Horrible Accident: ਮਨੋਰੰਜਨ ਜਗਤ ਤੋਂ ਦੁਖਦ ਖਬਰ ਸਾਹਮਣੇ ਆ ਰਹੀ ਹੈ। ਜਿਸ ਕਾਰਨ ਇੰਡਸਟਰੀ ਦੇ ਨਾਲ-ਨਾਲ ਪ੍ਰਸ਼ੰਸਕਾਂ ਵਿਚਾਲੇ ਸੋਗ ਦੀ ਲਹਿਰ ਦੌੜ ਗਈ ਹੈ। ਦੱਸ ਦੇਈਏ ਕਿ ਮਸ਼ਹੂਰ ਕਲਾਕਾਰ ਹਰੀਸ਼ ਦੀ ਇੱਕ ਭਿਆਨਕ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ। 40 ਸਾਲਾ ਹਰੀਸ਼ ਦੇਰ ਰਾਤ ਆਪਣਾ ਕੰਮ ਖਤਮ ਕਰਕੇ ਆਪਣੀ ਕਾਰ ਰਾਹੀਂ ਕੁਸ਼ਾਲਨਗਰ ਤੋਂ ਆਪਣੇ ਘਰ ਹੋਸਕੋਟ ਵੱਲ ਜਾ ਰਹੇ ਸਨ। ਇਸ ਦੌਰਾਨ ਇਹ ਭਿਆਨਕ ਹਾਦਸਾ ਵਾਪਰਿਆ।

Continues below advertisement

ਜਾਣੋ ਕਿਵੇਂ ਵਾਪਰਿਆ ਹਾਦਸਾ?

ਜਾਣਕਾਰੀ ਲਈ ਦੱਸ ਦੇਈਏ ਕਿ ਕੰਨੜ ਸਿਨੇਮਾ ਅਤੇ ਟੀਵੀ ਜਗਤ ਦੇ ਮਸ਼ਹੂਰ ਅਦਾਕਾਰ ਨਾਲ ਇਹ ਹਾਦਸਾ ਕੁਸ਼ਾਲਨਗਰ ਤਾਲੁਕ ਦੇ ਜੰਗਲੀ ਖੇਤਰ ਵਿੱਚ ਨੈਸ਼ਨਲ ਹਾਈਵੇਅ 275 'ਤੇ ਵਾਪਰਿਆ। ਹਰੀਸ਼ ਦੀ ਕਾਰ ਸੜਕ ਕਿਨਾਰੇ ਖੜ੍ਹੇ ਇੱਕ ਟੈਂਕਰ ਨਾਲ ਜ਼ੋਰਦਾਰ ਤਰੀਕੇ ਨਾਲ ਟਕਰਾ ਗਈ। ਟੱਕਰ ਇੰਨੀ ਭਿਆਨਕ ਸੀ ਕਿ ਕਾਰ ਦੇ ਪਰਖੱਚੇ ਉੱਡ ਗਏ ਅਤੇ ਗੰਭੀਰ ਸੱਟਾਂ ਲੱਗਣ ਕਾਰਨ ਅਦਾਕਾਰ ਨੇ ਮੌਕੇ 'ਤੇ ਹੀ ਦਮ ਤੋੜ ਦਿੱਤਾ।

Continues below advertisement

ਹਰੀਸ਼ ਨੇ ਕੰਨੜ ਫਿਲਮਾਂ ਅਤੇ ਟੀਵੀ ਸੀਰੀਅਲਾਂ ਵਿੱਚ ਆਪਣੀ ਅਦਾਕਾਰੀ ਨਾਲ ਇੱਕ ਖਾਸ ਪਛਾਣ ਬਣਾਈ ਸੀ। ਉਹ ਖਾਸ ਤੌਰ 'ਤੇ ਆਪਣੇ 'ਵਿਲੇਨ' ਦੇ ਕਿਰਦਾਰਾਂ ਲਈ ਦਰਸ਼ਕਾਂ ਵਿੱਚ ਬਹੁਤ ਮਸ਼ਹੂਰ ਸਨ। ਉਨ੍ਹਾਂ ਦੀ ਬੇਵਕਤੀ ਮੌਤ ਨਾਲ ਕੰਨੜ ਸਿਨੇਮਾ ਵਿੱਚ ਮਾਤਮ ਪਸਰ ਗਿਆ ਹੈ ਅਤੇ ਪ੍ਰਸ਼ੰਸਕਾਂ ਸਮੇਤ ਇੰਡਸਟਰੀ ਦੇ ਸਾਥੀ ਕਲਾਕਾਰਾਂ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਮੌਕੇ 'ਤੇ ਪਹੁੰਚੀ ਪੁਲਿਸ ਟੀਮ

ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਟੀਮ ਨੇ ਮੌਕੇ 'ਤੇ ਪਹੁੰਚ ਕੇ ਮਾਮਲਾ ਦਰਜ ਕਰ ਲਿਆ ਹੈ। ਪੁਲਸ ਇਸ ਗੱਲ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ ਕਿ ਖੜ੍ਹੇ ਟੈਂਕਰ ਨਾਲ ਕਾਰ ਦੀ ਟੱਕਰ ਕਿਨ੍ਹਾਂ ਹਾਲਾਤਾਂ ਵਿੱਚ ਹੋਈ। ਇਸ ਦੇ ਨਾਲ ਹੀ, ਮੰਗਲੁਰੂ ਨੇੜੇ ਇੱਕ ਹੋਰ ਹਾਦਸੇ ਵਿੱਚ 29 ਸਾਲਾ ਗੋਪਾਲ ਨਾਮ ਦੇ ਨੌਜਵਾਨ ਦੀ ਬਾਈਕ ਅਤੇ ਟਿੱਪਰ ਲਾਰੀ ਦੀ ਟੱਕਰ ਵਿੱਚ ਮੌਤ ਹੋਣ ਦੀ ਵੀ ਖ਼ਬਰ ਹੈ। ਇਨ੍ਹਾਂ ਹਾਦਸਿਆਂ ਨੇ ਇੱਕ ਵਾਰ ਫਿਰ ਸੜਕ ਸੁਰੱਖਿਆ ਅਤੇ ਸਾਵਧਾਨੀ ਨੂੰ ਲੈ ਕੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।