ਚੰਡੀਗੜ੍ਹ: ਦੁਨੀਆ ਭਰ 'ਚ ਖੇਤੀ ਕਾਨੂੰਨਾਂ ਨੂੰ ਲੈ ਕੇ ਹੋ ਰਹੇ ਵਿਰੋਧ ਦਾ ਇਕ ਵੀਡੀਓ ਦਿਲਜੀਤ ਦੋਸਾਂਝ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਸਾਂਝਾ ਕੀਤਾ ਹੈ। ਇਸ ਵੀਡੀਓ 'ਚ ਵੇਖਿਆ ਜਾ ਸਕਦਾ ਹੈ ਕਿ ਸਿਡਨੀ, ਲੰਡਨ, ਓਕਲੈਂਡ, ਟੋਰਾਂਟੋ ਸਮੇਤ ਕਈ ਦੇਸ਼ਾਂ 'ਚ ਸਿੱਖ ਭਾਈਚਾਰੇ ਦੇ ਲੋਕ ਸੜਕਾਂ 'ਤੇ ਉੱਤਰੇ ਹਨ ਅਤੇ 'ਕਿਸਾਨ ਏਕਤਾ ਜ਼ਿੰਦਾਬਾਦ' ਦੇ ਨਾਅਰੇ ਲਾ ਰਹੇ ਹਨ। ਵੀਡੀਓ ਨੂੰ ਸਾਂਝਾ ਕਰਦਿਆਂ ਦਿਲਜੀਤ ਦੋਸਾਂਝ ਨੇ ਕੈਪਸ਼ਨ 'ਚ ਲਿਖਿਆ 'ਕੱਲ ਭਾਰਤ ਬੰਦ।'