ਚੰਡੀਗੜ੍ਹ: ਬਾਲੀਵੁੱਡ ਕੋਰੀਓਗ੍ਰਾਫਰ ਸਰੋਜ ਖਾਨ ਨੇ ਜ਼ਿੰਦਗੀ 'ਚ ਕਈ ਮੁਸ਼ਕਿਲਾਂ ਦਾ ਮਜਬੂਤੀ ਨਾਲ ਸਾਹਮਣਾ ਕੀਤਾ। ਉਨ੍ਹਾਂ ਦੇ ਕਰੀਅਰ ਦੀ ਗੱਲ ਕਰੀਏ ਤਾਂ ਪਹਿਲਾਂ ਬੈਕਗ੍ਰਾਊਂਡ ਡਾਂਸਰ ਵਜੋਂ ਕੰਮ ਕਰਦੇ ਸਨ। ਉਨ੍ਹਾਂ ਪਹਿਲੀ ਵਾਰ ਸਾਲ 1974 'ਚ ਰਿਲੀਜ਼ ਹੋਈ ਫ਼ਿਲਮ ਗੀਤਾ ਮੇਰਾ ਨਾਂਅ ਦੇ ਗਾਣੇ ਕੋਰੀਓਗ੍ਰਾਫ ਕੀਤੇ। ਇਸ ਤੋਂ ਬਾਅਦ ਉਨ੍ਹਾਂ ਕਈ ਮੁਕਾਮ ਹਾਸਲ ਕੀਤੇ।


ਸਰੋਜ ਖਾਨ ਨੂੰ ਭਾਰਤ 'ਚ 'ਮਦਰਸ ਆਫ ਡਾਂਸ' ਕਿਹਾ ਜਾਣ ਲੱਗਾ। ਉਨ੍ਹਾਂ ਸਾਲ 1986 'ਚ ਫ਼ਿਲਮ 'ਨਗੀਨਾ', 1987 'ਚ 'ਮਿਸਟਰ ਇੰਡੀਆ', 1988 'ਚ 'ਤੇਜ਼ਾਬ' ਅਤੇ 1989 'ਚ ਆਈ ਫ਼ਿਲਮ ਚਾਂਦਨੀ ਸਮੇਤ ਕਈ ਬਿਹਤਰੀਨ ਫ਼ਿਲਮਾਂ ਦੇ ਗਾਣਿਆਂ ਨੂੰ ਕੋਰੀਓਗ੍ਰਾਫ ਕੀਤਾ ਤੇ ਉਨ੍ਹਾਂ ਨੂੰ ਕਈ ਐਵਾਰਡ ਤੇ ਸਨਮਾਨ ਮਿਲੇ।


ਸਾਲ 2003 'ਚ ਆਈ ਫ਼ਿਲਮ 'ਦੇਵਦਾਸ' ਦੇ ਗਾਣੇ 'ਢੋਲਾ ਰੇ ਢੋਲਾ' ਲਈ ਨੈਸ਼ਨਲ ਫ਼ਿਲਮ ਐਵਾਰਡ ਮਿਲਿਆ। ਇਸ ਤੋਂ ਇਲਾਵਾ 2006 'ਚ ਆਈ ਫ਼ਿਲਮ 'ਸ਼੍ਰੀਨਗਰਮ' ਦੇ ਸਾਰੇ ਗਾਣਿਆਂ ਅਤੇ ਸਾਲ 2008 'ਚ ਆਈ 'ਜਬ ਵੀ ਮੈੱਟ' ਦੇ ਗੀਤ 'ਯੇ ਇਸ਼ਕ ਹਾਏ' ਲਈ ਵੀ ਨੈਸ਼ਨਲ ਐਵਾਰਡ ਮਿਲਿਆ।


ਇਹ ਵੀ ਪੜ੍ਹੋ:

ਕੋਰੀਓਗ੍ਰਾਫਰ ਸਰੋਜ ਖਾਨ ਨੇ ਕਿਉਂ ਕਰਾਇਆ ਸੀ ਆਪਣੇ ਤੋਂ 30 ਸਾਲ ਵੱਡੇ ਸ਼ਖਸ ਨਾਲ ਵਿਆਹ

ਬਾਲੀਵੁੱਡ ਨੂੰ ਲੱਗਾ ਇਕ ਹੋਰ ਵੱਡਾ ਝਟਕਾ

ਸਿਹਤ ਮੰਤਰਾਲੇ ਵੱਲੋਂ ਆਈਸੋਲੇਸ਼ਨ ਨਿਯਮਾਂ 'ਚ ਕੀਤਾ ਵੱਡਾ ਬਦਲਾਅ


ਕੋਰੋਨਾ ਦੇ ਇਲਾਜ ਵੱਲ ਵੱਡਾ ਕਦਮ, ਦੇਸ਼ ਦਾ ਪਹਿਲਾ ਪਲਾਜ਼ਮਾ ਬੈਂਕ ਸਥਾਪਤ, ਕੌਣ ਕਰ ਸਕਦਾ ਹੈ ਪਲਾਜ਼ਾ ਦਾਨ?


ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ