Entertainment Live: ਸਲਮਾਨ ਖਾਨ ਦੇ ਘਰ ਫਾਇਰਿੰਗ ਮਾਮਲੇ 'ਚ ਪੁਲਿਸ ਦੇ ਹੱਥ ਲੱਗੇ ਸਬੂਤ, ਮੂਸੇਵਾਲਾ ਦੇ ਲਾਈਵ ਕੰਸਰਟ ਨੂੰ ਲੈ ਸਾਹਮਣੇ ਆਇਆ ਅਪਡੇਟ ਸਣੇ ਅਹਿਮ ਖਬਰਾਂ
Entertainment News Live Today : ਬਾਲੀਵੁੱਡ ਤੋਂ ਪਾਲੀਵੁੱਡ ਅਤੇ ਹਾਲੀਵੁੱਡ ਤੱਕ ਸਾਰੀਆਂ ਤਾਜ਼ਾ ਖਬਰਾਂ ਲਈ ਸਾਡੇ ਨਾਲ ਜੁੜੋ। ਮਨੋਰੰਜਨ ਜਗਤ ਦੀਆਂ ਹਰ ਖਬਰਾਂ ਅਤੇ ਮਸ਼ਹੂਰ ਹਸਤੀਆਂ ਨਾਲ ਸਬੰਧਤ ਲਾਈਵ ਅਪਡੇਟਸ ਲਈ ਜੁੜੇ ਰਹੋ ।
Amitabh Bachchan New Property: ਬਾਲੀਵੁੱਡ ਦੇ ਸ਼ਹਿਨਸ਼ਾਹ ਅਮਿਤਾਭ ਬੱਚਨ ਨੇ ਹਾਲ ਹੀ 'ਚ ਅਯੁੱਧਿਆ 'ਚ ਰਾਮ ਮੰਦਰ ਦੇ ਨਿਰਮਾਣ ਤੋਂ ਬਾਅਦ ਜ਼ਮੀਨ ਖਰੀਦੀ ਸੀ। ਹੁਣ ਬਿੱਗ ਬੀ ਨੇ ਅਲੀਬਾਗ 'ਚ 10 ਕਰੋੜ ਦੀ ਜ਼ਮੀਨ ਖਰੀਦੀ ਹੈ। ਦੱਸ ਦਈਏ ਕਿ ਹਾਊਸ ਆਫ ਅਭਿਨੰਦਨ ਲੋਢਾ (HoABL) ਤੋਂ 10,000 ਵਰਗ ਫੁੱਟ ਜ਼ਮੀਨ ਖਰੀਦੀ ਗਈ ਹੈ। ਇਹ ਜ਼ਮੀਨ ਕਥਿਤ ਤੌਰ 'ਤੇ ਅਲੀਬਾਗ ਨਾਮ ਦੇ ਇੱਕ ਪ੍ਰੋਜੈਕਟ ਵਿੱਚ ਖਰੀਦੀ ਗਈ ਹੈ। ਹਾਲਾਂਕਿ ਅਦਾਕਾਰ ਨੇ ਇਸ ਖਰੀਦਦਾਰੀ 'ਤੇ ਅਜੇ ਤੱਕ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ ਹੈ।
Read MOre: Amitabh Bachchan: ਅਯੁੱਧਿਆ ਤੋਂ ਬਾਅਦ ਹੁਣ ਅਮਿਤਾਭ ਬੱਚਨ ਨੇ ਅਲੀਬਾਗ 'ਚ ਖਰੀਦੀ ਕਰੋੜਾਂ ਦੀ ਜ਼ਮੀਨ, ਕੀਮਤ ਉੱਡਾ ਦਏਗੀ ਹੋਸ਼
Amitabh Bachchan New Property: ਬਾਲੀਵੁੱਡ ਦੇ ਸ਼ਹਿਨਸ਼ਾਹ ਅਮਿਤਾਭ ਬੱਚਨ ਨੇ ਹਾਲ ਹੀ 'ਚ ਅਯੁੱਧਿਆ 'ਚ ਰਾਮ ਮੰਦਰ ਦੇ ਨਿਰਮਾਣ ਤੋਂ ਬਾਅਦ ਜ਼ਮੀਨ ਖਰੀਦੀ ਸੀ। ਹੁਣ ਬਿੱਗ ਬੀ ਨੇ ਅਲੀਬਾਗ 'ਚ 10 ਕਰੋੜ ਦੀ ਜ਼ਮੀਨ ਖਰੀਦੀ ਹੈ। ਦੱਸ ਦਈਏ ਕਿ ਹਾਊਸ ਆਫ ਅਭਿਨੰਦਨ ਲੋਢਾ (HoABL) ਤੋਂ 10,000 ਵਰਗ ਫੁੱਟ ਜ਼ਮੀਨ ਖਰੀਦੀ ਗਈ ਹੈ। ਇਹ ਜ਼ਮੀਨ ਕਥਿਤ ਤੌਰ 'ਤੇ ਅਲੀਬਾਗ ਨਾਮ ਦੇ ਇੱਕ ਪ੍ਰੋਜੈਕਟ ਵਿੱਚ ਖਰੀਦੀ ਗਈ ਹੈ। ਹਾਲਾਂਕਿ ਅਦਾਕਾਰ ਨੇ ਇਸ ਖਰੀਦਦਾਰੀ 'ਤੇ ਅਜੇ ਤੱਕ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ ਹੈ।
Read MOre: Amitabh Bachchan: ਅਯੁੱਧਿਆ ਤੋਂ ਬਾਅਦ ਹੁਣ ਅਮਿਤਾਭ ਬੱਚਨ ਨੇ ਅਲੀਬਾਗ 'ਚ ਖਰੀਦੀ ਕਰੋੜਾਂ ਦੀ ਜ਼ਮੀਨ, ਕੀਮਤ ਉੱਡਾ ਦਏਗੀ ਹੋਸ਼
Arti Singh Haldi Ceremony: ਬਾਲੀਵੁੱਡ ਸੁਪਰਸਟਾਰ ਗੋਵਿੰਦਾ ਦੀ ਭਾਣਜੀ ਅਤੇ ਮਸ਼ਹੂਰ ਕਾਮੇਡੀਅਨ ਕ੍ਰਿਸ਼ਨਾ ਅਭਿਸ਼ੇਕ ਦੀ ਭੈਣ ਆਰਤੀ ਸਿੰਘ ਦਾ ਵਿਆਹ 25 ਅਪ੍ਰੈਲ ਨੂੰ ਹੋਣਾ ਹੈ। ਆਰਤੀ ਆਪਣੇ ਬੁਆਏਫ੍ਰੈਂਡ ਦੀਪਕ ਠਾਕੁਰ ਨਾਲ ਵਿਆਹ ਕਰ ਰਹੀ ਹੈ। ਅਜਿਹੇ 'ਚ ਵਿਆਹ ਤੋਂ ਪਹਿਲਾਂ ਦੀਆਂ ਰਸਮਾਂ ਸ਼ੁਰੂ ਹੋ ਗਈਆਂ ਹਨ ਅਤੇ ਹਾਲ ਹੀ 'ਚ ਹਲਦੀ ਸਮਾਰੋਹ ਦੀਆਂ ਤਸਵੀਰਾਂ ਵੀ ਸਾਹਮਣੇ ਆਈਆਂ ਹਨ। ਆਰਤੀ ਸਿੰਘ ਆਪਣੇ ਵਿਆਹ ਨੂੰ ਲੈ ਕੇ ਕਾਫੀ ਉਤਸ਼ਾਹਿਤ ਹੈ।
Read More: Arti Singh Wedding: ਗੋਵਿੰਦਾ ਦੀ ਭਾਣਜੀ ਦੇ ਵਿਆਹ ਦੀਆਂ ਰਸਮਾਂ ਸ਼ੁਰੂ, ਹਲਦੀ ਸਮਾਰੋਹ 'ਚ ਆਰਤੀ ਸਿੰਘ-ਕ੍ਰਿਸ਼ਨਾ ਨੇ ਜਮਾਏ ਰੰਗ
Oshin Brar on Diljit Dosanjh: ਪੰਜਾਬੀ ਅਦਾਕਾਰ ਅਤੇ ਗਾਇਕ ਦਿਲਜੀਤ ਦੋਸਾਂਝ ਇਨ੍ਹੀਂ ਦਿਨੀਂ ਆਪਣੀ ਫਿਲਮ ਅਮਰ ਸਿੰਘ ਚਮਕੀਲਾ ਦੇ ਨਾਲ-ਨਾਲ ਨਿੱਜੀ ਜ਼ਿੰਦਗੀ ਨੂੰ ਲੈ ਸੁਰਖੀਆਂ ਬਟੋਰ ਰਹੇ ਹਨ।
Read More: Diljit Dosanjh: ਦਿਲਜੀਤ ਦੋਸਾਂਝ ਦੀ ਕਥਿਤ ਪਤਨੀ ਓਸ਼ੀਨ ਬਰਾੜ ਆਈ ਸਾਹਮਣੇ, ਬੋਲੀ- 'ਮੈਂ ਉਦੋਂ ਸਿਰਫ 19 ਸਾਲ ਦੀ...'
Salman Khan House Firing Case: ਬਾਲੀਵੁੱਡ ਅਭਿਨੇਤਾ ਸਲਮਾਨ ਖਾਨ ਦੇ ਘਰ ਬਾਹਰ ਗੋਲੀਬਾਰੀ ਮਾਮਲੇ 'ਚ ਵੱਡਾ ਅਪਡੇਟ ਸਾਹਮਣੇ ਆਇਆ ਹੈ। ਮੁੰਬਈ ਪੁਲਿਸ ਨੂੰ ਇਸ ਮਾਮਲੇ ਵਿੱਚ ਵੱਡੇ ਸਬੂਤ ਮਿਲੇ ਹਨ। ਮਿਲੀ ਜਾਣਕਾਰੀ ਮੁਤਾਬਕ ਮੁੰਬਈ ਕ੍ਰਾਈਮ ਬ੍ਰਾਂਚ ਨੇ ਸੂਰਤ ਦੇ ਤਾਪੀ ਨਦੀ 'ਚੋਂ ਇਕ ਬੰਦੂਕ ਅਤੇ ਕੁਝ ਜਿੰਦਾ ਕਾਰਤੂਸ ਬਰਾਮਦ ਕੀਤੇ ਹਨ।
Read More: Salman Khan: ਸਲਮਾਨ ਖਾਨ ਦੇ ਘਰ ਫਾਇਰਿੰਗ ਮਾਮਲੇ 'ਚ ਪੁਲਿਸ ਦੇ ਹੱਥ ਲੱਗੇ ਵੱਡੇ ਸਬੂਤ, ਸੂਰਤ ਤੋਂ ਬੰਦੂਕ ਸਣੇ ਜਿੰਦਾ ਕਾਰਤੂਸ ਬਰਾਮਦ
Hania Aamir With Badhshah: ਬਾਦਸ਼ਾਹ ਇੰਡਸਟਰੀ ਦੇ ਚੋਟੀ ਦੇ ਰੈਪਰਾਂ ਅਤੇ ਗਾਇਕਾਂ ਵਿੱਚੋਂ ਇੱਕ ਹੈ। ਨੌਜਵਾਨ ਪੀੜ੍ਹੀ ਉਨ੍ਹਾਂ ਦੇ ਗੀਤਾਂ ਦੀ ਦੀਵਾਨੀ ਹੈ। ਕੁਝ ਦਿਨ ਪਹਿਲਾਂ ਹੀ ਬਾਦਸ਼ਾਹ ਨੂੰ ਪਾਕਿਸਤਾਨੀ ਅਦਾਕਾਰਾ ਹਾਨੀਆ ਆਮਿਰ ਨਾਲ ਦੇਖਿਆ ਗਿਆ ਸੀ, ਜਿਸ ਤੋਂ ਬਾਅਦ ਦੋਵਾਂ ਦੇ ਡੇਟਿੰਗ ਦੀਆਂ ਅਫਵਾਹਾਂ ਉਡੀਆਂ। ਇੱਕ ਵਾਰ ਫਿਰ ਬਾਦਸ਼ਾਹ ਅਤੇ ਹਾਨੀਆ ਆਮਿਰ ਦੁਬਈ ਵਿੱਚ ਮਸਤੀ ਕਰਦੇ ਨਜ਼ਰ ਆਏ। ਅਦਾਕਾਰਾ ਨੇ ਖੁਦ ਇਸ ਦੀਆਂ ਕਈ ਤਸਵੀਰਾਂ ਅਤੇ ਵੀਡੀਓਜ਼ ਆਪਣੇ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ ਹਨ।
Read More: Hania Aamir: ਪਾਕਿਸਤਾਨੀ ਅਦਾਕਾਰਾ ਹਾਨੀਆ ਆਮਿਰ ਨਾਲ ਬਾਦਸ਼ਾਹ ਦਾ ਵੀਡੀਓ ਵਾਇਰਲ, ਡੇਟਿੰਗ ਨੂੰ ਲੈ ਫਿਰ ਛਿੜੀ ਚਰਚਾ!
Esha Deol Troll Lip Surgery: ਈਸ਼ਾ ਦਿਓਲ ਹਾਲ ਹੀ 'ਚ ਚੋਣ ਪ੍ਰਚਾਰ ਲਈ ਆਪਣੀ ਭੈਣ ਅਹਾਨਾ ਨਾਲ ਮਥੁਰਾ ਪਹੁੰਚੀ। ਇਸ ਦੌਰਾਨ ਅਦਾਕਾਰਾ ਦੇ ਨਵੇਂ ਲੁੱਕ ਨੂੰ ਦੇਖ ਕੇ ਪ੍ਰਸ਼ੰਸਕ ਹੈਰਾਨ ਰਹਿ ਗਏ ਅਤੇ ਹੁਣ ਉਨ੍ਹਾਂ ਨੂੰ ਟ੍ਰੋਲ ਕੀਤਾ ਜਾ ਰਿਹਾ ਹੈ।
Read More: Esha Deol: ਤਲਾਕ ਤੋਂ ਬਾਅਦ ਈਸ਼ਾ ਦਿਓਲ ਨੇ ਕਰਵਾਈ Lip ਸਰਜਰੀ? ਧਰਮਿੰਦਰ-ਹੇਮਾ ਦੀ ਧੀ ਮਥੁਰਾ ਦੇ ਚੋਣ ਪ੍ਰਚਾਰ ਦੌਰਾਨ ਹੋਈ ਟ੍ਰੋਲ
ਪਿਛੋਕੜ
Entertainment News Live Today : ਬਾਲੀਵੁੱਡ ਅਭਿਨੇਤਾ ਸਲਮਾਨ ਖਾਨ ਦੇ ਘਰ ਬਾਹਰ ਗੋਲੀਬਾਰੀ ਮਾਮਲੇ 'ਚ ਵੱਡਾ ਅਪਡੇਟ ਸਾਹਮਣੇ ਆਇਆ ਹੈ। ਮੁੰਬਈ ਪੁਲਿਸ ਨੂੰ ਇਸ ਮਾਮਲੇ ਵਿੱਚ ਵੱਡੇ ਸਬੂਤ ਮਿਲੇ ਹਨ। ਮਿਲੀ ਜਾਣਕਾਰੀ ਮੁਤਾਬਕ ਮੁੰਬਈ ਕ੍ਰਾਈਮ ਬ੍ਰਾਂਚ ਨੇ ਸੂਰਤ ਦੇ ਤਾਪੀ ਨਦੀ 'ਚੋਂ ਇਕ ਬੰਦੂਕ ਅਤੇ ਕੁਝ ਜਿੰਦਾ ਕਾਰਤੂਸ ਬਰਾਮਦ ਕੀਤੇ ਹਨ।
ਮੁੰਬਈ ਪੁਲਿਸ ਦੇ ਹੱਥ ਜੋ ਬੰਦੂਕ ਅਤੇ ਕਾਰਤੂਸ ਮਿਲੇ ਹਨ, ਉਹ ਉਹੀ ਬੰਦੂਕ ਅਤੇ ਕਾਰਤੂਸ ਹਨ ਜੋ ਸਲਮਾਨ ਖਾਨ ਦੇ ਘਰ ਬਾਹਰ ਹੋਈ ਗੋਲੀਬਾਰੀ ਵਿੱਚ ਵਰਤੇ ਗਏ ਸਨ। ਮੁੰਬਈ ਪੁਲਿਸ ਇਕ ਦੋਸ਼ੀ ਵਿੱਕੀ ਗੁਪਤਾ ਨੂੰ ਬੰਦੂਕ ਦੀ ਭਾਲ ਲਈ ਤਾਪੀ ਨਦੀ 'ਤੇ ਲੈ ਗਈ ਸੀ। ਹੁਣ ਪੁਲਿਸ ਇਸ ਮਾਮਲੇ 'ਚ ਦੋਸ਼ੀਆਂ ਖਿਲਾਫ ਹੋਰ ਧਾਰਾਵਾਂ ਜੋੜ ਸਕਦੀ ਹੈ। ਫਿਲਹਾਲ ਪੁਲਿਸ ਦੂਜੀ ਬੰਦੂਕ ਦੀ ਭਾਲ 'ਚ ਲੱਗੀ ਹੋਈ ਹੈ।
10 ਤੋਂ ਵੱਧ ਲੋਕਾਂ ਦੇ ਬਿਆਨ ਲੈ ਚੁੱਕੀ ਹੈ ਪੁਲਿਸ
ਏਐਨਆਈ ਦੀ ਰਿਪੋਰਟ ਮੁਤਾਬਕ ਮੁੰਬਈ ਕ੍ਰਾਈਮ ਬ੍ਰਾਂਚ ਨੇ ਕਿਹਾ ਹੈ ਕਿ ਸਲਮਾਨ ਖਾਨ ਦੇ ਗਲੈਕਸੀ ਅਪਾਰਟਮੈਂਟ ਦੇ ਬਾਹਰ ਹੋਈ ਗੋਲੀਬਾਰੀ ਦੇ ਮਾਮਲੇ ਵਿੱਚ ਉਨ੍ਹਾਂ ਨੇ 10 ਤੋਂ ਵੱਧ ਲੋਕਾਂ ਦੇ ਬਿਆਨ ਦਰਜ ਕੀਤੇ ਹਨ ਅਤੇ ਹੋਰਾਂ ਦੇ ਬਿਆਨ ਲਏ ਜਾਣੇ ਬਾਕੀ ਹਨ।
ਗੈਂਗਸਟਰ ਲਾਰੇਂਸ ਬਿਸ਼ਨੋਈ ਅਤੇ ਉਸਦੇ ਭਰਾ ਨੂੰ ਪੁਲਿਸ ਨੇ ਦੋਸ਼ੀ ਬਣਾਇਆ
ਦੱਸ ਦੇਈਏ ਕਿ ਸ਼ਨੀਵਾਰ ਨੂੰ ਮੁੰਬਈ ਕ੍ਰਾਈਮ ਬ੍ਰਾਂਚ ਨੇ ਗੈਂਗਸਟਰ ਲਾਰੇਂਸ ਬਿਸ਼ਨੋਈ ਅਤੇ ਉਸ ਦੇ ਛੋਟੇ ਭਰਾ ਅਨਮੋਲ ਬਿਸ਼ਨੋਈ ਨੂੰ ਸਲਮਾਨ ਖਾਨ ਦੇ ਘਰ ਗੋਲੀਬਾਰੀ ਮਾਮਲੇ 'ਚ ਦੋਸ਼ੀ ਬਣਾਇਆ ਸੀ। ਪੁਲਿਸ ਨੇ ਕਿਹਾ ਸੀ ਕਿ ਉਹ ਲਾਰੇਂਸ ਦੀ ਹਿਰਾਸਤ ਦੀ ਮੰਗ ਕਰ ਸਕਦੀ ਹੈ, ਜੋ ਪਹਿਲਾਂ ਹੀ ਗੁਜਰਾਤ ਦੀ ਜੇਲ੍ਹ ਵਿੱਚ ਬੰਦ ਹੈ।
ਜਾਣੋ ਕੀ ਹੈ ਸਾਰਾ ਮਾਮਲਾ
14 ਅਪ੍ਰੈਲ ਨੂੰ ਦੋ ਬਾਈਕ ਸਵਾਰਾਂ ਨੇ ਗਲੈਕਸੀ ਅਪਾਰਟਮੈਂਟ ਦੇ ਬਾਹਰ ਸਲਮਾਨ ਖਾਨ 'ਤੇ 5 ਰਾਊਂਡ ਫਾਇਰ ਕੀਤੇ ਅਤੇ ਫਰਾਰ ਹੋ ਗਏ। ਪੁਲਿਸ ਨੂੰ ਵਾਰਦਾਤ ਵਾਲੀ ਥਾਂ ਤੋਂ ਕੁਝ ਦੂਰੀ ’ਤੇ ਵਾਰਦਾਤ ’ਚ ਵਰਤੀ ਗਈ ਬਾਈਕ ਬਰਾਮਦ ਹੋਈ ਸੀ। ਦੋ ਦਿਨ ਬਾਅਦ, ਮੁੰਬਈ ਪੁਲਿਸ ਨੇ ਦੋਵਾਂ ਬਾਈਕ ਸਵਾਰਾਂ ਨੂੰ ਕੱਛ, ਗੁਜਰਾਤ ਤੋਂ ਗ੍ਰਿਫਤਾਰ ਕੀਤਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
- - - - - - - - - Advertisement - - - - - - - - -