ਮੁੰਬਈ: ਨਾਰਕੋਟਿਕਸ ਕੰਟਰੋਲ ਬਿਊਰੋ ਨੇ ਬਾਲੀਵੁੱਡ ਅਭਿਨੇਤਰੀ ਦੀਆ ਮਿਰਜ਼ਾ ਦੀ ਸਾਬਕਾ ਮੈਨੇਜਰ ਤੇ ਉਸ ਦੀ ਭੈਣ ਨੂੰ ਡਰੱਗਜ਼ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਦੋਵਾਂ ਤੋਂ ਡਰੱਗਜ਼ ਬਰਾਮਦ ਹੋਏ ਹਨ। ਤੁਹਾਨੂੰ ਦੱਸ ਦੇਈਏ ਕਿ ਗ੍ਰਿਫਤਾਰ ਕੀਤੇ ਮੁਲਜ਼ਮਾਂ ਦੇ ਸੰਪਰਕ ਸੁਸ਼ਾਂਤ ਸਿੰਘ ਰਾਜਪੂਤ ਕੇਸ ਨਾਲ ਵੀ ਦੱਸੇ ਜਾ ਰਹੇ ਹਨ।
ਬ੍ਰਿਟਿਸ਼ ਕਾਰੋਬਾਰੀ ਨੂੰ ਵੀ ਗ੍ਰਿਫਤਾਰ ਕੀਤਾ ਗਿਆ
ਇਸ ਦੇ ਨਾਲ ਹੀ ਐਨਸੀਬੀ ਨੇ ਇੱਕ ਬ੍ਰਿਟਿਸ਼ ਕਾਰੋਬਾਰੀ ਕਰਨ ਸੱਜਦਾਨੀ ਨੂੰ ਵੀ ਗ੍ਰਿਫਤਾਰ ਕੀਤਾ ਹੈ। ਉਸ ਤੇ ਦੋਸ਼ ਹੈ ਕਿ ਦੋਵੇਂ ਭੈਣਾਂ ਡਰੱਗਜ਼ ਦੇ ਕਾਰੋਬਾਰ ਵਿੱਚ ਉਸ ਦੀ ਮਦਦ ਕਰ ਰਹੀਆਂ ਸੀ। ਕਾਰਵਾਈ ਕਰਦਿਆਂ 200 ਕਿਲੋ ਡਰੱਗਜ਼ ਬਰਾਮਦ ਕੀਤੇ ਗਏ ਹਨ।
ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਬਾਲੀਵੁੱਡ ਵਿੱਚ ਫੈਲ ਰਹੇ ਡਰੱਗਜ਼ ਦੇ ਮਾਮਲੇ ਵਿੱਚ ਕਈ ਵੱਡੇ ਮਸ਼ਹੂਰ ਵਿਅਕਤੀਆਂ ਤੋਂ ਪੁੱਛਗਿੱਛ ਕੀਤੀ ਜਾ ਚੁੱਕੀ ਹੈ। ਇੰਨਾ ਹੀ ਨਹੀਂ ਅਭਿਨੇਤਰੀ ਰੀਆ ਚੱਕਰਵਰਤੀ ਨਾਲ ਕਈ ਗ੍ਰਿਫਤਾਰੀਆਂ ਵੀ ਹੋਈਆਂ ਹਨ। ਐਨਸੀਬੀ ਦੀ ਪੁੱਛਗਿੱਛ ਵਿਚ ਦੀਪਿਕਾ ਪਾਦੂਕੋਣ, ਰਕੂਲ ਪ੍ਰੀਤ, ਸਾਰਾ ਅਲੀ ਖਾਨ ਸ਼ਾਮਲ ਹਨ।
ਇਸ ਤੋਂ ਇਲਾਵਾ ਅਦਾਕਾਰ ਅਰਜੁਨ ਰਾਮਪਾਲ ਤੋਂ ਵੀ ਕਈ ਵਾਰ ਪੁੱਛਗਿੱਛ ਕੀਤੀ ਗਈ ਹੈ। ਕਲਾਕਾਰ ਭਾਰਤੀ ਸਿੰਘ ਤੇ ਉਸ ਦੇ ਪਤੀ ਅਭਿਸ਼ੇਕ ਨੂੰ ਵੀ ਡਰੱਗਜ਼ ਰੱਖਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ