ਪਵਨਪ੍ਰੀਤ ਕੌਰ
ਚੰਡੀਗੜ੍ਹ: ਕੋਰੋਨਾਵਾਇਰਸ ਨੇ ਜਿੱਥੇ ਪੂਰੀ ਦੁਨੀਆ ‘ਚ ਤਹਿਲਕਾ ਮਚਾਇਆ ਹੋਇਆ ਹੈ, ਉੱਥੇ ਹੀ ਇਹ ਹੋਲ਼ੀ-ਹੋਲ਼ੀ ਭਾਰਤ ‘ਚ ਵੀ ਪੈਰ ਪਸਾਰ ਰਿਹਾ ਹੈ। ਇਸ ਨਾਲ ਫ਼ਿਲਮ ਤੇ ਮਿਊਜ਼ਿਕ ਇੰਡਸਟਰੀ ਨੂੰ ਵੀ ਭਾਰੀ ਨੁਕਸਾਨ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕੋਰੋਨਾ ਕਾਰਨ ਕਈ ਪੰਜਾਬੀ ਕਲਾਕਾਰਾਂ ਦੇ ਸ਼ੋਅ ਰੱਦ ਹੋ ਗਏ ਹਨ। ਇਸ ਦਰਮਿਆਨ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਸਿਡਨੀ ਸ਼ੋਅ ਵੀ ਰੱਦ ਹੋ ਗਿਆ ਹੈ।

ਪੰਜਾਬ ਸਰਕਾਰ ਵੱਲੋਂ ਜਨਤਕ ਥਾਂਵਾਂ ਜਿਵੇਂ ਸਿਨੇਮਾ, ਮਾਲ ਆਦਿ ਬੰਦ ਕਰਨ ਦੇ ਨਿਰਦੇਸ਼ ਤੋਂ ਬਾਅਦ ਰਾਣਾ ਰਣਬੀਰ ਦੀ ਫਿਲਮ ‘ਪੋਸਤੀ’ ਦੀ ਰਿਲੀਜ਼ ਡੇਟ ਵੀ ਟਾਲ ਦਿੱਤੀ ਗਈ ਹੈ। ਇਸ ਦੇ ਨਾਲ ਹੀ ਫਿਲਮ ‘ਸੰਦੀਪ ਔਰ ਪਿੰਕੀ ਫਰਾਰ’ ਵੀ ਮੁਲਤਵੀ ਕਰ ਦਿੱਤੀ ਗਈ ਹੈ। ਅਕਸ਼ੈ ਕੁਮਾਰ ਦੀ ‘ਸੂਰਿਆਵੰਸ਼ੀ’ ਦੀ ਰਿਲੀਜ਼ ਡੇਟ ਵੀ ਅੱਗੇ ਕਰ ਦਿੱਤੀ ਗਈ ਹੈ। ਉੱਧਰ ‘83’ ਦੀ ਰਿਲੀਜ਼ ‘ਤੇ ਵੀ ਖਤਰਾ ਬਣਿਆ ਹੋਇਆ ਹੈ। ਕੋਰੋਨਾਵਾਇਰਸ ਕਰਕੇ ਸਲਮਾਨ ਖਾਨ ਦੇ ਕੈਨੇਡਾ ਤੇ ਅਮਰੀਕਾ ਦੇ ਕੌਂਸਰਟਸ ਦੀ ਡੇਟ ਵੀ ਅੱਗੇ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ:

ਉੱਧਰ ਰਿਤਿਕ ਰੋਸ਼ਨ ਨੇ ਅਮਰੀਕਾ ਟੂਰ ਨੂੰ ਕੈਂਸਲ ਕਰ ਦਿੱਤਾ ਹੈ। ਪੰਜਾਬ ਦੇ ਨਾਲ-ਨਾਲ ਹੋਰਨਾਂ ਕਈ ਸੂਬਿਆਂ ‘ਚ ਸਿਨੇਮਾਘਰਾਂ ਨੂੰ 31 ਮਾਰਚ ਤੱਕ ਬੰਦ ਕਰ ਦਿੱਤਾ ਗਿਆ। ਇਸ ਤੋਂ ਇਲਾਵਾ ਹੌਲੀਵੁਡ ‘ਤੇ ਵੀ ਕੋਰੋਨਾ ਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ। ਜੇਮਸ ਬਾਂਡ ਦੀ ਫਿਲਮ ਨੂੰ ਨਵੰਬਰ ਤੱਕ ਮੁਲਵਤੀ ਕਰ ਦਿੱਤਾ ਗਿਆ ਹੈ। ਨਾਲ ਹੀ ‘ਫਾਸਟ ਐਂਡ ਫਿਊਰਿਅਸ 9’ ਵੀ ਮੁਲਤਵੀ ਕਰ ਦਿੱਤੀ ਗਈ ਹੈ। ਇਹ ਫਿਲਮ 2 ਅਪ੍ਰੈਲ 2021 ਨੂੰ ਰਿਲੀਜ਼ ਹੋਵੇਗੀ।

ਇਹ ਵੀ ਪੜ੍ਹੋ:

ਦੇਸ਼ 'ਚ ਵਧਿਆ ਕਰੋਨਾ ਦਾ ਕਹਿਰ! 24 ਘੰਟਿਆਂ 'ਚ 23 ਹੋਰ ਕੇਸ ਆਏ ਸਾਹਮਣੇ