Diljit Dosanjh: ਦਿਲਜੀਤ ਦੋਸਾਂਝ ਨੇ ਫਿਰ ਰਚਿਆ ਇਤਿਹਾਸ, ਇਹ ਰਿਕਾਰਡ ਬਣਾਉਣ ਵਾਲਾ ਪਹਿਲਾ ਭਾਰਤੀ ਕਲਾਕਾਰ ਬਣਿਆ ਦੋਸਾਂਝਵਾਲਾ
Diljit Dosanjh Creates History: ਦਿਲਜੀਤ ਦੋਸਾਂਝ ਨੇ ਇੱਕ ਹੋਰ ਨਵਾਂ ਰਿਕਾਰਡ ਬਣਾਇਆ ਹੈ। ਦਿਲਜੀਤ ਦੋਸਾਂਝ ਨੇ ਇੱਕ ਵਾਰ ਫਿਰ ਤੋਂ ਇਤਿਹਾਸ ਰਚ ਦਿੱਤਾ ਹੈ। ਅਜਿਹਾ ਰਿਕਾਰਡ ਬਣਾਉਣ ਵਾਲਾ ਦੋਸਾਂਝਵਾਲਾ ਪਹਿਲਾ ਭਾਰਤੀ ਕਲਾਕਾਰ ਹੈ।
Diljit Dosanjh: ਪੰਜਾਬੀ ਸਿੰਗਰ ਤੇ ਐਕਟਰ ਦਿਲਜੀਤ ਦੋਸਾਂਝ ਲਈ ਸਾਲ 2023 ਬਹੁਤ ਵਧੀਆ ਰਿਹਾ ਹੈ। ਗਾਇਕ ਨੇ ਇਸ ਸਾਲ ਕਈ ਰਿਕਾਰਡ ਆਪਣੇ ਨਾਂ ਕੀਤੇ। ਕੋਚੈਲਾ ਪਰਫਾਰਮੈਂਸ 'ਚ ਸ਼ਾਨਦਾਰ ਪਰਫਾਰਮੈਂਸ ਦੇ ਕੇ ਦਿਲਜੀਤ ਨੇ ਪੂਰੀ ਦੁਨੀਆ ਨੂੰ ਆਪਣਾ ਮੁਰੀਦ ਬਣਾ ਲਿਆ।
ਹੁਣ ਦਿਲਜੀਤ ਦੋਸਾਂਝ ਨੇ ਇੱਕ ਹੋਰ ਨਵਾਂ ਰਿਕਾਰਡ ਬਣਾਇਆ ਹੈ। ਦਿਲਜੀਤ ਦੋਸਾਂਝ ਨੇ ਇੱਕ ਵਾਰ ਫਿਰ ਤੋਂ ਇਤਿਹਾਸ ਰਚ ਦਿੱਤਾ ਹੈ। ਅਜਿਹਾ ਰਿਕਾਰਡ ਬਣਾਉਣ ਵਾਲਾ ਦੋਸਾਂਝਵਾਲਾ ਪਹਿਲਾ ਭਾਰਤੀ ਕਲਾਕਾਰ ਹੈ। ਤਾਂ ਆਓ ਤੁਹਾਨੂੰ ਦੱਸਦੇ ਹਾਂ ਕਿ ਉਹ ਕਿਹੜੀ ਉਪਲਬਧੀ ਜੋ ਦਿਲਜੀਤ ਦੇ ਨਾਮ ਨਾਲ ਜੁੜ ਗਈ ਹੈ।
ਦਿਲਜੀਤ ਦੋਸਾਂਝ ਦੀ ਇਹ ਪ੍ਰਾਪਤੀ 'ਬੋਰਨ ਟੂ ਸ਼ਾਈਨ' ਵਰਲਡ ਟੂਰ ਨਾਲ ਜੁੜੀ ਹੋਈ ਹੈ। ਇਹ ਤਾਂ ਤੁਹਾਨੂੰ ਯਾਦ ਹੀ ਹੋਵੇਗਾ ਕਿ ਹਾਲ ਹੀ 'ਚ ਦਿਲਜੀਤ ਨੇ ਐਲਾਨ ਕੀਤਾ ਸੀ ਕਿ ਉਹ ਜਲਦ ਹੀ ਮੇਲਬੋਰਨ ਵਿੱਚ ਲਾਈਵ ਸ਼ੋਅ ਕਰਨ ਵਾਲੇ ਹਨ। ਮੇਲਬੋਰਨ ਵਿੱਚ ਆਈਕੋਨਿਕ ਰੌਡ ਲੇਵਰ ਐਰੇਨਾ ਸ਼ੋਅ ਦੀਆਂ ਸਾਰੀਆਂ ਟਿਕਟਾਂ ਵਿਕ ਗਈਆਂ ਹਨ ਅਤੇ ਸ਼ੋਅ ਹਾਊਸਫੁੱਲ ਹੈ। ਦਿਲਜੀਤ ਇਹ ਰਿਕਾਰਡ ਬਣਾਉਣ ਵਾਲਾ ਪਹਿਲਾ ਭਾਰਤੀ ਕਲਾਕਾਰ ਹੈ। ਦਿਲਜੀਤ ਦੋਸਾਂਝ ਦੇ ਮੇਲਬੋਰਨ ਸ਼ੋਅ ਦੀ ਗੱਲ ਕਰੀਏ ਤਾਂ ਇੱਥੇ ਦਿਲਜੀਤ ਅੱਜ ਯਾਨਿ 13 ਅਕਤੂਬਰ ਨੂੰ ਪਰਫਾਰਮੈਂਸ ਦੇਣਗੇ। ਫੈਨਜ਼ ਬੇਸਵਰੀ ਨਾਲ ਦਿਲਜੀਤ ਦੇ ਸ਼ੋਅ ਦਾ ਇੰਤਜ਼ਾਰ ਕਰ ਰਹੇ ਹਨ।
View this post on Instagram
ਇਸ ਸਾਲ ਕੋਚੈਲਾ 'ਚ ਰਚਿਆ ਸੀ ਇਤਿਹਾਸ
ਦਿਲਜੀਤ ਨੇ ਇਸ ਸਾਲ 14 ਅਪ੍ਰੈਲ ਨੂੰ ਕੈਲੀਫੋਰਨੀਆ ਦੇ ਕੋਚੈਲਾ ਫੈਸਟੀਵਲ 'ਚ ਪਰਫਾਰਮ ਕੀਤਾ ਸੀ। ਕੋਚੈਲਾ 'ਚ ਪਰਫਾਰਮ ਕਰਨ ਵਾਲੇ ਦਿਲਜੀਤ ਪਹਿਲੇ ਕਲਾਕਾਰ ਬਣੇ। ਹੁਣ ਦਿਲਜੀਤ ਨੇ ਮੇਲਬੋਰਨ 'ਚ ਇਤਿਹਾਸ ਰਚ ਕੇ ਪੰਜਾਬੀਆਂ ਦਾ ਸਿਰ ਮਾਣ ਨਾਲ ਉੱਚਾ ਕਰ ਦਿੱਤਾ ਹੈ। ਵਰਕਫਰੰਟ ਦੀ ਗੱਲ ਕਰੀਏ ਤਾਂ ਦਿਲਜੀਤ ਦੀ ਐਲਬਮ 'ਗੋਸਟ' ਹਾਲ ਹੀ 'ਚ ਰਿਲੀਜ਼ ਹੋਈ ਸੀ। ਇਸ ਦੇ ਨਾਲ-ਨਾਲ ਉਨ੍ਹਾਂ ਨੇ ਆਪਣੀ ਨਵੀਂ ਫਿਲਮ 'ਰੰਨਾਂ 'ਚ ਧੰਨਾਂ' ਦਾ ਐਲਾਨ ਵੀ ਕੀਤਾ ਹੈ। ਇਸ ਫਿਲਮ 'ਚ ਉਹ ਸ਼ਹਿਨਾਜ਼ ਗਿੱਲ ਤੇ ਸੋਨਮ ਬਾਜਵਾ ਨਾਲ ਸਕ੍ਰੀਨ ਸ਼ੇਅਰ ਕਰਨਗੇ।