Entertainment Live: ਸਰਬਜੀਤ ਚੀਮਾ ਦੇ ਪੁੱਤਰ ਦੇ ਵਿਆਹ ਦਾ ਹਰ ਪਾਸੇ ਚਰਚਾ, ਦਰਦ ਨਾਲ ਤੜਪ ਰਹੀ ਹਿਨਾ ਖਾਨ ਦਾ ਬੁਰਾ ਹਾਲ ਸਣੇ ਅਹਿਮ ਖਬਰਾਂ
Entertainment News Live Today : ਬਾਲੀਵੁੱਡ ਤੋਂ ਪਾਲੀਵੁੱਡ ਅਤੇ ਹਾਲੀਵੁੱਡ ਤੱਕ ਸਾਰੀਆਂ ਤਾਜ਼ਾ ਖਬਰਾਂ ਲਈ ਸਾਡੇ ਨਾਲ ਜੁੜੋ। ਮਨੋਰੰਜਨ ਜਗਤ ਦੀਆਂ ਹਰ ਖਬਰਾਂ ਅਤੇ ਮਸ਼ਹੂਰ ਹਸਤੀਆਂ ਨਾਲ ਸਬੰਧਤ ਲਾਈਵ ਅਪਡੇਟਸ ਲਈ ਜੁੜੇ ਰਹੋ ।
Rubina Bajwa Pregnant: ਪੰਜਾਬੀ ਅਦਾਕਾਰਾ ਨੀਰੂ ਬਾਜਵਾ ਇਨ੍ਹੀਂ ਦਿਨੀਂ ਆਪਣੀ ਫਿਲਮ ਜੱਟ ਐਂਡ ਜੁਲੀਅਟ 3 ਦੀ ਸਫਲਤਾ ਦਾ ਆਨੰਦ ਮਾਣ ਰਹੀ ਹੈ। ਇਸ ਫਿਲਮ ਨੂੰ ਦੇਸ਼ ਹੀ ਨਗੀਂ ਸਗੋਂ ਵਿਦੇਸ਼ ਬੈਠੇ ਪੰਜਾਬੀਆਂ ਵੱਲੋਂ ਭਰਮਾ ਹੁੰਗਾਰਾ ਦਿੱਤਾ ਜਾ ਰਿਹਾ ਹੈ। ਖਾਸ ਗੱਲ਼ ਇਹ ਹੈ ਕਿ ਇਸ ਫਿਲਮ ਨੇ ਸਿਰਫ 20 ਦਿਨਾਂ ਵਿੱਚ 100 ਕਰੋੜ ਦਾ ਆਂਕੜਾ ਪਾਰ ਕਰ ਲਿਆ ਹੈ। ਇਸ ਵਿਚਾਲੇ ਨੀਰੂ ਬਾਜਵਾ ਦੇ ਘਰੋਂ ਵੱਡੀ ਖੁਸ਼ਖਬਰੀ ਸਾਹਮਣੇ ਆ ਰਹੀ ਹੈ।
Read More: Neeru Bajwa: ਨੀਰੂ ਬਾਜਵਾ ਦੇ ਘਰ ਜਲਦ ਗੂੰਜਣ ਵਾਲੀਆਂ ਕਿਲਕਾਰੀਆਂ, ਫਿਰ ਆਏਗਾ ਨੰਨ੍ਹਾ ਮਹਿਮਾਨ
Video Leaked: ਮਨੋਰੰਜਨ ਜਗਤ ਵਿੱਚ ਫਿਲਮੀ ਸਿਤਾਰਿਆਂ ਨਾਲ ਅਜਿਹੀਆਂ ਕਈ ਘਟਨਾਵਾਂ ਹੁੰਦੀਆਂ ਹਨ, ਜਿਨ੍ਹਾਂ ਨਾਲ ਦੁਨੀਆ ਭਰ ਵਿੱਚ ਹਲਚਲ ਮੱਚ ਜਾਂਦੀ ਹੈ। ਹਾਲਾਂਕਿ ਕਿ ਕਈ ਸਿਤਾਰੇ ਅਜਿਹੇ ਵੀ ਹਨ ਜਿਨ੍ਹਾਂ ਦੇ ਉਨ੍ਹਾਂ ਦੇ ਘਰਾਂ ਤੋਂ ਹੀ ਪ੍ਰਾਈਵੇਟ ਵੀਡੀਓ ਲੀਕ ਹੋ ਜਾਂਦੇ ਹਨ। ਅਜਿਹਾ ਹੀ ਇੱਕ ਮਾਮਲਾ ਸੁਰਖੀਆਂ ਵਿੱਚ ਆਇਆ ਹੈ। ਦੱਸ ਦੇਈਏ ਕਿ ਇੱਥੇ ਅਸੀ ਅਭਿਨੇਤਰੀ ਉਰਵਸ਼ੀ ਰੌਤੇਲਾ ਦੇ ਵੀਡੀਓ ਬਾਰੇ ਗੱਲ ਕਰ ਰਹੇ ਹਾਂ। ਉਹ ਅਕਸਰ ਆਪਣੀਆਂ ਬੋਲਡ ਅਤੇ ਗਲੈਮਰਸ ਤਸਵੀਰਾਂ ਫੈਨਜ਼ ਨਾਲ ਸ਼ੇਅਰ ਕਰਦੀ ਰਹਿੰਦੀ ਹੈ, ਪਰ ਇਸ ਦੌਰਾਨ ਉਨ੍ਹਾਂ ਦਾ ਇਕ ਪ੍ਰਾਈਵੇਟ ਵੀਡੀਓ ਲੀਕ ਹੋ ਗਿਆ ਹੈ। ਜਿਸ ਤੋਂ ਬਾਅਦ ਉਹ ਚਰਚਾ 'ਚ ਆ ਗਈ ਹੈ।
Read More: Video Leaked: ਮਸ਼ਹੂਰ ਅਦਾਕਾਰਾ ਦਾ ਨਹਾਉਂਦੇ ਹੋਏ ਵੀਡੀਓ ਲੀਕ, ਇੰਟਰਨੈੱਟ 'ਤੇ ਵਾਇਰਲ ਹੁੰਦੇ ਮੱਚਿਆ ਹੰਗਾਮਾ
Sukhman Cheema Wedding Pics: ਪੰਜਾਬੀ ਸਿਨੇਮਾ ਜਗਤ ਦੇ ਮਸ਼ਹੂਰ ਅਦਾਕਾਰ ਅਤੇ ਗਾਇਕ ਸਰਬਜੀਤ ਚੀਮਾ ਇਨ੍ਹੀਂ ਦਿਨੀਂ ਆਪਣੇ ਪੁੱਤਰ ਦੇ ਵਿਆਹ ਨੂੰ ਲੈ ਸੁਰਖੀਆਂ ਬਟੋਰ ਰਹੇ ਹਨ।
Read MOre: Sarbjit Cheema: ਸਰਬਜੀਤ ਚੀਮਾ ਦੇ ਪੁੱਤਰ ਦੇ ਵਿਆਹ ਇਨ੍ਹਾਂ ਸਿਤਾਰਿਆਂ ਦਾ ਲੱਗਿਆ ਮੇਲਾ, ਪੰਜਾਬੀ ਕਲਾਕਾਰਾਂ ਨੇ ਰੱਜ ਕੇ ਮਚਾਈ ਧਮਾਲ
Rashmika Mandanna: ਸਾਊਥ ਅਤੇ ਬਾਲੀਵੁੱਡ 'ਚ ਆਪਣੀ ਐਕਟਿੰਗ ਅਤੇ ਖੂਬਸੂਰਤੀ ਨਾਲ ਲੋਕਾਂ ਨੂੰ ਦੀਵਾਨਾ ਬਣਾਉਣ ਵਾਲੀ ਰਸ਼ਮਿਕਾ ਮੰਡਾਨਾ ਇਨ੍ਹੀਂ ਦਿਨੀਂ ਡੂੰਘੇ ਸਦਮੇ ਵਿੱਚੋਂ ਗੁਜ਼ਰ ਰਹੀ ਹੈ। ਦਰਅਸਲ, ਅਦਾਕਾਰਾ ਦੇ ਘਰ ਸੋਗ ਦੀ ਲਹਿਰ ਦੌੜ ਗਈ ਹੈ। ਉਨ੍ਹਾਂ ਦੇ ਕਰੀਬੀ ਨੇ ਦੁਨੀਆ ਨੂੰ ਅਲਵਿਦਾ ਕਹਿ ਦਿੱਤਾ ਹੈ। ਰਸ਼ਮਿਕਾ ਨੇ ਇੰਸਟਾਗ੍ਰਾਮ 'ਤੇ ਇਕ ਪੋਸਟ ਰਾਹੀਂ ਆਪਣੇ ਖਾਸ ਨੂੰ ਗੁਆਉਣ ਦਾ ਦਰਦ ਜ਼ਾਹਰ ਕੀਤਾ ਹੈ ਅਤੇ ਲਿਖਿਆ ਹੈ ਕਿ ਉਹ ਉਸ ਨੂੰ ਬਹੁਤ ਯਾਦ ਕਰੇਗੀ।
Read More: Death: ਮਸ਼ਹੂਰ ਅਦਾਕਾਰਾ ਦੇ ਘਰ ਛਾਇਆ ਮਾਤਮ, ਕਰੀਬੀ ਦੇ ਦੇਹਾਂਤ ਨਾਲ ਟੁੱਟਿਆ ਪਰਿਵਾਰ
Vadda Grewal Accident: ਮਨੋਰੰਜਨ ਜਗਤ ਤੋਂ ਬੁਰੀ ਖਬਰ ਸਾਹਮਣੇ ਆ ਰਹੀ ਹੈ। ਹਾਲਾਂਕਿ ਇੱਕ ਬਹੁਤ ਵੱਡਾ ਹਾਦਸਾ ਹੋਣ ਤੋਂ ਟਲ ਗਿਆ। ਦਰਅਸਲ, ਮਸ਼ਹੂਰ ਪੰਜਾਬੀ ਗਾਇਕ ਅਤੇ ਲੇਖਕ ਵੱਡਾ ਗਰੇਵਾਲ ਇੱਕ ਸੜਕ ਹਾਦਸੇ ਦਾ ਸ਼ਿਕਾਰ ਹੋ ਗਏ। ਉਨ੍ਹਾਂ ਨੇ ਇਸਦੀ ਜਾਣਕਾਰੀ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਵੀਡੀਓ ਸ਼ੇਅਰ ਕਰ ਦਿੱਤੀ ਹੈ। ਕਲਾਕਾਰ ਨੇ ਵੀਡੀਓ ਵਿੱਚ ਆਪਣੇ ਨਾਲ-ਨਾਲ ਆਪਣੇ ਸਾਥੀ ਦਾ ਵੀ ਹਾਲ ਦਿਖਾਇਆ। ਇਸਦੇ ਨਾਲ ਹੀ ਇੱਕ ਸਾਈਡ ਉਨ੍ਹਾਂ ਦੀ ਟਰੱਕ ਨਾਲ ਕਾਰ ਦੀ ਟੱਕਰ ਦੀ ਤਸਵੀਰ ਵੀ ਨਜ਼ਰ ਆ ਰਹੀ ਹੈ।
Read MOre: Punjabi Singer: ਮਸ਼ਹੂਰ ਪੰਜਾਬੀ ਗਾਇਕ ਸੜਕ ਹਾਦਸੇ 'ਚ ਹੋਇਆ ਗੰਭੀਰ ਜਖ਼ਮੀ, ਟਰੱਕ ਨਾਲ ਕਾਰ ਦੀ ਹੋਈ ਭਿਆਨਕ ਟੱਕਰ
Diljit Dosanjh: ਮਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਪ੍ਰਸ਼ੰਸਕਾਂ ਵਿਚਾਲੇ ਲਗਾਤਾਰ ਵਾਹੋ-ਵਾਹੀ ਖੱਟ ਰਹੇ ਹਨ। ਦੱਸ ਦੇਈਏ ਕਿ ਆਪਣੇ ਲਾਈਵ ਕੰਸਰਟ ਦੇ ਨਾਲ-ਨਾਲ ਦਿਲਜੀਤ ਫਿਲਮਾਂ ਰਾਹੀਂ ਦੇਸ਼ ਅਤੇ ਵਿਦੇਸ਼ ਵਿੱਚ ਤਹਿਲਕਾ ਮਚਾ ਰਹੇ ਹਨ। ਇਸ ਵਿਚਾਲੇ ਉਨ੍ਹਾਂ ਦੀ ਫਿਲਮ ‘ਜੱਟ ਐਂਡ ਜੂਲੀਅਟ 3’ ਨੇ ਬਕਾਸ ਆਫਿਸ ਉੱਪਰ ਸ਼ਾਨਦਾਰ ਪ੍ਰਦਰਸ਼ਨ ਕਰ ਰਹੀ ਹੈ। ਦੱਸ ਦੇਈਏ ਕਿ 27 ਜੂਨ ਨੂੰ ਰਿਲੀਜ਼ ਹੋਈ ਇਸ ਫਿਲਮ ਨੇ ਕਈ ਪੰਜਾਬੀ ਫਿਲਮਾਂ ਦੇ ਰਿਕਾਰਡ ਤੋੜ ਦਿੱਤੇ ਹਨ। ਆਖਿਰ ਕਿਵੇਂ ਇਹ ਜਾਣਨ ਲਈ ਪੜ੍ਹੋ ਪੂਰੀ ਖਬਰ...
Read MOre: Diljit Dosanjh: ਦਿਲਜੀਤ ਦੋਸਾਂਝ ਸਾਹਮਣੇ ਇਸ ਮਾਮਲੇ 'ਚ ਢੇਰ ਹੋਏ ਗਿੱਪੀ ਗਰੇਵਾਲ, ਯੂਜ਼ਰਸ ਬੋਲੇ- 'ਦੋਸਾਝਾਂਵਾਲੇ ਦੀ ਕੋਈ ਰੀਸ ਨਹੀਂ'
Sidhu Moosewala Murder Case: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਦੇ ਮੁਲਜ਼ਮ ਗੈਂਗਸਟਰ ਪਵਨ ਟੀਨੂੰ ਨੂੰ ਜੇਲ੍ਹ ਤੋਂ ਭੱਜਣ ਵਿੱਚ ਮਦਦ ਕਰਨ ਵਾਲੇ ਸੀਆਈਏ ਇੰਸਪੈਕਟਰ ਪ੍ਰੀਤਪਾਲ ਸਿੰਘ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਅਦਾਲਤ ਨੇ ਇੰਸਪੈਕਟਰ ਪ੍ਰੀਤਪਾਲ ਸਿੰਘ ਵੱਲੋਂ ਦਾਇਰ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਹੈ।
Read MOre: Sidhu Moosewala: ਸਿੱਧੂ ਮੂਸੇਵਾਲਾ ਕਤਲ ਕੇਸ ਦੇ ਮੁਲਜ਼ਮ ਨੂੰ ਭਜਾਉਣ ਵਾਲੇ ਇੰਸਪੈਕਟਰ ਨੂੰ ਹਾਈਕੋਰਟ ਤੋਂ ਝਟਕਾ
Sarbjit Cheema Son Wedding: ਮਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ ਸਰਬਜੀਤ ਚੀਮਾ (Sarbjit Cheema) ਇਨ੍ਹੀਂ ਦਿਨੀਂ ਸੁਰਖੀਆਂ ਵਿੱਚ ਬਣੇ ਹੋਏ ਹਨ। ਦੱਸ ਦੇਈਏ ਕਿ ਇਸਦੀ ਵਜ੍ਹਾ ਉਨ੍ਹਾਂ ਦਾ ਕੋਈ ਨਵਾਂ ਗੀਤ ਜਾਂ ਫਿਲਮ ਨਹੀਂ ਬਲਕਿ ਉਨ੍ਹਾਂ ਦੇ ਪੁੱਤਰ ਦਾ ਵਿਆਹ ਹੈ। ਦਰਅਸਲ, ਗਾਇਕ ਸਰਬਜੀਤ ਦਾ ਪੁੱਤਰ ਸੁਖਮਨ ਚੀਮਾ ਦਾ ਵਿਆਹ ਦੇ ਬੰਧਨ ਵਿੱਚ ਬੱਝ ਗਿਆ ਹੈ। ਉਨ੍ਹਾਂ ਦੇ ਵਿਆਹ ਦੀਆਂ ਕਈ ਤਸਵੀਰਾਂ ਅਤੇ ਵੀਡੀਓ ਸੋਸ਼ਲ ਮੀਡੀਆ ਉੱਪਰ ਤੇਜ਼ੀ ਨਾਲ ਵਾਇਰਲ ਹੋ ਰਹੇ ਹਨ। ਇਸ ਤੋਂ ਇਲਾਵਾ ਗਾਇਕ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਇੰਸਟਾਗ੍ਰਾਮ ਦੀ ਸਟੋਰੀ ਵਿੱਚ ਰਿਸੈਪਸ਼ਨ ਦੀ ਖੂਬਸੂਰਤ ਝਲਕ ਵੀ ਸ਼ੇਅਰ ਕੀਤੀ ਹੈ।
Read MOre: Sarbjit Cheema: ਪੰਜਾਬੀ ਗਾਇਕ ਸਰਬਜੀਤ ਚੀਮਾ ਦੇ ਪੁੱਤਰ ਦਾ ਹੋਇਆ ਵਿਆਹ, ਸੁਖਮਨ ਸਣੇ ਵੇਖੋ ਨੂੰਹ ਦੀਆਂ ਖੂਬਸੂਰਤ ਤਸਵੀਰਾਂ
ਪਿਛੋਕੜ
Entertainment News Live Today: ਮਨੋਰੰਜਨ ਜਗਤ ਤੋਂ ਬੁਰੀ ਖਬਰ ਸਾਹਮਣੇ ਆ ਰਹੀ ਹੈ। ਹਾਲਾਂਕਿ ਇੱਕ ਬਹੁਤ ਵੱਡਾ ਹਾਦਸਾ ਹੋਣ ਤੋਂ ਟਲ ਗਿਆ। ਦਰਅਸਲ, ਮਸ਼ਹੂਰ ਪੰਜਾਬੀ ਗਾਇਕ ਅਤੇ ਲੇਖਕ ਵੱਡਾ ਗਰੇਵਾਲ ਇੱਕ ਸੜਕ ਹਾਦਸੇ ਦਾ ਸ਼ਿਕਾਰ ਹੋ ਗਏ। ਉਨ੍ਹਾਂ ਨੇ ਇਸਦੀ ਜਾਣਕਾਰੀ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਵੀਡੀਓ ਸ਼ੇਅਰ ਕਰ ਦਿੱਤੀ ਹੈ। ਕਲਾਕਾਰ ਨੇ ਵੀਡੀਓ ਵਿੱਚ ਆਪਣੇ ਨਾਲ-ਨਾਲ ਆਪਣੇ ਸਾਥੀ ਦਾ ਵੀ ਹਾਲ ਦਿਖਾਇਆ। ਇਸਦੇ ਨਾਲ ਹੀ ਇੱਕ ਸਾਈਡ ਉਨ੍ਹਾਂ ਦੀ ਟਰੱਕ ਨਾਲ ਕਾਰ ਦੀ ਟੱਕਰ ਦੀ ਤਸਵੀਰ ਵੀ ਨਜ਼ਰ ਆ ਰਹੀ ਹੈ।
ਦੱਸ ਦੇਈਏ ਕਿ ਕਲਾਕਾਰ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਵੀਡੀਓ ਸ਼ੇਅਰ ਕਰ ਕੈਪਸ਼ਨ ਵਿੱਚ ਲਿਖਿਆ, ਜੱਟ ਐਂਡ ਜੁਲੀਅਟ 3 ਦੇਖਣ ਚੱਲੇ ਸੀ, ਖੁਸ਼ੀ-ਖੁਸ਼ੀ ਬੱਸ ਫਿਰ ਹੋਗੀ ਘਟਨਾ, ਜਿਸਦਾ ਡਰ ਸੀ। @diljitdosanjh ਜੀ ਕਮੈਂਟ ਕਰਨਗੇ ਵੀਡੀਓ ਹੇਠਾਂ ਸਾਨੂੰ ਹੌਸਲਾ ਮਿਲੂ... ਪਲੀਜ਼ @neerubajwaਜੀ ਨੂੰ ਵੀ ਕਮੈਂਟ ਕਰਨਾ ਚਾਹੀਦਾ ਸਾਡੇ ਪਿੰਡ ਵਾਲਿਆਂ ਦੇ ਹੌਸਲੇ ਬੁਲੰਦ ਕਰਨ ਲਈ... ਪਲੀਡ਼ ਕਮੈਂਟ ਕਰਿਓ ਜ਼ਰੂਰ ਹੌਸਲਾ ਹੀ ਹੁੰਦਾ... @chachachittidaariwala @vaddagrewal #vaddagrewal #diljitdosanjh...
ਪੰਜਾਬੀ ਗਾਇਕ ਦੀ ਇਸ ਪੋਸਟ ਉੱਪਰ ਪ੍ਰਸ਼ੰਸਕ ਵੀ ਕਮੈਂਟ ਕਰ ਦੁੱਖ ਜ਼ਾਹਿਰ ਕਰ ਰਹੇ ਹਨ। ਉਨ੍ਹਾਂ ਦੀ ਪ੍ਰਤੀਕਿਰਿਆ ਨਾਲ ਕਮੈਂਟ ਬਾੱਕਸ ਵੀ ਭਰਿਆ ਹੋਇਆ ਹੈ। ਇੱਕ ਯੂਜ਼ਰ ਨੇ ਕਮੈਂਟ ਕਰ ਲਿਖਿਆ, ਬੱਚ ਗਿਆ ਸ਼ੁਕਰ ਆ ਰੱਬ ਦਾ... ਇਸਦੇ ਨਾਲ ਹੀ ਇੱਕ ਹੋਰ ਯੂਜ਼ਰ ਨੇ ਲਿਖਦੇ ਹੋਏ ਕਿਹਾ ਮੈਂ ਵੇਖੀ ਸੀ ਤੁਹਾਡੀ ਕਾਰ ਸੋਰੀ ਪਾਜ਼ੀ ਮੈਂ ਰੁਕਿਆ ਨਹੀਂ... ਇਸਦੇ ਨਾਲ ਹੀ ਇੱਕ ਹੋਰ ਯੂਜ਼ਰ ਨੇ ਲਿਖਿਆ, ਮਾੜੇ ਟਾਈਮ ਦਾ ਕੋਈ ਪਤਾ ਨਹੀਂ ਹੁੰਦਾ ਭਰਾ, ਧਿਆਨ ਨਾਲ...
ਵਰਕਫਰੰਟ ਦੀ ਗੱਲ ਕਰਿਏ ਤਾਂ ਗਾਇਕ ਵੱਡਾ ਗਰੇਵਾਲ ਆਪਣੇ ਗੀਤਾਂ ਰਾਹੀਂ ਪੰਜਾਬੀਆਂ ਦੇ ਦਿਲਾਂ ਉੱਪਰ ਰਾਜ਼ ਕਰਦੇ ਹਨ। ਉਨ੍ਹਾਂ ਨੇ ਪੰਜਾਬੀ ਸੰਗੀਤ ਜਗਤ ਨੂੰ ਕਈ ਹਿੱਟ ਗੀਤ ਦਿੱਤੇ, ਜਿਨ੍ਹਾਂ ਨੂੰ ਪ੍ਰਸ਼ੰਸਕਾਂ ਵੱਲੋਂ ਭਰਮਾ ਹੁੰਗਾਰਾ ਮਿਲਿਆ। ਇਸ ਤੋਂ ਇਲਾਵਾ ਕਲਾਕਾਰ ਨੂੰ ਅਕਸਰ ਫੈਨਜ਼ ਵਿਚਾਲੇ ਐਕਟਿਵ ਵੇਖਿਆ ਜਾਂਦਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
- - - - - - - - - Advertisement - - - - - - - - -