ਪੰਜਾਬੀ ਸੂਫੀ ਗਾਇਕ ਮਨਮੀਤ ਸਿੰਘ ਦੀ ਹਿਮਾਚਲ ਵਿੱਚ ਬਾਰਸ਼ ਅਤੇ ਜ਼ਮੀਨ ਖਿਸਕਣ ਕਾਰਨ ਮੌਤ ਹੋ ਗਈ ਹੈ। ਇਸ ਹਾਦਸੇ ਨਾਲ ਸੇਨ ਬ੍ਰਦਰਜ਼ ਦੀ ਜੋੜੀ ਸਦਾ ਲਈ ਟੁੱਟ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਗਾਇਕ ਮਨਮੀਤ ਸਿੰਘ ਹਾਲ ਹੀ ਵਿੱਚ ਹਿਮਾਚਲ ਪ੍ਰਦੇਸ਼ ਦੀ ਧਰਮਸ਼ਾਲਾ ਗਏ ਸੀ। ਮੀਂਹ ਅਤੇ ਜ਼ਮੀਨ ਖਿਸਕਣ ਦੀ ਘਟਨਾ ਤੋਂ ਬਾਅਦ ਉਹ ਗਾਇਬ ਸੀ। ਹੁਣ ਉਨ੍ਹਾਂ ਦੀ ਲਾਸ਼ ਕਾਂਗੜਾ ਜ਼ਿਲੇ ਦੇ ਕਰੇਰੀ ਝੀਲ ਖੇਤਰ ਵਿਚ ਮਿਲੀ ਹੈ।

 

ਕਾਂਗੜਾ ਜ਼ਿਲ੍ਹਾ ਪੁਲਿਸ ਅਧਿਕਾਰੀ ਵਿਮੁਕਤ ਰੰਜਨ ਨੇ ਖ਼ੁਦ ਹੀ ਪੰਜਾਬੀ ਗਾਇਕ ਮਨਮੀਤ ਸਿੰਘ ਦੀ ਮੌਤ ਦੀ ਪੁਸ਼ਟੀ ਕੀਤੀ ਹੈ। ਮਨਮੀਤ ਸਿੰਘ ਆਪਣੇ ਭਰਾ ਅਤੇ ਚਾਰ ਦੋਸਤਾਂ ਨਾਲ ਘੁੰਮਣ ਲਈ ਧਰਮਸ਼ਾਲਾ ਗਏ ਸੀ। ਉਹ ਪੰਜਾਬ ਦੇ ਅੰਮ੍ਰਿਤਸਰ ਦੇ ਵਸਨੀਕ ਸੀ। ਉਨ੍ਹਾਂ ਦਾ ਸਿੰਗਿੰਗ ਗਰੁੱਪ ਸੇਨ ਬ੍ਰਦਰਜ਼ ਦੇ ਨਾਮ ਨਾਲ ਕਾਫ਼ੀ ਮਸ਼ਹੂਰ ਹੈ। ਮਨਮੀਤ ਸਿੰਘ ਪੰਜਾਬ ਦਾ ਮਸ਼ਹੂਰ ਸੂਫੀ ਗਾਇਕ ਸੀ। ਉਹ ਭਾਰਤ ਦੇ ਨਾਲ-ਨਾਲ ਵਿਦੇਸ਼ਾਂ ਵਿੱਚ ਵੀ ਕਾਫ਼ੀ ਮਸ਼ਹੂਰ ਸੀ। ਉਨ੍ਹਾਂ ਦੀ ਮੌਤ ਦੀ ਖ਼ਬਰ ਨੇ ਉਨ੍ਹਾਂ ਦੇ ਪ੍ਰਸ਼ੰਸਕਾਂ ਨੂੰ ਹੈਰਾਨ ਕਰ ਦਿੱਤਾ ਹੈ।

 

ਉਨ੍ਹਾਂ ਦੇ ਭਰਾ ਅਤੇ ਦੋਸਤਾਂ ਨੇ ਮਨਮੀਤ ਸਿੰਘ ਦਾ ਮੋਬਾਈਲ ਨੰਬਰ ਨਾ ਲੱਗਣ 'ਤੇ ਸਥਾਨਕ ਲੋਕਾਂ ਨਾਲ ਮਿਲ ਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ। ਹੁਣ ਉਸ ਦੀ ਲਾਸ਼ ਕਰੀਰੀ ਝੀਲ ਖੇਤਰ ਵਿੱਚ ਮਿਲੀ ਹੈ। ਜਾਣਕਾਰੀ ਦਿੰਦੇ ਹੋਏ ਇਕ ਸੀਨੀਅਰ ਪੁਲਿਸ ਅਧਿਕਾਰੀ ਨੇ ਇਹ ਵੀ ਦੱਸਿਆ ਕਿ ਅੰਮ੍ਰਿਤਸਰ ਦਾ ਰਹਿਣ ਵਾਲਾ ਪ੍ਰਸਿੱਧ ਸੂਫੀ ਗਾਇਕ ਮਨਮੀਤ ਸਿੰਘ ਕੈਰੀ ਝੀਲ ਦੇ ਨਜ਼ਦੀਕ ਲਾਪਤਾ ਹੋ ਗਿਆ ਸੀ। ਰਾਹਤ ਅਤੇ ਬਚਾਅ ਟੀਮ ਲਗਾਤਾਰ ਉਨ੍ਹਾਂ ਦੀ ਭਾਲ ਕਰ ਰਹੀ ਸੀ।  ਉਨ੍ਹਾਂ ਦੀ ਲਾਸ਼ ਮੰਗਲਵਾਰ ਦੇਰ ਸ਼ਾਮ ਝੀਲ ਦੇ ਨਜ਼ਦੀਕ ਬਰਾਮਦ ਹੋਈ। ਉਸ ਤੋਂ ਬਾਅਦ ਉਸ ਦੀ ਦੇਹ ਨੂੰ ਧਰਮਸ਼ਾਲਾ ਲਿਜਾਇਆ ਗਿਆ।
 

 


 ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

 

 ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://apps.apple.com/in/app/abp-live-news/id811114904