ਪੜਚੋਲ ਕਰੋ

Entertainment News LIVE: ਅਮਿਤਾਭ ਬੱਚਨ ਮਨਾ ਰਹੇ 81ਵਾਂ ਜਨਮਦਿਨ, ਹਿਮਾਂਸ਼ੀ ਖੁਰਾਣਾ ਨੇ ਸਲਮਾਨ ਖਾਨ 'ਤੇ ਲਾਏ ਗੰਭੀਰ ਇਲਜ਼ਾਮ, ਪੜ੍ਹੋ ਮਨੋਰੰਜਨ ਦੀਆਂ ਖਬਰਾਂ

Entertainment News Live Today : ਬਾਲੀਵੁੱਡ ਤੋਂ ਪਾਲੀਵੁੱਡ ਅਤੇ ਹਾਲੀਵੁੱਡ ਤੱਕ ਸਾਰੀਆਂ ਤਾਜ਼ਾ ਖਬਰਾਂ ਲਈ ਸਾਡੇ ਨਾਲ ਜੁੜੋ। ਮਨੋਰੰਜਨ ਜਗਤ ਦੀਆਂ ਹਰ ਖਬਰਾਂ ਅਤੇ ਮਸ਼ਹੂਰ ਹਸਤੀਆਂ ਨਾਲ ਸਬੰਧਤ ਲਾਈਵ ਅਪਡੇਟਸ ਲਈ ਜੁੜੇ ਰਹੋ..

LIVE

Key Events
Entertainment News LIVE: ਅਮਿਤਾਭ ਬੱਚਨ ਮਨਾ ਰਹੇ 81ਵਾਂ ਜਨਮਦਿਨ, ਹਿਮਾਂਸ਼ੀ ਖੁਰਾਣਾ ਨੇ ਸਲਮਾਨ ਖਾਨ 'ਤੇ ਲਾਏ ਗੰਭੀਰ ਇਲਜ਼ਾਮ, ਪੜ੍ਹੋ ਮਨੋਰੰਜਨ ਦੀਆਂ ਖਬਰਾਂ

Background

Entertainment News Today Latest Updates 11 October: ਅੱਜ ਅਸੀਂ ਤੁਹਾਡੇ ਲਈ ਲੈਕੇ ਆਏ ਹਾਂ ਮਨੋਰੰਜਨ ਜਗਤ ਨਾਲ ਜੁੜੀ ਹਰ ਅਪਡੇਟ। ਤੁਸੀਂ ਸਿਰਫ ਇੱਕ ਕਲਿੱਕ ਦੇ ਨਾਲ ਹੀ ਮਨੋਰੰਜਨ ਜਗਤ ਜਿਵੇਂ ਬਾਲੀਵੁੱਡ, ਪਾਲੀਵੁੱਡ, ਹਾਲੀਵੁੱਡ ਤੇ ਸਾਊਥ ਸਿਨੇਮਾ ਬਾਰੇ ਹਰ ਅਹਿਮ ਖਬਰ ਜਾਣ ਸਕਦੇ ਹੋ। ਬੱਸ ਇੱਕ ਕਲਿੱਕ ਦੇ ਨਾਲ ਜੁੜੋ ਏਬੀਪੀ ਸਾਂਝਾ ਦੇ ਲਾਈਵ ਨਾਲ। ਜਾਣੋ ਮਨੋਰੰਜਨ ਜਗਤ ਦੀ ਹਰ ਛੋਟੀ ਵੱਡੀ ਅਪਡੇਟ: 

ਅਨਮੋਲ ਕਵਾਤਰਾ ਦੇ ਸ਼ੋਅ 'ਚ ਪਹੁੰਚੀ ਹਿਮਾਂਸ਼ੀ ਖੁਰਾਣਾ, ਸਲਮਾਨ ਖਾਨ ਤੇ ਬਿੱਗ ਬੋਸ 'ਤੇ ਲਾਏ ਗੰਭੀਰ ਇਲਜ਼ਾਮ, ਦੇਖੋ ਵੀਡੀਓ

Himanshi Khurrana On Mental Health: ਬਿੱਗ ਬੌਸ ਦਾ 17ਵਾਂ ਸੀਜ਼ਨ 15 ਅਕਤੂਬਰ ਤੋਂ ਸ਼ੁਰੂ ਹੋਣ ਜਾ ਰਿਹਾ ਹੈ। ਹਰ ਵਾਰ ਦੀ ਤਰ੍ਹਾਂ ਇਸ ਸਾਲ ਵੀ ਸ਼ੋਅ ਨੂੰ ਲੈ ਕੇ ਖੂਬ ਰੌਣਕਾਂ ਹਨ। ਬਿੱਗ ਬੌਸ ਦੇ ਪ੍ਰੇਮੀ ਇਸ ਨਵੇਂ ਸੀਜ਼ਨ ਨੂੰ ਲੈ ਕੇ ਕਾਫੀ ਉਤਸ਼ਾਹਿਤ ਨਜ਼ਰ ਆ ਰਹੇ ਹਨ। ਇਸ ਦੌਰਾਨ ਬਿੱਗ ਬੌਸ ਦੀ ਸਾਬਕਾ ਪ੍ਰਤੀਯੋਗੀ ਹਿਮਾਂਸ਼ੀ ਖੁਰਾਣਾ ਨੇ ਸ਼ੋਅ ਨੂੰ ਲੈ ਕੇ ਕਈ ਹੈਰਾਨ ਕਰਨ ਵਾਲੇ ਖੁਲਾਸੇ ਕੀਤੇ ਹਨ। ਹਾਲ ਹੀ 'ਚ ਹਿਮਾਂਸ਼ੀ ਖੁਰਾਣਾ ਅਨਮੋਲ ਕਵਾਤਰਾ ਦੇ ਸ਼ੋਅ 'ਚ ਪਹੁੰਚੀ ਸੀ। ਇੱਥੇ ਪੋਡਕਾਸਟ ਦੌਰਾਨ ਹਿਮਾਂਸ਼ੀ ਨੇ ਸਲਮਾਨ ਖਾਨ 'ਤੇ ਗੰਭੀਰ ਇਲਜ਼ਾਮ ਲਗਾਏ। ਤਾਂ ਆਓ ਤੁਹਾਨੂੰ ਦੱਸਦੇ ਹਾਂ:

ਹਿਮਾਂਸ਼ੀ ਖੁਰਾਨਾ ਦੇ ਹੈਰਾਨ ਕਰਨ ਵਾਲੇ ਖੁਲਾਸੇ
ਬਿੱਗ ਬੌਸ 13 'ਚ ਨਜ਼ਰ ਆ ਚੁੱਕੀ ਹਿਮਾਂਸ਼ੀ ਖੁਰਾਣਾ ਨੇ ਸ਼ੋਅ ਦੀ ਮੇਜ਼ਬਾਨੀ 'ਤੇ ਗੰਭੀਰ ਦੋਸ਼ ਲਗਾਏ ਹਨ। ਉਸ ਨੇ ਦੱਸਿਆ ਕਿ ਇਸ ਸ਼ੋਅ ਤੋਂ ਬਾਅਦ ਉਹ ਬਹੁਤ ਮਾੜੇ ਦੌਰ 'ਚੋਂ ਲੰਘੀ ਹੈ। ਉਸਨੇ ਆਪਣੇ ਇੰਸਟਾਗ੍ਰਾਮ ਅਕਾਉਂਟ 'ਤੇ ਇੱਕ ਵੀਡੀਓ ਪੋਸਟ ਕੀਤਾ ਹੈ, ਜਿਸ ਵਿੱਚ ਉਹ ਇੱਕ ਪੌਡਕਾਸਟ ਵਿੱਚ ਆਪਣੀ ਮਾਨਸਿਕ ਸਿਹਤ ਬਾਰੇ ਗੱਲ ਕਰਦੀ ਨਜ਼ਰ ਆ ਰਹੀ ਹੈ।

ਉਸ ਨੇ ਕਿਹਾ ਕਿ 'ਬਿੱਗ ਬੌਸ 13 'ਚ ਹਿੱਸਾ ਲੈਣ ਤੋਂ ਬਾਅਦ ਮੈਂ ਬਹੁਤ ਚਿੰਤਤ ਮਹਿਸੂਸ ਕਰਨ ਲੱਗੀ। ਮੈਂ ਮਾਨਸਿਕ ਤੌਰ 'ਤੇ ਠੀਕ ਨਹੀਂ ਸੀ। ਮੇਰੀ ਜ਼ਿੰਦਗੀ ਵਿਚ ਸਭ ਕੁਝ ਠੀਕ ਚੱਲ ਰਿਹਾ ਸੀ, ਪਰ ਮੈਂ ਅਜੇ ਵੀ ਖੁਸ਼ ਨਹੀਂ ਸੀ। ਅੰਦਰੋਂ ਕੁਝ ਅਧੂਰਾ ਮਹਿਸੂਸ ਹੋ ਰਿਹਾ ਸੀ।

[blurb]

 
 
 
 
 
View this post on Instagram
 
 
 
 
 
 
 
 
 
 
 

A post shared by Himanshi Khurana 👑 (@iamhimanshikhurana)

[/blurb]

'ਮੈਂ ਆਪਣਾ ਧਿਆਨ ਅਧਿਆਤਮ ਵੱਲ ਮੋੜ ਲਿਆ'
ਅਦਾਕਾਰਾ ਅੱਗੇ ਕਹਿੰਦੀ ਹੈ ਕਿ ਫਿਰ ਮੈਂ ਇਸ ਬਾਰੇ ਆਪਣੀ ਟੀਮ ਨਾਲ ਗੱਲ ਕੀਤੀ। ਇੱਕ ਮਨੋਵਿਗਿਆਨੀ ਦੀ ਮਦਦ ਲਈ, ਪਰ ਕੁਝ ਵੀ ਕੰਮ ਨਾ ਕੀਤਾ। ਇਸ ਤੋਂ ਬਾਅਦ ਮੈਂ ਅਧਿਆਤਮਿਕਤਾ ਵੱਲ ਧਿਆਨ ਦਿੱਤਾ। ਅਜਿਹਾ ਕਰਨ ਤੋਂ ਬਾਅਦ ਮੈਨੂੰ ਹੌਲੀ-ਹੌਲੀ ਮੇਰੇ ਸਾਰੇ ਸਵਾਲਾਂ ਦੇ ਜਵਾਬ ਮਿਲਣ ਲੱਗੇ। ਹੁਣ ਮੈਂ ਪਹਿਲਾਂ ਨਾਲੋਂ ਬਿਹਤਰ ਮਹਿਸੂਸ ਕਰ ਰਹੀ ਹਾਂ।

'ਮੇਰੇ 'ਤੇ ਗਲਤ ਇਲਜ਼ਾਮ ਲਗਾਏ ਗਏ'
ਬਿੱਗ ਬੌਸ ਬਾਰੇ ਗੱਲ ਕਰਦੇ ਹੋਏ ਹਿਮਾਂਸ਼ੀ ਨੇ ਕਿਹਾ ਕਿ ਸ਼ੋਅ ਦੌਰਾਨ ਮੇਰੇ 'ਤੇ ਕਈ ਦੋਸ਼ ਲਾਏ ਗਏ ਸਨ। ਮੇਰੇ ਬਾਰੇ ਉਹ ਗੱਲਾਂ ਕਹੀਆਂ ਗਈਆਂ ਜੋ ਮੈਂ ਕਦੇ ਬੋਲੀਆਂ ਹੀ ਨਹੀਂ ਸੀ। ਸ਼ੋਅ 'ਚ ਇਸ ਤਰ੍ਹਾਂ ਦਿਖਾਇਆ ਗਿਆ ਸੀ ਜਿਵੇਂ ਮੈਂ ਲੋਕਾਂ ਨਾਲ ਖੁਦ ਲੜਦੀ ਹਾਂ। ਮੇਰੀ ਤਾਂ ਸਭ ਦੇ ਨਾਲ ਵਧੀਆ ਬਣਦੀ ਸੀ। ਪਰ ਫਿਰ ਵੀ ਜਾਣ ਬੁੱਝ ਕੇ ਮੇਰੀ ਇਮੇਜ ਖਰਾਬ ਕੀਤੀ ਗਈ।

ਸਲਮਾਨ ਖਾਨ ਤੇ ਬਿੱਗ ਬੌਸ 'ਤੇ ਲਗਾਏ ਗੰਭੀਰ ਇਲਜ਼ਾਮ
ਉਹ ਅੱਗੇ ਕਹਿੰਦੀ ਹੈ, 'ਜਦੋਂ ਵੀ ਮੈਂ ਆਪਣੇ ਵਿਚਾਰ ਪ੍ਰਗਟ ਕਰਨ ਦੀ ਕੋਸ਼ਿਸ਼ ਕੀਤੀ ਤਾਂ ਸ਼ੋਅ ਦੇ ਹੋਸਟ (ਸਲਮਾਨ ਖਾਨ) ਮੈਨੂੰ ਚੁੱਪ ਕਰਾਉਂਦੇ ਸਨ। ਮੈਂ ਉਦੋਂ ਚੁੱਪ ਰਹਿੰਦੀ ਸੀ ਕਿਉਂਕਿ ਮੈਂ ਉਸ ਸੀਨੀਆ ਕਲਾਕਾਰ ਦੀ ਇੱਜ਼ਤ ਕਰਦੀ ਸੀ। ਮੇਰੇ ਮਾਤਾ-ਪਿਤਾ ਨੇ ਮੈਨੂੰ ਹਮੇਸ਼ਾ ਸਿਖਾਇਆ ਹੈ ਕਿ ਜਦੋਂ ਵੱਡੇ ਗੱਲ ਕਰਦੇ ਹਨ, ਤਾਂ ਉਨ੍ਹਾਂ ਨੂੰ ਟੋਕਣਾ ਨਹੀਂ ਚਾਹੀਦਾ। ਮੈਂ ਉਸਨੂੰ ਇੱਜ਼ਤ ਦੇ ਰਹੀ ਸੀ ਪਰ ਉਸਨੇ ਮੈਨੂੰ ਹਮੇਸ਼ਾ ਗਲਤ ਦਿਖਾਇਆ।

21:19 PM (IST)  •  11 Oct 2023

Entertainment News Live Today: Archana Gautam: ਅਰਚਨਾ ਗੌਤਮ ਨੇ ਕਾਂਗਰਸ ਦਫਤਰ ਬਾਹਰ ਹੋਈ ਕੁੱਟਮਾਰ 'ਤੇ ਤੋੜੀ ਚੁੱਪੀ, ਫੁੱਟ-ਫੁੱਟ ਰੋਂਦੇ ਹੋਏ ਪ੍ਰਿਅੰਕਾ ਗਾਂਧੀ ਤੋਂ ਪੁੱਛੇ ਸਵਾਲ

Archana Gautam on Priyanka Gandhi: ਬਿੱਗ ਬੌਸ 16' ਫੇਮ ਅਰਚਨਾ ਗੌਤਮ ਫਿਲਹਾਲ 'ਖਤਰੋਂ ਕੇ ਖਿਲਾੜੀ 13' 'ਚ ਨਜ਼ਰ ਆ ਰਹੀ ਹੈ। ਅਰਚਨਾ 2021 ਵਿੱਚ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਈ ਸੀ, ਪਰ ਹਾਲ ਹੀ ਵਿੱਚ ਜਦੋਂ ਉਹ ਨਵੀਂ ਦਿੱਲੀ ਵਿੱਚ ਪਾਰਟੀ ਹੈੱਡਕੁਆਰਟਰ ਪਹੁੰਚੀ ਤਾਂ ਉਸ ਨਾਲ ਦੁਰਵਿਵਹਾਰ ਕੀਤਾ ਗਿਆ। ਉਸ ਦੇ ਪਿਤਾ ਵੀ ਉਸ ਦੇ ਨਾਲ ਸਨ। ਰਿਪੋਰਟ ਦੇ ਮੁਤਾਬਕ ਉਨ੍ਹਾਂ ਨੂੰ ਪਾਰਟੀ ਦਫ਼ਤਰ ਵਿੱਚ ਦਾਖ਼ਲ ਹੋਣ ਤੋਂ ਰੋਕਿਆ ਗਿਆ ਅਤੇ ਗੇਟ 'ਤੇ ਹੀ ਕੁੱਟਮਾਰ ਕੀਤੀ ਗਈ। ਉਸ ਦੌਰਾਨ ਅਰਚਨਾ ਗੌਤਮ ਨਾਲ ਬਦਸਲੂਕੀ ਕੀਤੀ ਗਈ। ਉਸ ਦੇ ਪਿਤਾ ਨਾਲ ਕੁੱਟਮਾਰ ਹੋਈ, ਜਿਸ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਅੱਗ ਵਾਂਗ ਵਾਇਰਲ ਹੋਇਆ। ਹੁਣ ਇਸ ਘਟਨਾ ਤੋਂ ਕੁਝ ਦਿਨ੍ਹਾਂ ਬਾਅਦ ਅਰਚਨਾ ਵੱਲੋਂ ਲਾਈਵ ਆ ਇਸ ਉੱਪਰ ਆਪਣੀ ਚੁੱਪੀ ਤੋੜੀ ਗਈ ਹੈ। 

Read More: Archana Gautam: ਅਰਚਨਾ ਗੌਤਮ ਨੇ ਕਾਂਗਰਸ ਦਫਤਰ ਬਾਹਰ ਹੋਈ ਕੁੱਟਮਾਰ 'ਤੇ ਤੋੜੀ ਚੁੱਪੀ, ਫੁੱਟ-ਫੁੱਟ ਰੋਂਦੇ ਹੋਏ ਪ੍ਰਿਅੰਕਾ ਗਾਂਧੀ ਤੋਂ ਪੁੱਛੇ ਸਵਾਲ

19:56 PM (IST)  •  11 Oct 2023

Entertainment News Live: Himanshi Khurana: ਹਿਮਾਂਸ਼ੀ ਖੁਰਾਣਾ ਨੇ ਲੰਬੇ ਸਮੇਂ ਬਾਅਦ ਕੀਤਾ ਹੈਰਾਨੀਜਨਕ ਖੁਲਾਸਾ, ਸਲਮਾਨ ਖਾਨ ਤੇ ਲਗਾਏ ਗੰਭੀਰ ਦੋਸ਼

Himanshi Khurrana On Mental Health: ਬਿੱਗ ਬੌਸ ਦਾ 17ਵਾਂ ਸੀਜ਼ਨ 15 ਅਕਤੂਬਰ ਤੋਂ ਸ਼ੁਰੂ ਹੋਣ ਜਾ ਰਿਹਾ ਹੈ। ਹਰ ਵਾਰ ਦੀ ਤਰ੍ਹਾਂ ਇਸ ਸਾਲ ਵੀ ਸ਼ੋਅ ਨੂੰ ਲੈ ਕੇ ਖੂਬ ਰੌਣਕਾਂ ਹਨ।

Read More: Himanshi Khurana: ਹਿਮਾਂਸ਼ੀ ਖੁਰਾਣਾ ਨੇ ਲੰਬੇ ਸਮੇਂ ਬਾਅਦ ਕੀਤਾ ਹੈਰਾਨੀਜਨਕ ਖੁਲਾਸਾ, ਸਲਮਾਨ ਖਾਨ ਤੇ ਲਗਾਏ ਗੰਭੀਰ ਦੋਸ਼

19:14 PM (IST)  •  11 Oct 2023

Entertainment News Live Today: Harbhajan Singh: ਹਰਭਜਨ ਸਿੰਘ ਨੂੰ ਕਰਨ ਔਜਲਾ ਦੇ ਗੀਤ ਦਾ ਚੜ੍ਹਿਆ ਖੁਮਾਰ, ਕ੍ਰਿਕਟਰ ਨੇ ਇੰਝ ਬੰਨ੍ਹੇ ਤਾਰੀਫ਼ਾ ਦੇ ਪੁੱਲ

Harbhajan Singh On Karan Aujla: ਭਾਰਤੀ ਕ੍ਰਿਕਟ ਟੀਮ ਦੇ ਮਹਾਨ ਖਿਡਾਰੀ ਹਰਭਜਨ ਸਿੰਘ ਕਿਸੇ ਪਛਾਣ ਦੇ ਮੋਹਤਾਜ ਨਹੀਂ ਹਨ। ਉਨ੍ਹਾਂ ਨੂੰ ਵਿਸ਼ਵ ਕ੍ਰਿਕਟ ਵਿੱਚ ਇੱਕ ਦਿੱਗਜ ਆਫ ਸਪਿਨਰ ਵਜੋਂ ਜਾਣਿਆ ਜਾਂਦਾ ਹੈ। ਜਲੰਧਰ ਵਿੱਚ ਜਨਮੇ ਹਰਭਜਨ ਸਿੰਘ ਪਹਿਲਾਂ ਟਰੱਕ ਡਰਾਈਵਰ ਬਣਨਾ ਚਾਹੁੰਦੇ ਸੀ। ਪਰ ਕਿਸਮਤ ਨੇ ਉਨ੍ਹਾਂ ਨੂੰ ਇੱਕ ਕ੍ਰਿਕਟਰ ਬਣਾਇਆ। ਇਨ੍ਹੀਂ ਦਿਨੀਂ ਭਲੇ ਹੀ ਹਰਭਜਨ ਸਿੰਘ ਖੇਡ ਦੇ ਮੈਦਾਨ ਤੋਂ ਦੂਰ ਹਨ ਅਤੇ ਲਾਈਮਲਾਈਟ ਵਿੱਚ ਘੱਟ ਨਜ਼ਰ ਆਉਂਦੇ ਹਨ। ਪਰ ਉਹ ਆਪਣੇ ਸੋਸ਼ਲ ਮੀਡੀਆ ਹੈਂਡਲ ਰਾਹੀਂ ਅਕਸਰ ਪ੍ਰਸ਼ੰਸਕਾਂ ਵਿਚਾਲੇ ਐਕਟਿਵ ਰਹਿੰਦੇ ਹਨ। ਹਾਲ ਹੀ ਵਿੱਚ ਸਾਬਕਾ ਖਿਡਾਰੀ ਨੂੰ ਪੰਜਾਬੀ ਗਾਇਕ ਕਰਨ ਔਜਲਾ ਦੀ ਤਾਰੀਫ ਕਰਦੇ ਹੋਏ ਵੇਖਿਆ ਗਿਆ। 

Read More: Harbhajan Singh: ਹਰਭਜਨ ਸਿੰਘ ਨੂੰ ਕਰਨ ਔਜਲਾ ਦੇ ਗੀਤ ਦਾ ਚੜ੍ਹਿਆ ਖੁਮਾਰ, ਕ੍ਰਿਕਟਰ ਨੇ ਇੰਝ ਬੰਨ੍ਹੇ ਤਾਰੀਫ਼ਾ ਦੇ ਪੁੱਲ

17:51 PM (IST)  •  11 Oct 2023

Entertainment News Live Today: Sidhu Moose Wala: ਸਿੱਧੂ ਮੂਸੇਵਾਲਾ ਕਤਲ ਮਾਮਲੇ ‘ਚ ਸਚਿਨ ਥਾਪਨ ਵੱਲੋਂ ਸਨਸਨੀਖੇਜ਼ ਖੁਲਾਸੇ, ਬੋਲਿਆ- 2021 ‘ਚ ਹੀ ਮਾਰਨ ਦਾ ਕੀਤਾ ਸੀ ਫੈਸਲਾ

Sachin Thapan on Sidhu Moose Wala: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਲਤ ਮਾਮਲੇ ਵਿੱਚ ਆਏ ਦਿਨ ਵੱਡੇ ਖੁਲਾਸੇ ਹੋ ਰਹੇ ਹਨ। ਇਸ ਵਿਚਾਲੇ ਹੁਣ ਕਲਾਕਾਰ ਦੇ ਕਤਲ ਦੀ ਸਾਜ਼ਿਸ਼ ਰਚਣ ਵਾਲੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਰਿਸ਼ਤੇਦਾਰ ਸਚਿਨ ਥਾਪਨ ਨੇ ਇੱਕ ਹੋਰ ਵੱਡਾ ਖੁਲਾਸਾ ਕੀਤਾ ਹੈ। ਜਿਸ ਨੂੰ ਸੁਣ ਹਰ ਕੋਈ ਹੈਰਾਨ ਹੈ। ਦਰਅਸਲ, ਹੁਣ ਸਚਿਨ ਥਾਪਨ ਨੇ ਖੁਲਾਸਾ ਕੀਤਾ ਹੈ ਕਿ ਲਾਰੈਂਸ ਬਿਸ਼ਨੋਈ ਨੇ ਸਾਲ 2021 ਵਿੱਚ ਸਿੱਧੂ ਮੂਸੇਵਾਲਾ ਦਾ ਕਤਲ ਕਰਨ ਦਾ ਫੈਸਲਾ ਕਰ ਲਿਆ ਸੀ। 

Read More: Sidhu Moose Wala: ਸਿੱਧੂ ਮੂਸੇਵਾਲਾ ਕਤਲ ਮਾਮਲੇ ‘ਚ ਸਚਿਨ ਥਾਪਨ ਵੱਲੋਂ ਸਨਸਨੀਖੇਜ਼ ਖੁਲਾਸੇ, ਬੋਲਿਆ- 2021 ‘ਚ ਹੀ ਮਾਰਨ ਦਾ ਕੀਤਾ ਸੀ ਫੈਸਲਾ

16:58 PM (IST)  •  11 Oct 2023

Entertainment News Live: Karan Aujla: ਕਰਨ ਔਜਲਾ- ਪਲਕ ਦੇ ਵਿਆਹ ਫੰਕਸ਼ਨ ਦੀਆਂ ਅਣਦੇਖੀਆਂ ਤਸਵੀਰਾਂ ਵਾਇਰਲ, ਵੇਖੋ ਪੰਜਾਬੀ ਗਾਇਕ ਦਾ ਪਤਨੀ ਨਾਲ Style

Karan Aujla- Palak Wedding Function Pictures Viral: ਪੰਜਾਬੀ ਗਾਇਕ ਕਰਨ ਔਜਲਾ ਕਿਸੇ ਪਛਾਣ ਦੇ ਮੋਹਤਾਜ ਨਹੀਂ ਹਨ। ਉਨ੍ਹਾਂ ਦੀ ਗਾਇਕੀ ਜਾਦੂ ਦੇਸ਼ ਹੀ ਨਹੀਂ ਸਗੋਂ ਵਿਦੇਸ਼ ਬੈਠੇ ਪੰਜਾਬੀਆਂ ਦਾ ਦਿਲ ਵੀ ਜਿੱਤਦਾ ਹੈ। 

Read More: Karan Aujla: ਕਰਨ ਔਜਲਾ- ਪਲਕ ਦੇ ਵਿਆਹ ਫੰਕਸ਼ਨ ਦੀਆਂ ਅਣਦੇਖੀਆਂ ਤਸਵੀਰਾਂ ਵਾਇਰਲ, ਵੇਖੋ ਪੰਜਾਬੀ ਗਾਇਕ ਦਾ ਪਤਨੀ ਨਾਲ Style

Load More
New Update
Advertisement
Advertisement
Advertisement

ਟਾਪ ਹੈਡਲਾਈਨ

CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
Advertisement
ABP Premium

ਵੀਡੀਓਜ਼

ਫਰੀਦਕੋਟ ਤੋਂ ਖਨੌਰੀ ਪਹੁੰਚਿਆ ਵੱਡਾ ਜੱਥਾ, Dhallewal ਨੂੰ ਦਿੱਤਾ ਸਮਰਥਨਖਨੌਰੀ ਬਾਰਡਰ ਤੋਂ ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਦਾ ਚੱਕਾ ਜਾਮ ਕਰਨ ਦਾ ਐਲਾਨSunil Jakhar ਦੇ ਬਿਆਨ 'ਤੇ Partap Bajwa ਦਾ ਪਲਟਵਾਰ!Raja Warring| Partap Bajwa| MC ਚੋਣਾਂ 'ਚ ਆਪ ਦੀ ਧੱਕੇਸ਼ਾਹੀ ਖਿਲਾਫ ਕਾਂਗਰਸ ਦਾ ਵੱਡਾ ਐਕਸ਼ਨ |

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
Weather Forecast: ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
Chhattisgarh High Court: ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
Diesel Vehicle Ban: ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
Embed widget