ਪੜਚੋਲ ਕਰੋ
Advertisement
ਦਿਲਜੀਤ ਨੇ ਠੰਡ 'ਚ ਨਹਾਉਂਦੇ ਬਜ਼ੁਰਗ ਦੀ ਤਸਵੀਰ ਕੀਤੀ ਸ਼ੇਅਰ, ਲਿਖਿਆ 'ਇਹ ਲੋਕਾਂ ਨੂੰ ਅੱਤਵਾਦੀ ਲੱਗਦੇ ਹਨ'
ਦਿਲਜੀਤ ਨੇ ਸੋਸ਼ਲ ਮੀਡੀਆ 'ਤੇ ਇਕ ਹੋਰ ਤਸਵੀਰ ਸਾਂਝੀ ਕੀਤੀ ਹੈ। ਇਸ ਤਸਵੀਰ ਜ਼ਰੀਏ ਉਨ੍ਹਾਂ ਦਰਸਾਉਣ ਦੀ ਕੋਸ਼ਿਸ਼ ਕੀਤੀ ਕਿ ਕਿਸਾਨ ਠੰਡ ਦੌਰਾਨ ਕਿੰਨੀਆਂ ਮੁਸ਼ਕਿਲਾਂ ਦਾ ਸਾਹਮਣਾ ਕਰ ਰਹੇ ਹਨ
ਪੰਜਾਬੀ ਸਟਾਰ ਦਿਲਜੀਤ ਦੋਸਾਂਝ ਕਿਸਾਨ ਅੰਦੋਲਨ ਦਾ ਸਮਰਥਨ ਕਰ ਰਹੇ ਹਨ। ਉਹ ਸੋਸ਼ਲ ਮੀਡੀਆ 'ਤੇ ਖੁੱਲ੍ਹ ਕੇ ਕਿਸਾਨ ਸੰਘਰਸ਼ ਪ੍ਰਤੀ ਆਪਣੇ ਵਿਚਾਰ ਰੱਖਦੇ ਹਨ। ਇਸ ਮਾਮਲੇ 'ਚ ਉਨ੍ਹਾਂ ਦੀ ਬਾਲੀਵੁੱਡ ਅਦਾਕਾਰਾ ਕੰਗਣਾ ਰਣੌਤ ਨਾਲ ਸੋਸ਼ਲ ਮੀਡੀਆ 'ਤੇ ਬਹਿਸ ਵੀ ਹੋ ਚੁੱਕੀ ਹੈ।
ਹੁਣ ਦਿਲਜੀਤ ਨੇ ਸੋਸ਼ਲ ਮੀਡੀਆ 'ਤੇ ਇਕ ਹੋਰ ਤਸਵੀਰ ਸਾਂਝੀ ਕੀਤੀ ਹੈ। ਇਸ ਤਸਵੀਰ ਜ਼ਰੀਏ ਉਨ੍ਹਾਂ ਦਰਸਾਉਣ ਦੀ ਕੋਸ਼ਿਸ਼ ਕੀਤੀ ਕਿ ਕਿਸਾਨ ਠੰਡ ਦੌਰਾਨ ਕਿੰਨੀਆਂ ਮੁਸ਼ਕਿਲਾਂ ਦਾ ਸਾਹਮਣਾ ਕਰ ਰਹੇ ਹਨ। ਉਨ੍ਹਾਂ ਦੀ ਇਸ ਤਸਵੀਰ 'ਤੇ ਸੋਸ਼ਲ ਮੀਡੀਆ 'ਤੇ ਵੱਖ-ਵੱਖ ਪ੍ਰਤੀਕਿਰਿਆਵਾਂ ਮਿਲ ਰਹੀਆਂ ਹਨ। ਦਿਲਜੀਤ ਦੋਸਾਂਝ ਵੱਲੋਂ ਸੋਸ਼ਲ ਮੀਡੀਆ 'ਤੇ ਪਾਈ ਤਸਵੀਰ ਕਾਫੀ ਸੁਰਖੀਆਂ 'ਚ ਹੈ।
ਦਿਲਜੀਤ ਨੇ ਤਸਵੀਰ ਸਾਂਝੀ ਕਰਦਿਆਂ ਲਿਖਿਆ 'ਤੇਰੀਆਂ ਤੂੰ ਜਾਣੇ ਬਾਬਾ, ਇਨ੍ਹਾਂ 'ਚ ਲੋਕਾਂ ਨੂੰ ਅੱਤਵਾਦੀ ਨਜ਼ਰ ਆਉਂਦੇ ਹਨ, ਇਨਸਾਨੀਅਨ ਨਾਂਅ ਦੀ ਕੋਈ ਚੀਜ਼ ਹੁੰਦੀ ਆ ਯਾਰ' ਦਿਲਜੀਤ ਦੀ ਤਸਵੀਰ 'ਚ ਬਜ਼ੁਰਗ ਸਿੱਖ ਠੰਡ 'ਚ ਨਹਾਉਂਦੇ ਦਿਖਾਈ ਦੇ ਰਹੇ ਹਨ। ਹੁਣ ਤਕ ਇਸ ਤਸਵੀਰ ਨੂੰ 7000 ਤੋਂ ਜ਼ਿਆਦਾ ਵਾਰ ਰੀਟਵੀਟ ਕੀਤਾ ਜਾ ਚੁੱਕਾ ਹੈ ਤੇ 62 ਹਜ਼ਾਰ ਤੋਂ ਜ਼ਿਆਦਾ ਲੋਕ ਲਾਈਕ ਕਰ ਚੁੱਕੇ ਹਨ। ਦਿਲਜੀਤ ਦੋਸਾਂਝ ਨੇ ਟਵਿਟਰ ਤੋਂ ਇਲਾਵਾ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਵੀ ਇਹ ਤਸਵੀਰ ਸ਼ੇਅਰ ਕੀਤੀ ਹੈ।Terian Tu Janey Baba 🙏🏾
Eh Rab Lok Ena Nu Terrorist Lagde Ne 🙏🏾 Insaniyat Naam Di V Koi Cheez Hundi aa Yaar.. pic.twitter.com/TownelIciR — DILJIT DOSANJH (@diljitdosanjh) December 17, 2020
ਬਾਲੀਵੁੱਡ ਅਦਾਕਾਰਾ ਤੇ ਸਮਾਜਿਕ ਕਾਰਕੁੰਨ ਸਵ੍ਰਾ ਭਾਸਕਰ ਸਮੇਤ ਕਈ ਲੋਕਾਂ ਦੀ ਇਸ ਤਸਵੀਰ 'ਤੇ ਪ੍ਰਤੀਕਿਰਿਆ ਆਈ ਹੈ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡHeartbreaking 🥺😞 https://t.co/FiLDvBCEkL
— Swara Bhasker (@ReallySwara) December 17, 2020
Follow ਮਨੋਰੰਜਨ News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਦੇਸ਼
ਵਿਸ਼ਵ
Advertisement