ਅਮੈਲੀਆ ਪੰਜਾਬੀ ਦੀ ਰਿਪੋਰਟ
Diljit Dosanjh All Set To Create History: ਪੰਜਾਬੀ ਇੰਡਸਟਰੀ ਦੇ ਰੌਕਸਟਾਰ ਤੇ ਗਲੋਬਲ ਆਈਕਨ ਦਿਲਜੀਤ ਦੋਸਾਂਝ ਇੱਕ ਵਾਰ ਫਿਰ ਇਤਿਹਾਸ ਰਚਣ ਜਾ ਰਹੇ ਹਨ। ਅੱਜ ਯਾਨਿ 27 ਅਪ੍ਰੈਲ ਨੂੰ ਗਾਇਕ ਦਾ ਕੈਨੇਡਾ ਦੇ ਵੈਨਕੂਵਰ 'ਚ ਲਾਈਵ ਸ਼ੋਅ ਹੋਣ ਵਾਲਾ ਹੈ, ਜਿਸ ਨੂੰ ਲੈਕੇ ਹਰ ਕੋਈ ਐਕਸਾਇਟਡ ਹੈ। ਗੱਲ ਵੀ ਐਕਸਾਇਟਡ ਹੋਣ ਵਾਲੀ ਹੈ ਕਿਉੇਂਕਿ ਦਿਲਜੀਤ ਦੋਸਾਂਝ ਪਹਿਲੇ ਅਜਿਹੇ ਪੰਜਾਬੀ ਕਲਾਕਾਰ ਹੋਣਗੇ, ਜਿਸ ਦੇ ਲਾਈਵ ਸ਼ੋਅ 'ਚ ਇਸ ਜਗ੍ਹਾ 'ਤੇ ਇੰਨੀਂ ਜ਼ਿਆਦਾ ਭੀੜ ਇਕੱਠੀ ਹੋਵੇਗੀ।
ਦੱਸ ਦਈਏ ਕਿ ਦਿਲਜੀਤ ਆਪਣੇ ਦਿਲੂਮਿਨਾਟੀ ਟੂਰ ਦਾ ਪਹਿਲਾ ਸ਼ੋਅ ਕੈਨੇਡਾ ਦੇ ਵੈਨਕੂਵਰ ਦੇ ਬੀਸੀ ਸਟੇਡੀਅਮ 'ਚ ਲਗਾ ਰਹੇ ਹਨ, ਜਿਸ ਵਿੱਚ 54 ਹਜ਼ਾਰ ਲੋਕਾਂ ਦੇ ਬੈਠਣ ਦੀ ਸਮੱਰਥਾ ਹੈ। ਇਸ ਸ਼ੋਅ ਦੀਆਂ ਸਾਰੀਆਂ 54 ਹਜ਼ਾਰ ਟਿਕਟਾਂ ਕਾਫੀ ਪਹਿਲਾਂਹੀ ਬੁੱਕ ਹੋ ਚੁੱਕੀਆਂ ਹਨ। ਇਸ ਤਰ੍ਹਾਂ ਦਿਲਜੀਤ ਦੇ ਨਾਮ ਵੈਨਕੂਵਰ ਦੇ ਬੀਸੀ ਸਟੇਡੀਅਮ 'ਚ ਸਭ ਤੋਂ ਜ਼ਿਆਦਾ ਭੀੜ ਇਕੱਠੀ ਕਰਨ ਦਾ ਰਿਕਾਰਡ ਹੋ ਗਿਆ ਹੈ।
ਜਾਣਕਾਰੀ ਦੇ ਮੁਤਾਬਕ ਦਿਲਜੀਤ ਦੀ ਕੈਨੇਡਾ 'ਚ ਜ਼ਬਰਦਸਤ ਫੈਨ ਫਾਲੋਇੰਗ ਹੈ, ਇਸ ਦੀ ਇੱਕ ਵਜ੍ਹਾ ਇਹ ਵੀ ਹੈ ਕਿ ਉੱਥੇ ਜ਼ਿਆਦਾ ਗਿਣਤੀ 'ਚ ਪੰਜਾਬੀ ਵੱਸਦੇ ਹਨ। ਇਹ ਵੀ ਦੱਸ ਦਈਏ ਕਿ ਕੈਨੇਡਾ ਦੇ ਟਾਈਮ ਮੁਤਾਬਕ 27 ਅਪ੍ਰੈਲ ਨੂੰ ਸ਼ਾਮੀਂ ਸਾਢੇ 6 ਵਜੇ ਦਿਲਜੀਤ ਦਾ ਸ਼ੋਅ ਸ਼ੁਰੂ ਹੋਵੇਗਾ। ਇਸ ਸ਼ੋਅ ਦੀ ਟਿਕਟ 44 ਡਾਲਰ (2600 ਰੁਪਏ) ਤੋਂ ਸ਼ੁਰੂ ਹੋ ਕੇ 374 ਕੈਨੇਡੀਅਨ ਡਾਲਰ (22, 799.18 ਰੁਪਏ) ਤੱਕ ਹੈ। ਦੂਜੇ ਪਾਸੇ ਦਿਲਜੀਤ ਖੁਦ ਵੀ ਆਪਣੇ ਇਸ ਸ਼ੋਅ ਨੂੰ ਲੈਕੇ ਕਾਫੀ ਐਕਸਾਇਟਡ ਨਜ਼ਰ ਆ ਰਹੇ ਹਨ। ਇਸ ਬਾਰੇ ਉਹ ਲਗਾਤਾਰ ਸੋਸ਼ਲ ਮੀਡੀਆ 'ਤੇ ਪੋਸਟਾਂ ਸ਼ੇਅਰ ਕਰਦੇ ਰਹਿੰਦੇ ਹਨ।
ਵਰਕਫਰੰਟ ਦੀ ਗੱਲ ਕਰੀਏ ਤਾਂ ਦਿਲਜੀਤ ਦੋਸਾਂਝ ਨੂੰ ਹਾਲ ਹੀ 'ਚ ਫਿਲਮ 'ਅਮਰ ਸਿੰਘ ਚਮਕੀਲਾ' 'ਚ ਦੇਖਿਆ ਗਿਆ ਸੀ। ਇਸ ਫਿਲਮ 'ਚ ਦਿਲਜੀਤ ਦੇ ਨਾਲ ਪਰਿਣੀਤੀ ਚੋਪੜਾ ਵੀ ਨਜ਼ਰ ਆਈ ਸੀ। ਦੋਵਾਂ ਨੇ ਸਕ੍ਰੀਨ 'ਤੇ ਚਮਕੀਲਾ ਅਮਰਜੋਤ ਦੀ ਪ੍ਰੇਮ ਕਹਾਣੀ ਨੂੰ ਫਿਰ ਤੋਂ ਜ਼ਿੰਦਾ ਕਰ ਦਿੱਤਾ ਹੈ।