Singer Death: ਸੰਗੀਤ ਜਗਤ ਤੋਂ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਮਸ਼ਹੂਰ ਲੋਕ ਗਾਇਕ ਨੇ ਇਸ ਦੁਨੀਆ ਨੂੰ ਹਮੇਸ਼ਾ ਲਈ ਅਲਵਿਦਾ ਕਹਿ ਦਿੱਤਾ ਹੈ। ਇਸ ਖਬਰ ਨੂੰ ਸੁਣਨ ਤੋਂ ਬਾਅਦ ਪ੍ਰਸ਼ੰਸਕਾਂ ਵਿਚਾਲੇ ਸੋਗ ਦਾ ਮਾਹੌਲ ਹੈ। ਦੱਸ ਦੇਈਏ ਕਿ ਦੇਹਰਾਦੂਨ ਦੇ ਅਲਮੋੜਾ ਦੇ ਪ੍ਰਸਿੱਧ ਲੋਕ ਗਾਇਕ ਦੀਵਾਨ ਸਿੰਘ ਕਨਵਾਲ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ ਹਨ। ਉਨ੍ਹਾਂ ਨੇ ਬੁੱਧਵਾਰ ਸਵੇਰੇ ਅਲਮੋੜਾ ਦੇ ਖਤਿਆੜੀ ਸਥਿਤ ਆਪਣੀ ਰਿਹਾਇਸ਼ 'ਤੇ ਆਖਰੀ ਸਾਹ ਲਿਆ। ਉਨ੍ਹਾਂ ਦੇ ਦਿਹਾਂਤ ਦੀ ਖ਼ਬਰ ਮਿਲਦਿਆਂ ਹੀ ਪੂਰੇ ਉੱਤਰਾਖੰਡ ਅਤੇ ਸੰਗੀਤ ਜਗਤ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।

Continues below advertisement

ਮੁੱਖ ਮੰਤਰੀ ਧਾਮੀ ਨੇ ਪ੍ਰਗਟਾਇਆ ਦੁੱਖ

ਦੀਵਾਨ ਕਨਵਾਲ ਦੇ ਦਿਹਾਂਤ 'ਤੇ ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਕਨਵਾਲ ਜੀ ਨੇ ਉੱਤਰਾਖੰਡ ਦੀ ਅਮੀਰ ਲੋਕ ਸੰਸਕ੍ਰਿਤੀ ਅਤੇ ਸੰਗੀਤ ਨੂੰ ਅੰਤਰਰਾਸ਼ਟਰੀ ਪੱਧਰ 'ਤੇ ਪਛਾਣ ਦਿਵਾਉਣ ਵਿੱਚ ਅਹਿਮ ਯੋਗਦਾਨ ਪਾਇਆ। ਉਨ੍ਹਾਂ ਦਾ ਜਾਣਾ ਸੱਭਿਆਚਾਰਕ ਜਗਤ ਲਈ ਇੱਕ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਹੈ। ਦੀਵਾਨ ਕਨਵਾਲ ਕੁਮਾਊਨੀ ਲੋਕ ਸੰਗੀਤ ਦੇ ਇੱਕ ਦਿੱਗਜ ਕਲਾਕਾਰ ਸਨ। ਉਹ ਲਗਭਗ 35 ਸਾਲਾਂ ਤੱਕ ਆਕਾਸ਼ਵਾਣੀ ਅਤੇ ਦੂਰਦਰਸ਼ਨ ਦੇ 'ਏ' ਗ੍ਰੇਡ ਕਲਾਕਾਰ ਰਹੇ। ਉਨ੍ਹਾਂ ਨੇ ਪਹਿਲੀ ਕੁਮਾਊਨੀ ਫਿਲਮ ਵਿੱਚ ਪਲੇਅਬੈਕ ਗਾਇਕ ਵਜੋਂ ਕੰਮ ਕੀਤਾ ਅਤੇ ਕਈ ਹਿੰਦੀ ਫਿਲਮਾਂ ਵਿੱਚ ਵੀ ਆਪਣੀ ਅਦਾਕਾਰੀ ਦੇ ਜੌਹਰ ਦਿਖਾਏ।

Continues below advertisement

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।