ਸੀਨੀਅਰ ਅਦਾਕਾਰ ਦਿਲੀਪ ਕੁਮਾਰ ਵੈਂਟੀਲੇਟਰ 'ਤੇ ਨਹੀਂ, ਆਕਸੀਜਨ ਸਪੋਰਟ 'ਤੇ ਹਨ। ਉਨ੍ਹਾਂ ਦੀ ਹਾਲਤ ਸਥਿਰ ਹੈ। ਮੁੰਬਈ ਦੇ ਪੀਡੀ ਹਿੰਦੂਜਾ ਹਸਪਤਾਲ ਵਿੱਚ ਅਭਿਨੇਤਾ ਦਾ ਇਲਾਜ ਕਰ ਰਹੇ ਪਲਮਨੋਲੋਜਿਸਟ, ਡਾ. ਜਲੀਲ ਪਾਰਕਰ ਨੇ ਦੱਸਿਆ ਕਿ ਕੁਝ ਟੈਸਟ ਦੇ ਨਤੀਜਿਆਂ ਦਾ ਇੰਤਜ਼ਾਰ ਕੀਤਾ ਜਾ ਰਿਹਾ ਹੈ।
ਡਾਕਟਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਦੋ-ਤਿੰਨ ਦਿਨਾਂ ਵਿੱਚ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਜਾਵੇਗੀ। ਪਰ ਇਸ ਦੌਰਾਨ ਉਨ੍ਹਾਂ ਦੀ ਮੌਤ ਦੀ ਖ਼ਬਰ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਲੱਗੀ। ਇਸ 'ਤੇ ਉਨ੍ਹਾਂ ਦੀ ਪਤਨੀ ਅਤੇ ਅਦਾਕਾਰਾ ਸਾਇਰਾ ਬਾਨੋ ਨੇ ਪ੍ਰਤੀਕ੍ਰਿਆ ਦਿੱਤੀ ਹੈ।
ਇਸ ਦੇ ਨਾਲ ਹੀ ਦਿਲੀਪ ਕੁਮਾਰ ਦੇ ਟਵਿੱਟਰ ਅਕਾਊਂਟ ਤੋਂ ਵੀ ਉਨ੍ਹਾਂ ਦੀ ਹੈਲਥ ਅਪਡੇਟ ਦਿੱਤੀ ਗਈ ਹੈ। ਸਾਇਰਾ ਬਾਨੋ ਨੇ ਏਐਨਆਈ ਨੂੰ ਦੱਸਿਆ ਕਿ ਦਿਲੀਪ ਕੁਮਾਰ ਨੂੰ ਪਿਛਲੇ ਕੁਝ ਦਿਨਾਂ ਤੋਂ ਸਾਹ ਲੈਣ ਵਿੱਚ ਮੁਸ਼ਕਲ ਆ ਰਹੀ ਸੀ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੀ ਮੌਤ ਦੀ ਖ਼ਬਰ ਅਫਵਾਹ ਹੈ ਅਤੇ ਉਨ੍ਹਾਂ ਦੀ ਹਾਲਤ ਹੁਣ ਸਥਿਰ ਹੈ। ਉਨ੍ਹਾਂ ਦਿਲੀਪ ਕੁਮਾਰ ਦੇ ਅਧਿਕਾਰਤ ਟਵਿੱਟਰ ਤੋਂ ਵੀ ਇੱਕ ਬਿਆਨ ਜਾਰੀ ਕੀਤਾ ਹੈ।
ਦਲੀਪ ਕੁਮਾਰ ਦੀ ਸਿਹਤ ਦਸੰਬਰ 2020 ਤੋਂ ਖ਼ਰਾਬ ਚੱਲ ਰਹੀ ਹੈ। ਜਾਣਕਾਰੀ ਅਨੁਸਾਰ ਹੁਣ ਕੁਝ ਦਿਨ ਪਹਿਲਾਂ ਤੋਂ ਉਨ੍ਹਾਂ ਨੂੰ ਸਾਹ ਲੈਣ ਵਿੱਚ ਮੁਸ਼ਕਲ ਆ ਰਹੀ ਸੀ। ਇਸੇ ਕਰਕੇ ਉਨ੍ਹਾਂ ਨੂੰ ਦਾਖਲ ਕਰਵਾਇਆ ਗਿਆ ਹੈ। ਉਹ ਬਹੁਤ ਕਮਜ਼ੋਰ ਹੋ ਗਏ ਹਨ ਅਤੇ ਉਨ੍ਹਾਂ ਦੀ ਇਮਿਊਨਿਟੀ ਵੀ ਘੱਟ ਹੈ। ਪਿਛਲੀ ਵਾਰ ਜਦੋਂ ਉਨ੍ਹਾਂ ਨੂੰ ਦਾਖਲ ਕੀਤਾ ਗਿਆ ਸੀ, ਸਾਇਰਾ ਬਾਨੋ ਨੇ ਕਿਹਾ ਕਿ ਪ੍ਰਸ਼ੰਸਕਾਂ ਨੂੰ ਉਨ੍ਹਾਂ ਲਈ ਪ੍ਰਾਰਥਨਾ ਕਰਨੀ ਚਾਹੀਦੀ ਹੈ, ਉਹ ਕਮਜ਼ੋਰ ਹਨ।
https://play.google.com/store/
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://apps.apple.com/in/app/