Entertainment Live: ਸੋਨਾਕਸ਼ੀ ਦੇ ਮੁਸਲਿਮ ਨਾਲ ਵਿਆਹ ਨੂੰ ਲੈ ਪਰਿਵਾਰ 'ਚ ਵਿਵਾਦ ਦਾ ਮਾਹੌਲ, ਸਤਿੰਦਰ ਸਰਤਾਜ ਦੇ ਪੈਰੀਂ ਕਿਉਂ ਪਿਆ ਮੂਸੇਵਾਲਾ ਸਣੇ ਅਹਿਮ ਖਬਰਾਂ
Entertainment News Live Today : ਬਾਲੀਵੁੱਡ ਤੋਂ ਪਾਲੀਵੁੱਡ ਅਤੇ ਹਾਲੀਵੁੱਡ ਤੱਕ ਸਾਰੀਆਂ ਤਾਜ਼ਾ ਖਬਰਾਂ ਲਈ ਸਾਡੇ ਨਾਲ ਜੁੜੋ। ਮਨੋਰੰਜਨ ਜਗਤ ਦੀਆਂ ਹਰ ਖਬਰਾਂ ਅਤੇ ਮਸ਼ਹੂਰ ਹਸਤੀਆਂ ਨਾਲ ਸਬੰਧਤ ਲਾਈਵ ਅਪਡੇਟਸ ਲਈ ਜੁੜੇ ਰਹੋ ।
Famous Actor: ਮਸ਼ਹੂਰ ਭੋਜਪੁਰੀ ਫਿਲਮ ਸਟਾਰ ਖੇਸਰੀ ਲਾਲ ਯਾਦਵ ਇੰਡਸਟਰੀ ਦੇ ਇੱਕ ਅਜਿਹੇ ਸਟਾਰ ਹਨ, ਜਿਨ੍ਹਾਂ ਨੇ ਆਪਣੀ ਮਿਹਨਤ ਨਾਲ ਪ੍ਰਸ਼ੰਸਕਾਂ ਦੇ ਦਿਲਾਂ ਵਿੱਚ ਵੱਖਰੀ ਜਗ੍ਹਾ ਬਣਾਈ ਹੈ। ਅੱਜ ਉਹ ਜਿਸ ਵੀ ਮੁਕਾਮ 'ਤੇ ਹੈ, ਉਹ ਆਪਣੀ ਮਿਹਨਤ ਅਤੇ ਪ੍ਰਤਿਭਾ ਦੀ ਬਦੌਲਤ ਹੈ। ਪਰ ਕੁਝ ਸਾਲ ਪਹਿਲਾਂ ਉਹ ਇੰਨਾ ਪਰੇਸ਼ਾਨ ਹੋ ਗਏ ਕਿ ਉਨ੍ਹਾਂ ਨੇ ਆਪਣੀ ਤੁਲਨਾ ਸੁਸ਼ਾਂਤ ਸਿੰਘ ਰਾਜਪੂਤ ਨਾਲ ਕਰ ਦਿੱਤੀ।
Read More: Famous Actor: ਮਸ਼ਹੂਰ ਅਦਾਕਾਰ ਨਾਲ ਖੇਡੀ ਗਈ ਸਿਆਸੀ ਚਾਲ, ਬੋਲਿਆ- 'ਮੈਨੂੰ ਸੁਸ਼ਾਂਤ ਸਿੰਘ ਰਾਜਪੂਤ ਬਣਾਇਆ ਜਾ ਰਿਹਾ'
CISF Kulwinder kaur: ਚੰਡੀਗੜ੍ਹ ਏਅਰਪੋਰਟ 'ਤੇ ਅਦਾਕਾਰਾ ਤੋਂ ਸਿਆਸਤਦਾਨ ਬਣੀ ਕੰਗਨਾ ਰਣੌਤ ਨੂੰ ਥੱਪੜ ਮਾਰਨ ਵਾਲੀ CISF ਦੀ ਮੁਲਾਜ਼ਮ ਕੁਲਵਿੰਦਰ ਕੌਰ ਦਾ ਤਬਾਦਲਾ ਬੈਂਗਲੁਰੂ ਕਰ ਦਿੱਤਾ ਗਿਆ ਹੈ।
Read MOre: CISF Kulwinder Kaur: ਕੰਗਨਾ ਰਣੌਤ ਦੇ ਥੱਪੜ ਮਾਰਨ ਵਾਲੀ ਕੁਲਵਿੰਦਰ ਕੌਰ ਖਿਲਾਫ ਇਕ ਹੋਰ ਐਕਸ਼ਨ, ਜਾਣੋ ਕੀ ਨਿਕਲਿਆ ਨਤੀਜਾ ?
Arbaaz Khan Sshura Khan: ਅਦਾਕਾਰ ਅਰਬਾਜ਼ ਖਾਨ ਨੇ ਪਿਛਲੇ ਸਾਲ ਮਸ਼ਹੂਰ ਮੇਕਅੱਪ ਆਰਟਿਸਟ ਸ਼ੂਰਾ ਖਾਨ ਨਾਲ ਦੂਜਾ ਵਿਆਹ ਕਰਵਾਇਆ। ਜਿਸ ਤੋਂ ਬਾਅਦ ਉਹ ਲਗਾਤਾਰ ਸੋਸ਼ਲ ਮੀਡੀਆ ਉੱਪਰ ਸੁਰਖੀਆਂ ਦਾ ਵਿਸ਼ਾ ਬਣੇ ਰਹਿੰਦੇ ਹਨ। ਹਾਲ ਹੀ 'ਚ ਅਰਬਾਜ਼ ਅਤੇ ਸ਼ੂਰਾ ਨੂੰ ਮੈਟਰਨਿਟੀ ਹਸਪਤਾਲ ਦੇ ਬਾਹਰ ਦੇਖਿਆ ਗਿਆ। ਜਿਸ ਤੋਂ ਬਾਅਦ ਅਫਵਾਹਾਂ ਫੈਲ ਗਈਆਂ ਕਿ ਅਰਬਾਜ਼ ਅਤੇ ਸ਼ੂਰਾ ਖਾਨ ਜਲਦ ਹੀ ਮਾਤਾ-ਪਿਤਾ ਬਣਨ ਵਾਲੇ ਹਨ।
Read MOre: Arbaaz Khan: 56 ਸਾਲ ਦੀ ਉਮਰ 'ਚ ਦੂਜੀ ਵਾਰ ਪਿਤਾ ਬਣਨ ਇਹ ਖਾਨ ? ਪਤਨੀ ਨਾਲ ਹਸਪਤਾਲ ਦੇ ਬਾਹਰ ਆਇਆ ਨਜ਼ਰ
Kulwinder who slapped Kangana Transferred: ਚੰਡੀਗੜ੍ਹ ਏਅਰਪੋਰਟ 'ਤੇ ਅਦਾਕਾਰਾ ਤੋਂ ਸਿਆਸਤਦਾਨ ਬਣੀ ਕੰਗਨਾ ਰਣੌਤ ਨੂੰ ਥੱਪੜ ਮਾਰਨ ਵਾਲੀ CISF ਦੀ ਮੁਲਾਜ਼ਮ ਕੁਲਵਿੰਦਰ ਕੌਰ ਦਾ ਤਬਾਦਲਾ ਬੈਂਗਲੁਰੂ ਕਰ ਦਿੱਤਾ ਗਿਆ ਹੈ। ਕੰਗਨਾ ਨੂੰ ਥੱਪੜ ਮਾਰਨ ਮਗਰੋਂ ਕੁਲਵਿੰਦਰ ਕੌਰ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ। ਇਸ ਮਾਮਲੇ ਦੀ ਜਾਂਚ ਲਈ ਪੰਜਾਬ ਪੁਲਿਸ ਵੱਲੋਂ ਐਸਆਈਟੀ ਵੀ ਬਣਾਈ ਗਈ ਹੈ।'
Read MOre: Kangana Ranaut Slapped Case: ਕੰਗਨਾ ਰਣੌਤ ਨੂੰ 'ਥੱਪੜ' ਮਾਰਨ ਵਾਲੀ CISF ਕਾਂਸਟੇਬਲ ਕੁਲਵਿੰਦਰ ਕੌਰ ਦਾ ਬੰਗਲੁਰੂ ਤਬਾਦਲਾ
Shatrughan Sinha Health Update: ਦਿੱਗਜ ਬਾਲੀਵੁੱਡ ਅਦਾਕਾਰ ਸ਼ਤਰੂਘਨ ਸਿਨਹਾ ਨੂੰ ਕੁਝ ਦਿਨਾਂ ਪਹਿਲਾਂ ਮੁੰਬਈ ਦੇ ਕੋਕਿਲਾਬੇਨ ਧੀਰੂਭਾਈ ਅੰਬਾਨੀ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਸੀ। ਦੱਸ ਦੇਈਏ ਕਿ ਮਸ਼ਹੂਰ ਅਦਾਕਾਰ ਵਾਇਰਲ ਬੁਖਾਰ ਅਤੇ ਕਮਜ਼ੋਰੀ ਤੋਂ ਪੀੜਤ ਸਨ, ਜਿਸ ਕਾਰਨ ਉਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਉਣਾ ਪਿਆ ਸੀ। ਹੁਣ ਉਹ ਪੂਰੀ ਤਰ੍ਹਾਂ ਠੀਕ ਹਨ ਅਤੇ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। ਜ਼ੂਮ 'ਤੇ ਗੱਲ ਕਰਦੇ ਹੋਏ ਸ਼ਤਰੂਘਨ ਸਿਨਹਾ ਨੇ ਆਪਣੇ ਹਸਪਤਾਲ 'ਚ ਭਰਤੀ ਹੋਣ ਦਾ ਅਸਲ ਕਾਰਨ ਦੱਸਿਆ।
Read MOre: Shatrughan Sinha: ਹਸਪਤਾਲ ਤੋਂ ਛੁੱਟੀ ਮਿਲਣ 'ਤੇ ਘਰ ਪੁੱਜੇ ਸ਼ਤਰੂਘਨ ਸਿਨਹਾ, ਜਾਣੋ ਕਿਸ ਗੱਲ ਨੂੰ ਲੈ ਬੁਰੀ ਤਰ੍ਹਾਂ ਭੜਕੇ
Sonakshi Sinha: ਸੋਨਾਕਸ਼ੀ ਸਿਨਹਾ ਦਾ ਮੁਸਲਿਮ ਜ਼ਹੀਰ ਇਕਬਾਲ ਨਾਲ ਵਿਆਹ ਲਗਾਤਾਰ ਸੁਰਖੀਆਂ ਦਾ ਵਿਸ਼ਾ ਬਣਿਆ ਹੋਇਆ ਹੈ। ਦੱਸ ਦੇਈਏ ਕਿ ਉਨ੍ਹਾਂ ਦੇ ਵਿਆਹ ਉੱਪਰ ਜਿੱਥੇ ਕਈ ਲੋਕ ਖੁਸ਼ ਨਜ਼ਰ ਆਏ, ਉੱਥੇ ਹੀ ਕਈਆਂ ਵੱਲੋਂ ਇਸਦਾ ਵਿਰੋਧ ਵੀ ਕੀਤਾ ਗਿਆ। ਇਸ ਵਿਚਾਲੇ ਅਦਾਕਾਰਾ ਦੇ ਪਰਿਵਾਰ ਨਾਲ ਵੀ ਅਣਬਣ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਖਬਰਾਂ ਸੀ ਕਿ ਸਿਨਹਾ ਪਰਿਵਾਰ ਇਸ ਵਿਆਹ ਤੋਂ ਖੁਸ਼ ਨਹੀਂ ਹੈ, ਹਾਲਾਂਕਿ ਪਿਤਾ ਸ਼ਤਰੂਘਨ ਸਿਨਹਾ ਅਤੇ ਮਾਂ ਪੂਨਮ ਸਿਨਹਾ ਬੇਟੀ ਦੀ ਖੁਸ਼ੀ 'ਚ ਸ਼ਾਮਲ ਹੋਏ ਪਰ ਭਰਾ ਲਵ ਅਤੇ ਕੁਸ਼ ਦੋਵੇਂ ਹੀ ਨਜ਼ਰ ਨਹੀਂ ਆਏ।
Read MOre; Sonakshi Sinha: ਸੋਨਾਕਸ਼ੀ ਦੇ ਵਿਆਹ ਨੂੰ ਲੈ ਭੱਖਿਆ ਵਿਵਾਦ, ਭੈਣ ਦੇ ਸਹੁਰਿਆਂ ਨੂੰ ਲੈ ਬੋਲਿਆ ਲਵ- 'ਮੈਂ ਨਹੀਂ ਰੱਖਾਂਗਾ ਕੋਈ ਸੰਬੰਧ'
Satinder Sartaaj-Sidhu Moose Wala Video: ਮਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ ਸਤਿੰਦਰ ਸਰਤਾਜ (Satinder Sartaaj) ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ਰਾਹੀਂ ਮਰਹੂਮ ਗਾਇਕ ਮੂਸੇਵਾਲਾ ਦੀਆਂ ਯਾਦਾਂ ਤਾਜ਼ਾ ਹੋਈਆਂ ਹਨ। ਖਾਸ ਗੱਲ ਇਹ ਹੈ ਕਿ ਸਰਤਾਜ ਵੱਲੋਂ ਮੂਸੇਵਾਲਾ ਦੀ ਰੱਜ ਕੇ ਤਾਰੀਫ ਵੀ ਕੀਤੀ ਜਾ ਰਹੀ ਹੈ। ਇਸ ਵੀਡੀਓ ਉੱਪਰ ਪ੍ਰਸ਼ੰਸਕ ਵੀ ਆਪਣਾ ਪਿਆਰ ਬਰਸਾ ਰਹੇ ਹਨ। ਆਖਿਰ ਇਸ ਵੀਡੀਓ ਵਿੱਚ ਅਜਿਹਾ ਕੀ ਖਾਸ ਹੈ ਤੁਸੀ ਵੀ ਵੇਖੋ...
Read MOre: Sidhu Moose Wala: ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
ਪਿਛੋਕੜ
Entertainment News Live Today: ਸੋਨਾਕਸ਼ੀ ਸਿਨਹਾ ਦਾ ਮੁਸਲਿਮ ਜ਼ਹੀਰ ਇਕਬਾਲ ਨਾਲ ਵਿਆਹ ਲਗਾਤਾਰ ਸੁਰਖੀਆਂ ਦਾ ਵਿਸ਼ਾ ਬਣਿਆ ਹੋਇਆ ਹੈ। ਦੱਸ ਦੇਈਏ ਕਿ ਉਨ੍ਹਾਂ ਦੇ ਵਿਆਹ ਉੱਪਰ ਜਿੱਥੇ ਕਈ ਲੋਕ ਖੁਸ਼ ਨਜ਼ਰ ਆਏ, ਉੱਥੇ ਹੀ ਕਈਆਂ ਵੱਲੋਂ ਇਸਦਾ ਵਿਰੋਧ ਵੀ ਕੀਤਾ ਗਿਆ। ਇਸ ਵਿਚਾਲੇ ਅਦਾਕਾਰਾ ਦੇ ਪਰਿਵਾਰ ਨਾਲ ਵੀ ਅਣਬਣ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਖਬਰਾਂ ਸੀ ਕਿ ਸਿਨਹਾ ਪਰਿਵਾਰ ਇਸ ਵਿਆਹ ਤੋਂ ਖੁਸ਼ ਨਹੀਂ ਹੈ, ਹਾਲਾਂਕਿ ਪਿਤਾ ਸ਼ਤਰੂਘਨ ਸਿਨਹਾ ਅਤੇ ਮਾਂ ਪੂਨਮ ਸਿਨਹਾ ਬੇਟੀ ਦੀ ਖੁਸ਼ੀ 'ਚ ਸ਼ਾਮਲ ਹੋਏ ਪਰ ਭਰਾ ਲਵ ਅਤੇ ਕੁਸ਼ ਦੋਵੇਂ ਹੀ ਨਜ਼ਰ ਨਹੀਂ ਆਏ।
ਜਿਸ ਤੋਂ ਬਾਅਦ ਪਰਿਵਾਰ 'ਚ ਕਲੇਸ਼ ਦੀਆਂ ਖਬਰਾਂ ਨੇ ਜ਼ੋਰ ਫੜ ਲਿਆ। ਕੁਸ਼ ਨੇ ਕਿਹਾ ਕਿ ਭਾਵੇਂ ਉਹ ਵਿਆਹ 'ਚ ਨਜ਼ਰ ਨਹੀਂ ਆਏ, ਪਰ ਉਹ ਵਿਆਹ 'ਚ ਮੌਜੂਦ ਸੀ, ਜਦਕਿ ਲਵ ਇਸ 'ਤੇ ਆਪਣੀ ਪ੍ਰਤੀਕਿਰਿਆ ਦੇਣ ਲਈ ਸਹੀ ਸਮੇਂ ਦੀ ਉਡੀਕ ਕਰ ਰਹੇ ਸਨ। ਹੁਣ ਇਕ ਹਫਤੇ ਬਾਅਦ ਉਨ੍ਹਾਂ ਨੇ ਆਪਣੇ ਟਵੀਟ 'ਚ ਨਾ ਸਿਰਫ ਵਿਆਹ 'ਚ ਸ਼ਾਮਲ ਨਾ ਹੋਣ ਦਾ ਕਾਰਨ ਦੱਸਿਆ ਹੈ, ਸਗੋਂ ਜ਼ਹੀਰ ਇਕਬਾਲ ਦੇ ਪਿਤਾ ਬਾਰੇ ਵੀ ਕਾਫੀ ਕੁਝ ਲਿਖਿਆ ਹੈ।
- - - - - - - - - Advertisement - - - - - - - - -