ਪੜਚੋਲ ਕਰੋ

Entertainment Live: ਥੀਏਟਰ 'ਚ ਫਿਲਮ ਦੇਖਦੇ ਹੋਏ ਸ਼ਖਸ਼ ਨੂੰ ਆਇਆ ਹਾਰਟ ਅਟੈਕ, ਇਸ ਬਿਮਾਰੀ ਨਾਲ ਜੂਝ ਰਹੇ ਅਮਿਤਾਭ ਬੱਚਨ ਸਣੇ ਅਹਿਮ ਖਬਰਾਂ...

Entertainment News Live Today : ਬਾਲੀਵੁੱਡ ਤੋਂ ਪਾਲੀਵੁੱਡ ਅਤੇ ਹਾਲੀਵੁੱਡ ਤੱਕ ਸਾਰੀਆਂ ਤਾਜ਼ਾ ਖਬਰਾਂ ਲਈ ਸਾਡੇ ਨਾਲ ਜੁੜੋ। ਮਨੋਰੰਜਨ ਜਗਤ ਦੀਆਂ ਹਰ ਖਬਰਾਂ ਅਤੇ ਮਸ਼ਹੂਰ ਹਸਤੀਆਂ ਨਾਲ ਸਬੰਧਤ ਲਾਈਵ ਅਪਡੇਟਸ ਲਈ ਜੁੜੇ ਰਹੋ ।

LIVE

Key Events
Entertainment Live: ਥੀਏਟਰ 'ਚ ਫਿਲਮ ਦੇਖਦੇ ਹੋਏ ਸ਼ਖਸ਼ ਨੂੰ ਆਇਆ ਹਾਰਟ ਅਟੈਕ, ਇਸ ਬਿਮਾਰੀ ਨਾਲ ਜੂਝ ਰਹੇ ਅਮਿਤਾਭ ਬੱਚਨ ਸਣੇ ਅਹਿਮ ਖਬਰਾਂ...

Background

Entertainment News Live Today : ਮਸ਼ਹੂਰ ਸਾਊਥ ਸਟਾਰ ਜੂਨੀਅਰ ਐਨਟੀਆਰ ਅਤੇ ਜਾਹਨਵੀ ਕਪੂਰ ਦੀ ਫਿਲਮ 'ਦੇਵਰਾ: ਪਾਰਟ 1' ਇਸ ਸਮੇਂ ਸਿਨੇਮਾਘਰਾਂ 'ਚ ਧਮਾਲ ਮਚਾ ਰਹੀ ਹੈ। ਇਸ ਫਿਲਮ ਨੂੰ ਪ੍ਰਸ਼ੰਸਕਾਂ ਵੱਲੋਂ ਬੇਹੱਦ ਪਸੰਦ ਕੀਤਾ ਜਾ ਰਿਹਾ ਹੈ। ਇਸ ਵਿਚਾਲੇ ਇੱਕ ਬੁਰੀ ਖਬਰ ਸਾਹਮਣੇ ਆ ਰਹੀ ਹੈ, ਜਿਸ ਨੇ ਹਰ ਪਾਸੇ ਤਰਥੱਲੀ ਮਚਾ ਦਿੱਤੀ ਹੈ। ਦਰਅਸਲ, ਇਹ ਫਿਲਮ ਦੇਖਦੇ ਹੋਏ ਜੂਨੀਅਰ ਐਨਟੀਆਰ ਦੇ ਇੱਕ ਫੈਨ ਦੀ ਮੌਤ ਹੋ ਗਈ।

ਮਸਤਾਨ ਵਲੀ ਨਾਮ ਦਾ ਇਹ ਪ੍ਰਸ਼ੰਸਕ ਆਂਧਰਾ ਪ੍ਰਦੇਸ਼ ਦੇ ਕੁੱਡਪਾਹ ਸ਼ਹਿਰ ਦੇ ਇੱਕ ਥੀਏਟਰ ਵਿੱਚ ਫਿਲਮ ਦੇਖਣ ਗਿਆ ਸੀ, ਉਸ ਦੌਰਾਨ ਇਹ ਹਾਦਸਾ ਵਾਪਰ ਗਿਆ। ਰਿਪੋਰਟਾਂ ਮੁਤਾਬਕ ਸਕ੍ਰੀਨਿੰਗ ਦੌਰਾਨ ਪ੍ਰਸ਼ੰਸਕ ਨੂੰ ਦਿਲ ਦਾ ਦੌਰਾ ਪਿਆ ਅਤੇ ਉਹ ਡਿੱਗ ਗਿਆ ਅਤੇ ਉਸ ਦੀ ਮੌਤ ਹੋ ਗਈ। ਇਸ ਘਟਨਾ ਨੇ ਉੱਥੇ ਮੌਜੂਦ ਦਰਸ਼ਕਾਂ 'ਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਅਤੇ ਉਸ ਦਾ ਪਰਿਵਾਰ ਹੁਣ ਡੂੰਘੇ ਸਦਮੇ 'ਚ ਹੈ। ਉੱਥੇ ਮੌਜੂਦ ਚਸ਼ਮਦੀਦਾਂ ਅਤੇ ਮੀਡੀਆ ਰਿਪੋਰਟਾਂ ਮੁਤਾਬਕ ਮਸਤਾਨ ਵਲੀ ਫਿਲਮ ਦੇ ਵਿਚਕਾਰ ਹੀ ਬੇਹੋਸ਼ ਹੋ ਗਿਆ। ਉਸ ਦੇ ਅਚਾਨਕ ਡਿੱਗਣ ਨਾਲ ਹੋਰ ਦਰਸ਼ਕ ਹੈਰਾਨ ਹੋ ਗਏ ਅਤੇ ਘਟਨਾ ਤੋਂ ਤੁਰੰਤ ਬਾਅਦ ਉਸ ਨੂੰ ਨੇੜੇ ਦੇ ਹਸਪਤਾਲ ਲਿਜਾਇਆ ਗਿਆ, ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮੌਤ ਦਾ ਅਸਲ ਕਾਰਨ ਦਿਲ ਦਾ ਦੌਰਾ ਦੱਸਿਆ ਗਿਆ।

ਜੂਨੀਅਰ ਐੱਨ.ਟੀ.ਆਰ. ਦਾ ਡਾਈ ਹਾਰਡ ਫੈਨ ਮਸਤਾਨ ਵਲੀ ਨੂੰ ਵੀ ਇਸ ਫ਼ਿਲਮ ਦੀ ਰਿਲੀਜ਼ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਿਹਾ ਸੀ ਅਤੇ ਉਹ ਦੇਵਰਾ ਦੀ ਪਹਿਲੀ ਸਕ੍ਰੀਨਿੰਗ 'ਤੇ ਪਹੁੰਚ ਗਿਆ। ਉਦੋਂ ਤੱਕ ਕਿਸੇ ਨੂੰ ਨਹੀਂ ਪਤਾ ਸੀ ਕਿ ਇਹ ਉਸਦੇ ਚਿਹਰੇ 'ਤੇ ਆਖਰੀ ਖੁਸ਼ੀ ਹੋਣ ਵਾਲੀ ਸੀ।

ਫਿਲਮ ਦੀ ਗੱਲ ਕਰੀਏ ਤਾਂ ਜਾਹਨਵੀ, ਜੂਨੀਅਰ ਐਨਟੀਆਰ ਤੋਂ ਇਲਾਵਾ ਇਸ ਵਿੱਚ ਸੈਫ ਅਲੀ ਖਾਨ ਵੀ ਹਨ। ਫਿਲਮ ਨੇ 82.5 ਕਰੋੜ ਰੁਪਏ ਦੀ ਕਮਾਈ ਕੀਤੀ, ਜਿਸ ਵਿੱਚ ਤੇਲਗੂ, ਹਿੰਦੀ, ਤਾਮਿਲ, ਕੰਨੜ ਅਤੇ ਮਲਿਆਲਮ ਭਾਸ਼ਾਵਾਂ ਦਾ ਸੰਗ੍ਰਹਿ ਸ਼ਾਮਲ ਹੈ। ਚੌਥੇ ਦਿਨ ਸੋਮਵਾਰ ਨੂੰ ਘਰੇਲੂ ਬਾਕਸ ਆਫਿਸ 'ਤੇ ਇਸ ਨੇ ਕੁੱਲ 12.75 ਕਰੋੜ ਰੁਪਏ ਦੀ ਕਮਾਈ ਕੀਤੀ ਹੈ। ਇਸ ਨੇ ਭਾਰਤੀ ਬਾਕਸ ਆਫਿਸ 'ਤੇ ਹੁਣ ਤੱਕ 173.35 ਕਰੋੜ ਰੁਪਏ ਦੀ ਕਮਾਈ ਕੀਤੀ ਹੈ।

20:44 PM (IST)  •  02 Oct 2024

Entertainment Live: Tarak Mehta Ka Oolta Chashma: ‘ਤਾਰਕ ਮਹਿਤਾ’ ਸ਼ੋਅ ਦੇ ਫੈਨਜ਼ ਲਈ ਬੁਰੀ ਖਬਰ, ਸੋਨੂੰ ਭਿੜੇ ਉਰਫ ਪਲਕ ਸਿੰਧਵਾਨੀ ਨੇ ਛੱਡਿਆ ਸ਼ੋਅ

Palak Sindhwani Left TMKOC: 'ਤਾਰਕ ਮਹਿਤਾ ਕਾ ਉਲਟਾ ਚਸ਼ਮਾ' ਦੇ ਨਿਰਮਾਤਾਵਾਂ ਨਾਲ ਵਿਵਾਦ ਤੋਂ ਬਾਅਦ ਪਲਕ ਸਿੰਧਵਾਨੀ ਨੇ ਸ਼ੋਅ ਨੂੰ ਅਲਵਿਦਾ ਕਹਿ ਦਿੱਤਾ ਹੈ। ਅਜਿਹੇ 'ਚ ਅਦਾਕਾਰਾ ਨੇ ਸੈੱਟ ਤੋਂ ਕਈ ਤਸਵੀਰਾਂ ਸ਼ੇਅਰ ਕੀਤੀਆਂ ਹਨ ਅਤੇ ਇਮੋਸ਼ਨਲ ਨੋਟ ਲਿਖਿਆ ਹੈ।

Read MOre: Tarak Mehta Ka Oolta Chashma: ‘ਤਾਰਕ ਮਹਿਤਾ’ ਸ਼ੋਅ ਦੇ ਫੈਨਜ਼ ਲਈ ਬੁਰੀ ਖਬਰ, ਸੋਨੂੰ ਭਿੜੇ ਉਰਫ ਪਲਕ ਸਿੰਧਵਾਨੀ ਨੇ ਛੱਡਿਆ ਸ਼ੋਅ

19:14 PM (IST)  •  02 Oct 2024

Entertainment Live Today: Govinda Gun Shot: ਗੋਵਿੰਦਾ ਨੂੰ ਗੋਲੀ ਲੱਗਣ ਤੋਂ ਬਾਅਦ ਪਹਿਲੀ ਵਾਰ ਦੇਖਣ ਹਸਪਤਾਲ ਪਹੁੰਚੀ ਪਤਨੀ ਸੁਨੀਤਾ, ਹੰਝੂਆਂ ਨਾਲ ਭਰੀਆਂ ਅੱਖਾਂ, ਤਸਵੀਰਾਂ ਵਾਇਰਲ

Govinda Gun Shot: ਬਾਲੀਵੁੱਡ ਅਦਾਕਾਰ ਗੋਵਿੰਦਾ ਨੇ ਕੱਲ ਯਾਨੀ 1 ਅਕਤੂਬਰ ਨੂੰ ਗਲਤੀ ਨਾਲ ਖੁਦ ਨੂੰ ਗੋਲੀ ਮਾਰ ਲਈ। ਇਸ ਖਬਰ ਦੇ ਸਾਹਮਣੇ ਆਉਂਦੇ ਹੀ ਫਿਲਮੀ ਸਿਤਾਰਿਆਂ ਵਿਚਾਲੇ ਤਰਥੱਲੀ ਮੱਚ ਗਈ।

Read MOre: Govinda Gun Shot: ਗੋਵਿੰਦਾ ਨੂੰ ਗੋਲੀ ਲੱਗਣ ਤੋਂ ਬਾਅਦ ਪਹਿਲੀ ਵਾਰ ਦੇਖਣ ਹਸਪਤਾਲ ਪਹੁੰਚੀ ਪਤਨੀ ਸੁਨੀਤਾ, ਹੰਝੂਆਂ ਨਾਲ ਭਰੀਆਂ ਅੱਖਾਂ, ਤਸਵੀਰਾਂ ਵਾਇਰਲ

18:51 PM (IST)  •  02 Oct 2024

Entertainment Live: Video Viral: ਮਸ਼ਹੂਰ ਅਦਾਕਾਰਾ ਨੂੰ ਲੈ ਛਿੜਿਆ ਵਿਵਾਦ, ਵਿਰੋਧ 'ਚ ਬੋਲੀਆਂ ਔਰਤਾਂ- 'ਮੂੰਹ ਕਾਲਾ ਕਰੋ ਇਸਦਾ'

Tripti Dimri Statement On Not Attending Jaipur Event: ਐਨੀਮਲ ਅਭਿਨੇਤਰੀ ਤ੍ਰਿਪਤੀ ਡਿਮਰੀ 'ਤੇ ਪੈਸੇ ਲੈਣ ਦੇ ਬਾਵਜੂਦ ਜੈਪੁਰ 'ਚ ਇੱਕ ਸਮਾਗਮ 'ਚ ਸ਼ਾਮਲ ਨਾ ਹੋਣ ਦਾ ਦੋਸ਼ ਹੈ। ਦਰਅਸਲ, ਫਿੱਕੀ ਐਫਐਲਓ ਦੀ ਮਹਿਲਾ ਉਦਯੋਗਪਤੀ ਨੇ ਦਾਅਵਾ ਕੀਤਾ ਹੈ ਕਿ ਤ੍ਰਿਪਤੀ ਨੇ 5 ਲੱਖ ਰੁਪਏ ਲਏ ਅਤੇ ਸਮਾਗਮ ਵਿੱਚ ਸ਼ਾਮਲ ਨਹੀਂ ਹੋਈ। ਹੁਣ ਅਦਾਕਾਰਾ ਦੀ ਟੀਮ ਨੇ ਇੱਕ ਬਿਆਨ ਜਾਰੀ ਕਰਕੇ ਇਨ੍ਹਾਂ ਸਾਰੇ ਦੋਸ਼ਾਂ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ ਹੈ।

Read MOre: Video Viral: ਮਸ਼ਹੂਰ ਅਦਾਕਾਰਾ ਨੂੰ ਲੈ ਛਿੜਿਆ ਵਿਵਾਦ, ਵਿਰੋਧ 'ਚ ਬੋਲੀਆਂ ਔਰਤਾਂ- 'ਮੂੰਹ ਕਾਲਾ ਕਰੋ ਇਸਦਾ'

17:58 PM (IST)  •  02 Oct 2024

Entertainment Live Today: Aamir Khan: ਆਮਿਰ ਖਾਨ ਦੇ ਘਰ ਛਾਇਆ ਮਾਤਮ, ਜਾਣੋ ਕਿਉਂ ਸੋਗ 'ਚ ਡੁੱਬਿਆ ਪਰਿਵਾਰ ?

Reena Dutta Father Demise: ਬਾਲੀਵੁੱਡ ਸੁਪਰਸਟਾਰ ਆਮਿਰ ਖਾਨ ਦੀ ਸਾਬਕਾ ਪਤਨੀ ਰੀਨਾ ਦੱਤਾ ਦੇ ਪਿਤਾ ਦਾ ਦੇਹਾਂਤ ਹੋ ਗਿਆ ਹੈ। ਅੱਜ 2 ਅਕਤੂਬਰ 2024 ਨੂੰ ਰੀਨਾ ਦੇ ਪਿਤਾ ਨੇ ਆਖਰੀ ਸਾਹ ਲਿਆ ਲਿਆ। ਅਜਿਹੇ 'ਚ ਰੀਨਾ ਦਾ ਪਰਿਵਾਰ ਸੋਗ 'ਚ ਡੁੱਬਿਆ ਹੋਇਆ ਹੈ। ਇਸ ਔਖੇ ਸਮੇਂ ਵਿੱਚ ਆਮਿਰ ਖਾਨ ਨੇ ਆਪਣੀ ਸਾਬਕਾ ਪਤਨੀ ਰੀਨਾ ਦੱਤਾ ਨੂੰ ਇਕੱਲਾ ਨਹੀਂ ਛੱਡਿਆ। ਆਪਣੇ ਸਾਬਕਾ ਸਹੁਰੇ ਦੇ ਦੇਹਾਂਤ ਦੀ ਖਬਰ ਮਿਲਦੇ ਹੀ ਉਹ ਰੀਨਾ ਦੱਤਾ ਦੇ ਘਰ ਦੁੱਖ ਸਾਂਝਾ ਕਰਨ ਪਹੁੰਚੇ।

Read MOre: Aamir Khan: ਆਮਿਰ ਖਾਨ ਦੇ ਘਰ ਛਾਇਆ ਮਾਤਮ, ਜਾਣੋ ਕਿਉਂ ਸੋਗ 'ਚ ਡੁੱਬਿਆ ਪਰਿਵਾਰ ?  

16:49 PM (IST)  •  02 Oct 2024

Entertainment Live: Malaika Arora: ਮਲਾਇਕਾ ਅਰੋੜਾ ਨੇ ਪਿਤਾ ਦੀ ਖੁਦਕੁਸ਼ੀ ਦੇ 20 ਦਿਨ ਬਾਅਦ ਕਰਵਾਇਆ ਮੇਕਓਵਰ, ਯੂਜ਼ਰ ਬੋਲੇ- ਇੰਝ ਕੌਣ ਕਰਦਾ...?

Malaika Arora New Hairstyle: ਮਸ਼ਹੂਰ ਅਦਾਕਾਰਾ ਮਲਾਇਕਾ ਅਰੋੜਾ ਇਨ੍ਹੀਂ ਦਿਨੀਂ ਮੁਸ਼ਕਿਲ ਦੌਰ 'ਚੋਂ ਗੁਜ਼ਰ ਰਹੀ ਹੈ। ਉਨ੍ਹਾਂ  ਦੇ ਪਿਤਾ ਦੀ 11 ਸਤੰਬਰ ਨੂੰ ਮੌਤ ਹੋ ਗਈ ਸੀ। ਦਰਅਸਲ, ਉਨ੍ਹਾਂ ਦੇ ਪਿਤਾ ਅਨਿਲ ਮਹਿਤਾ ਨੇ ਛੱਤ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ ਸੀ। ਇਸ ਖਬਰ ਨੇ ਸਭ ਨੂੰ ਹੈਰਾਨ ਕਰ ਦਿੱਤਾ। ਆਪਣੇ ਪਿਤਾ ਦੀ ਮੌਤ ਤੋਂ ਬਾਅਦ ਮਲਾਇਕਾ ਨੇ ਵੀ ਸੋਸ਼ਲ ਮੀਡੀਆ 'ਤੇ ਪੋਸਟ ਕਰਕੇ ਪ੍ਰਸ਼ੰਸਕਾਂ ਤੋਂ ਪ੍ਰਾਈਵੇਸੀ ਦੀ ਬੇਨਤੀ ਕੀਤੀ ਸੀ।

Read More: Malaika Arora: ਮਲਾਇਕਾ ਅਰੋੜਾ ਨੇ ਪਿਤਾ ਦੀ ਖੁਦਕੁਸ਼ੀ ਦੇ 20 ਦਿਨ ਬਾਅਦ ਕਰਵਾਇਆ ਮੇਕਓਵਰ, ਯੂਜ਼ਰ ਬੋਲੇ- ਇੰਝ ਕੌਣ ਕਰਦਾ...?

Load More
New Update
Advertisement
Advertisement
Advertisement

ਟਾਪ ਹੈਡਲਾਈਨ

AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Punjab News: ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
Advertisement
ABP Premium

ਵੀਡੀਓਜ਼

ਕਿਸਾਨ ਅੰਦੋਲਨ ਬਾਰੇ ਹਰਜੀਤ ਗਰੇਵਾਲ ਦਾ ਵੱਡਾ ਬਿਆਨਕੇਂਦਰ ਸਰਕਾਰ ਦੀਆਂ ਨੀਤੀਆਂ ਨੂੰ ਲੈ ਕੇ ਚਰਨਜੀਤ ਸਿੰਘ ਚੰਨੀ ਦੇ ਵੱਡੇ ਖੁਲਾਸੇਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਦੇਖੀ ਨਹੀਂ ਜਾ ਰਹੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Punjab News: ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
Punjab Municipal Corporation Election Live Updates: ਸੂਬੇ ਦੀਆਂ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਦੀਆਂ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ
Punjab Municipal Corporation Election Live Updates: ਸੂਬੇ ਦੀਆਂ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਦੀਆਂ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Embed widget