ਅਲਵਿਦਾ ਬਾਲੀਵੁੱਡ ਦੇ ਭਾਰਤ ਕੁਮਾਰ ! ਵਿੱਛੜੀ ਰੂਹ ਨੂੰ ਚਰਨਾਂ ‘ਚ ਨਿਵਾਸ ਬਖ਼ਸ਼ੇ ਪਰਮਾਤਮਾ, CM ਮਾਨ ਨੇ ਮਨੋਜ ਕੁਮਾਰ ਦੇ ਦੇਹਾਂਤ 'ਤੇ ਕੀਤਾ ਦੁੱਖ ਦਾ ਇਜ਼ਹਾਰ
ਦਾਦਾ ਸਾਹਿਬ ਫਾਲਕੇ ਪੁਰਸਕਾਰ ਜੇਤੂ ਮਨੋਜ ਕੁਮਾਰ ਨੂੰ ਉਨ੍ਹਾਂ ਦੀਆਂ ਹਿੱਟ ਫਿਲਮਾਂ ‘ਦੋ ਬਦਨ’, ‘ਹਰਿਆਲੀ ਔਰ ਰਾਸਤਾ’ ਤੇ ‘ਗੁਮਨਾਮ’ ਲਈ ਵੀ ਜਾਣਿਆ ਜਾਂਦਾ ਹੈ। ਅਦਾਕਾਰ ‘ਸ਼ਹੀਦ’, ‘ਉਪਕਾਰ’ ਅਤੇ ‘ਪੂਰਬ ਔਰ ਪੱਛਮ’ ਜਿਹੀਆਂ ਦੇਸ਼ ਭਗਤੀ ਵਾਲੀਆਂ ਫਿਲਮਾਂ ਕਰਕੇ ‘ਭਾਰਤ ਕੁਮਾਰ’ ਦੇ ਨਾਂ ਨਾਲ ਵੀ ਮਕਬੂਲ ਸੀ।
Manoj kumar: ਉੱਘੇ ਅਦਾਕਾਰ ਤੇ ਫ਼ਿਲਮਸਾਜ਼ ਮਨੋਜ ਕੁਮਾਰ ਦਾ ਸ਼ੁੱਕਰਵਾਰ ਮੁੰਬਈ ਦੇ ਨਿੱਜੀ ਹਸਪਤਾਲ ਵਿਚ ਦੇਹਾਂਤ ਹੋ ਗਿਆ। ਉਹ 87 ਸਾਲਾਂ ਦੇ ਸਨ ਤੇ ਪਿਛਲੇ ਕੁਝ ਸਮੇਂ ਤੋਂ ਬਿਮਾਰ ਸੀ ਤੇ ਵਡੇਰੀ ਉਮਰ ਨਾਲ ਜੁੜੇ ਸਿਹਤ ਵਿਗਾੜਾਂ ਨਾਲ ਜੂਝ ਰਿਹਾ ਸੀ। ਅਦਾਕਾਰ ਨੇ 1960ਵਿਆਂ ਦੇ ਅਖੀਰ ਤੇ 1970 ਦੇ ਦਹਾਕੇ ਦੌਰਾਨ ਕਈ ਸ਼ਾਨਦਾਰ ਫ਼ਿਲਮਾਂ ਨਾਲ ਬਾਕਸ ਆਫਿਸ ’ਤੇ ਰਾਜ ਕੀਤਾ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਇਲਾਵਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਸ਼ਲ ਮੀਡੀਆ ਉੱਤੇ ਲਿਖਿਆ, ਬਾਲੀਵੁੱਡ ਜਗਤ ਦੇ ਉੱਘੇ ਅਦਾਕਾਰ ਮਨੋਜ ਕੁਮਾਰ ਜੀ ਦੇ ਦੇਹਾਂਤ ਦੀ ਖ਼ਬਰ ਸੁਣ ਕੇ ਦੁੱਖ ਲੱਗਿਆ। ਬਾਲੀਵੁੱਡ ਜਗਤ ਲਈ ਇਹ ਵੱਡਾ ਘਾਟਾ ਹੈ। ਮਨੋਜ ਕੁਮਾਰ ਜੀ ਬਾਲੀਵੁੱਡ 'ਚ 'ਭਾਰਤ ਕੁਮਾਰ' ਦੇ ਨਾਮ ਨਾਲ ਮਸ਼ਹੂਰ ਸਨ। ਉਹਨਾਂ ਵੱਲੋਂ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਅਤੇ ਹੋਰ ਦੇਸ਼ ਭਗਤਾਂ ਦੇ ਨਿਭਾਏ ਕਿਰਦਾਰ ਸਦਾ ਸਾਡੇ ਦਿਲਾਂ ‘ਤੇ ਰਾਜ ਕਰਦੇ ਰਹਿਣਗੇ। ਪਰਮਾਤਮਾ ਦੇ ਚਰਨਾਂ ‘ਚ ਅਰਦਾਸ ਕਰਦੇ ਹਾਂ ਕਿ ਉਹ ਵਿੱਛੜੀ ਰੂਹ ਨੂੰ ਚਰਨਾਂ ‘ਚ ਨਿਵਾਸ ਬਖ਼ਸ਼ੇ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ। ਅਲਵਿਦਾ ਬਾਲੀਵੁੱਡ ਦੇ ਭਾਰਤ ਕੁਮਾਰ!
ਬਾਲੀਵੁੱਡ ਜਗਤ ਦੇ ਉੱਘੇ ਅਦਾਕਾਰ ਮਨੋਜ ਕੁਮਾਰ ਜੀ ਦੇ ਦੇਹਾਂਤ ਦੀ ਖ਼ਬਰ ਸੁਣ ਕੇ ਦੁੱਖ ਲੱਗਿਆ। ਬਾਲੀਵੁੱਡ ਜਗਤ ਲਈ ਇਹ ਵੱਡਾ ਘਾਟਾ ਹੈ।
— Bhagwant Mann (@BhagwantMann) April 4, 2025
ਮਨੋਜ ਕੁਮਾਰ ਜੀ ਬਾਲੀਵੁੱਡ 'ਚ 'ਭਾਰਤ ਕੁਮਾਰ' ਦੇ ਨਾਮ ਨਾਲ ਮਸ਼ਹੂਰ ਸਨ। ਉਹਨਾਂ ਵੱਲੋਂ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਅਤੇ ਹੋਰ ਦੇਸ਼ ਭਗਤਾਂ ਦੇ ਨਿਭਾਏ ਕਿਰਦਾਰ ਸਦਾ ਸਾਡੇ ਦਿਲਾਂ ‘ਤੇ ਰਾਜ ਕਰਦੇ… pic.twitter.com/Z9quFHTnJf
ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੁੱਖ ਦਾ ਇਜ਼ਹਾਰ ਕਰਦਿਆਂ ਉਨ੍ਹਾਂ ਨੂੰ ‘ਭਾਰਤੀ ਸਿਨੇਮਾ ਦਾ ਪ੍ਰਤੀਕ’ ਦੱਸਿਆ ਹੈ। ਪ੍ਰਧਾਨ ਮੰਤਰੀ ਨੇ ਐਕਸ ’ਤੇ ਇਕ ਸੁਨੇਹੇ ਵਿਚ ਕਿਹਾ, ‘‘ਮਹਾਨ ਅਦਾਕਾਰ ਅਤੇ ਫਿਲਮ ਨਿਰਮਾਤਾ ਸ੍ਰੀ ਮਨੋਜ ਕੁਮਾਰ ਜੀ ਦੇ ਦੇਹਾਂਤ ’ਤੇ ਬਹੁਤ ਦੁੱਖ ਹੋਇਆ। ਉਹ ਭਾਰਤੀ ਸਿਨੇਮਾ ਦੇ ਪ੍ਰਤੀਕ ਸਨ, ਜਿਨ੍ਹਾਂ ਨੂੰ ਖਾਸ ਤੌਰ ’ਤੇ ਉਨ੍ਹਾਂ ਦੇ ਦੇਸ਼ ਭਗਤੀ ਦੇ ਜੋਸ਼ ਲਈ ਯਾਦ ਕੀਤਾ ਜਾਂਦਾ ਸੀ, ਜੋ ਉਨ੍ਹਾਂ ਦੀਆਂ ਫਿਲਮਾਂ ਵਿੱਚ ਵੀ ਝਲਕਦਾ ਸੀ। ਮਨੋਜ ਜੀ ਦੇ ਕੰਮਾਂ ਨੇ ਰਾਸ਼ਟਰੀ ਸਵੈਮਾਣ ਦੀ ਭਾਵਨਾ ਨੂੰ ਜਗਾਇਆ ਅਤੇ ਪੀੜ੍ਹੀਆਂ ਨੂੰ ਪ੍ਰੇਰਿਤ ਕਰਦੇ ਰਹਿਣਗੇ। ਇਸ ਦੁੱਖ ਦੀ ਘੜੀ ਵਿੱਚ ਮੇਰੀਆਂ ਭਾਵਨਾਵਾਂ ਉਨ੍ਹਾਂ ਦੇ ਪਰਿਵਾਰ ਅਤੇ ਪ੍ਰਸ਼ੰਸਕਾਂ ਨਾਲ ਹਨ। ਓਮ ਸ਼ਾਂਤੀ।’’
Deeply saddened by the passing of legendary actor and filmmaker Shri Manoj Kumar Ji. He was an icon of Indian cinema, who was particularly remembered for his patriotic zeal, which was also reflected in his films. Manoj Ji's works ignited a spirit of national pride and will… pic.twitter.com/f8pYqOxol3
— Narendra Modi (@narendramodi) April 4, 2025
ਜ਼ਿਕਰ ਕਰ ਦਈਏ ਕਿ ਮਨੋਜ ਕੁਮਾਰ ਦਾ ਅਸਲ ਨਾਮ ਹਰੀਕ੍ਰਿਸ਼ਨ ਗੋਸਵਾਮੀ ਸੀ ਤੇ ਉਨ੍ਹਾਂ ਦਾ ਜਨਮ ਅਣਵੰਡੇ ਭਾਰਤ ਦੇ ਐਬਟਾਬਾਦ (ਪਾਕਿਸਤਾਨ) ਵਿੱਚ ਪੰਜਾਬੀ ਹਿੰਦੂ ਪਰਿਵਾਰ ਵਿੱਚ ਹੋਇਆ ਸੀ। ਕੁਮਾਰ ਦਾ ਪਰਿਵਾਰ ਦੇਸ਼ ਵੰਡ ਦੌਰਾਨ ਦਿੱਲੀ ਆਇਆ ਸੀ। ਅਦਾਕਾਰ ਨੇ ਮੁੰਬਈ ਵਿਚ ਫ਼ਿਲਮਾਂ ’ਚ ਕਿਸਮਤ ਅਜ਼ਮਾਉਣ ਤੋਂ ਪਹਿਲਾਂ ਦਿੱਲੀ ਦੇ ਹਿੰਦੂ ਕਾਲਜ ਤੋਂ ਗਰੈਜੂਏਸ਼ਨ ਕੀਤੀ ਸੀ।
ਦਾਦਾ ਸਾਹਿਬ ਫਾਲਕੇ ਪੁਰਸਕਾਰ ਜੇਤੂ ਮਨੋਜ ਕੁਮਾਰ ਨੂੰ ਉਨ੍ਹਾਂ ਦੀਆਂ ਹਿੱਟ ਫਿਲਮਾਂ ‘ਦੋ ਬਦਨ’, ‘ਹਰਿਆਲੀ ਔਰ ਰਾਸਤਾ’ ਤੇ ‘ਗੁਮਨਾਮ’ ਲਈ ਵੀ ਜਾਣਿਆ ਜਾਂਦਾ ਹੈ। ਅਦਾਕਾਰ ‘ਸ਼ਹੀਦ’, ‘ਉਪਕਾਰ’ ਅਤੇ ‘ਪੂਰਬ ਔਰ ਪੱਛਮ’ ਜਿਹੀਆਂ ਦੇਸ਼ ਭਗਤੀ ਵਾਲੀਆਂ ਫਿਲਮਾਂ ਕਰਕੇ ‘ਭਾਰਤ ਕੁਮਾਰ’ ਦੇ ਨਾਂ ਨਾਲ ਵੀ ਮਕਬੂਲ ਸੀ।






















