Kangana Ranaut: ਚੋਣ ਮੈਦਾਨ ਵਿੱਚ ਉਤਰਣ 'ਤੇ ਬੋਲੀ ਕੰਗਨਾ ਰਣੌਤ, ਸ਼ਹਿਨਾਜ਼ ਗਿੱਲ ਨੇ ਪੰਜਾਬੀ ਲੁੱਕ 'ਚ ਖਿੱਚਿਆ ਧਿਆਨ ਸਣੇ ਅਹਿਮ ਖਬਰਾਂ
Entertainment News Live Today : ਬਾਲੀਵੁੱਡ ਤੋਂ ਪਾਲੀਵੁੱਡ ਅਤੇ ਹਾਲੀਵੁੱਡ ਤੱਕ ਸਾਰੀਆਂ ਤਾਜ਼ਾ ਖਬਰਾਂ ਲਈ ਸਾਡੇ ਨਾਲ ਜੁੜੋ। ਮਨੋਰੰਜਨ ਜਗਤ ਦੀਆਂ ਹਰ ਖਬਰਾਂ ਅਤੇ ਮਸ਼ਹੂਰ ਹਸਤੀਆਂ ਨਾਲ ਸਬੰਧਤ ਲਾਈਵ ਅਪਡੇਟਸ ਲਈ ਜੁੜੇ ਰਹੋ ।
Kriti-Pulkit First Holi Together: ਬਾਲੀਵੁੱਡ ਸਿਤਾਰੇ ਹੋਲੀ ਦਾ ਜਸ਼ਨ ਮਨਾਉਂਦੇ ਹੋਏ ਨਜ਼ਰ ਆ ਰਹੇ ਹਨ। ਹੋਲੀ ਦੀਆਂ ਤਸਵੀਰਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ।
Read More: Pulkit-Kriti Pics: ਵਿਆਹ ਤੋਂ ਬਾਅਦ ਕ੍ਰਿਤੀ-ਪੁਲਕਿਤ ਨੇ ਮਨਾਈ ਪਹਿਲੀ ਹੋਲੀ, ਪਿਆਰ ਦੇ ਰੰਗਾਂ 'ਚ ਰੰਗੀ ਨਵਵਿਆਹੀ ਜੋੜੀ
The 2024 Juno Awards Karan Aujla: ਪੰਜਾਬੀ ਗਾਇਕ ਕਰਨ ਔਜਲਾ ਇਨ੍ਹੀਂ ਦਿਨੀਂ ਵਿਦੇਸ਼ੀਆਂ ਵਿੱਚ ਪੰਜਾਬੀਆਂ ਦਾ ਨਾਂਅ ਚਮਕਾਉਂਦੇ ਹੋਏ ਨਜ਼ਰ ਆ ਰਹੇ ਹਨ। ਦੱਸ ਦੇਈਏ ਕਿ ਬੀਤੇ ਦਿਨੀਂ ਯਾਨੀ 24 ਮਾਰਚ ਨੂੰ ਕਲਾਕਾਰ ਵੱਲੋਂ ਯੂਨੋ ਅਵਾਰਡਸ ਵਿੱਚ ਪਰਫਾਰਮ ਕੀਤਾ ਗਿਆ। ਇਸਦੇ ਨਾਲ ਕਲਾਕਾਰ ਜੂਨੋਸ ਵਿੱਚ ਪਰਫਾਰਮ ਕਰਨ ਵਾਲੇ ਕਾਫੀ ਸਿਤਾਰਿਆਂ ਵਿੱਚ ਆਪਣਾ ਨਾਂਅ ਦਰਜ ਕਰ ਲਿਆ ਹੈ। ਕਲਾਕਾਰ ਵੱਲੋਂ ਇਸਦਾ ਇੱਕ ਵੀਡੀਓ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਸ਼ੇਅਰ ਕੀਤਾ ਗਿਆ ਹੈ। ਜਿਸ ਨੂੰ ਪ੍ਰਸ਼ੰਸਕਾਂ ਵੱਲੋਂ ਬੇਹੱਦ ਪਸੰਦ ਕੀਤਾ ਜਾ ਰਿਹਾ ਹੈ। ਇਸਦੇ ਨਾਲ ਹੀ ਔਜਲੇ ਨੂੰ ਲਗਾਤਾਰ ਵਧਾਈਆਂ ਮਿਲ ਰਹੀਆਂ ਹਨ।
Read More: Karan Aujla: ਕਰਨ ਔਜਲਾ ਨੇ ਵਧਾਇਆ ਪੰਜਾਬੀਆਂ ਦਾ ਮਾਣ, ਵਿਦੇਸ਼ 'ਚ ਇੰਝ ਚਮਕਾਇਆ ਨਾਂਅ
Bachchan Family Holika Dahan: ਐਸ਼ਵਰਿਆ ਰਾਏ ਦੇ ਬੱਚਨ ਪਰਿਵਾਰ ਨਾਲ ਤਕਰਾਰ ਦੀਆਂ ਖਬਰਾਂ ਲੰਬੇ ਸਮੇਂ ਤੋਂ ਸਾਹਮਣੇ ਆ ਰਹੀਆਂ ਹਨ। ਹਾਲਾਂਕਿ ਇਸ ਦੌਰਾਨ ਅਭਿਨੇਤਰੀ ਕਈ ਵਾਰ ਵੱਖ-ਵੱਖ ਮੌਕਿਆਂ 'ਤੇ ਬੱਚਨ ਪਰਿਵਾਰ ਨਾਲ ਨਜ਼ਰ ਆ ਚੁੱਕੀ ਹੈ।
Read More: Aishwarya Rai: ਐਸ਼ਵਰਿਆ ਰਾਏ ਨੇ ਬੱਚਨ ਪਰਿਵਾਰ ਨਾਲ ਮਨਾਇਆ ਹੋਲਿਕਾ ਦਹਨ, ਜਸ਼ਨ ਦੀਆਂ ਤਸਵੀਰਾਂ ਵਾਇਰਲ
Yami Gautam Holi Pics: ਇਸ ਸਾਲ ਹੋਲੀ ਦਾ ਤਿਉਹਾਰ ਕੱਲ ਯਾਨੀ 25 ਮਾਰਚ ਨੂੰ ਮਨਾਇਆ ਜਾਵੇਗਾ। ਅਜਿਹੇ 'ਚ ਅੱਜ ਤੋਂ ਹੀ ਆਮ ਲੋਕ ਹੀ ਨਹੀਂ ਬਲਕਿ ਬਾਲੀਵੁੱਡ ਸੈਲੇਬਸ ਵੀ ਰੰਗਾਂ ਦੇ ਤਿਉਹਾਰ ਦੇ ਦੀਵਾਨੇ ਹੋ ਗਏ ਹਨ।
Read More: Holi 2024: ਹੋਲੀ ਦੇ ਰੰਗਾਂ 'ਚ ਰੰਗੀ ਮਾਂ ਬਣਨ ਵਾਲੀ ਯਾਮੀ ਗੌਤਮ, ਚਿਹਰੇ 'ਤੇ ਗੁਲਾਲ ਲਗਾ ਕੇ ਸ਼ੇਅਰ ਕੀਤੀਆਂ ਤਸਵੀਰਾਂ
Shehnaaz Gill Pics: ਬਿੱਗ ਬੌਸ 13 ਫੇਮ ਅਤੇ ਅਦਾਕਾਰਾ ਸ਼ਹਿਨਾਜ਼ ਗਿੱਲ ਆਏ ਦਿਨ ਸੁਰਖੀਆਂ ਦਾ ਕੇਂਦਰ ਬਣੀ ਰਹਿੰਦੀ ਹੈ। ਉਹ ਆਪਣੇ ਸੋਸ਼ਲ ਮੀਡੀਆ ਹੈਂਡਲ ਰਾਹੀਂ ਫੈਨਜ਼ ਵਿਚਾਲੇ ਐਕਟਿਵ ਨਜ਼ਰ ਆਉਂਦੀ ਹੈ।
Read More: Shehnaaz Gill: ਸ਼ਹਿਨਾਜ਼ ਗਿੱਲ ਨੇ ਪੰਜਾਬੀ ਲੁੱਕ 'ਚ ਖਿੱਚਿਆ ਧਿਆਨ, ਫੈਨਜ਼ ਨੇ ਇਨ੍ਹਾਂ ਸ਼ਬਦਾਂ ਨਾਲ ਕੀਤੀ ਤਾਰੀਫ
BJP Candidates 5th List 2024: ਭਾਰਤੀ ਜਨਤਾ ਪਾਰਟੀ ਨੇ ਐਤਵਾਰ (24 ਮਾਰਚ) ਨੂੰ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਪੰਜਵੀਂ ਸੂਚੀ ਜਾਰੀ ਕਰ ਦਿੱਤੀ ਹੈ। ਇਸ ਵਿੱਚ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਨੂੰ ਵੀ ਟਿਕਟ ਦਿੱਤੀ ਗਈ ਹੈ। ਭਾਜਪਾ ਨੇ ਉਨ੍ਹਾਂ ਨੂੰ ਮੰਡੀ ਲੋਕ ਸਭਾ ਸੀਟ ਤੋਂ ਟਿਕਟ ਦਿੱਤੀ ਹੈ।
Read More: Kangana Ranaut: ਚੋਣ ਮੈਦਾਨ ਵਿੱਚ ਉਤਰਣ 'ਤੇ ਬੋਲੀ ਕੰਗਨਾ ਰਣੌਤ- ' ਭਰੋਸੇਮੰਦ ਲੋਕ ਸੇਵਕ ਬਣਨ ਦੀ ਕੋਸ਼ਿਸ਼ ਕਰਾਂਗੀ'
Balkaur Singh Sidhu Appeal To Fans: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਨਵਜੰਮਿਆ ਭਰਾ 'ਛੋਟਾ ਮੂਸੇਵਾਲਾ' ਆਪਣੇ ਘਰ ਪਿੰਡ ਮੂਸਾ ਵਿਖੇ ਹਵੇਲੀ 'ਚ ਪਹੁੰਚ ਚੁੱਕਿਆ ਹੈ। ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਵੱਲੋਂ ਘਰ ਵਾਪਸੀ ਤੋਂ ਪਹਿਲਾਂ ਗੁਰਦੁਆਰਾ ਸਾਹਿਬ 'ਚ ਵਾਹਿਗੁਰੂ ਦਾ ਸ਼ੁਕਰਾਨਾ ਅਦਾ ਕੀਤਾ ਗਿਆ। ਜਿਸ ਦੀਆਂ ਕਈ ਤਸਵੀਰਾਂ ਸੋਸ਼ਲ ਮੀਡੀਆ ਉੱਪਰ ਤੇਜ਼ੀ ਨਾਲ ਵਾਇਰਲ ਹੋਈਆਂ। ਇਨ੍ਹਾਂ ਤਸਵੀਰਾਂ ਵਿੱਚ ਚਰਨ ਕੌਰ ਆਪਣੇ ਨਵਜੰਮੇ ਪੁੱਤਰ ਨੂੰ ਚੱਕੇ ਹੋਏ ਨਜ਼ਰ ਆ ਰਹੀ ਹੈ। ਇਸ ਦੌਰਾਨ ਉਨ੍ਹਾਂ ਦੇ ਚਿਹਰਿਆਂ ਉੱਪਰ ਖੁਸ਼ੀ ਵੇਖਣ ਨੂੰ ਮਿਲੀ।
Read More: Sidhu Moose Wala: ਛੋਟੇ ਮੂਸੇਵਾਲਾ ਨੂੰ ਮਿਲਣ ਲਈ ਫੈਨਜ਼ ਨੂੰ ਸਵਾ ਮਹੀਨੇ ਕਰਨਾ ਪਏਗਾ ਇੰਤਜ਼ਾਰ, ਬਲਕੌਰ ਸਿੱਧੂ ਵੱਲੋਂ ਕੀਤੀ ਗਈ ਇਹ ਅਪੀਲ
ਪਿਛੋਕੜ
Entertainment News Live Today : ਭਾਰਤੀ ਜਨਤਾ ਪਾਰਟੀ ਨੇ ਐਤਵਾਰ (24 ਮਾਰਚ) ਨੂੰ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਪੰਜਵੀਂ ਸੂਚੀ ਜਾਰੀ ਕਰ ਦਿੱਤੀ ਹੈ। ਇਸ ਵਿੱਚ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਨੂੰ ਵੀ ਟਿਕਟ ਦਿੱਤੀ ਗਈ ਹੈ। ਭਾਜਪਾ ਨੇ ਉਨ੍ਹਾਂ ਨੂੰ ਮੰਡੀ ਲੋਕ ਸਭਾ ਸੀਟ ਤੋਂ ਟਿਕਟ ਦਿੱਤੀ ਹੈ।
ਕੰਗਨਾ ਰਣੌਤ ਨੇ ਟਿਕਟ ਮਿਲਣ ਤੋਂ ਬਾਅਦ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' 'ਤੇ ਇੱਕ ਪੋਸਟ ਸ਼ੇਅਰ ਕਰਕੇ ਖੁਸ਼ੀ ਜ਼ਾਹਰ ਕੀਤੀ। ਕੰਗਨਾ ਨੇ ਕਿਹਾ ਕਿ ਮੇਰੇ ਪਿਆਰੇ ਭਾਰਤ ਅਤੇ ਆਪਣੀ ਪਾਰਟੀ ਭਾਰਤੀ ਜਨਤਾ ਨੂੰ ਮੈਂ ਹਮੇਸ਼ਾ ਬਿਨਾਂ ਸ਼ਰਤ ਸਮਰਥਨ ਕੀਤਾ ਹੈ। ਅੱਜ ਭਾਜਪਾ ਦੀ ਉੱਚ ਲੀਡਰਸ਼ਿਪ ਨੇ ਮੈਨੂੰ ਮੇਰੀ ਜਨਮ ਭੂਮੀ ਹਿਮਾਚਲ ਪ੍ਰਦੇਸ਼ ਦੀ ਮੰਡੀ ਲੋਕ ਸਭਾ ਸੀਟ ਤੋਂ ਉਮੀਦਵਾਰ ਐਲਾਨ ਦਿੱਤਾ ਹੈ। ਇਸ ਪਿਆਰ ਅਤੇ ਭਰੋਸੇ ਲਈ ਮੈਂ ਭਾਜਪਾ ਹਾਈਕਮਾਂਡ ਦਾ ਧੰਨਵਾਦ ਕਰਦੀ ਹਾਂ।
ਉਨ੍ਹਾਂ ਨੇ ਇਹ ਵੀ ਕਿਹਾ ਕਿ ਮੈਂ ਅਧਿਕਾਰਤ ਤੌਰ 'ਤੇ ਪਾਰਟੀ ਵਿੱਚ ਸ਼ਾਮਲ ਹੋਣ ਲਈ ਸਨਮਾਨਿਤ ਅਤੇ ਉਤਸ਼ਾਹਿਤ ਮਹਿਸੂਸ ਕਰ ਰਹੀ ਹਾਂ। ਮੈਂ ਇੱਕ ਮਿਹਨਤੀ ਵਰਕਰ ਅਤੇ ਭਰੋਸੇਮੰਦ ਲੋਕ ਸੇਵਕ ਬਣਨ ਦੀ ਕੋਸ਼ਿਸ਼ ਕਰਾਂਗੀ।
ਭਾਜਪਾ ਨੇ 111 ਉਮੀਦਵਾਰਾਂ ਦਾ ਐਲਾਨ ਕੀਤਾ
ਭਾਜਪਾ ਨੇ ਐਤਵਾਰ ਨੂੰ ਕੁੱਲ 111 ਸੀਟਾਂ ਲਈ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ। ਇਸ ਸੂਚੀ ਵਿੱਚ ਪੱਛਮੀ ਬੰਗਾਲ ਦੀ ਤਮਲੂਕ ਸੀਟ ਤੋਂ ਜਸਟਿਸ ਅਭਿਜੀਤ ਗੰਗੋਪਾਧਿਆਏ ਨੂੰ ਵੀ ਉਮੀਦਵਾਰ ਬਣਾਇਆ ਗਿਆ ਹੈ, ਜਿਨ੍ਹਾਂ ਨੇ ਕੁਝ ਦਿਨ ਪਹਿਲਾਂ ਹਾਈ ਕੋਰਟ ਤੋਂ ਅਸਤੀਫਾ ਦੇ ਕੇ ਭਾਜਪਾ ਵਿੱਚ ਸ਼ਾਮਲ ਹੋ ਗਏ ਸਨ।
ਕਈ ਵੱਡੇ ਚਿਹਰਿਆਂ ਨੂੰ ਚੋਣ ਮੈਦਾਨ ਵਿੱਚ ਉਤਾਰਿਆ
ਇਸ ਤੋਂ ਇਲਾਵਾ ਉਮੀਦਵਾਰਾਂ ਦੀ ਸੂਚੀ ਜਾਰੀ ਹੋਣ ਤੋਂ ਕੁਝ ਘੰਟੇ ਪਹਿਲਾਂ ਕਾਂਗਰਸ ਛੱਡ ਕੇ ਭਾਜਪਾ ਵਿਚ ਸ਼ਾਮਲ ਹੋਏ ਕੁਰੂਕਸ਼ੇਤਰ ਦੇ ਸਾਬਕਾ ਸੰਸਦ ਮੈਂਬਰ ਨਵੀਨ ਜਿੰਦਲ ਨੂੰ ਵੀ ਟਿਕਟ ਦਿੱਤੀ ਗਈ ਹੈ। ਭਾਜਪਾ ਨੇ ਉਨ੍ਹਾਂ ਨੂੰ ਕੁਰੂਕਸ਼ੇਤਰ ਤੋਂ ਹੀ ਉਮੀਦਵਾਰ ਬਣਾਇਆ ਹੈ। ਇਸ ਸੂਚੀ 'ਚ ਕਈ ਹੋਰ ਵੱਡੇ ਨਾਂ ਅਤੇ ਖਾਸ ਚਿਹਰਿਆਂ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਸਾਬਕਾ ਕੇਂਦਰੀ ਰਾਜ ਮੰਤਰੀ ਡੀ ਪੁਰੰਡੇਸ਼ਵਰੀ ਨੂੰ ਵੀ ਆਂਧਰਾ ਪ੍ਰਦੇਸ਼ ਦੀ ਰਾਜਮੁੰਦਰੀ ਸੀਟ ਤੋਂ ਟਿਕਟ ਦਿੱਤੀ ਗਈ ਹੈ।
- - - - - - - - - Advertisement - - - - - - - - -