ਪੜਚੋਲ ਕਰੋ

Money Laundering Case : ਜੈਕਲੀਨ ਫਰਨਾਂਡੀਜ਼ ਅਤੇ ਸੁਕੇਸ਼ ਵਿਰੁੱਧ ਦੋਸ਼ ਤੈਅ, ਜਲਦ ਸ਼ੁਰੂ ਹੋਵੇਗਾ ਟਰਾਇਲ 

ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ 200 ਕਰੋੜ ਰੁਪਏ ਦੇ ਮਨੀ ਲਾਂਡਰਿੰਗ ਮਾਮਲੇ ਵਿੱਚ Jacqueline Fernandez,  ਮੁੱਖ ਦੋਸ਼ੀ ਸੁਕੇਸ਼ ਚੰਦਰਸ਼ੇਖਰ, ਲੀਨਾ ਮਾਰੀਆ ਪਾਲ ਅਤੇ ਹੋਰ ਸਹਿ-ਮੁਲਜ਼ਮਾਂ ਵਿਰੁੱਧ ਦੋਸ਼ ਤੈਅ ਕਰ ਦਿੱਤੇ ਹਨ।

Money Laundering Case : ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ 200 ਕਰੋੜ ਰੁਪਏ ਦੇ ਮਨੀ ਲਾਂਡਰਿੰਗ ਮਾਮਲੇ ਵਿੱਚ ਬਾਲੀਵੁੱਡ ਅਦਾਕਾਰਾ Jacqueline Fernandez,  ਮੁੱਖ ਦੋਸ਼ੀ ਸੁਕੇਸ਼ ਚੰਦਰਸ਼ੇਖਰ, ਲੀਨਾ ਮਾਰੀਆ ਪਾਲ ਅਤੇ ਹੋਰ ਸਹਿ-ਮੁਲਜ਼ਮਾਂ ਵਿਰੁੱਧ ਰਸਮੀ ਤੌਰ 'ਤੇ ਦੋਸ਼ ਤੈਅ ਕਰ ਦਿੱਤੇ ਹਨ। ਅਦਾਲਤ ਨੇ ਜਬਰੀ ਵਸੂਲੀ ਨਾਲ ਸਬੰਧਤ ਮਕੋਕਾ ਮਾਮਲੇ ਵਿੱਚ ਵੀ ਦੋਸ਼ ਤੈਅ ਕੀਤੇ ਹਨ।

 ਸੁਕੇਸ਼ ਨੇ ਮਕੋਕਾ ਮਾਮਲੇ ਵਿੱਚ ਦਸਤਖ਼ਤ ਕਰਨ ਤੋਂ ਕੀਤਾ ਇਨਕਾਰ

ਸੁਣਵਾਈ ਦੌਰਾਨ ਸੁਕੇਸ਼ ਚੰਦਰਸ਼ੇਖਰ ਨੇ ਈਡੀ ਦੇ ਮਨੀ ਲਾਂਡਰਿੰਗ ਮਾਮਲੇ ਵਿੱਚ ਦੋਸ਼ਾਂ 'ਤੇ ਦਸਤਖ਼ਤ ਕਰ ਦਿੱਤੇ ਪਰ ਮਕੋਕਾ ਮਾਮਲੇ ਵਿੱਚ ਦੋਸ਼ਾਂ 'ਤੇ ਦਸਤਖ਼ਤ ਕਰਨ ਤੋਂ ਇਨਕਾਰ ਕਰ ਦਿੱਤਾ। ਉੱਥੇ ਹੀ ਉਸ ਦੀ ਪਤਨੀ ਲੀਨਾ ਮਾਰੀਆ ਪੌਲ ਨੇ ਆਪਣਾ ਵਿਰੋਧ ਦਰਜ ਕਰਵਾਉਂਦੇ ਹੋਏ ਮਕੋਕਾ ਮਾਮਲੇ ਵਿੱਚ ਦੋਸ਼ਾਂ 'ਤੇ ਦਸਤਖ਼ਤ ਕੀਤੇ।

 ਹੁਣ ਟਰਾਇਲ ਵੱਲ ਵਧੇਗਾ ਮਾਮਲਾ

ਸੁਕੇਸ਼ ਦੇ ਵਕੀਲ ਐਡਵੋਕੇਟ ਅਨੰਤ ਮਲਿਕ ਨੇ ਦੱਸਿਆ ਕਿ ਅਦਾਲਤ ਨੇ ਸਾਰੇ ਦੋਸ਼ੀਆਂ ਖ਼ਿਲਾਫ਼ ਰਸਮੀ ਦੋਸ਼ ਤੈਅ ਕਰ ਦਿੱਤੇ ਹਨ ਅਤੇ ਹੁਣ ਮਾਮਲਾ ਟਰਾਇਲ ਲਈ ਅੱਗੇ ਵਧੇਗਾ। ਉਨ੍ਹਾਂ ਮੁਤਾਬਕ ਰਾਜ ਸਰਕਾਰ ਨਾਲ ਸਬੰਧਤ ਮਾਮਲੇ ਦੀ ਅਗਲੀ ਸੁਣਵਾਈ 14 ਜੁਲਾਈ ਨੂੰ ਹੋਵੇਗੀ, ਜਦਕਿ ਪ੍ਰਵਰਤਨ ਨਿਰਦੇਸ਼ਾਲੇ (ED) ਨਾਲ ਸਬੰਧਤ ਕੇਸ ਦੀ ਸੁਣਵਾਈ 16 ਜੁਲਾਈ ਨੂੰ ਕੀਤੀ ਜਾਵੇਗੀ।

ਹਾਈ ਕੋਰਟ ਵਿੱਚ ਵੀ ਮਾਮਲਾ ਲੰਬਿਤ

ਵਕੀਲ ਦੇ ਅਨੁਸਾਰ ਸੁਕੇਸ਼ ਨੇ ਪਹਿਲਾਂ ਅਦਾਲਤ ਵਿੱਚ ਅਰਜ਼ੀ ਦਾਇਰ ਕਰਕੇ ਮੰਗ ਕੀਤੀ ਸੀ ਕਿ ਹਾਲ ਹੀ ਵਿੱਚ ਗ੍ਰਿਫ਼ਤਾਰ ਕੀਤੇ ਗਏ ਇੱਕ ਹੋਰ ਦੋਸ਼ੀ ਨਵਾਜ਼ ਦੀ ਚਾਰਜਸ਼ੀਟ ਦਾਖ਼ਲ ਹੋਣ ਤੱਕ ਫ਼ੈਸਲਾ ਨਾ ਸੁਣਾਇਆ ਜਾਵੇ।ਅਦਾਲਤ ਨੇ ਇਹ ਮੰਗ ਖ਼ਾਰਜ ਕਰ ਦਿੱਤੀ ਸੀ, ਜਿਸ ਤੋਂ ਬਾਅਦ ਇਸ ਫ਼ੈਸਲੇ ਨੂੰ ਦਿੱਲੀ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਗਈ। ਇਹ ਮਾਮਲਾ ਫਿਲਹਾਲ ਹਾਈ ਕੋਰਟ ਵਿੱਚ ਲੰਬਿਤ ਹੈ ਅਤੇ 8 ਜੁਲਾਈ ਨੂੰ ਸੁਣਵਾਈ ਲਈ ਸੂਚੀਬੱਧ ਕੀਤਾ ਗਿਆ ਹੈ।

ED ਦੇ ਦੋਸ਼

ਈਡੀ ਦਾ ਦਾਅਵਾ ਹੈ ਕਿ ਸੁਕੇਸ਼ ਚੰਦਰਸ਼ੇਖਰ ਨੇ ਕਥਿਤ ਤੌਰ 'ਤੇ ਕਰੋੜਾਂ ਰੁਪਏ ਦੀ ਉਗਾਹੀ ਕਰਕੇ ਹਵਾਲਾ ਅਤੇ ਮਨੀ ਲਾਂਡਰਿੰਗ ਰਾਹੀਂ ਇਸ ਧਨ ਦੀ ਵਰਤੋਂ ਕੀਤੀ। ਇਸ ਮਾਮਲੇ ਵਿੱਚ ਜੈਕਲੀਨ ਫਰਨਾਂਡਿਸ ਦਾ ਨਾਮ ਵੀ ਕਥਿਤ ਆਰਥਿਕ ਲੈਣ-ਦੇਣ ਅਤੇ ਮਹਿੰਗੇ ਤੋਹਫ਼ਿਆਂ ਨੂੰ ਲੈ ਕੇ ਸਾਹਮਣੇ ਆਇਆ ਸੀ।

 ਜਲਦ ਸ਼ੁਰੂ ਹੋ ਸਕਦਾ ਹੈ ਹਾਈ-ਪ੍ਰੋਫ਼ਾਈਲ ਟਰਾਇਲ

ਅਦਾਲਤ ਵੱਲੋਂ ਦੋਸ਼ ਤੈਅ ਕੀਤੇ ਜਾਣ ਤੋਂ ਬਾਅਦ ਹੁਣ ਇਸ ਹਾਈ-ਪ੍ਰੋਫ਼ਾਈਲ ਮਾਮਲੇ ਵਿੱਚ ਟਰਾਇਲ ਜਲਦ ਸ਼ੁਰੂ ਹੋਣ ਦੀ ਸੰਭਾਵਨਾ ਹੈ। ਦੇਸ਼ ਭਰ ਦੀ ਨਜ਼ਰ ਇਸ ਮਾਮਲੇ ਦੀ ਅਗਲੀ ਕਾਰਵਾਈ 'ਤੇ ਟਿਕੀ ਹੋਈ ਹੈ।

Advertisement

ਟਾਪ ਹੈਡਲਾਈਨ

Singer Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕ ਦੀ ਦਰਦਨਾਕ ਮੌਤ, ਭਿਆਨਕ ਸੜਕ ਹਾਦਸੇ 'ਚ ਗਵਾਈ ਜਾਨ; ਸਿਆਸੀ ਹਸਤੀਆਂ ਨੇ ਜਤਾਇਆ ਦੁੱਖ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕ ਦੀ ਦਰਦਨਾਕ ਮੌਤ, ਭਿਆਨਕ ਸੜਕ ਹਾਦਸੇ 'ਚ ਗਵਾਈ ਜਾਨ; ਸਿਆਸੀ ਹਸਤੀਆਂ ਨੇ ਜਤਾਇਆ ਦੁੱਖ...
Comedian Kapil Sharma: ਕਾਮੇਡੀਅਨ ਕਪਿਲ ਸ਼ਰਮਾ ਦੇ ਕੈਫੇ 'ਚ ਗੋਲੀਬਾਰੀ ਮਾਮਲੇ 'ਚ ਵਿਦਿਆਰਥੀ ਡਿਪੋਰਟ, ਪੰਜਾਬ ਦਾ ਰਹਿਣ ਵਾਲਾ ਦੋਸ਼ੀ, ਜ਼ਿੰਦਗੀ ਭਰ ਕੈਨੇਡਾ 'ਚ ਨਹੀਂ ਕਰ ਸਕੇਗਾ ਐਂਟਰੀ...
ਕਾਮੇਡੀਅਨ ਕਪਿਲ ਸ਼ਰਮਾ ਦੇ ਕੈਫੇ 'ਚ ਗੋਲੀਬਾਰੀ ਮਾਮਲੇ 'ਚ ਵਿਦਿਆਰਥੀ ਡਿਪੋਰਟ, ਪੰਜਾਬ ਦਾ ਰਹਿਣ ਵਾਲਾ ਦੋਸ਼ੀ, ਜ਼ਿੰਦਗੀ ਭਰ ਕੈਨੇਡਾ 'ਚ ਨਹੀਂ ਕਰ ਸਕੇਗਾ ਐਂਟਰੀ...
Television Actress : 42 ਸਾਲ ਦੀ ਉਮਰ 'ਚ ਮਾਂ ਬਣੀ ਕਰਿਸ਼ਮਾ ਤੰਨਾ, ਪੁੱਤਰ ਨੂੰ ਦਿੱਤਾ ਜਨਮ
Television Actress : 42 ਸਾਲ ਦੀ ਉਮਰ 'ਚ ਮਾਂ ਬਣੀ ਕਰਿਸ਼ਮਾ ਤੰਨਾ, ਪੁੱਤਰ ਨੂੰ ਦਿੱਤਾ ਜਨਮ
Kajal Aggarwal : ਕਮੀਜ਼ ਉਤਾਰ ਕੇ ਵੈਨਿਟੀ 'ਚ ਵੜਿਆ ਅਸਿਸਟੈਂਟ ਡਾਇਰੈਕਟਰ ,ਅਦਾਕਾਰਾ ਨਾਲ ਕੀਤੀ ਅਜਿਹੀ ਹਰਕਤ , ਫਿਰ ਜੋ ਹੋਇਆ...
Kajal Aggarwal : ਕਮੀਜ਼ ਉਤਾਰ ਕੇ ਵੈਨਿਟੀ 'ਚ ਵੜਿਆ ਅਸਿਸਟੈਂਟ ਡਾਇਰੈਕਟਰ ,ਅਦਾਕਾਰਾ ਨਾਲ ਕੀਤੀ ਅਜਿਹੀ ਹਰਕਤ , ਫਿਰ ਜੋ ਹੋਇਆ...
Advertisement

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
AC Settings : ਦਿਨ ਭਰ ਚਲਦਾ ਹੈ AC ? ਇਹ ਸੈਟਿੰਗਾਂ ਬਦਲੋ, ਅੱਧਾ ਆਵੇਗਾ ਬਿਜਲੀ ਦਾ ਬਿੱਲ
AC Settings : ਦਿਨ ਭਰ ਚਲਦਾ ਹੈ AC ? ਇਹ ਸੈਟਿੰਗਾਂ ਬਦਲੋ, ਅੱਧਾ ਆਵੇਗਾ ਬਿਜਲੀ ਦਾ ਬਿੱਲ
ਕੀ ਤੁਸੀਂ ਵੀ ਆਪਣੇ ਬੱਚੇ ਨੂੰ ਦੇ ਰਹੇ ਹੋ ਇੰਟਰਨੈੱਟ ਦੀ ਪਹੁੰਚ? ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲਾਂ
ਕੀ ਤੁਸੀਂ ਵੀ ਆਪਣੇ ਬੱਚੇ ਨੂੰ ਦੇ ਰਹੇ ਹੋ ਇੰਟਰਨੈੱਟ ਦੀ ਪਹੁੰਚ? ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲਾਂ
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਯਾਤਰਾ ਲਈ ਸ਼੍ਰੋਮਣੀ ਕਮੇਟੀ ਨੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਯਾਤਰਾ ਲਈ ਸ਼੍ਰੋਮਣੀ ਕਮੇਟੀ ਨੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ
Embed widget