ਪੜਚੋਲ ਕਰੋ

Elvish Yadav: ਐਲਵਿਸ਼ ਯਾਦਵ ਦੀਆਂ ਹੋਰ ਵਧੀਆਂ ਮੁਸ਼ਕਲਾਂ, ਤਸਕਰ ਨੇ ਯੂਟਿਊਬਰ ਨੂੰ ਸੱਪ ਸਪਲਾਈ ਕਰਨ ਦੀ ਗੱਲ ਕਬੂਲੀ, ਖਰੜ ਬੱਸ ਅੱਡੇ ਤੋਂ ਗ੍ਰਿਫਤਾਰ ਹੋਇਆ ਤਸਕਰ

ਸੱਪਾਂ ਦੇ ਤਸਕਰ ਨੂੰ ਪੁਲਿਸ  ਨੇ ਖਰੜ ਬੱਸ ਅੱਡੇ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਤਸਕਰ ਕੋਲੋਂ  4 ਕੋਬਰਾ ਸਮੇਤ ਕੁੱਲ 7 ਸੱਪ ਫੜੇ ਗਏ ਹਨ। ਮੁਲਜ਼ਮ ਇਹ ਸੱਪ ਦਿੱਲੀ ਤੋਂ ਲਿਆਏ ਸਨ। 4 ਕੋਬਰਾ ਸੱਪਾਂ ਦਾ ਜ਼ਹਿਰ ਕੱਢਿਆ ਹੋਇਆ ਸੀ।

Elvish Yadav News: ਬਿੱਗ ਬੌਸ ਓਟੀਟੀ-2 ਦੇ ਜੇਤੂ ਤੇ ਯੂਟਿਊਬਰ ਐਲਵਿਸ਼ ਯਾਦਵ ਦੀਆਂ ਮੁਸ਼ਕਲਾਂ ਵਧਦੀਆਂ ਹੋਈਆਂ ਨਜ਼ਰ ਆਂ ਰਹੀਆਂ ਹਨ। ਰੇਵ ਪਾਰਟੀ ਦੌਰਾਨ ਸੱਪਾਂ ਦਾ ਇਸਤੇਮਾਲ ਕਰਨ ਦੇ ਮਾਮਲੇ 'ਚ ਨਵਾਂ ਮੋੜ ਆਇਆ ਹੈ। ਸੱਪਾਂ ਦੇ ਤਸਕਰ ਨੂੰ ਪੁਲਿਸ  ਨੇ ਖਰੜ ਬੱਸ ਅੱਡੇ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਤਸਕਰ ਕੋਲੋਂ  4 ਕੋਬਰਾ ਸਮੇਤ ਕੁੱਲ 7 ਸੱਪ ਫੜੇ ਗਏ ਹਨ। ਮੁਲਜ਼ਮ ਇਹ ਸੱਪ ਦਿੱਲੀ ਤੋਂ ਲਿਆਏ ਸਨ। 4 ਕੋਬਰਾ ਸੱਪਾਂ ਦਾ ਜ਼ਹਿਰ ਕੱਢਿਆ ਹੋਇਆ ਸੀ।

ਰੇਵ ਪਾਰਟੀਆਂ 'ਚ ਨਸ਼ਾ ਕਰਨ ਲਈ ਤਸਕਰ ਸੱਪ ਦਾ ਜ਼ਹਿਰ ਸਪਲਾਈ ਕਰਦਾ ਹੈ। ਸੰਸਦ ਮੈਂਬਰ ਮੇਨਕਾ ਗਾਂਧੀ ਦੀ ਸੰਸਥਾ ਪੀਪਲ ਫਾਰ ਐਨੀਮਲਜ਼ (ਪੀਐਫਏ) ਨੇ ਦਿੱਲੀ ਤੋਂ ਇਸ ਦੇ ਪਿੱਛੇ ਜਾਲ ਵਿਛਾਇਆ ਸੀ। ਮੁਲਜ਼ਮ ਦੀ ਪਛਾਣ ਸਿਕੰਦਰ (34) ਵਾਸੀ ਲੁਧਿਆਣਾ ਵਜੋਂ ਹੋਈ ਹੈ। ਪੁਲਿਸ ਪੁੱਛਗਿੱਛ ਦੌਰਾਨ ਮੁਲਜ਼ਮਾਂ ਨੇ ਮੰਨਿਆ ਕਿ ਇਨ੍ਹਾਂ ਸੱਪਾਂ ਦੀ ਵਰਤੋਂ ਬਾਲੀਵੁੱਡ ਗਾਇਕ ਫਾਜ਼ਿਲਪੁਰੀਆ ਅਤੇ ਬਿੱਗ ਬੌਸ 2 ਦੇ ਜੇਤੂ ਐਲਵਿਸ਼ ਯਾਦਵ ਦੇ ਗੀਤਾਂ ਵਿੱਚ ਕੀਤੀ ਗਈ ਸੀ। ਇਸ ਸੱਪ ਨੂੰ ਹਾਰਦਿਕ ਆਨੰਦ ਨਾਂ ਦਾ ਵਿਅਕਤੀ ਦਿੱਲੀ ਤੋਂ ਲਿਆ ਰਿਹਾ ਸੀ। ਉਹ ਕਿੱਥੇ ਵਰਤੇ ਜਾਣੇ ਸਨ? ਇਸ ਗੱਲ ਦਾ ਅਜੇ ਤੱਕ ਖੁਲਾਸਾ ਨਹੀਂ ਹੋਇਆ ਹੈ।

ਪੀਪਲ ਫਾਰ ਐਨੀਮਲ ਦੇ ਮੈਂਬਰ ਸੌਰਭ ਗੁਪਤਾ ਦੇ ਮੁਤਾਬਕ ਦੋਸ਼ੀ ਸਿਕੰਦਰ ਨੇ ਖੁਲਾਸਾ ਕੀਤਾ ਹੈ ਕਿ ਹਾਰਦਿਕ ਨੇ ਪੁਲਿਸ ਛਾਪੇ ਦੇ ਡਰ ਤੋਂ ਲਗਭਗ 10 ਪਹਿਲਾਂ ਹੀ ਉਸ ਨੂੰ ਸੱਪ ਦਿੱਤੇ ਸੀ। ਮੁਲਜ਼ਮ ਨੇ ਇਹ ਵੀ ਕਿਹਾ ਕਿ ਉਸ ਨੇ ਸੱਪਾਂ ਦੀ ਪੂਜਾ ਕਰਨੀ ਸੀ ਅਤੇ ਉਹ ਜਲਦੀ ਹੀ ਸੱਪ ਫੜ ਲਵੇਗਾ। ਚਾਰੇ ਕੋਬਰਾ ਸੱਪਾਂ ਦਾ ਜ਼ਹਿਰ ਕੱਢ ਦਿੱਤਾ ਗਿਆ ਹੈ। ਨੋਇਡਾ ਪੁਲਿਸ ਨੇ ਪਿਛਲੇ ਸਾਲ ਨਵੰਬਰ ਵਿੱਚ ਬਿੱਗ ਬੌਸ ਓਟੀਟੀ-2 ਦੇ ਜੇਤੂ ਐਲਵਿਸ਼ ਯਾਦਵ ਦੇ ਖਿਲਾਫ ਸੈਕਟਰ 49 ਥਾਣੇ ਵਿੱਚ ਕੇਸ ਦਰਜ ਕੀਤਾ ਸੀ। ਰੇਵ ਪਾਰਟੀ 'ਚ ਸੱਪ ਦਾ ਜ਼ਹਿਰ ਦੇਣ ਅਤੇ ਸੱਪਾਂ ਦੀ ਤਸਕਰੀ ਕਰਨ ਦੇ ਦੋਸ਼ 'ਚ ਉਸ ਖਿਲਾਫ ਐੱਫ.ਆਈ.ਆਰ. ਵੀ ਦਰਜ ਹੋਈ ਸੀ।

ਨੋਇਡਾ ਪੁਲਿਸ ਅਤੇ ਜੰਗਲਾਤ ਵਿਭਾਗ ਦੀ ਟੀਮ ਨੇ ਪੰਜ ਸੱਪਾਂ ਨੂੰ ਫੜਿਆ ਸੀ। ਇਨ੍ਹਾਂ ਕੋਲੋਂ ਪੰਜ ਕੋਬਰਾ ਅਤੇ ਕੁਝ ਜ਼ਹਿਰ ਬਰਾਮਦ ਹੋਇਆ ਹੈ। ਇਸ ਮਾਮਲੇ 'ਚ ਪੀਪਲ ਫਾਰ ਐਨੀਮਲਜ਼ ਦੇ ਮੈਂਬਰ ਸੱਪ ਸਪਲਾਈ ਕਰਨ ਵਾਲੇ ਦੀ ਭਾਲ ਕਰ ਰਹੇ ਸਨ।

ਪੀਐਫਏ ਮੈਂਬਰ ਗੌਰਵ ਗੁਪਤਾ ਨੇ ਖਰੜ ਪੁਲੀਸ ਨੂੰ ਦੱਸਿਆ ਕਿ ਹਾਰਦਿਕ ਆਨੰਦ ਨੇ ਪਿਛਲੇ ਸਾਲ ਆਪਣੇ ਗੀਤ ਦੀ ਸ਼ੂਟਿੰਗ ਲਈ ਬਾਲੀਵੁੱਡ ਗਾਇਕਾਂ ਫਾਜ਼ਿਲਪੁਰੀਆ ਅਤੇ ਐਲਵੀਸ਼ ਯਾਦਵ ਨੂੰ 20 ਸੱਪਾਂ ਦੀ ਸਪਲਾਈ ਕੀਤੀ ਸੀ। ਜਿਨ੍ਹਾਂ ਵਿੱਚੋਂ 18 ਸੱਪ ਬਰਾਮਦ ਹੋਏ ਹਨ। ਇਸ ਵਿੱਚ 11 ਕੋਬਰਾ ਸੱਪ ਹਨ। ਹਾਰਦਿਕ ਆਨੰਦ ਨੇ ਛਾਪੇ ਦੇ ਡਰੋਂ 10 ਪਾਬੰਦੀਸ਼ੁਦਾ ਸੱਪ ਸਿਕੰਦਰ ਨੂੰ ਸੌਂਪੇ ਸਨ। ਇੱਕ ਗਾਹਕ ਦੇ ਰੂਪ ਵਿੱਚ, ਅਸੀਂ ਸਿਕੰਦਰ ਨੂੰ ਬੁਲਾਇਆ ਅਤੇ ਹਾਰਦਿਕ ਦਾ ਹਵਾਲਾ ਦਿੰਦੇ ਹੋਏ ਉਸਨੂੰ ਸੱਪਾਂ ਦੀ ਜ਼ਰੂਰਤ ਬਾਰੇ ਦੱਸਿਆ, ਅਤੇ ਉਸਨੇ ਸਾਨੂੰ ਸੱਤ ਸੱਪ ਦੇਣ ਲਈ ਸਹਿਮਤੀ ਦਿੱਤੀ।

ਦੋਸ਼ੀ ਸਿਕੰਦਰ ਅਤੇ ਦਿੱਲੀ ਨਿਵਾਸੀ ਹਾਰਦਿਕ ਆਨੰਦ ਦੇ ਖਿਲਾਫ ਜੰਗਲੀ ਜੀਵ ਸੁਰੱਖਿਆ ਐਕਟ ਦੀ ਧਾਰਾ 9,39, 50, 51 ਅਤੇ ਪ੍ਰੀਵੈਨਸ਼ਨ ਆਫ ਕਰੂਏਲਟੀ ਟੂ ਐਨੀਮਲਜ਼ ਐਕਟ 1960 ਦੀ ਧਾਰਾ 11 ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

ਨਸ਼ੇ ਲਈ ਸੱਪ ਦੇ ਜ਼ਹਿਰ ਦੀ ਵਰਤੋਂ ਬਾਰੇ ਬਹੁਤੀ ਚਰਚਾ ਨਹੀਂ ਹੈ। ਹਾਲਾਂਕਿ ਇਸ ਦੇ ਮਾਮਲੇ ਪਹਿਲਾਂ ਵੀ ਆਉਂਦੇ ਰਹੇ ਹਨ। ਮਾਹਿਰਾਂ ਦਾ ਮੰਨਣਾ ਹੈ ਕਿ ਇਸਦੀ ਵਰਤੋਂ ਉਹ ਲੋਕ ਕਰਦੇ ਹਨ ਜੋ ਮੋਰਫਿਨ ਅਤੇ ਕੋਕੀਨ ਵਰਗੇ ਨਿਯਮਤ ਨਸ਼ੀਲੇ ਪਦਾਰਥਾਂ ਤੋਂ ਬੋਰ ਹੋ ਜਾਂਦੇ ਹਨ।

ਜਰਨਲ ਆਫ਼ ਸਾਈਕੋਲਾਜੀਕਲ ਮੈਡੀਸਨ ਦੇ ਅਨੁਸਾਰ, ਜੇ ਸੱਪ ਦੇ ਜ਼ਹਿਰ ਨੂੰ ਥੋੜ੍ਹੀ ਮਾਤਰਾ ਵਿੱਚ ਲਿਆ ਜਾਂਦਾ ਹੈ, ਤਾਂ ਇਸਦਾ ਸਿੱਧਾ ਅਸਰ ਦਿਮਾਗ਼ 'ਤੇ ਪੈਂਦਾ ਹੈ। ਭਾਵ ਇਹ ਮਨੁੱਖੀ ਦਿਮਾਗੀ ਪ੍ਰਣਾਲੀ ਨੂੰ ਹੌਲੀ ਕਰ ਦਿੰਦਾ ਹੈ। ਕੁਝ ਅਧਿਐਨਾਂ ਤੋਂ ਇਹ ਵੀ ਸਾਹਮਣੇ ਆਇਆ ਹੈ ਕਿ ਕੋਬਰਾ ਜ਼ਹਿਰ ਵਿੱਚ ਮੋਰਫਿਨ ਡਰੱਗ ਵਰਗਾ ਨਸ਼ਾ ਹੁੰਦਾ ਹੈ। ਜਦੋਂ ਸੱਪ ਦਾ ਜ਼ਹਿਰ ਸਰੀਰ ਵਿੱਚ ਦਾਖਲ ਹੁੰਦਾ ਹੈ, ਕਿਰਿਆਸ਼ੀਲ ਮੈਟਾਬੋਲਾਈਟਸ, ਭਾਵ ਭੋਜਨ ਦੇ ਹਜ਼ਮ ਤੋਂ ਬਾਅਦ ਬਣੇ ਪਦਾਰਥ, ਖੂਨ ਵਿੱਚ ਛੱਡੇ ਜਾਂਦੇ ਹਨ। ਇਹ ਮਨੁੱਖੀ ਸਰੀਰ ਵਿੱਚ ਨੀਂਦ ਅਤੇ ਸ਼ਾਂਤ ਪ੍ਰਤੀਕ੍ਰਿਆਵਾਂ ਦਾ ਕਾਰਨ ਬਣਦੇ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Advertisement
ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ
ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ
ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ
Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 
Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 
Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ
Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ
Embed widget