Shaheed Bhagat Singh 115th Birth Anniversay: ਸ਼ਹੀਦ ਭਗਤ ਸਿੰਘ ਦਾ ਅੱਜ ਯਾਨਿ 28 ਸਤੰਬਰ ਨੂੰ 115 ਜਨਮ ਦਿਹਾੜਾ ਹੈ। ਉਨ੍ਹਾਂ ਦੇ ਜਨਮਦਿਨ ਦੇ ਮੌਕੇ ਪੰਜਾਬ ਸਣੇ ਪੂਰਾ ਦੇਸ਼ ਦੇਸ਼ ਭਗਤੀ ਦੇ ਰੰਗ `ਚ ਰੰਗਿਆ ਨਜ਼ਰ ਆ ਰਿਹਾ ਹੈ। ਇਸ ਮੌਕੇ ਪੰਜਾਬੀ ਇੰਡਸਟਰੀ ਨੇ ਵੀ ਸ਼ਹੀਦ ਭਗਤ ਸਿੰਘ ਨੂੰ ਸ਼ਰਧਾਂਜਲੀਆਂ ਭੇਂਟ ਕੀਤੀਆਂ ਹਨ। 


ਪੰਜਾਬੀ ਇੰਡਸਟਰੀ ਦੇ ਦਿੱਗਜ ਕਲਾਕਾਰਾਂ ਨੇ ਆਪੋ ਆਪਣੇ ਸੋਸ਼ਲ ਮੀਡੀਆ ਅਕਾਊਂਟਾਂ ਤੇ ਪੋਸਟਾਂ ਸ਼ੇਅਰ ਕਰ ਸ਼ਹੀਦ ਭਗਤ ਸਿੰਘ ਨੂੰ ਯਾਦ ਕੀਤਾ।


ਪੰਜਾਬੀ ਅਦਾਕਾਰਾ ਨੀਰੂ ਬਾਜਵਾ ਨੇ ਸੋਸ਼ਲ ਮੀਡੀਆ ਤੇ ਪੋਸਟ ਪਾ ਕੇ ਸ਼ਹੀਦ ਭਗਤ ਸਿੰਘ ਨੂੰ ਭਾਵੁਕ ਸ਼ਰਧਾਂਜਲੀ ਦਿੱਤੀ। ਉਨ੍ਹਾਂ ਨੇ ਸ਼ਹੀਦ ਭਗਤ ਸਿੰਘ ਦੀਆਂ ਤਸਵੀਰਾਂ ਸ਼ੇਅਰ ਕਰ ਕੈਪਸ਼ਨ `ਚ ਹੱਥ ਜੋੜ ਕੇ ਸਤਿਕਾਰ ਦੇਣ ਵਾਲੀ ਇਮੋਜੀ ਬਣਾਈ।









ਪੰਜਾਬੀ ਗਾਇਕ ਤੇ ਐਕਟਰ ਦਿਲਜੀਤ ਦੋਸਾਂਝ ਨੇ ਆਪਣੇ ਇੰਸਟਾਗ੍ਰਾਮ ਤੇ ਸਟੋਰੀ ਸ਼ੇਅਰ ਸ਼ਹੀਦ ਭਗਤ ਸਿੰਘ ਨੂੰ ਸ਼ਰਧਾਂਜਲੀ ਭੇਂਟ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਕੈਪਸ਼ਨ `ਚ ਲਿਖਿਆ, "ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ"




ਪੰਜਾਬੀ ਗਾਇਕ ਗੁਰਦਾਸ ਮਾਨ ਨੇ ਇੰਸਟਾਗ੍ਰਾਮ ਤੇ ਪੋਸਟ ਪਾ ਕੇ ਸ਼ਹੀਦ ਭਗਤ ਸਿੰਘ ਨੂੰ ਸ਼ਰਧਾਂਜਲੀ ਦਿੱਤੀ। ਇਸ ਦੇ ਨਾਲ ਹੀ ਵੀਡੀਓ `ਚ ਉਨ੍ਹਾਂ ਨੇ ਆਪਣਾ ਭਗਤ ਸਿੰਘ ਤੇ ਗਾਇਆ ਗੀਤ ਵੀ ਇਸਤੇਮਾਲ ਕੀਤਾ। 






ਕਾਬਿਲੇਗ਼ੌਰ ਹੈ ਕਿ ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਦਾ ਜਨਮ 28 ਸਤੰਬਰ 1907 ਨੂੰ ਖਟਕੜ ਕਲਾਂ ਵਿਖੇ ਹੋਇਆ ਸੀ। ਉਨ੍ਹਾਂ ਦਾ ਅੱਜ 115ਵਾਂ ਜਨਮ ਦਿਹਾੜਾ ਹੈ। ਉਨ੍ਹਾਂ ਦੇ ਜਨਮਦਿਨ ਨੂੰ ਪੰਜਾਬ ਸਰਕਾਰ ਬੇਹੱਦ ਉਤਸ਼ਾਹ ਤੇ ਧੂਮਧਾਮ ਨਾਲ ਮਨਾ ਰਹੀ ਹੈ।