ਪੜਚੋਲ ਕਰੋ

Entertainment Live: ਮਸ਼ਹੂਰ ਅਦਾਕਾਰ ਦੇ ਦੇਹਾਂਤ ਦੀ ਬੱਚਿਆਂ ਨੂੰ ਨਹੀਂ ਖਬਰ, ਸਲਮਾਨ ਖਾਨ ਨਾਲ ਮਿਲੀ ਅਰਾਧਿਆ ਬੱਚਨ ਸਣੇ ਅਹਿਮ ਖਬਰਾਂ

Entertainment News Live Today : ਬਾਲੀਵੁੱਡ ਤੋਂ ਪਾਲੀਵੁੱਡ ਅਤੇ ਹਾਲੀਵੁੱਡ ਤੱਕ ਸਾਰੀਆਂ ਤਾਜ਼ਾ ਖਬਰਾਂ ਲਈ ਸਾਡੇ ਨਾਲ ਜੁੜੋ। ਮਨੋਰੰਜਨ ਜਗਤ ਦੀਆਂ ਹਰ ਖਬਰਾਂ ਅਤੇ ਮਸ਼ਹੂਰ ਹਸਤੀਆਂ ਨਾਲ ਸਬੰਧਤ ਲਾਈਵ ਅਪਡੇਟਸ ਲਈ ਜੁੜੇ ਰਹੋ ।

LIVE

Key Events
Entertainment Live: ਮਸ਼ਹੂਰ ਅਦਾਕਾਰ ਦੇ ਦੇਹਾਂਤ ਦੀ ਬੱਚਿਆਂ ਨੂੰ ਨਹੀਂ ਖਬਰ, ਸਲਮਾਨ ਖਾਨ ਨਾਲ ਮਿਲੀ ਅਰਾਧਿਆ ਬੱਚਨ ਸਣੇ ਅਹਿਮ ਖਬਰਾਂ

Background

Entertainment News Live Today:  ਮਨੋਰੰਜਨ ਜਗਤ ਵਿੱਚ ਉਸ ਸਮੇਂ ਸੋਗ ਦੀ ਲਹਿਰ ਦੌੜ ਗਈ ਜਦੋਂ ਮਸ਼ਹੂਰ ਅਦਾਕਾਰ ਵਿਕਾਸ ਸੇਠੀ ਨੇ ਇਸ ਦੁਨੀਆ ਨੂੰ ਹਮੇਸ਼ਾ-ਹਮੇਸ਼ਾ ਲਈ ਅਲਵਿਦਾ ਕਹਿ ਦਿੱਤਾ। ਦੱਸ ਦੇਈਏ ਕਿ 'ਕਿਉਂਕਿ ਸਾਸ ਭੀ ਕਭੀ ਬਹੂ ਥੀ' ਦੇ ਸਟਾਰ ਵਿਕਾਸ ਸੇਠੀ ਦੀ 8 ਸਤੰਬਰ ਨੂੰ ਨੀਂਦ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ। ਅਦਾਕਾਰ ਦੇ ਜਾਣ ਨਾਲ ਟੀਵੀ ਅਤੇ ਫਿਲਮ ਇੰਡਸਟਰੀ ਨੂੰ ਵੱਡਾ ਝਟਕਾ ਲੱਗਾ। ਪਰਿਵਾਰ ਅਤੇ ਫਿਲਮੀ ਸਿਤਾਰਿਆਂ ਦੇ ਨਾਲ-ਨਾਲ ਪ੍ਰਸ਼ੰਸਕ ਵੀ ਹਾਲੇ ਤੱਕ ਇਸ ਸਦਮੇ ਤੋਂ ਬਾਹਰ ਨਹੀਂ ਆ ਸਕੇ ਹਨ। ਇਸ ਵਿਚਾਲੇ ਇੱਕ ਹੈਰਾਨ ਕਰਨ ਵਾਲਾ ਖੁਲਾਸਾ ਹੋਇਆ ਹੈ।

ਦਰਅਸਲ, ਅਦਾਕਾਰ ਦਾ ਪਰਿਵਾਰ ਇਸ ਸਮੇਂ ਡੂੰਘੇ ਸਦਮੇ ਵਿੱਚੋਂ ਗੁਜ਼ਰ ਰਿਹਾ ਹੈ। ਉਸ ਦੀ ਪਤਨੀ ਜਾਹਨਵੀ ਲਗਾਤਾਰ ਸੋਸ਼ਲ ਮੀਡੀਆ 'ਤੇ ਪੋਸਟ ਸ਼ੇਅਰ ਕਰ ਰਹੀ ਹੈ, ਜਿਸ 'ਚ ਉਨ੍ਹਾਂ ਪਤੀ ਨੂੰ ਯਾਦ ਕਰਦੇ ਹੋਏ ਦਿਲ ਦਾ ਦਰਦ ਜ਼ਾਹਰ ਕੀਤਾ ਹੈ। ਜਾਹਨਵੀ ਨੇ ਹੁਣੇ ਜਿਹੇ ਇੱਕ ਇੰਟਰਵਿਊ ਵਿੱਚ ਵਿਕਾਸ ਸੇਠੀ ਦੀ ਮੌਤ 'ਤੇ ਕਈ ਹੈਰਾਨ ਕਰਨ ਵਾਲੇ ਖੁਲਾਸੇ ਕੀਤੇ ਹਨ।

Read More: Amitabh-Aishwarya: ਅਮਿਤਾਭ ਬੱਚਨ ਨੇ ਭਰੀ ਮਹਿਫਲ 'ਚ ਨੂੰਹ ਐਸ਼ਵਰਿਆ ਨੂੰ ਝਿੜਕਿਆ, ਬੋਲੇ- 'ਆਰਾਧਿਆ ਵਰਗਾ ਵਿਵਹਾਰ ਕਰਨਾ ਬੰਦ ਕਰੋ', ਵੀਡੀਓ ਵਾਇਰਲ

ਵਿਕਾਸ ਦੀ ਮੌਤ ਤੋਂ ਬਾਅਦ ਪਤਨੀ ਪਹੁੰਚ ਗਈ ਸੀ ਹਸਪਤਾਲ 

ਜਾਹਨਵੀ ਨੇ ਖੁਲਾਸਾ ਕੀਤਾ ਹੈ ਕਿ ਪਤੀ ਦੀ ਮੌਤ ਤੋਂ ਬਾਅਦ ਉਨ੍ਹਾਂ ਦੀ ਕੀ ਹਾਲਤ ਹੈ। ਉਨ੍ਹਾਂ ਨੇ ਦੱਸਿਆ ਹੈ ਕਿ ਵਿਕਾਸ ਦੀ ਮੌਤ ਤੋਂ ਬਾਅਦ ਉਹ ਕਾਫੀ ਸੰਘਰਸ਼ ਕਰ ਰਹੀ ਹੈ। ਇੰਨਾ ਹੀ ਨਹੀਂ ਹਾਲ ਹੀ 'ਚ ਉਨ੍ਹਾਂ ਦੀ ਤਬੀਅਤ ਇੰਨੀ ਵਿਗੜ ਗਈ ਸੀ ਕਿ ਉਨ੍ਹਾਂ ਨੂੰ ਹਸਪਤਾਲ 'ਚ ਭਰਤੀ ਕਰਵਾਉਣਾ ਪਿਆ ਸੀ। ਦਰਅਸਲ, ਜਾਹਨਵੀ ਦਾ ਬਲੱਡ ਪ੍ਰੈਸ਼ਰ ਘੱਟ ਗਿਆ ਸੀ ਅਤੇ ਫਿਰ ਉਸ ਨੂੰ ਇਲਾਜ ਲਈ ਦਾਖਲ ਕਰਵਾਉਣਾ ਪਿਆ। ਹਾਲਾਂਕਿ, ਬਾਅਦ ਵਿੱਚ ਉਸਨੇ ਹਿੰਮਤ ਇਕੱਠੀ ਕੀਤੀ ਤਾਂ ਜੋ ਉਹ ਆਪਣੇ ਜੁੜਵਾਂ ਬੱਚਿਆਂ ਦੀ ਦੇਖਭਾਲ ਕਰ ਸਕੇ। ਹੁਣ ਜਾਹਨਵੀ ਆਪਣੇ ਬੱਚਿਆਂ ਦੀ ਖ਼ਾਤਰ ਖੁਦ ਨੂੰ ਮਜ਼ਬੂਤ ​​ਕਰਨ ਦੀ ਕੋਸ਼ਿਸ਼ ਕਰ ਰਹੀ ਹੈ।

ਬੱਚਿਆਂ ਨੂੰ ਇਸ ਗੱਲ ਦੀ ਨਹੀਂ ਖਬਰ...

ਉਨ੍ਹਾਂ ਨੇ ਇਕ ਹੋਰ ਹੈਰਾਨ ਕਰਨ ਵਾਲਾ ਖੁਲਾਸਾ ਕੀਤਾ ਹੈ। ਵਿਕਾਸ ਸੇਠੀ ਦੀ ਪਤਨੀ ਨੇ ਖੁਲਾਸਾ ਕੀਤਾ ਹੈ ਕਿ ਉਨ੍ਹਾਂ ਦੇ ਬੱਚਿਆਂ ਨੂੰ ਨਹੀਂ ਪਤਾ ਕਿ ਉਨ੍ਹਾਂ ਦੇ ਪਿਤਾ ਇਸ ਦੁਨੀਆ 'ਚ ਨਹੀਂ ਰਹੇ। ਉਨ੍ਹਾਂ ਨੇ ਆਪਣੇ ਬੱਚਿਆਂ ਨੂੰ ਦੱਸਿਆ ਹੈ ਕਿ ਉਨ੍ਹਾਂ ਦੇ ਪਿਤਾ ਉਨ੍ਹਾਂ ਲਈ ਖਿਡੌਣੇ ਅਤੇ ਤੋਹਫ਼ੇ ਖਰੀਦਣ ਗਏ ਹਨ। ਜਾਹਨਵੀ ਨੇ ਇਹ ਵੀ ਦੱਸਿਆ ਹੈ ਕਿ ਵਿਕਾਸ ਵਿੱਤੀ ਸਮੱਸਿਆਵਾਂ ਨਾਲ ਜੂਝ ਰਿਹਾ ਸੀ। ਉਸਨੂੰ ਸ਼ਰਾਬ ਅਤੇ ਨਸ਼ੀਲੇ ਪਦਾਰਥਾਂ ਦੀ ਲਤ ਵੀ ਸੀ ਜਿਸ ਨਾਲ ਉਨ੍ਹਾਂ ਨੇ ਲੜਾਈ ਲੜੀ। ਇਸ ਤੋਂ ਇਲਾਵਾ ਵਿਕਾਸ ਨੂੰ ਲੰਬੇ ਸਮੇਂ ਤੋਂ ਕੰਮ ਨਹੀਂ ਮਿਲ ਰਿਹਾ ਸੀ, ਜਿਸ ਕਾਰਨ ਲੋਕਾਂ ਨੇ ਉਸ ਨੂੰ ਵਾਰ-ਵਾਰ ਇਹ ਮਹਿਸੂਸ ਕਰਵਾਇਆ ਕਿ ਉਸ ਦਾ ਕਰੀਅਰ ਖਤਮ ਹੋ ਰਿਹਾ ਹੈ। ਲੋਕ ਉਸ ਦੇ ਨਸ਼ੇ ਬਾਰੇ ਉਸ ਨਾਲ ਬੇਰਹਿਮੀ ਨਾਲ ਗੱਲਾਂ ਕਰਦੇ ਸਨ। ਹਾਲਾਂਕਿ ਉਹ ਇਨ੍ਹਾਂ ਸਾਰੀਆਂ ਗੱਲਾਂ 'ਤੇ ਕਾਬੂ ਪਾ ਚੁੱਕੇ ਸੀ।

22:07 PM (IST)  •  07 Oct 2024

Entertainment Live: Punjabi Singer Accident: ਮਸ਼ਹੂਰ ਪੰਜਾਬੀ ਗਾਇਕ ਦੀ ਗੱਡੀ ਦੀ ਟਰੈਕਟਰ-ਟਰਾਲੀ ਨਾਲ ਜ਼ਬਰਦਸਤ ਟੱਕਰ, 2 ਦੀ ਮੌਤ, 4 ਗੰਭੀਰ ਜ਼ਖਮੀ

Punjabi Singer Accident: ਪੰਜਾਬੀ ਸੰਗੀਤ ਜਗਤ ਤੋਂ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ। ਜਿਸ ਨਾਲ ਪ੍ਰਸ਼ੰਸਕਾਂ ਨੂੰ ਵੱਡਾ ਝਟਕਾ ਲੱਗਾ ਹੈ। ਦਰਅਸਲ, ਪੰਜਾਬ ਤੋਂ ਭਿਆਨਕ ਸੜਕ ਹਾਦਸੇ ਦੀ ਖਬਰ ਨੇ ਸਾਹਮਣੇ ਆਉਂਦੇ ਹੀ ਤਰਥੱਲੀ ਮਚਾ ਦਿੱਤੀ ਹੈ। ਦੱਸ ਦੇਈਏ ਕਿ ਹਰਿਆਣਾ-ਹੁਸ਼ਿਆਰਪੁਰ ਮੁੱਖ ਮਾਰਗ ‘ਤੇ ਪਿੰਡ ਬਾਗਪੁਰ ਨੇੜੇ ਗਾਇਕ ਭੁਪਿੰਦਰ ਬੱਬਲ ਦੇ ਸੰਗੀਤ ਗਰੁੱਪ ਦੀ ਟੈਂਪੂ-ਟਰੈਵਲ ਗੱਡੀ ਸੜਕ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਹਾਦਸੇ ਨੇ ਮਨੋਰੰਜਨ ਜਗਤ ਨੂੰ ਅੰਦਰ ਤੱਕ ਹਿੱਲਾ ਕੇ ਰੱਖ ਦਿੱਤਾ ਹੈ। 

Read MOre: Punjabi Singer Accident: ਮਸ਼ਹੂਰ ਪੰਜਾਬੀ ਗਾਇਕ ਦੀ ਗੱਡੀ ਦੀ ਟਰੈਕਟਰ-ਟਰਾਲੀ ਨਾਲ ਜ਼ਬਰਦਸਤ ਟੱਕਰ, 2 ਦੀ ਮੌਤ, 4 ਗੰਭੀਰ ਜ਼ਖਮੀ

21:06 PM (IST)  •  07 Oct 2024

Entertainment Live Today: Emraan Hashmi Injured: ਮਸ਼ਹੂਰ ਅਦਾਕਾਰ ਇਮਰਾਨ ਹਾਸ਼ਮੀ ਨਾਲ ਵਾਪਰਿਆ ਹਾਦਸਾ, ਗਰਦਨ 'ਤੇ ਲੱਗੀ ਭਿਆਨਕ ਸੱਟ

Emraan Hashmi Injured: ਬਾਲੀਵੁੱਡ ਅਦਾਕਾਰ ਇਮਰਾਨ ਹਾਸ਼ਮੀ ਨੂੰ ਗੰਭੀਰ ਸੱਟਾਂ ਲੱਗੀਆਂ ਹਨ। ਹੈਦਰਾਬਾਦ ਵਿੱਚ ਇੱਕ ਫਿਲਮ ਦੇ ਐਕਸ਼ਨ ਸੀਨ ਦੀ ਸ਼ੂਟਿੰਗ ਦੌਰਾਨ ਇਮਰਾਨ ਨੂੰ ਇਹ ਸੱਟਾਂ ਲੱਗੀਆਂ। ਖਬਰ ਹੈ ਕਿ ਇਮਰਾਨ ਫਿਲਮ Godachari 2 ਦੇ ਸੈੱਟ 'ਤੇ ਆਪਣੇ ਸਟੰਟ ਖੁਦ ਕਰ ਰਹੇ ਸੀ। ਇਸ ਦੌਰਾਨ ਉਨ੍ਹਾਂ ਨੂੰ ਸੱਟਾਂ ਲੱਗ ਗਈਆਂ।

Read MOre: Emraan Hashmi Injured: ਮਸ਼ਹੂਰ ਅਦਾਕਾਰ ਇਮਰਾਨ ਹਾਸ਼ਮੀ ਨਾਲ ਵਾਪਰਿਆ ਹਾਦਸਾ, ਗਰਦਨ 'ਤੇ ਲੱਗੀ ਭਿਆਨਕ ਸੱਟ

19:59 PM (IST)  •  07 Oct 2024

Entertainment Live: Shocking Revelation: ਕਪੂਰ ਖਾਨਦਾਨ ਦੀ ਧੀ ਨੇ ਮਾਂ ਸਾਹਮਣੇ ਕੀਤੀ ਅਜਿਹੀ ਹਰਕਤ, ਮਸ਼ਹੂਰ ਅਦਾਕਾਰ ਨੂੰ ਸ਼ਰੇਆਮ ਕੀਤਾ ਕਿੱਸ

Shocking Revelation: ਮਸ਼ਹੂਰ ਅਦਾਕਾਰਾ ਕਰਿਸ਼ਮਾ ਕਪੂਰ ਨੇ 90 ਦੇ ਦਹਾਕੇ ਵਿੱਚ ਖੂਬ ਨਾਂਅ ਕਮਾਇਆ। ਕਪੂਰ ਪਰਿਵਾਰ 'ਚ ਪੈਦਾ ਹੋਣ ਕਾਰਨ ਉਨ੍ਹਾਂ ਨੇ ਐਕਟਿੰਗ 'ਚ ਆਪਣਾ ਕਰੀਅਰ ਬਣਾਇਆ। ਦੱਸ ਦੇਈਏ ਕਿ ਕਰਿਸ਼ਮਾ ਨੇ 16 ਸਾਲ ਦੀ ਉਮਰ 'ਚ ਫਿਲਮ 'ਪ੍ਰੇਮ ਕੈਦੀ' ਨਾਲ ਬਾਲੀਵੁੱਡ 'ਚ ਡੈਬਿਊ ਕੀਤਾ ਸੀ। ਇਸ ਦੇ ਲਈ ਉਨ੍ਹਾਂ ਆਪਣੀ ਪੜ੍ਹਾਈ ਵੀ ਅੱਧ ਵਿਚਾਲੇ ਛੱਡ ਦਿੱਤੀ ਸੀ। ਇਸ ਫਿਲਮ ਨੇ ਬਾਕਸ ਆਫਿਸ 'ਤੇ ਚੰਗਾ ਪ੍ਰਦਰਸ਼ਨ ਕੀਤਾ ਅਤੇ ਇਸ ਤੋਂ ਬਾਅਦ ਉਨ੍ਹਾਂ ਨੇ ਕਦੇ ਪਿੱਛੇ ਮੁੜ ਕੇ ਨਹੀਂ ਦੇਖਿਆ। ਇਸ ਤੋਂ ਬਾਅਦ ਉਨ੍ਹਾਂ ਇੱਕ ਤੋਂ ਬਾਅਦ ਇੱਕ ਕਈ ਹਿੱਟ ਫਿਲਮਾਂ ਵਿੱਚ ਕੰਮ ਕੀਤਾ। 

Read MOre: Shocking Revelation: ਕਪੂਰ ਖਾਨਦਾਨ ਦੀ ਧੀ ਨੇ ਮਾਂ ਸਾਹਮਣੇ ਕੀਤੀ ਅਜਿਹੀ ਹਰਕਤ, ਮਸ਼ਹੂਰ ਅਦਾਕਾਰ ਨੂੰ ਸ਼ਰੇਆਮ ਕੀਤਾ ਕਿੱਸ

18:14 PM (IST)  •  07 Oct 2024

Entertainment Live Today: Heart Attack: 'ਰਾਮ' ਦਾ ਕਿਰਦਾਰ ਨਿਭਾਉਂਦੇ ਹੋਏ ਮਸ਼ਹੂਰ ਹਸਤੀ ਨੂੰ ਆਇਆ ਹਾਰਟ ਅਟੈਕ, ਹਰ ਪਾਸੇ ਛਾਇਆ ਮਾਤਮ

Heart Attack: ਦਿੱਲੀ ਦੇ ਸ਼ਾਹਦਰਾ ਇਲਾਕੇ 'ਚ ਰਾਮਲੀਲਾ ਦੇ ਮੰਚਨ ਦੌਰਾਨ ਬਹੁਤ ਹੀ ਹੈਰਾਨੀਜਨਕ ਘਟਨਾ ਵਾਪਰੀ। ਜਿਸ ਨਾਲ ਪ੍ਰੋਗਰਾਮ ਵਿਚਾਲੇ ਮਾਤਮ ਛਾ ਗਿਆ। ਦਰਅਸਲ, ਝਿਲਮਿਲ ਰਾਮਲੀਲਾ ਕਮੇਟੀ ਦੇ ਮੈਂਬਰ ਅਤੇ ਪਿਛਲੇ 35 ਸਾਲਾਂ ਤੋਂ ਭਗਵਾਨ ‘ਰਾਮ’ ਦੀ ਭੂਮਿਕਾ ਨਿਭਾਅ ਰਹੇ ਸੁਸ਼ੀਲ ਕੌਸ਼ਿਕ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਇਹ ਘਟਨਾ ਉਦੋਂ ਵਾਪਰੀ ਜਦੋਂ ਰਾਮਲੀਲਾ ਵਿੱਚ ਸੀਤਾ ਸਵਯੰਵਰ ਦਾ ਦ੍ਰਿਸ਼ ਚੱਲ ਰਿਹਾ ਸੀ। ਭਗਵਾਨ ਰਾਮ ਦੀ ਭੂਮਿਕਾ ਨਿਭਾਅ ਰਹੇ ਸੁਸ਼ੀਲ ਕੌਸ਼ਿਕ ਆਪਣੇ ਡਾਇਲਾਗ ਬੋਲਦੇ ਹੋਏ ਸਟੇਜ ਤੋਂ ਵਾਪਸ ਚਲੇ ਗਏ ਅਤੇ ਉੱਥੇ ਹੀ ਡਿੱਗ ਪਏ। ਇਸ ਨਾਲ ਅੱਧ ਵਿਚਾਲੇ ਮਾਤਮ ਛਾ ਗਿਆ। 

Read More: Heart Attack: 'ਰਾਮ' ਦਾ ਕਿਰਦਾਰ ਨਿਭਾਉਂਦੇ ਹੋਏ ਮਸ਼ਹੂਰ ਹਸਤੀ ਨੂੰ ਆਇਆ ਹਾਰਟ ਅਟੈਕ, ਹਰ ਪਾਸੇ ਛਾਇਆ ਮਾਤਮ

17:37 PM (IST)  •  07 Oct 2024

Entertainment Live: Amitabh-Aishwarya: ਅਮਿਤਾਭ ਬੱਚਨ ਨੇ ਭਰੀ ਮਹਿਫਲ 'ਚ ਨੂੰਹ ਐਸ਼ਵਰਿਆ ਨੂੰ ਝਿੜਕਿਆ, ਬੋਲੇ- 'ਆਰਾਧਿਆ ਵਰਗਾ ਵਿਵਹਾਰ ਕਰਨਾ ਬੰਦ ਕਰੋ', ਵੀਡੀਓ ਵਾਇਰਲ

Amitabh Bachchan On Aishwarya Rai Bachchan: ਐਸ਼ਵਰਿਆ ਰਾਏ ਅਤੇ ਅਭਿਸ਼ੇਕ ਬੱਚਨ ਦੇ ਪਰਿਵਾਰ ਵਿਚਾਲੇ ਲਗਾਤਾਰ ਤਕਰਾਰ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਅਫਵਾਹਾਂ ਹਨ ਕਿ ਐਸ਼ਵਰਿਆ ਅਤੇ ਅਭਿਸ਼ੇਕ ਦਾ ਤਲਾਕ ਹੋ ਰਿਹਾ ਹੈ। ਦਰਅਸਲ, ਇਹ ਅਫਵਾਹਾਂ ਉਦੋਂ ਫੈਲਣੀਆਂ ਸ਼ੁਰੂ ਹੋ ਗਈਆਂ ਸਨ ਜਦੋਂ ਅੰਬਾਨੀ ਪਰਿਵਾਰ ਦੇ ਵਿਆਹ 'ਚ ਦੋਵੇਂ ਪਤੀ ਅਤੇ ਪਤਨੀ ਵੱਖਰੇ ਤੌਰ 'ਤੇ ਪਹੁੰਚੇ ਸਨ। ਇਸ ਤੋਂ ਬਾਅਦ ਸਾਰੇ ਇਵੈਂਟਸ 'ਚ ਐਸ਼ਵਰਿਆ ਬੇਟੀ ਆਰਾਧਿਆ ਨਾਲ ਨਜ਼ਰ ਆਈ ਅਤੇ ਬੱਚਨ ਪਰਿਵਾਰ ਨਾਲ ਨਹੀਂ ਨਜ਼ਰ ਆਈ।

Read MOre: Amitabh-Aishwarya: ਅਮਿਤਾਭ ਬੱਚਨ ਨੇ ਭਰੀ ਮਹਿਫਲ 'ਚ ਨੂੰਹ ਐਸ਼ਵਰਿਆ ਨੂੰ ਝਿੜਕਿਆ, ਬੋਲੇ- 'ਆਰਾਧਿਆ ਵਰਗਾ ਵਿਵਹਾਰ ਕਰਨਾ ਬੰਦ ਕਰੋ', ਵੀਡੀਓ ਵਾਇਰਲ

Load More
New Update
Advertisement
Advertisement
Advertisement

ਟਾਪ ਹੈਡਲਾਈਨ

AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Punjab News: ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
Advertisement
ABP Premium

ਵੀਡੀਓਜ਼

ਕਿਸਾਨ ਅੰਦੋਲਨ ਬਾਰੇ ਹਰਜੀਤ ਗਰੇਵਾਲ ਦਾ ਵੱਡਾ ਬਿਆਨਕੇਂਦਰ ਸਰਕਾਰ ਦੀਆਂ ਨੀਤੀਆਂ ਨੂੰ ਲੈ ਕੇ ਚਰਨਜੀਤ ਸਿੰਘ ਚੰਨੀ ਦੇ ਵੱਡੇ ਖੁਲਾਸੇਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਦੇਖੀ ਨਹੀਂ ਜਾ ਰਹੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Punjab News: ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
Punjab Municipal Corporation Election Live Updates: ਸੂਬੇ ਦੀਆਂ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਦੀਆਂ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ
Punjab Municipal Corporation Election Live Updates: ਸੂਬੇ ਦੀਆਂ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਦੀਆਂ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Embed widget