CM Bhagwant Mann Dr Gurpreet Kaur Love Story: ਪੰਜਾਬ ਦੇ ਸੀਐਮ ਭਗਵੰਤ ਮਾਨ ਇੰਨੀਂ ਦਿਨੀਂ ਖੂਬ ਸੁਰਖੀਆਂ ਬਟੋਰ ਰਹੇ ਹਨ। ਮੁੱਖ ਮੰਤਰੀ ਦੇ ਘਰ ਹਾਲ ਹੀ 'ਚ ਧੀ ਨਿਆਮਤ ਕੌਰ ਨੇ ਜਨਮ ਲਿਆ ਹੈ। ਬੱਚੀ ਦੇ ਜਨਮ ਤੋਂ ਬਾਅਦ ਹੀ ਭਗਵੰਤ ਮਾਨ ਤੇ ਉਨ੍ਹਾਂ ਦੀ ਪਤਨੀ ਡਾ. ਗੁਰਪ੍ਰੀਤ ਕੌਰ ਇਕੱਠੇ ਸਪੌਟ ਹੋਏ ਸੀ। ਇਸ ਤੋਂ ਬਾਅਦ ਹਾਲ ਹੀ 'ਚ ਸੀਐਮ ਮਾਨ ਨੇ ਆਪਣੀ ਤੇ ਪਤਨੀ ਗੁਰਪ੍ਰੀਤ ਕੌਰ ਦੀ ਇੱਕ ਪੁਰਾਣੀ ਤਸਵੀਰ ਸ਼ੇਅਰ ਕੀਤੀ ਹੈ, ਜੋ ਕਾਫੀ ਜ਼ਿਆਦਾ ਵਾਇਰਲ ਹੋ ਰਹੀ ਹੈ। ਇਸ ਤਸਵੀਰ ਨੂੰ ਸੀਐਮ ਨੇ ਖੁਦ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਸ਼ੇਅਰ ਕੀਤਾ ਹੈ ਤੇ ਨਾਲ ਹੀ ਆਂਪਣੀ ਲਵ ਸਟੋਰੀ ਬਾਰੇ ਵੀ ਦੱਸਿਆ ਹੈ।
ਇੰਝ ਹੋਈ ਸੀ ਪਹਿਲੀ ਮੁਲਾਕਾਤ
ਦੱਸ ਦਈਏ ਕਿ ਸੀਐਮ ਮਾਨ ਦਾ ਗੁਰਪ੍ਰੀਤ ਕੌਰ ਨਾਲ ਵਿਆਹ 7 ਜੁਲਾਈ 2022 ਨੂੰ ਹੋਇਆ ਸੀ। ਇਸ ਤੋਂ ਪਹਿਲਾਂ ਹੀ ਦੋਵੇਂ ਇੱਕ ਦੂਜੇ ਨੂੰ ਜਾਣਦੇ ਸੀ। ਮੁੱਖ ਮੰਤਰੀ ਦੇ ਪਰਿਵਾਰਕ ਸੂਤਰਾਂ ਨੇ ਦੱਸਿਆਂ ਸੀ ਕਿ ਦੋਵੇਂ 2018 ਤੋਂ ਇੱਕ ਦੂਜੇ ਨੂੰ ਜਾਣਦੇ ਹਨ। ਭਗਵੰਤ ਮਾਨ ਨੇ ਦੱਸਿਆ ਕਿ ਉਨ੍ਹਾਂ ਦੀ ਪਹਿਲੀ ਮੁਲਾਕਾਤ ਡਾ ਗੁਰਪ੍ਰੀਤ ਕੌਰ ਨਾਲ ਆਮ ਆਦਮੀ ਪਾਰਟੀ ਦੀ ਚੋਣ ਰੈਲੀ ਦੌਰਾਨ ਹੋਈ ਸੀ। ਇੱਥੋਂ ਹੀ ਦੋਵਾਂ ਵਿਚਾਲੇ ਦੋਸਤੀ ਹੋਈ ਤੇ ਦੋਸਤੀ ਪਿਆਰ 'ਚ ਬਦਲ ਗਈ। ਦੋਵਾਂ ਨੇ ਚਾਰ ਸਾਲ ਇੱਕ ਦੂਜੇ ਨੂੰ ਡੇਟ ਕਰਨ ਤੋਂ ਬਾਅਦ 2022 'ਚ ਵਿਆਹ ਕਰਵਾ ਲਿਆਂ।
ਕਾਬਿਲੇਗ਼ੌਰ ਹੈ ਕਿ ਡਾ. ਗੁਰਪ੍ਰੀਤ ਕੌਰ ਦਾ ਇਹ ਪਹਿਲਾ ਵਿਆਹ ਸੀ, ਜਦਕਿ ਸੀਐਮ ਮਾਨ ਦਾ ਇਹ ਦੂਜਾ ਵਿਆਹ ਸੀ। ਉਨ੍ਹਾਂ ਦੀ ਪਹਿਲੀ ਪਤਨੀ ਤੇ ਬੱਚੇ ਵਿਦੇਸ਼ 'ਚ ਰਹਿੰਦੇ ਹਨ।