ਬਾਲੀਵੁੱਡ ਨੂੰ ਲੱਗਾ ਇਕ ਹੋਰ ਵੱਡਾ ਝਟਕਾ
ਸਰੋਜ ਖਾਨ ਦਾ ਕੋਰੋਨਾ ਟੈਸਟ ਵੀ ਕਰਵਾਇਆ ਗਿਆ ਸੀ ਪਰ ਉਨ੍ਹਾਂ ਦੀ ਰਿਪੋਰਟ ਨੈਗੇਟਿਵ ਆਈ ਸੀ। ਬੀਤੀ ਰਾਤ ਅਚਾਨਕ ਉਨ੍ਹਾਂ ਦੀ ਸਿਹਤ ਵਿਗੜੀ ਤੇ ਦਿਲ ਦਾ ਦੌਰਾ ਪੈਣ ਕਾਰਨ ਸਰੋਜ ਖਾਨ ਦੀ ਮੌਤ ਹੋ ਗਈ।
ਚੰਡੀਗੜ੍ਹ: ਬਾਲੀਵੁੱਡ ਦੀ ਮਸ਼ਹੂਰ ਕੋਰੀਓਗ੍ਰਾਫਰ ਸਰੋਜ ਖਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਸਰੋਜ ਖਾਨ ਨੇ ਸ਼ੁੱਕਰਵਾਰ ਦੇਰ ਰਾਤ 1 ਵਜ ਕੇ 52 ਮਿੰਟ 'ਤੇ ਆਖਰੀ ਸਾਹ ਲਏ। ਉਨ੍ਹਾਂ ਨੂੰ ਸਾਹ ਲੈਣ 'ਚ ਤਕਲੀਫ ਕਾਰਨ 20 ਜੂਨ ਨੂੰ ਬਾਂਦਰਾ ਸਥਿਤ ਗੁਰੂ ਨਾਨਕ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਸੀ।
ਸਰੋਜ ਖਾਨ ਦਾ ਕੋਰੋਨਾ ਟੈਸਟ ਵੀ ਕਰਵਾਇਆ ਗਿਆ ਸੀ ਪਰ ਉਨ੍ਹਾਂ ਦੀ ਰਿਪੋਰਟ ਨੈਗੇਟਿਵ ਆਈ ਸੀ। ਬੀਤੀ ਰਾਤ ਅਚਾਨਕ ਉਨ੍ਹਾਂ ਦੀ ਸਿਹਤ ਵਿਗੜੀ ਤੇ ਦਿਲ ਦਾ ਦੌਰਾ ਪੈਣ ਕਾਰਨ ਸਰੋਜ ਖਾਨ ਦੀ ਮੌਤ ਹੋ ਗਈ। ਉਨ੍ਹਾਂ ਦਾ ਜਨਮ 22 ਨਵੰਬਰ, 1948 'ਚ ਨਿਰਮਲਾ ਨਾਗਪਾਲ ਦੇ ਰੂਪ 'ਚ ਹੋਇਆ ਸੀ।
SAD NEWS: Noted Choreographer #SarojKhan ji has passed away.
— Faridoon Shahryar (@iFaridoon) July 3, 2020
ਬਤੌਰ ਬੱਚਾ ਕਲਾਕਾਰ ਉਨ੍ਹਾਂ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ। ਤਿੰਨ ਸਾਲ ਦੀ ਉਮਰ 'ਚ ਉਨ੍ਹਾਂ ਕੰਮ ਸ਼ੁਰੂ ਕੀਤਾ ਸੀ। ਇਸ ਤੋਂ ਬਾਅਦ 50ਵੇਂ ਦਹਾਕੇ 'ਚ ਉਨ੍ਹਾਂ ਕਈ ਬਾਲੀਵੁੱਡ ਫਿਲਮਾਂ 'ਚ ਬਤੌਰ ਬੈਕਗਰਾਊਂਡ ਡਾਂਸਰ ਕੰਮ ਕੀਤਾ। ਬਾਅਦ 'ਚ ਉਨ੍ਹਾਂ ਕੋਰੀਓਗ੍ਰਾਫਰ ਬੀ ਸੋਹਨਲਾਲ ਤੋਂ ਟ੍ਰੇਨਿੰਗ ਲਈ ਅਤੇ 'ਗੀਤਾ ਮੇਰਾ ਨਾਂਅ' ਤੋਂ ਕੋਰੀਓਗ੍ਰਾਫਰ ਦੇ ਤੌਰ 'ਤੇ ਆਪਣਾ ਕਰੀਅਰ ਸ਼ੁਰੂ ਕੀਤਾ।
ਇਹ ਵੀ ਪੜ੍ਹੋ: ਬੱਸ 'ਚ ਚਾਕੂਆਂ ਨਾਲ ਹਮਲਾ, ਤਿੰਨ ਜ਼ਖ਼ਮੀ, ਦੋ ਦੀ ਹਾਲਤ ਗੰਭੀਰ ਕੋਰੋਨਾ ਦੇ ਇਲਾਜ ਵੱਲ ਵੱਡਾ ਕਦਮ, ਦੇਸ਼ ਦਾ ਪਹਿਲਾ ਪਲਾਜ਼ਮਾ ਬੈਂਕ ਸਥਾਪਤ, ਕੌਣ ਕਰ ਸਕਦਾ ਹੈ ਪਲਾਜ਼ਾ ਦਾਨ?ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ