Diljit Dosanjh: ਦਿਲਜੀਤ ਦੋਸਾਂਝ ਇਸ ਸ਼ਖਸ ਦੇ ਸਿਰ ਬੰਨ੍ਹਦੇ ਹਨ ਆਪਣੀ ਕਾਮਯਾਬੀ ਦਾ ਸਿਹਰਾ, ਦੇਖੋ ਇਹ ਵੀਡੀਓ
Diljit Dosanjh Video: ਦਿਲਜੀਤ ਦੋਸਾਂਝ ਦਾ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਛਾਇਆ ਹੋਇਆ ਹੈ। ਇਸ ਵੀਡੀਓ 'ਚ ਦਿਲਜੀਤ ਆਪਣੇ ਕਰੀਅਰ ਬਾਰੇ ਗੱਲ ਕਰਦੇ ਨਜ਼ਰ ਆ ਰਹੇ ਹਨ।
Diljit Dosanjh Video: ਦਿਲਜੀਤ ਦੋਸਾਂਝ ਪੰਜਾਬੀ ਇੰਡਸਟਰੀ ਦਾ ਜਾਣਿਆ ਪਛਾਣਿਆ ਨਾਮ ਹੈ। ਦਿਲਜੀਤ ਦੋਸਾਂਝ ਨੇ ਆਪਣੀ ਮੇਹਨਤ ਤੇ ਟੈਲੇਂਟ ਦੇ ਦਮ 'ਤੇ ਬਾਲੀਵੁੱਡ ਤੱਕ ਨਾਮ ਕਮਾਇਆ ਹੈ। ਕੋਚੈਲਾ ਪਰਫਾਰਮੈਂਸ ਤੋਂ ਬਾਅਦ ਹੁਣ ਦਿਲਜੀਤ ਗਲੋਬਲ ਸਟਾਰ ਬਣ ਕੇ ਉਭਰੇ ਹਨ।
ਇੰਨੀਂ ਦਿਨੀਂ ਦਿਲਜੀਤ ਦੋਸਾਂਝ ਦਾ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਛਾਇਆ ਹੋਇਆ ਹੈ। ਇਸ ਵੀਡੀਓ 'ਚ ਦਿਲਜੀਤ ਆਪਣੇ ਕਰੀਅਰ ਬਾਰੇ ਗੱਲ ਕਰਦੇ ਨਜ਼ਰ ਆ ਰਹੇ ਹਨ। ਉਨ੍ਹਾਂ ਨੇ ਦੱਸਿਆ ਕਿ ਉਹ ਆਪਣੀ ਕਾਮਯਾਬੀ ਦਾ ਸਿਹਰਾ ਕਿਸ ਦੇ ਸਿਰ 'ਤੇ ਬੰਨ੍ਹਦੇ ਹਨ। ਦਿਲਜੀਤ ਨੇ ਕਿਹਾ ਕਿ 'ਹਰ ਕਾਮਯਾਬ ਆਦਮੀ ਦੇ ਪਿੱਛੇ ਇੱਕ ਔਰਤ ਦਾ ਹੱਥ ਹੁੰਦਾ ਹੈ। ਉਹ ਆਪਣੀ ਜ਼ਿੰਦਗੀ 'ਚ ਜੋ ਵੀ ਕੁੱਝ ਬਣੇ ਹਨ, ਆਪਣੀ ਮਾਂ ਦੀ ਵਜ੍ਹਾ ਕਰਕੇ ਬਣੇ ਹਨ।' ਉਨ੍ਹਾਂ ਦੀ ਇਸ ਵੀਡੀਓ ਨੂੰ ਕਾਫੀ ਜ਼ਿਆਦਾ ਪਸੰਦ ਕੀਤਾ ਜਾ ਰਿਹਾ ਹੈ। ਦੇਖੋ ਦਿਲਜੀਤ ਦੀ ਇਹ ਵੀਡੀਓ:
View this post on Instagram
ਕਾਬਿਲੇਗ਼ੌਰ ਹੈ ਕਿ ਦਿਲਜੀਤ ਦੋਸਾਂਝ ਨੂੰ ਇਹ ਮੁਕਾਮ ਅਸਾਨੀ ਨਾਲ ਹਾਸਲ ਨਹੀਂ ਹੋਇਆ ਸੀ। ਉਨ੍ਹਾਂ ਨੇ ਇਸ ਮੁਕਾਮ 'ਤੇ ਪਹੁੰਚਣ ਲਈ ਖੂਬ ਮੇਹਨਤ ਤੇ ਸੰਘਰਸ਼ ਕੀਤਾ ਹੈ। ਅੱਜ ਦਿਲਜੀਤ ਜਿਸ ਮੁਕਾਮ 'ਤੇ ਹਨ, ਉਸ ਨੂੰ ਪਾਉਣਾ ਹਰ ਨੌਜਵਾਨ ਦਾ ਸੁਪਨਾ ਹੈ। ਵਰਕਫਰੰਟ ਦੀ ਗੱਲ ਕਰੀਏ ਤਾਂ ਦਿਲਜੀਤ ਹਾਲ ਹੀ 'ਚ ਕੈਲੀਫੋਰਨੀਆ ਮਿਊਜ਼ਿਕ ਫੈਸਟੀਵਲ 'ਚ ਕੋਚੈਲਾ 'ਚ ਪਰਫਾਰਮ ਕਰਦੇ ਨਜ਼ਰ ਆਏ ਸੀ। ਉਨ੍ਹਾਂ ਦੀ ਪਰਫਾਰਮੈਂਸ ਨੂੰ ਦੁਨੀਆ ਭਰ 'ਚ ਜ਼ਬਰਦਸਤ ਹੁੰਗਾਰਾ ਮਿਿਲਿਆ ਸੀ। ਇਸ ਤੋਂ ਇਲਾਵਾ ਦਿਲਜੀਤ ਹਾਲ ਹੀ 'ਚ ਨਿਮਰਤ ਖਹਿਰਾ ਨਾਲ ਫਿਲਮ 'ਜੋੜੀ' 'ਚ ਨਜ਼ਰ ਆਏ ਸੀ।