ਨਵੀਂ ਦਿੱਲੀ: ਕੋਰੋਨਾ ਵਾਇਰਸ ਕਾਰਨ ਲੌਕਡਾਊਨ ਦੇ ਚੱਲਦਿਆਂ ਦੇਸ਼ ਭਰ 'ਚ ਪਿਛਲੇ ਚਾਰ ਮਹੀਨੇ ਤੋਂ ਜ਼ਿਆਦਾ ਸਮੇਂ ਤੋਂ ਬੰਦ ਪਏ ਹਨ। ਇਸ ਦੇ ਚੱਲਦਿਆਂ ਕਈ ਵੱਡੀਆਂ ਫ਼ਿਲਮਾਂ ਨੇ ਓਟੀਟੀ ਪਲੇਟਫਾਰਮ ਦਾ ਰੁਖ਼ ਕੀਤਾ ਹੈ। ਅਜਿਹੇ 'ਚ ਸਿਨੇਮਾ ਜਗਤ ਨਾਲ ਜੁੜੇ ਕਈ ਲੋਕਾਂ ਦਾ ਰੋਜ਼ਗਾਰ ਠੱਪ ਹੋਇਆ ਹੈ।
ਇਨ੍ਹਾਂ ਹਾਲਾਤਾਂ ਨੂੰ ਦੇਖਦਿਆਂ ਸੂਚਨਾ ਤੇ ਪ੍ਰਸਾਰਨ ਮੰਤਰਾਲੇ ਨੇ ਗ੍ਰਹਿ ਮੰਤਰਾਲੇ ਨੂੰ ਅਗਸਤ ਤੋਂ ਸਿਨੇਮਾ ਘਰ ਖੋਲ੍ਹਣ ਦੀ ਸਿਫਾਰਸ਼ ਕੀਤੀ ਹੈ। ਸੂਚਨਾ ਤੇ ਪ੍ਰਸਾਰਨ ਮੰਤਰਾਲੇ ਦੇ ਸਕੱਤਰ ਅਮਿਤ ਖਰੇ ਨੇ ਸੀਆਈਆਈ ਮੀਡੀਆ ਕਮੇਟੀ ਦੇ ਨਾਲ ਸ਼ੁੱਕਰਵਾਰ ਗੱਲਬਾਤ ਕੀਤੀ।
ਸਿਹਤ ਮੰਤਰੀ ਦਾ ਦਾਅਵਾ- ਦੁਨੀਆਂ 'ਚ ਸਭ ਤੋਂ ਘੱਟ ਇਨਫੈਕਸ਼ਨ ਤੇ ਮੌਤ ਦਰ ਭਾਰਤ 'ਚ
ਕੋਰੋਨਾ ਵਾਇਰਸ ਖ਼ਿਲਾਫ਼ ਪੰਜਾਬ ਸਰਕਾਰ ਦਾ 10 ਜ਼ਿਲ੍ਹਿਆਂ 'ਚ ਵੱਡਾ ਉਪਰਾਲਾ
ਉਨ੍ਹਾਂ ਕਿਹਾ ਗ੍ਰਹਿ ਮੰਤਰਾਲੇ ਦੇ ਸਕੱਤਰ ਅਜੇ ਭੱਲਾ ਇਸ 'ਤੇ ਅੰਤਿਮ ਫੈਸਲਾ ਲੈਣਗੇ। ਖਰੇ ਨੇ ਕਿਹਾ ਕਿ ਉਨ੍ਹਾਂ ਨੇ ਪਹਿਲੀ ਅਗਸਤ ਜਾਂ 31 ਅਗਸਤ ਦੇ ਆਸਪਾਸ ਸਿਨੇਮਾਘਰਾਂ ਨੂੰ ਮੁੜ ਤੋਂ ਖੋਲ੍ਹਣ ਦੀ ਸਿਫਾਰਸ਼ ਕੀਤੀ ਹੈ।
ਇਸ ਲਈ ਸੋਸ਼ਲ ਡਿਸਟੈਂਸਿੰਗ ਦੇ ਨਿਯਮ 'ਤੇ ਪਹਿਲੀ ਲਾਈਨ 'ਚ ਅਲਟਰਨੇਟ ਸੀਟ ਅਤੇ ਅਗਲੀ ਰਾਅ ਖਾਲੀ ਰੱਖਣ ਦਾ ਫਾਰਮੂਲਾ ਵੀ ਦਿੱਤਾ ਗਿਆ ਹੈ।
ਦੁਨੀਆਂ ਭਰ 'ਚ ਕੋਰੋਨਾ ਮਾਮਲਿਆਂ 'ਚ ਰਿਕਾਰਡ ਵਾਧਾ, ਇਕ ਦਿਨ 'ਚ ਪੌਣੇ ਤਿੰਨ ਲੱਖ ਤੋਂ ਵੱਧ ਕੇਸ
ਕੋਰੋਨਾ ਨੇ ਉਲਝਾਈ ਕੈਪਟਨ ਸਰਕਾਰ, ਹੁਣ ਆਪਣੇ ਬਣਾਏ ਨਿਯਮਾਂ ਖਿਲਾਫ ਹੀ ਜ਼ੁਰਮਾਨਾ
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ