ਮੁੰਬਈ: ਸੁਪਰੀਮ ਕੋਰਟ ਨੇ ਕੱਲ੍ਹ ਮਰਹੂਮ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੇ ਖ਼ੁਦਕੁਸ਼ੀ ਮਾਮਲੇ ਦੀ ਜਾਂਚ ਦਾ ਕੰਮ ਸੀਬੀਆਈ ਨੂੰ ਸੌਂਪ ਦਿੱਤਾ ਹੈ। ਇਸ 'ਤੇ ਮਹਾਰਾਸ਼ਟਰ ਸਰਕਾਰ ਭਾਈਵਾਲ ਬਣੇ ਐਨਸੀਪੀ ਦੇ ਪ੍ਰਧਾਨ ਸ਼ਰਦ ਪਵਾਰ ਨੇ ਆਪਣੀ ਪਹਿਲੀ ਪ੍ਰਤੀਕ੍ਰਿਆ ਜ਼ਾਹਰ ਕੀਤੀ ਹੈ। ਪਵਾਰ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਪੂਰਾ ਵਿਸ਼ਵਾਸ ਹੈ ਕਿ ਮਹਾਰਾਸ਼ਟਰ ਸਰਕਾਰ ਸੁਪਰੀਮ ਕੋਰਟ ਦੇ ਫੈਸਲੇ ਦਾ ਸਨਮਾਨ ਕਰੇਗੀ ਤੇ ਜਾਂਚ 'ਚ ਪੂਰਾ ਸਹਿਯੋਗ ਕਰੇਗੀ।




ਸ਼ਰਦ ਪਵਾਰ ਨੇ ਸੀਬੀਆਈ ਵੱਲੋਂ ਜਾਂਚ ਕੀਤੇ ਜਾ ਰਹੇ ਸੁਸ਼ਾਂਤ ਸਿੰਘ ਰਾਜਪੂਤ ਕੇਸ ਦੀ ਵੀ ਘੋਖ ਕੀਤੀ ਹੈ। ਆਪਣੀ ਲੜੀਵਾਰ ਟਵੀਟ ਵਿੱਚ ਸ਼ਰਦ ਪਵਾਰ ਨੇ ਡਾ. ਨਰਿੰਦਰ ਦਾਭੋਲਕਰ ਦੇ ਕਤਲ ਕੇਸ ਨੂੰ ਯਾਦ ਕਰਦਿਆਂ ਕਿਹਾ ਕਿ ਇਸ ਜਾਂਚ ਦਾ ਅਜੇ ਤੱਕ ਕੋਈ ਹੱਲ ਨਹੀਂ ਨਿਕਲਿਆ ਹੈ।




ਆਪਣੇ ਟਵੀਟ ਵਿੱਚ ਪਵਾਰ ਨੇ ਲਿਖਿਆ, "ਮੈਨੂੰ ਉਮੀਦ ਹੈ ਕਿ ਇਸ ਜਾਂਚ ਦੇ ਨਤੀਜੇ ਡਾਕਟਰ ਨਰਿੰਦਰ ਦਾਭੋਲਕਰ ਦੀ ਹੱਤਿਆ ਦੀ ਜਾਂਚ ਵਰਗੇ ਨਹੀਂ ਹੋਣੇ ਚਾਹੀਦੇ। ਸੀਬੀਆਈ ਦੁਆਰਾ 2014 ਵਿੱਚ ਸ਼ੁਰੂ ਕੀਤੀ ਗਈ ਦਾਭੋਲਕਰ ਕਤਲ ਦੀ ਜਾਂਚ ਦਾ ਅਜੇ ਤੱਕ ਕੋਈ ਹੱਲ ਨਹੀਂ ਮਿਲਿਆ ਹੈ।"


ਮਹਾਰਾਸ਼ਟਰ ਸਰਕਾਰ ਦੇ ਹਿੱਸੇਦਾਰਾਂ 'ਚ ਸ਼ਾਮਲ ਐਨਸੀਪੀ ਤੇ ਕਾਂਗਰਸ ਵਰਗੀਆਂ ਪਾਰਟੀਆਂ ਸ਼ੁਰੂ ਤੋਂਸੁਸ਼ਾਂਤ ਸਿੰਘ ਰਾਜਪੂਤ ਮਾਮਲੇ ਦੀ ਜਾਂਚ ਸੀਬੀਆਈ ਨੂੰ ਦਿੱਤੇ ਜਾਣ 'ਤੇ ਕਿਸੇ ਤਰ੍ਹਾਂ ਦਾ ਮਤਭੇਦ ਨਹੀਂ ਦਿਖਾ ਰਹੀਆਂ ਸੀ। ਐਨਸੀਪੀ ਨੇਤਾ ਸ਼ਰਦ ਪਵਾਰ ਨੇ ਆਪਣੇ ਪਿਛਲੇ ਬਿਆਨ ਵਿੱਚ ਕਿਹਾ ਸੀ ਕਿ ਜੇ ਇਸ ਕੇਸ ਦੀ ਜਾਂਚ ਸੀਬੀਆਈ ਨੂੰ ਸੌਂਪੀ ਜਾਂਦੀ ਹੈ ਤਾਂ ਉਨ੍ਹਾਂ ਨੂੰ ਕੋਈ ਇਤਰਾਜ਼ ਨਹੀਂ ਹੈ