Punjabi Celebs Wish Their Fans On Eid: ਦੁਨੀਆ ਭਰ ਵਿੱਚ ਅੱਜ ਈਦ ਦਾ ਤਿਓਹਾਰ ਬੜੇ ਉਤਸ਼ਾਹ ਤੇ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਬਾਲੀਵੁੱਡ ਤੇ ਪਾਲੀਵੁੱਡ ਸੈਲੇਬਸ ਆਪਣੇ ਫੈਨਜ਼ ਨੂੰ ਖੂਬ ਵਧਾਈਆਂ ਦੇ ਰਹੇ ਹਨ। ਪੰਜਾਬੀ ਇੰਡਸਟਰੀ ਦੇ ਕੁੱਝ ਕਲਾਕਾਰਾਂ ਨੇ ਈਦ ਦੇ ਮੌਕੇ ਆਪਣੇ ਫੈਨਜ਼ ਨੂੰ ਵਧਾਈ ਦਿੱਤੀ ਹੈ।
ਅਮਰ ਨੂਰੀ ਨੇ ਸੋਸ਼ਲ ਮੀਡੀਆ 'ਤੇ ਦਿੱਤੀ ਈਦ ਦੀ ਵਧਾਈਮਰਹੂਮ ਗਾਇਕ ਸਰਦੂਲ ਸਿਕੰਦਰ ਦੀ ਪਤਨੀ ਤੇ ਗਾਇਕਾ-ਅਦਾਕਾਰਾ ਅਮਰ ਨੂਰੀ ਨੇ ਸੋਸ਼ਲ ਮੀਡੀਆ 'ਤੇ ਇਕ ਪੋਸਟ ਸ਼ੇਅਰ ਕੀਤੀ ਹੈ, ਜਿਸ ਵਿੱਚ ਉਹ ਈਦ ਦੇ ਰੰਗ 'ਚ ਰੰਗੀ ਨਜ਼ਰ ਆ ਰਹੀ ਹੈ। ਉਨ੍ਹਾਂ ਨੇ ਆਪਣੀ ਤਸਵੀਰ ਸ਼ੇਅਰ ਕਰਦਿਆਂ ਕੈਪਸ਼ਨ 'ਚ ਫੈਨਜ਼ ਨੂੰ ਈਦ ਮੁਬਾਰਕ ਕਿਹਾ ਹੈ।
ਅਦਾਕਾਰਾ ਨਿਸ਼ਾ ਬਾਨੋ ਦੀ ਪੋਸਟਪੰਜਾਬੀ ਅਦਾਕਾਰਾ ਨਿਸ਼ਾ ਬਾਨੋ ਨੇ ਸੋਸ਼ਲ ਮੀਡੀਆ 'ਤੇ ਆਪਣੇ ਪਤੀ ਨਾਲ ਇੱਕ ਪੋਸਟ ਸ਼ੇਅਰ ਕੀਤੀ ਹੈ, ਜਿਸ ਦੀ ਕੈਪਸ਼ਨ 'ਚ ਉਸ ਨੇ ਫੈਨਜ਼ ਨੂੰ ਈਦ ਦੀ ਵਧਾਈ ਦਿੱਤੀ ਹੈ। ਉਸ ਨੇ ਪੋਸਟ ਸ਼ੇਅਰ ਕਰਦਿਆਂ ਕਿਹਾ, 'ਮੇਰੇ ਸਾਰੇ ਦੋਸਤਾਂ ਨੂੰ ਈਦ ਮੁਬਾਰਕ'।
ਐਮੀ ਵਿਰਕ ਨੇ ਫੈਨਜ਼ ਨੂੰ ਦਿੱਤੀ ਵਧਾਈਪੰਜਾਬੀ ਸਿੰਗਰ ਤੇ ਐਕਟਰ ਐਮੀ ਵਿਰਕ ਨੇ ਵੀ ਫੈਨਜ਼ ਨੂੰ ਈਦ ਦੀ ਮੁਬਾਰਕਬਾਦ ਦਿੱਤੀ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਪੋਸਟ ਪਾ ਕੇ ਕੈਪਸ਼ਨ ਲਿਖੀ, 'ਈਦ ਮੁਬਾਰਕ ਸੱਜਣੋ।'
ਕਾਬਿਲੇਗ਼ੌਰ ਹੈ ਕਿ ਈਦ ਦਾ ਤਿਓਹਾਰ ਅੱਜ ਬੜੇ ਧੂਮਧਾਮ ਨਾਲ ਪੂਰੇ ਦੇਸ਼ 'ਚ ਨਹੀਂ, ਸਗੋਂ ਦੁਨੀਆ 'ਚ ਮਨਾਇਆ ਜਾ ਰਿਹਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।