ਮੁੁੰਬਈ: ਨਾਰਕੋਟਿਕਸ ਕੰਟਰੋਲ ਬਿਊਰੋ (NCB) ਨੇ ਕਾਮੇਡੀਅਨ ਭਾਰਤੀ ਸਿੰਘ (Bharti Singh) ਨੂੰ ਲੰਬੀ ਪੁੱਛ ਪੜਤਾਲ ਮਗਰੋਂ  ਗ੍ਰਿਫ਼ਤਾਰ ਕਰ ਲਿਆ ਹੈ।ਅੱਜ ਸਵੇਰੇ ਕਾਮੇਡੀਅਨ ਭਾਰਤੀ ਸਿੰਘ (Bharti Singh) ਦੇ ਮੁੰਬਈ ਵਾਲੇ ਘਰ ਤੇ ਨਾਰਕੋਟਿਕਸ ਕੰਟਰੋਲ ਬਿਊਰੋ ਨੇ ਛਾਪੇ ਮਾਰੀ ਕੀਤੀ ਸੀ।ਇਸ ਦੌਰਾਨ ਉਸਦੇ ਘਰ ਵਿੱਚੋਂ ਅੱਜ ਗਾਂਜਾ ਬਰਾਮਦ ਕੀਤਾ ਗਿਆ ਸੀ।ਨਾਰਕੋਟਿਕਸ ਕੰਟਰੋਲ ਬਿਊਰੋ ਦੀ ਮੁੰਬਈ ਜ਼ੋਨਲ ਯੂਨਿਟ ਨੇ ਕਾਮੇਡੀਅਨ ਅਭਿਨੇਤਰੀ ਭਾਰਤੀ ਸਿੰਘ ਅਤੇ ਉਸ ਦੇ ਪਤੀ ਹਰਸ਼ (Haarsh limbachiyaa) ਦੇ ਘਰ ਛਾਪਾ ਮਾਰਿਆ ਸੀ।


ਜਿਸ ਮਗਰੋਂ NCB ਉਨ੍ਹਾਂ ਦੋਨਾਂ ਨੂੰ ਨਾਲ ਲੈ ਗਈ ਸੀ।ਅੱਜ ਲੰਬੀ ਪੁੱਛ ਗਿੱਛ ਮਗਰੋਂ ਭਾਰਤੀ ਸਿੰਘ ਨੇ ਕਬੂਲ ਕਰ ਲਿਆ  ਕਿ ਉਹ ਡਰੱਗਜ਼ ਲੈਂਦੀ ਹੈ।ਇਸ ਮਗਰੋਂ ਪੁਲਿਸ  ਨੇ ਉਸਨੂੰ ਗ੍ਰਿਫ਼ਤਾਰ ਕਰ ਲਿਆ ਹੈ।