੀਰੂਦੀਨ ਸ਼ਾਹ ਦੀ ਬੇਟੀ ਤੇ ਅਦਾਕਾਰ ਹੀਬਾ ਸ਼ਾਹ ਖ਼ਿਲਾਫ਼ ਮੁੰਬਈ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ।
ਮੁੰਬਈ: ਬਾਲੀਵੁੱਡ ਅਦਾਕਾਰ ਨਸੀਰੂਦੀਨ ਸ਼ਾਹ ਅਕਸਰ ਆਪਣੇ ਬਿਆਨਾਂ ਨੂੰ ਲੈ ਕੇ ਸੁਰਖੀਆਂ 'ਚ ਬਣੇ ਰਹਿੰਦੇ ਹਨ। ਇਸੇ ਦਰਮਿਆਨ ਉਨ੍ਹਾਂ ਦੀ ਬੇਟੀ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਨਸੀਰੂਦੀਨ ਸ਼ਾਹ ਦੀ ਬੇਟੀ ਤੇ ਅਦਾਕਾਰ ਹੀਬਾ ਸ਼ਾਹ ਖ਼ਿਲਾਫ਼ ਮੁੰਬਈ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ। ਹੀਬਾ 'ਤੇ ਇੱਕ ਕਲੀਨਕ ਦੇ ਦੋ ਕਰਮਚਾਰੀਆਂ ਨਾਲ ਕੁੱਟ-ਮਾਰ ਦੇ ਇਲਜ਼ਾਮ ਲੱਗੇ ਹਨ।
ਐਨਆਈਏ ਵੱਲੋਂ ਟਵਿਟਰ 'ਤੇ ਸੀਸੀਟੀਵੀ ਫੁਟੇਜ਼ ਦੀਆਂ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਗਈਆਂ ਹਨ। ਫੈਲਾਇਨ ਫਾਊਂਡੇਸ਼ਨ ਮੁਤਾਬਕ 16 ਜਨਵਰੀ ਨੂੰ ਹੀਬਾ ਆਪਣੀ ਦੋਸਤ ਦੀਆਂ ਦੋ ਬਿੱਲੀਆਂ ਦੀ ਨਸਬੰਦੀ ਕਰਾਉਣ ਲਈ ਉੱਥੇ ਪਹੁੰਚੀ ਸੀ ਪਰ ਕਿਸੇ ਵਜ੍ਹਾ ਕਰਕੇ ਨਸਬੰਦੀ ਨਹੀਂ ਕੀਤੀ ਜਾ ਸਕੀ। ਇਸ ਕਰਕੇ ਹੀਬਾ ਨੇ ਉੱਥੋਂ ਦੇ ਸਟਾਫ ਨੂੰ ਧਮਕਾਉਣਾ ਸ਼ੁਰੂ ਕਰ ਦਿੱਤਾ। ਗੱਲ ਇੰਨੀ ਵੱਧ ਗਈ ਕਿ ਹੀਬਾ ਨੇ ਉੱਥੇ ਮੌਜੂਦ ਸਟਾਫ ਨਾਲ ਕੁੱਟ-ਮਾਰ ਸ਼ੁਰੂ ਕਰ ਦਿੱਤੀ। ਪੁਲਿਸ ਨੇ ਹੀਬਾ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਉੱਧਰ ਹੀਬਾ ਇਨ੍ਹਾਂ ਸਾਰੇ ਇਲਜ਼ਾਮਾਂ ਨੂੰ ਸਿਰ੍ਹੇ ਤੋਂ ਨਕਾਰ ਰਹੀ ਹੈ। ਹੀਬਾ ਦਾ ਕਹਿਣਾ ਹੈ ਕਿ ਉਨ੍ਹਾਂ ਕਿਸੇ ਨਾਲ ਵੀ ਕੁੱਟ-ਮਾਰ ਨਹੀਂ ਕੀਤੀ। ਸਗੋਂ ਉਨ੍ਹਾਂ ਨੂੰ ਗੇਟਕੀਪਰ ਕਲੀਨਕ ਅੰਦਰ ਦਾਖ਼ਲ ਨਹੀਂ ਹੋਣ ਦੇ ਰਿਹਾ ਸੀ। ਇਸ ਦੇ ਨਾਲ ਹੀ ਮਹਿਲਾ ਕਰਮਚਾਰੀ ਨੇ ਵੀ ਉਨ੍ਹਾਂ ਨਾਲ ਧੱਕਾ ਕੀਤਾ।Mumbai's Versova police have registered a non-cognizable offence against actress Heeba Shah (daughter of actor Naseeruddin Shah) for allegedly assaulting 2 employees of a veterinary clinic on January 16. pic.twitter.com/M2u4rdgGTL
— ANI (@ANI) January 25, 2020
Follow ਮਨੋਰੰਜਨ News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਸਿੱਖਿਆ
ਦੇਸ਼
ਪੰਜਾਬ
Advertisement