ਪੜਚੋਲ ਕਰੋ

Entertainment Live: ਸੋਨਾਕਸ਼ੀ ਦੇ ਮੁਸਲਿਮ ਨਾਲ ਵਿਆਹ ਨੂੰ ਲੈ ਪਰਿਵਾਰ 'ਚ ਵਿਵਾਦ ਦਾ ਮਾਹੌਲ, ਸਤਿੰਦਰ ਸਰਤਾਜ ਦੇ ਪੈਰੀਂ ਕਿਉਂ ਪਿਆ ਮੂਸੇਵਾਲਾ ਸਣੇ ਅਹਿਮ ਖਬਰਾਂ

Entertainment News Live Today : ਬਾਲੀਵੁੱਡ ਤੋਂ ਪਾਲੀਵੁੱਡ ਅਤੇ ਹਾਲੀਵੁੱਡ ਤੱਕ ਸਾਰੀਆਂ ਤਾਜ਼ਾ ਖਬਰਾਂ ਲਈ ਸਾਡੇ ਨਾਲ ਜੁੜੋ। ਮਨੋਰੰਜਨ ਜਗਤ ਦੀਆਂ ਹਰ ਖਬਰਾਂ ਅਤੇ ਮਸ਼ਹੂਰ ਹਸਤੀਆਂ ਨਾਲ ਸਬੰਧਤ ਲਾਈਵ ਅਪਡੇਟਸ ਲਈ ਜੁੜੇ ਰਹੋ ।

LIVE

Key Events
Entertainment Live: ਸੋਨਾਕਸ਼ੀ ਦੇ ਮੁਸਲਿਮ ਨਾਲ ਵਿਆਹ ਨੂੰ ਲੈ ਪਰਿਵਾਰ 'ਚ ਵਿਵਾਦ ਦਾ ਮਾਹੌਲ, ਸਤਿੰਦਰ ਸਰਤਾਜ ਦੇ ਪੈਰੀਂ ਕਿਉਂ ਪਿਆ ਮੂਸੇਵਾਲਾ ਸਣੇ ਅਹਿਮ ਖਬਰਾਂ

Background

Entertainment News Live Today: ਸੋਨਾਕਸ਼ੀ ਸਿਨਹਾ ਦਾ ਮੁਸਲਿਮ ਜ਼ਹੀਰ ਇਕਬਾਲ ਨਾਲ ਵਿਆਹ ਲਗਾਤਾਰ ਸੁਰਖੀਆਂ ਦਾ ਵਿਸ਼ਾ ਬਣਿਆ ਹੋਇਆ ਹੈ। ਦੱਸ ਦੇਈਏ ਕਿ ਉਨ੍ਹਾਂ ਦੇ ਵਿਆਹ ਉੱਪਰ ਜਿੱਥੇ ਕਈ ਲੋਕ ਖੁਸ਼ ਨਜ਼ਰ ਆਏ, ਉੱਥੇ ਹੀ ਕਈਆਂ ਵੱਲੋਂ ਇਸਦਾ ਵਿਰੋਧ ਵੀ ਕੀਤਾ ਗਿਆ। ਇਸ ਵਿਚਾਲੇ ਅਦਾਕਾਰਾ ਦੇ ਪਰਿਵਾਰ ਨਾਲ ਵੀ ਅਣਬਣ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਖਬਰਾਂ ਸੀ ਕਿ ਸਿਨਹਾ ਪਰਿਵਾਰ ਇਸ ਵਿਆਹ ਤੋਂ ਖੁਸ਼ ਨਹੀਂ ਹੈ, ਹਾਲਾਂਕਿ ਪਿਤਾ ਸ਼ਤਰੂਘਨ ਸਿਨਹਾ ਅਤੇ ਮਾਂ ਪੂਨਮ ਸਿਨਹਾ ਬੇਟੀ ਦੀ ਖੁਸ਼ੀ 'ਚ ਸ਼ਾਮਲ ਹੋਏ ਪਰ ਭਰਾ ਲਵ ਅਤੇ ਕੁਸ਼ ਦੋਵੇਂ ਹੀ ਨਜ਼ਰ ਨਹੀਂ ਆਏ।

ਜਿਸ ਤੋਂ ਬਾਅਦ ਪਰਿਵਾਰ 'ਚ ਕਲੇਸ਼ ਦੀਆਂ ਖਬਰਾਂ ਨੇ ਜ਼ੋਰ ਫੜ ਲਿਆ। ਕੁਸ਼ ਨੇ ਕਿਹਾ ਕਿ ਭਾਵੇਂ ਉਹ ਵਿਆਹ 'ਚ ਨਜ਼ਰ ਨਹੀਂ ਆਏ, ਪਰ ਉਹ ਵਿਆਹ 'ਚ ਮੌਜੂਦ ਸੀ, ਜਦਕਿ ਲਵ ਇਸ 'ਤੇ ਆਪਣੀ ਪ੍ਰਤੀਕਿਰਿਆ ਦੇਣ ਲਈ ਸਹੀ ਸਮੇਂ ਦੀ ਉਡੀਕ ਕਰ ਰਹੇ ਸਨ। ਹੁਣ ਇਕ ਹਫਤੇ ਬਾਅਦ ਉਨ੍ਹਾਂ ਨੇ ਆਪਣੇ ਟਵੀਟ 'ਚ ਨਾ ਸਿਰਫ ਵਿਆਹ 'ਚ ਸ਼ਾਮਲ ਨਾ ਹੋਣ ਦਾ ਕਾਰਨ ਦੱਸਿਆ ਹੈ, ਸਗੋਂ ਜ਼ਹੀਰ ਇਕਬਾਲ ਦੇ ਪਿਤਾ ਬਾਰੇ ਵੀ ਕਾਫੀ ਕੁਝ ਲਿਖਿਆ ਹੈ।

ਜ਼ਹੀਰ ਦੇ ਪਿਤਾ ਲਈ ਲਵ ਨੇ ਕਹੀਆਂ ਅਜਿਹੀਆਂ ਗੱਲਾਂ...

ਲਵ ਨੇ ਵਿਆਹ ਦੇ ਇੱਕ ਹਫ਼ਤੇ ਬਾਅਦ 30 ਜੂਨ ਨੂੰ ਟਵੀਟ ਕੀਤਾ, ਜਿਸ ਵਿੱਚ ਉਸਨੇ ਲਿਖਿਆ, "ਖਬਰਾਂ ਲਈ ਉਨ੍ਹਾਂ ਦੇ ਪਰਿਵਾਰਿਕ ਕਾਰੋਬਾਰ ਲਈ ਇੱਕ ਕਹਾਣੀ ਬਣਾਈ ਗਈ, ਤਾਂ ਜੋ ਕੋਈ ਵੀ ਗ੍ਰੇ ਏਰਿਆ 'ਤੇ ਧਿਆਨ ਨਾ ਦੇਵੇ, ਜਿਵੇਂ ਕਿ ਲਾੜੇ ਦੇ ਪਿਤਾ ਦੀ ਇੱਕ ਸਿਆਸਤਦਾਨ ਨਾਲ ਨਜ਼ਦੀਕੀ।" ਜਿਸਦੀ ED ਜਾਂਚ 'ਵਾਸ਼ਿੰਗ ਮਸ਼ੀਨ' ਵਿੱਚ ਗਾਇਬ ਹੋ ਗਈ ਅਤੇ ਨਾ ਹੀ ਲਾੜੇ ਦੇ ਪਿਤਾ ਦੇ ਦੁਬਈ 'ਚ ਹੋਣ ਬਾਰੇ ਕੋਈ ਜਾਣਕਾਰੀ ਸੀ। ਲਵ ਨੇ ਅਜਿਹਾ ਕਿਉਂ ਕਿਹਾ ਇਹ ਸਪੱਸ਼ਟ ਨਹੀਂ ਹੋਇਆ ਹੈ, ਪਰ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਇਹ ਟਵੀਟ ਜ਼ਹੀਰ ਇਕਬਾਲ ਦੇ ਪਿਤਾ ਇਕਬਾਲ ਰਤਨਸੀ ਨੂੰ ਲੈ ਕੇ ਕੀਤਾ ਗਿਆ ਹੈ। ਖਬਰਾਂ ਮੁਤਾਬਕ ਉਹ ਮੁੰਬਈ ਦਾ ਇਕ ਮਸ਼ਹੂਰ ਕਾਰੋਬਾਰੀ ਹੈ, ਜਿਸ ਦਾ ਕਾਰੋਬਾਰ ਨਾ ਸਿਰਫ ਭਾਰਤ ਸਗੋਂ ਵਿਦੇਸ਼ਾਂ 'ਚ ਵੀ ਫੈਲਿਆ ਹੋਇਆ ਹੈ। ਇਕਬਾਲ ਰਤਨਸੀ ਸਲਮਾਨ ਖਾਨ ਦਾ ਕਰੀਬੀ ਦੋਸਤ ਹੈ ਅਤੇ ਖਬਰਾਂ ਦੀ ਮੰਨੀਏ ਤਾਂ ਭਾਈਜਾਨ ਨੇ ਉਸ ਤੋਂ ਵੱਡੀ ਰਕਮ ਉਧਾਰ ਲਈ ਹੈ।

ਭੈਣ ਨਾਲ ਰਿਸ਼ਤਾ ਨਹੀਂ ਰੱਖਣਾ ਚਾਹੁੰਦੇ ਲਵ...

ਲਾੜੇ ਦੇ ਪਿਤਾ ਬਾਰੇ ਟਵੀਟ ਕਰਨ ਤੋਂ ਅਗਲੇ ਹੀ ਦਿਨ ਲਵ ਸਿਨਹਾ ਨੇ ਇੱਕ ਹੋਰ ਟਵੀਟ ਵਿੱਚ ਕਿਹਾ ਕਿ ਉਹ ਉਨ੍ਹਾਂ ਨਾਲ ਰਿਸ਼ਤਾ ਨਹੀਂ ਰੱਖਣਾ ਚਾਹੁੰਦੇ ਹਨ। ਉਨ੍ਹਾਂ ਨੇ ਆਪਣੇ ਟਵੀਟ 'ਚ ਲਿਖਿਆ, ''ਮੈਂ ਕਿਉਂ ਸ਼ਾਮਲ ਨਹੀਂ ਹੋਇਆ, ਇਸਦਾ ਕਾਰਨ ਬਹੁਤ ਸਪੱਸ਼ਟ ਹੈ ਅਤੇ ਜੋ ਵੀ ਹੋਵੇ, ਮੈਂ ਕੁਝ ਲੋਕਾਂ ਨਾਲ ਸੰਬਧ ਨਹੀਂ ਰੱਖਾਂਗਾ। ਮੈਨੂੰ ਖੁਸ਼ੀ ਹੈ ਕਿ ਮੀਡੀਆ ਦੇ ਇਕ ਮੈਂਬਰ ਨੇ ਪੀ.ਆਰ. ਟੀਮ ਦੁਆਰਾ ਪੇਸ਼ ਕੀਤੀ ਜਾ ਰਹੀ ਮੇਰੀ ਰਚਨਾਤਮਕ ਕਹਾਣੀਆਂ 'ਤੇ ਭਰੋਸਾ ਕਰਨ ਦੀ ਬਜਾਏ ਆਪਣੀ ਖੋਜ ਕੀਤੀ।"

ਸ਼ਤਰੂਘਨ ਹਸਪਤਾਲ 'ਚ ਭਰਤੀ 

ਸ਼ਤਰੂਘਨ ਸਿਨਹਾ ਕਈ ਦਿਨਾਂ ਤੋਂ ਹਸਪਤਾਲ 'ਚ ਦਾਖਲ ਹਨ ਅਤੇ ਕਿਹਾ ਜਾ ਰਿਹਾ ਸੀ ਕਿ ਉਹ ਸੋਨਾਕਸ਼ੀ ਦੇ ਵਿਆਹ ਤੋਂ ਵੀ ਨਾਖੁਸ਼ ਸਨ, ਜਿਸ ਕਾਰਨ ਉਨ੍ਹਾਂ ਦੀ ਸਿਹਤ ਵਿਗੜ ਗਈ। ਹਾਲਾਂਕਿ ਆਪਣੇ ਪਿਤਾ ਦੀ ਹੈਲਥ ਅਪਡੇਟ ਦਿੰਦੇ ਹੋਏ ਲਵ ਨੇ ਕਿਹਾ ਸੀ ਕਿ ਉਨ੍ਹਾਂ ਨੂੰ ਬੁਖਾਰ ਹੈ ਪਰ ਹੁਣ ਕਿਆਸ ਲਗਾਏ ਜਾ ਰਹੇ ਹਨ ਕਿ ਸਿਨਹਾ ਪਰਿਵਾਰ 'ਚ ਮਾਹੌਲ ਠੀਕ ਨਹੀਂ ਹੈ ਅਤੇ ਇਸ ਕਾਰਨ ਸ਼ਤਰੂਘਨ ਸਿਨਹਾ ਦੀ ਸਿਹਤ ਵੀ ਠੀਕ ਨਹੀਂ ਹੈ।

19:42 PM (IST)  •  03 Jul 2024

Entertainment Live: Famous Actor: ਮਸ਼ਹੂਰ ਅਦਾਕਾਰ ਨਾਲ ਖੇਡੀ ਗਈ ਸਿਆਸੀ ਚਾਲ, ਬੋਲਿਆ- 'ਮੈਨੂੰ ਸੁਸ਼ਾਂਤ ਸਿੰਘ ਰਾਜਪੂਤ ਬਣਾਇਆ ਜਾ ਰਿਹਾ'

Famous Actor: ਮਸ਼ਹੂਰ ਭੋਜਪੁਰੀ ਫਿਲਮ ਸਟਾਰ ਖੇਸਰੀ ਲਾਲ ਯਾਦਵ ਇੰਡਸਟਰੀ ਦੇ ਇੱਕ ਅਜਿਹੇ ਸਟਾਰ ਹਨ, ਜਿਨ੍ਹਾਂ ਨੇ ਆਪਣੀ ਮਿਹਨਤ ਨਾਲ ਪ੍ਰਸ਼ੰਸਕਾਂ ਦੇ ਦਿਲਾਂ ਵਿੱਚ ਵੱਖਰੀ ਜਗ੍ਹਾ ਬਣਾਈ ਹੈ। ਅੱਜ ਉਹ ਜਿਸ ਵੀ ਮੁਕਾਮ 'ਤੇ ਹੈ, ਉਹ ਆਪਣੀ ਮਿਹਨਤ ਅਤੇ ਪ੍ਰਤਿਭਾ ਦੀ ਬਦੌਲਤ ਹੈ। ਪਰ ਕੁਝ ਸਾਲ ਪਹਿਲਾਂ ਉਹ ਇੰਨਾ ਪਰੇਸ਼ਾਨ ਹੋ ਗਏ ਕਿ ਉਨ੍ਹਾਂ ਨੇ ਆਪਣੀ ਤੁਲਨਾ ਸੁਸ਼ਾਂਤ ਸਿੰਘ ਰਾਜਪੂਤ ਨਾਲ ਕਰ ਦਿੱਤੀ। 

Read More: Famous Actor: ਮਸ਼ਹੂਰ ਅਦਾਕਾਰ ਨਾਲ ਖੇਡੀ ਗਈ ਸਿਆਸੀ ਚਾਲ, ਬੋਲਿਆ- 'ਮੈਨੂੰ ਸੁਸ਼ਾਂਤ ਸਿੰਘ ਰਾਜਪੂਤ ਬਣਾਇਆ ਜਾ ਰਿਹਾ'

18:22 PM (IST)  •  03 Jul 2024

Entertainment Live Today: CISF Kulwinder Kaur: ਕੰਗਨਾ ਰਣੌਤ ਦੇ ਥੱਪੜ ਮਾਰਨ ਵਾਲੀ ਕੁਲਵਿੰਦਰ ਕੌਰ ਖਿਲਾਫ ਇਕ ਹੋਰ ਐਕਸ਼ਨ, ਜਾਣੋ ਕੀ ਨਿਕਲਿਆ ਨਤੀਜਾ ?

CISF Kulwinder kaur: ਚੰਡੀਗੜ੍ਹ ਏਅਰਪੋਰਟ 'ਤੇ ਅਦਾਕਾਰਾ ਤੋਂ ਸਿਆਸਤਦਾਨ ਬਣੀ ਕੰਗਨਾ ਰਣੌਤ ਨੂੰ ਥੱਪੜ ਮਾਰਨ ਵਾਲੀ CISF ਦੀ ਮੁਲਾਜ਼ਮ ਕੁਲਵਿੰਦਰ ਕੌਰ ਦਾ ਤਬਾਦਲਾ ਬੈਂਗਲੁਰੂ ਕਰ ਦਿੱਤਾ ਗਿਆ ਹੈ। 

Read MOre: CISF Kulwinder Kaur: ਕੰਗਨਾ ਰਣੌਤ ਦੇ ਥੱਪੜ ਮਾਰਨ ਵਾਲੀ ਕੁਲਵਿੰਦਰ ਕੌਰ ਖਿਲਾਫ ਇਕ ਹੋਰ ਐਕਸ਼ਨ, ਜਾਣੋ ਕੀ ਨਿਕਲਿਆ ਨਤੀਜਾ ? 

17:41 PM (IST)  •  03 Jul 2024

Entertainment Live: Arbaaz Khan: 56 ਸਾਲ ਦੀ ਉਮਰ 'ਚ ਦੂਜੀ ਵਾਰ ਪਿਤਾ ਬਣਨ ਇਹ ਖਾਨ ? ਪਤਨੀ ਨਾਲ ਹਸਪਤਾਲ ਦੇ ਬਾਹਰ ਆਇਆ ਨਜ਼ਰ

Arbaaz Khan Sshura Khan: ਅਦਾਕਾਰ ਅਰਬਾਜ਼ ਖਾਨ ਨੇ ਪਿਛਲੇ ਸਾਲ ਮਸ਼ਹੂਰ ਮੇਕਅੱਪ ਆਰਟਿਸਟ ਸ਼ੂਰਾ ਖਾਨ ਨਾਲ ਦੂਜਾ ਵਿਆਹ ਕਰਵਾਇਆ। ਜਿਸ ਤੋਂ ਬਾਅਦ ਉਹ ਲਗਾਤਾਰ ਸੋਸ਼ਲ ਮੀਡੀਆ ਉੱਪਰ ਸੁਰਖੀਆਂ ਦਾ ਵਿਸ਼ਾ ਬਣੇ ਰਹਿੰਦੇ ਹਨ। ਹਾਲ ਹੀ 'ਚ ਅਰਬਾਜ਼ ਅਤੇ ਸ਼ੂਰਾ ਨੂੰ ਮੈਟਰਨਿਟੀ ਹਸਪਤਾਲ ਦੇ ਬਾਹਰ ਦੇਖਿਆ ਗਿਆ। ਜਿਸ ਤੋਂ ਬਾਅਦ ਅਫਵਾਹਾਂ ਫੈਲ ਗਈਆਂ ਕਿ ਅਰਬਾਜ਼ ਅਤੇ ਸ਼ੂਰਾ ਖਾਨ ਜਲਦ ਹੀ ਮਾਤਾ-ਪਿਤਾ ਬਣਨ ਵਾਲੇ ਹਨ।

Read MOre: Arbaaz Khan: 56 ਸਾਲ ਦੀ ਉਮਰ 'ਚ ਦੂਜੀ ਵਾਰ ਪਿਤਾ ਬਣਨ ਇਹ ਖਾਨ ? ਪਤਨੀ ਨਾਲ ਹਸਪਤਾਲ ਦੇ ਬਾਹਰ ਆਇਆ ਨਜ਼ਰ

16:47 PM (IST)  •  03 Jul 2024

Entertainment Live Today: Kangana Ranaut Slapped Case: ਕੰਗਨਾ ਰਣੌਤ ਨੂੰ 'ਥੱਪੜ' ਮਾਰਨ ਵਾਲੀ CISF ਕਾਂਸਟੇਬਲ ਕੁਲਵਿੰਦਰ ਕੌਰ ਦਾ ਬੰਗਲੁਰੂ ਤਬਾਦਲਾ

Kulwinder who slapped Kangana Transferred: ਚੰਡੀਗੜ੍ਹ ਏਅਰਪੋਰਟ 'ਤੇ ਅਦਾਕਾਰਾ ਤੋਂ ਸਿਆਸਤਦਾਨ ਬਣੀ ਕੰਗਨਾ ਰਣੌਤ ਨੂੰ ਥੱਪੜ ਮਾਰਨ ਵਾਲੀ CISF ਦੀ ਮੁਲਾਜ਼ਮ ਕੁਲਵਿੰਦਰ ਕੌਰ ਦਾ ਤਬਾਦਲਾ ਬੈਂਗਲੁਰੂ ਕਰ ਦਿੱਤਾ ਗਿਆ ਹੈ। ਕੰਗਨਾ ਨੂੰ ਥੱਪੜ ਮਾਰਨ ਮਗਰੋਂ ਕੁਲਵਿੰਦਰ ਕੌਰ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ। ਇਸ ਮਾਮਲੇ ਦੀ ਜਾਂਚ ਲਈ ਪੰਜਾਬ ਪੁਲਿਸ ਵੱਲੋਂ ਐਸਆਈਟੀ ਵੀ ਬਣਾਈ ਗਈ ਹੈ।'

Read MOre: Kangana Ranaut Slapped Case: ਕੰਗਨਾ ਰਣੌਤ ਨੂੰ 'ਥੱਪੜ' ਮਾਰਨ ਵਾਲੀ CISF ਕਾਂਸਟੇਬਲ ਕੁਲਵਿੰਦਰ ਕੌਰ ਦਾ ਬੰਗਲੁਰੂ ਤਬਾਦਲਾ

15:06 PM (IST)  •  03 Jul 2024

Entertainment Live: Shatrughan Sinha: ਹਸਪਤਾਲ ਤੋਂ ਛੁੱਟੀ ਮਿਲਣ 'ਤੇ ਘਰ ਪੁੱਜੇ ਸ਼ਤਰੂਘਨ ਸਿਨਹਾ, ਜਾਣੋ ਕਿਸ ਗੱਲ ਨੂੰ ਲੈ ਬੁਰੀ ਤਰ੍ਹਾਂ ਭੜਕੇ

Shatrughan Sinha Health Update: ਦਿੱਗਜ ਬਾਲੀਵੁੱਡ ਅਦਾਕਾਰ ਸ਼ਤਰੂਘਨ ਸਿਨਹਾ ਨੂੰ ਕੁਝ ਦਿਨਾਂ ਪਹਿਲਾਂ ਮੁੰਬਈ ਦੇ ਕੋਕਿਲਾਬੇਨ ਧੀਰੂਭਾਈ ਅੰਬਾਨੀ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਸੀ। ਦੱਸ ਦੇਈਏ ਕਿ ਮਸ਼ਹੂਰ ਅਦਾਕਾਰ ਵਾਇਰਲ ਬੁਖਾਰ ਅਤੇ ਕਮਜ਼ੋਰੀ ਤੋਂ ਪੀੜਤ ਸਨ, ਜਿਸ ਕਾਰਨ ਉਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਉਣਾ ਪਿਆ ਸੀ। ਹੁਣ ਉਹ ਪੂਰੀ ਤਰ੍ਹਾਂ ਠੀਕ ਹਨ ਅਤੇ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। ਜ਼ੂਮ 'ਤੇ ਗੱਲ ਕਰਦੇ ਹੋਏ ਸ਼ਤਰੂਘਨ ਸਿਨਹਾ ਨੇ ਆਪਣੇ ਹਸਪਤਾਲ 'ਚ ਭਰਤੀ ਹੋਣ ਦਾ ਅਸਲ ਕਾਰਨ ਦੱਸਿਆ।

Read MOre: Shatrughan Sinha: ਹਸਪਤਾਲ ਤੋਂ ਛੁੱਟੀ ਮਿਲਣ 'ਤੇ ਘਰ ਪੁੱਜੇ ਸ਼ਤਰੂਘਨ ਸਿਨਹਾ, ਜਾਣੋ ਕਿਸ ਗੱਲ ਨੂੰ ਲੈ ਬੁਰੀ ਤਰ੍ਹਾਂ ਭੜਕੇ

Load More
New Update
Advertisement
Advertisement
Advertisement

ਟਾਪ ਹੈਡਲਾਈਨ

Punjab Police: ਦਵਿੰਦਰ ਬੰਬੀਹਾ ਗੈਂਗ ਦੇ 2 ਮੈਂਬਰ ਗ੍ਰਿਫਤਾਰ, ਦੋ ਪਿਸ*ਤੌਲਾਂ ਸਮੇਤ ਸੱਤ ਕਾਰ*ਤੂਸ ਬਰਾਮਦ
Punjab Police: ਦਵਿੰਦਰ ਬੰਬੀਹਾ ਗੈਂਗ ਦੇ 2 ਮੈਂਬਰ ਗ੍ਰਿਫਤਾਰ, ਦੋ ਪਿਸ*ਤੌਲਾਂ ਸਮੇਤ ਸੱਤ ਕਾਰ*ਤੂਸ ਬਰਾਮਦ
Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ
Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ
Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Advertisement
ABP Premium

ਵੀਡੀਓਜ਼

Son of Sardaar ਡਾਇਰੈਕਟਰ Ashwni Dhir ਦੇ 18 ਸਾਲਾ ਬੇਟੇ Jalaj Dhir ਦੀ ਕਾਰ ਹਾਦਸੇ 'ਚ ਮੌਤ, ਦੋਸਤ ਗ੍ਰਿਫਤਾਰ!Bhagwant Maan | ਜਿਮਨੀ ਚੋਣਾਂ ਤੋਂ ਬਾਅਦ ਵਿਧਾਇਕਾਂ ਦੇ ਨਾਲ ਮੁੱਖ ਮੰਤਰੀ ਪੰਜਾਬ ਦੀ ਪਹਿਲੀ ਮੁਲਾਕਾਤ |Abp SanjahPolice Encounter | Lawrence Bishnoi ਦੇ ਸਾਥੀਆਂ ਨੂੰ ਪੰਜਾਬ ਪੁਲਿਸ ਨੇਚਟਾਈ ਧੂਲ! |Abp SanjhaHarsimrat Kaur | ਸਦਨ 'ਚ ਗੱਜੀ ਹਰਸਿਮਰਤ ਕੌਰ ਬਾਦਲ! ਅਸੀਂ ਮੁੱਦੇ ਕਿੱਥੇ ਜਾ ਕੇ ਉਠਾਈਏ ? |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Police: ਦਵਿੰਦਰ ਬੰਬੀਹਾ ਗੈਂਗ ਦੇ 2 ਮੈਂਬਰ ਗ੍ਰਿਫਤਾਰ, ਦੋ ਪਿਸ*ਤੌਲਾਂ ਸਮੇਤ ਸੱਤ ਕਾਰ*ਤੂਸ ਬਰਾਮਦ
Punjab Police: ਦਵਿੰਦਰ ਬੰਬੀਹਾ ਗੈਂਗ ਦੇ 2 ਮੈਂਬਰ ਗ੍ਰਿਫਤਾਰ, ਦੋ ਪਿਸ*ਤੌਲਾਂ ਸਮੇਤ ਸੱਤ ਕਾਰ*ਤੂਸ ਬਰਾਮਦ
Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ
Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ
Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Farmer Protest: ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
IPL ਨਿਲਾਮੀ 'ਚ ਜਿਸ ਭਾਰਤੀ ਖਿਡਾਰੀ ਨੂੰ ਕਿਸੇ ਨੇ ਨਹੀਂ ਖਰੀਦਿਆ, T20 'ਚ ਸਭ ਤੋਂ ਤੇਜ਼ ਸੈਂਕੜਾ ਠੋਕਣ ਵਾਲਾ ਬਣਿਆ
IPL ਨਿਲਾਮੀ 'ਚ ਜਿਸ ਭਾਰਤੀ ਖਿਡਾਰੀ ਨੂੰ ਕਿਸੇ ਨੇ ਨਹੀਂ ਖਰੀਦਿਆ, T20 'ਚ ਸਭ ਤੋਂ ਤੇਜ਼ ਸੈਂਕੜਾ ਠੋਕਣ ਵਾਲਾ ਬਣਿਆ
1 ਦਸੰਬਰ ਤੋਂ ਮੋਬਾਈਲ 'ਚ ਨਹੀਂ ਆਉਣਗੇ OTP! Jio, Airtel, Vi ਅਤੇ BSNL ਯੂਜ਼ਰ ਜਾਣ ਲਓ ਆਹ ਨਿਯਮ
1 ਦਸੰਬਰ ਤੋਂ ਮੋਬਾਈਲ 'ਚ ਨਹੀਂ ਆਉਣਗੇ OTP! Jio, Airtel, Vi ਅਤੇ BSNL ਯੂਜ਼ਰ ਜਾਣ ਲਓ ਆਹ ਨਿਯਮ
EPFO ਤੋਂ ਕਿੰਨੇ ਪੈਸੇ ਕਢਵਾਉਣ ਤੋਂ ਬਾਅਦ ਨਹੀਂ ਮਿਲਦੀ ਪੈਨਸ਼ਨ ? ਜਾਣ ਲਓ ਨਿਯਮ
EPFO ਤੋਂ ਕਿੰਨੇ ਪੈਸੇ ਕਢਵਾਉਣ ਤੋਂ ਬਾਅਦ ਨਹੀਂ ਮਿਲਦੀ ਪੈਨਸ਼ਨ ? ਜਾਣ ਲਓ ਨਿਯਮ
Embed widget