Diljit Dosanjh Neeru Bajwa Begin Shoot For Jatt And Juliet 3; ਨੀਰੂ ਬਾਜਵਾ ਇੰਨੀਂ ਦਿਨੀਂ ਖੂਬ ਸੁਰਖੀਆਂ 'ਚ ਬਣੀ ਹੋਈ ਹੈ। ਨੀਰੂ ਨੇ ਹਾਲ ਹੀ 'ਚ ਫਿਲਮ 'ਸ਼ਾਇਰ' ਦੀ ਸ਼ੂਟਿੰਗ ਮੁਕੰਮਲ ਕੀਤੀ ਹੈ। ਇਸ ਫਿਲਮ 'ਚ ਨੀਰੂ ਗਾਇਕ ਤੇ ਐਕਟਰ ਸਤਿੰਦਰ ਸਰਤਾਜ ਦੇ ਨਾਲ ਸਕ੍ਰੀਨ ਸ਼ੇਅਰ ਕਰਦੀ ਨਜ਼ਰ ਆਉਣ ਵਾਲੀ ਹੈ। 


ਇਹ ਵੀ ਪੜ੍ਹੋ: 'ਕੌਫੀ ਵਿਦ ਕਰਨ 8' 'ਤੇ ਸੰਨੀ ਦਿਓਲ ਨੇ ਹੇਮਾ ਮਾਲਿਨੀ ਦੀਆਂ ਧੀਆਂ ਨਾਲ ਰਿਸ਼ਤੇ 'ਤੇ ਤੋੜੀ ਚੁੱਪੀ, ਕਿਹਾ- 'ਉਹ ਮੇਰੀਆਂ ਭੈਣਾਂ'


'ਸ਼ਾਇਰ' ਦੀ ਸ਼ੂਟਿੰਗ ਪੂਰੀ ਹੁੰਦੇ ਹੀ ਨੀਰੂ ਬਾਜਵਾ ਨੇ ਫਿਲਮ 'ਜੱਟ ਐਂਡ ਜੂਲੀਅਟ 3' ਦੀ ਸ਼ੂਟਿੰਗ ਸ਼ੁਰੂ ਕਰ ਦਿੱਤੀ ਹੈ। ਇਸ ਫਿਲਮ 'ਚ ਸਾਲਾਂ ਬਾਅਦ ਦਿਲਜੀਤ ਦੋਸਾਂਝ ਤੇ ਨੀਰੂ ਬਾਜਵਾ ਦੀ ਜੋੜੀ ਫਿਰ ਤੋਂ ਇਕੱਠੀ ਨਜ਼ਰ ਆਉਣ ਵਾਲੀ ਹੈ। ਦਿਲਜੀਤ ਦੋਸਾਂਝ ਨੇ ਸੋਸ਼ਲ ਮੀਡੀਆ 'ਤੇ ਵੀਡੀਓ ਵੀ ਸ਼ੇਅਰ ਕੀਤੀ ਹੈ, ਜਿਸ ਵਿੱਚ ਉਹ ਨੀਰੂ ਬਾਜਵਾ ਦੇ ਨਾਲ ਨਜ਼ਰ ਆ ਰਹੇ ਹਨ। ਦੋਵੇਂ ਜਣੇ ਵੀਡੀਓ 'ਚ ਖੂਬ ਮਸਤੀ ਕਰਦੇ ਨਜ਼ਰ ਆ ਰਹੇ ਹਨ। 









ਇਸ ਦੇ ਨਾਲ ਨਾਲ ਨੀਰੂ ਬਾਜਵਾ ਨੇ ਵੀ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਨ੍ਹਾਂ 'ਚ ਉਨ੍ਹਾਂ ਨੇ ਦੱਸਿਆ ਕਿ ਫਿਲਮ ਦੀ ਸ਼ੂਟਿੰਗ ਸ਼ੁਰੂ ਹੋ ਗਈ ਹੈ। ਦੇਖੋ ਨੀਰੂ ਦੀ ਪੋਸਟ:






ਕਾਬਿਲੇਗ਼ੌਰ ਹੈ ਕਿ 'ਜੱਟ ਐਂਡ ਜੂਲੀਅਟ 3' 'ਜੱਟ ਐਂਡ ਜੂਲੀਅਟ' ਫਰੈਂਚਾਈਜ਼ੀ ਦੀ ਤੀਜੀ ਫਿਲਮ ਹੈ। 'ਜੱਟ ਐਂਡ ਜੂਲੀਅਟ' 2012 'ਚ ਰਿਲੀਜ਼ ਹੋਈ ਸੀ, ਜਿਸ ਨੂੰ ਕਾਫੀ ਜ਼ਿਆਦਾ ਪਸੰਦ ਕੀਤਾ ਗਿਆ ਸੀ। ਜਨਤਾ ਨੇ ਇਸ ਫਿਲਮ ਨੂੰ ਖੂਬ ਪਿਆਰ ਦਿੱਤਾ ਸੀ। ਇਸ ਤੋਂ ਬਾਅਦ 2018 'ਚ ਇਸ ਫਿਲਮ ਦਾ ਦੂਜਾ ਭਾਗ ਰਿਲੀਜ਼ ਹੋਇਆ ਅਤੇ ਹੁਣ 'ਜੱਟ ਐਂਡ ਜੂਲੀਅਟ 3' ਅਗਲੇ ਸਾਲ ਯਾਨਿ 28 ਜੂਨ 2024 ਨੂੰ ਰਿਲੀਜ਼ ਹੋਣ ਜਾ ਰਹੀ ਹੈ। ਫੈਨਜ਼ ਇਸ ਮੂਵੀ ਦਾ ਬੇਸਵਰੀ ਦੇ ਨਾਲ ਇੰਤਜ਼ਾਰ ਕਰ ਰਹੇ ਹਨ। 


ਇਹ ਵੀ ਪੜ੍ਹੋ: ਸ਼ਾਹਰੁਖ ਖਾਨ ਦੀ ਫਿਲਮ 'ਡੰਕੀ' ਦਾ ਦਮਦਾਰ ਟੀਜ਼ਰ ਰਿਲੀਜ਼, 'ਹਾਰਡੀ' ਬਣ ਕੇ ਕਿੰਗ ਖਾਨ ਨੇ ਜਿੱਤਿਆ ਫੈਨਜ਼ ਦਾ ਦਿਲ