ਇੱਕ ਹੋਰ ਮੁਸੀਬਤ ਨੇ ਘੇਰਿਆ ਸਿੱਧੂ ਮੂਸੇਵਾਲਾ ਤੇ ਮਨਕੀਰਤ ਔਲਖ ਦਾ ਰਾਹ
ਏਬੀਪੀ ਸਾਂਝਾ | 01 Feb 2020 06:32 PM (IST)
ਲੰਮੇ ਸਮੇਂ ਤੋਂ ਵਿਵਾਦਾਂ 'ਚ ਘਿਰੇ ਆ ਰਹੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਤੇ ਗਾਇਕ ਮਨਕੀਰਤ ਔਲਖ ਇੱਕ ਵਾਰ ਫਿਰ ਮੁਸੀਬਤ 'ਚ ਘਿਰ ਗਏ ਹਨ। ਮਾਨਸਾ ਪੁਲਿਸ ਨੇ ਮੂਸੇਵਾਲਾ ਤੇ ਮਨਕੀਰਤ ਔਲਖ ਸਮੇਤ 5 ਵਿਅਕਤੀਆਂ 'ਤੇ ਮਾਮਲਾ ਦਰਜ ਕੀਤਾ ਹੈ।
ਮਾਨਸਾ: ਲੰਮੇ ਸਮੇਂ ਤੋਂ ਵਿਵਾਦਾਂ 'ਚ ਘਿਰੇ ਆ ਰਹੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਤੇ ਗਾਇਕ ਮਨਕੀਰਤ ਔਲਖ ਇੱਕ ਵਾਰ ਫਿਰ ਮੁਸੀਬਤ 'ਚ ਘਿਰ ਗਏ ਹਨ। ਮਾਨਸਾ ਪੁਲਿਸ ਨੇ ਮੂਸੇਵਾਲਾ ਤੇ ਮਨਕੀਰਤ ਔਲਖ ਸਮੇਤ 5 ਵਿਅਕਤੀਆਂ 'ਤੇ ਮਾਮਲਾ ਦਰਜ ਕੀਤਾ ਹੈ। ਸਿੱਧੂ ਮੂਸੇਵਾਲਾ ਤੇ ਮਨਕੀਰਤ ਖ਼ਿਲਾਫ਼ ਭੜਕਾਊ ਗੀਤ ਗਾਉਣ ਨੂੰ ਲੈ ਕੇ ਹਾਈਕੋਰਟ 'ਚ ਇੱਕ ਰਿੱਟ ਪਟੀਸ਼ਨ ਦਾਇਰ ਕੀਤੀ ਗਈ ਸੀ, ਜਿਸ ਦੇ ਚਲਦਿਆਂ ਪੁਲਿਸ ਨੇ ਇਹ ਮਾਮਲਾ ਦਰਜ ਕੀਤਾ ਹੈ। ਇਨ੍ਹਾਂ ਦੋਹਾਂ ਵਲੋਂ ਗਾਇਆ ਇੱਕ ਗੀਤ ਸੋਸ਼ਲ ਮੀਡੀਆ 'ਤੇ ਖੂਬ ਵਾਇਰਲ ਹੋ ਰਿਹਾ ਹੈ, ਜਿਸ ਤੋਂ ਬਾਅਦ ਇਨ੍ਹਾਂ ਖ਼ਿਲਾਫ਼ ਗੀਤਾਂ ਰਾਹੀਂ ਹੱਥਿਆਰਾਂ ਨੂੰ ਪ੍ਰਮੋਟ ਕਰਨ ਦਾ ਦੋਸ਼ ਲਾਇਆ ਗਿਆ।