ਪੜਚੋਲ ਕਰੋ

Entertainment News LIVE: 'ਜਵਾਨ' ਦਾ ਜੋਸ਼ ਹੋਇਆ ਠੰਡਾ, ਜਲਦ ਹੀ ਇਸ OTT ਪਲੇਟਫਾਰਮ 'ਤੇ ਸਟ੍ਰੀਮ ਹੋਣ ਜਾ ਰਹੀ 'ਮਸਤਾਨੇ', ਪੜ੍ਹੋ ਮਨੋਰੰਜਨ ਦੀਆਂ ਖਬਰਾਂ

Entertainment News Live Today : ਬਾਲੀਵੁੱਡ ਤੋਂ ਪਾਲੀਵੁੱਡ ਅਤੇ ਹਾਲੀਵੁੱਡ ਤੱਕ ਸਾਰੀਆਂ ਤਾਜ਼ਾ ਖਬਰਾਂ ਲਈ ਸਾਡੇ ਨਾਲ ਜੁੜੋ। ਮਨੋਰੰਜਨ ਜਗਤ ਦੀਆਂ ਹਰ ਖਬਰਾਂ ਅਤੇ ਮਸ਼ਹੂਰ ਹਸਤੀਆਂ ਨਾਲ ਸਬੰਧਤ ਲਾਈਵ ਅਪਡੇਟਸ ਲਈ ਜੁੜੇ ਰਹੋ..

LIVE

Key Events
Entertainment News LIVE: 'ਜਵਾਨ' ਦਾ ਜੋਸ਼ ਹੋਇਆ ਠੰਡਾ, ਜਲਦ ਹੀ ਇਸ OTT ਪਲੇਟਫਾਰਮ 'ਤੇ ਸਟ੍ਰੀਮ ਹੋਣ ਜਾ ਰਹੀ 'ਮਸਤਾਨੇ', ਪੜ੍ਹੋ ਮਨੋਰੰਜਨ ਦੀਆਂ ਖਬਰਾਂ

Background

Entertainment News Today Latest Updates17 October: ਅੱਜ ਅਸੀਂ ਤੁਹਾਡੇ ਲਈ ਲੈਕੇ ਆਏ ਹਾਂ ਮਨੋਰੰਜਨ ਜਗਤ ਨਾਲ ਜੁੜੀ ਹਰ ਅਪਡੇਟ। ਤੁਸੀਂ ਸਿਰਫ ਇੱਕ ਕਲਿੱਕ ਦੇ ਨਾਲ ਹੀ ਮਨੋਰੰਜਨ ਜਗਤ ਜਿਵੇਂ ਬਾਲੀਵੁੱਡ, ਪਾਲੀਵੁੱਡ, ਹਾਲੀਵੁੱਡ ਤੇ ਸਾਊਥ ਸਿਨੇਮਾ ਬਾਰੇ ਹਰ ਅਹਿਮ ਖਬਰ ਜਾਣ ਸਕਦੇ ਹੋ। ਬੱਸ ਇੱਕ ਕਲਿੱਕ ਦੇ ਨਾਲ ਜੁੜੋ ਏਬੀਪੀ ਸਾਂਝਾ ਦੇ ਲਾਈਵ ਨਾਲ। ਜਾਣੋ ਮਨੋਰੰਜਨ ਜਗਤ ਦੀ ਹਰ ਛੋਟੀ ਵੱਡੀ ਅਪਡੇਟ:

ਸ਼ਾਹਰੁਖ ਖਾਨ ਦੀ 'ਜਵਾਨ ਦਾ 40ਵੇਂ ਦਿਨ ਜੋਸ਼ ਹੋਇਆ ਠੰਡਾ, ਛੇਵੇਂ ਸੋਮਵਾਰ ਕਿੰਗ ਖਾਨ ਦੀ ਫਿਲਮ ਨੇ ਕੀਤੀ ਮਹਿਜ਼ ਇੰਨੀਂ ਕਮਾਈ

Shah Rukh Khan Jawan: ਸ਼ਾਹਰੁਖ ਖਾਨ ਦੀ ਫਿਲਮ 'ਜਵਾਨ' ਆਪਣੀ ਰਿਲੀਜ਼ ਦੇ ਪਹਿਲੇ ਦਿਨ ਤੋਂ ਹੀ ਬਾਕਸ ਆਫਿਸ 'ਤੇ ਧਮਾਲਾਂ ਮਚਾ ਰਹੀ ਹੈ। ਰਿਲੀਜ਼ ਦੇ ਇੱਕ ਮਹੀਨੇ ਤੋਂ ਵੱਧ ਸਮੇਂ ਬਾਅਦ ਵੀ ਫਿਲਮ ਕਰੋੜਾਂ ਦੀ ਕਮਾਈ ਕਰ ਰਹੀ ਹੈ ਅਤੇ ਅਜਿਹਾ ਨਹੀਂ ਲੱਗਦਾ ਹੈ ਕਿ ਫਿਲਮ ਦੀ ਕਮਾਈ ਦੀ ਰਫਤਾਰ ਛੇਤੀ ਰੁਕਣ ਵਾਲੀ ਹੈ। ਆਓ ਜਾਣਦੇ ਹਾਂ 'ਜਵਾਨ' ਨੇ ਰਿਲੀਜ਼ ਦੇ 40ਵੇਂ ਦਿਨ ਕਿੰਨੇ ਕਰੋੜਾਂ ਦਾ ਕਾਰੋਬਾਰ ਕਰ ਲਿਆ ਹੈ।

'ਜਵਾਨ' ਨੇ ਰਿਲੀਜ਼ ਦੇ 40ਵੇਂ ਦਿਨ ਕਿੰਨੀ ਕਮਾਈ ਕੀਤੀ?
ਸ਼ਾਹਰੁਖ ਖਾਨ ਸਟਾਰਰ 'ਜਵਾਨ' ਨੇ ਬਾਕਸ ਆਫਿਸ 'ਤੇ ਕਮਾਈ ਦੇ ਸਾਰੇ ਰਿਕਾਰਡ ਤੋੜ ਦਿੱਤੇ ਹਨ ਅਤੇ ਹਰ ਦਿਨ ਨਵੇਂ ਰਿਕਾਰਡ ਕਾਇਮ ਕਰ ਰਹੀ ਹੈ। ਫਿਲਮ ਆਪਣੇ ਸ਼ੁਰੂਆਤੀ ਦਿਨ ਤੋਂ ਹੀ ਇਤਿਹਾਸ ਰਚ ਰਹੀ ਹੈ ਅਤੇ ਇਹ ਰੁਝਾਨ ਰੁਕਣ ਦਾ ਕੋਈ ਸੰਕੇਤ ਨਹੀਂ ਦੇ ਰਿਹਾ ਹੈ। 'ਜਵਾਨ' ਬਾਲੀਵੁੱਡ ਦੀ ਸਭ ਤੋਂ ਵੱਧ ਕਮਾਈ ਕਰਨ ਵਾਲੀ ਫਿਲਮ ਬਣ ਗਈ ਹੈ। ਫਿਲਮ ਦੇ ਰਿਲੀਜ਼ ਤੋਂ ਬਾਅਦ ਇਹ ਛੇਵਾਂ ਹਫਤਾ ਹੈ, ਪਰ ਇਹ ਬਾਕਸ ਆਫਿਸ 'ਤੇ ਹੌਲੀ ਹੋਣ ਦੇ ਕੋਈ ਸੰਕੇਤ ਨਹੀਂ ਦੇ ਰਹੀ ਹੈ ਅਤੇ ਲਗਾਤਾਰ ਕਰੋੜਾਂ ਦਾ ਕਾਰੋਬਾਰ ਕਰ ਰਹੀ ਹੈ। ਫਿਲਮ ਨੇ ਜਿੱਥੇ ਛੇਵੇਂ ਸ਼ੁੱਕਰਵਾਰ ਨੂੰ 4.79 ਕਰੋੜ ਰੁਪਏ ਦਾ ਕਾਰੋਬਾਰ ਕੀਤਾ, ਉੱਥੇ ਹੀ ਛੇਵੇਂ ਸ਼ਨੀਵਾਰ ਨੂੰ ਫਿਲਮ ਦੀ ਕਮਾਈ 1.55 ਕਰੋੜ ਰੁਪਏ ਰਹੀ। ਛੇਵੇਂ ਐਤਵਾਰ ਨੂੰ ਫਿਲਮ ਦੀ ਕਮਾਈ ਵਿੱਚ ਉਛਾਲ ਆਇਆ ਅਤੇ ਇਸ ਨੇ 2.13 ਕਰੋੜ ਰੁਪਏ ਦਾ ਕਾਰੋਬਾਰ ਕੀਤਾ। ਹੁਣ ਫਿਲਮ ਦੀ ਰਿਲੀਜ਼ ਦੇ 40ਵੇਂ ਦਿਨ ਛੇਵੇਂ ਸੋਮਵਾਰ ਦੀ ਕਮਾਈ ਦੇ ਸ਼ੁਰੂਆਤੀ ਅੰਕੜੇ ਆ ਗਏ ਹਨ।

ਰਿਪੋਰਟ ਦੇ ਅਨੁਸਾਰ, 'ਜਵਾਨ' ਨੇ ਆਪਣੀ ਰਿਲੀਜ਼ ਦੇ 40ਵੇਂ ਦਿਨ ਯਾਨੀ ਛੇਵੇਂ ਸੋਮਵਾਰ ਨੂੰ 60 ਲੱਖ ਰੁਪਏ ਦੀ ਕਮਾਈ ਕੀਤੀ ਹੈ।

ਇਸ ਨਾਲ 'ਜਵਾਨ' ਦੀ 40 ਦਿਨਾਂ ਦੀ ਕੁਲ ਕਲੈਕਸ਼ਨ 636.31 ਕਰੋੜ ਰੁਪਏ ਹੋ ਗਿਆ ਹੈ।

'ਜਵਾਨ' ਹੁਣ 650 ਕਰੋੜ ਤੋਂ ਇੰਚ ਦੂਰ ਹੈ
'ਜਵਾਨ' ਨੇ ਘਰੇਲੂ ਬਾਕਸ ਆਫਿਸ 'ਤੇ ਇਤਿਹਾਸ ਰਚ ਦਿੱਤਾ ਹੈ। ਫਿਲਮ ਨੇ 635 ਕਰੋੜ ਰੁਪਏ ਤੋਂ ਵੱਧ ਦੀ ਕਮਾਈ ਕੀਤੀ ਹੈ। ਦਿਲਚਸਪ ਗੱਲ ਇਹ ਹੈ ਕਿ ਹਾਲ ਹੀ 'ਚ ਰਿਲੀਜ਼ ਹੋਈਆਂ ਕਈ ਫਿਲਮਾਂ ਵੀ 'ਜਵਾਨ' ਬਾਕਸ ਆਫਿਸ 'ਤੇ ਹਿਲਾ ਦੇਣ 'ਚ ਅਸਫਲ ਰਹੀਆਂ ਹਨ। ਹਾਲਾਂਕਿ 40ਵੇਂ ਦਿਨ ਫਿਲਮ ਦੀ ਕਮਾਈ 'ਚ ਗਿਰਾਵਟ ਆਈ ਹੈ। ਇਸ ਦੇ ਬਾਵਜੂਦ ਉਮੀਦ ਹੈ ਕਿ 'ਜਵਾਨ' ਜਲਦ ਹੀ 650 ਕਰੋੜ ਦਾ ਅੰਕੜਾ ਪਾਰ ਕਰ ਲਵੇਗੀ। 

20:56 PM (IST)  •  17 Oct 2023

Entertainment News Live Today: Deepak Dhillon: ਪੰਜਾਬੀ ਗਾਇਕਾ ਦੀਪਕ ਢਿੱਲੋਂ ਨੇ ਨਸ਼ਿਆਂ ਖਿਲਾਫ ਚੁੱਕੀ ਆਵਾਜ਼, ਬੋਲੀ- ਲੋਕ ਵੀ ਦੇਣ ਪੁਲਿਸ ਦਾ ਸਾਥ

Deepak Dhillon on Anti Drug Campaign: ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਵੱਲੋਂ ਨਸ਼ਾ ਵਿਰੋਧੀ ਮੁਹਿੰਮ ਨੂੰ ਲੈ ਹਰ ਪਾਸੇ ਸੁਰਖੀਆਂ ਤੇਜ਼ ਹੋ ਗਈਆਂ ਹਨ। ਇਸ ਵਿੱਚ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਦੇ ਨਾਲ-ਨਾਲ ਪੰਜਾਬੀ ਸਿਨੇਮਾ ਜਗਤ ਨਾਲ ਜੁੜੇ ਸਿਤਾਰੇ ਵੀ ਅਹਿਮ ਭੂਮਿਕਾ ਨਿਭਾ ਰਹੇ ਹਨ। ਦਰਅਸਲ, ਪੰਜਾਬੀ ਸਿਨੇਮਾ ਜਗਤ ਦੇ ਸਿਤਾਰਿਆਂ ਵੱਲੋਂ ਨਸ਼ਾ ਵਿਰੋਧੀ ਮੁਹਿੰਮ ਲਈ ਪੰਜਾਬ ਸਰਕਾਰ ਅਤੇ ਪੁਲਿਸ ਦਾ ਸਾਥ ਦੇਣ ਦੀ ਅਪੀਲ ਕੀਤੀ ਜਾ ਰਹੀ ਹੈ। ਅਦਾਕਾਰ ਗੱਗੂ ਗਿੱਲ, ਸੋਨੂੰ ਸੂਦ, ਗਾਇਕ ਰਣਜੀਤ ਬਾਵਾ ਅਤੇ ਅੰਮ੍ਰਿਤ ਮਾਣ ਤੋਂ ਬਾਅਦ ਹੁਣ ਪੰਜਾਬੀ ਗਾਇਕਾ ਦੀਪਕ ਢਿੱਲੋਂ ਨੇ ਵੀ ਇਸ ਖਿਲਾਫ ਆਪਣੀ ਆਵਾਜ਼ ਬੁਲੰਦ ਕੀਤੀ ਹੈ। 

Read More: Deepak Dhillon: ਪੰਜਾਬੀ ਗਾਇਕਾ ਦੀਪਕ ਢਿੱਲੋਂ ਨੇ ਨਸ਼ਿਆਂ ਖਿਲਾਫ ਚੁੱਕੀ ਆਵਾਜ਼, ਬੋਲੀ- ਲੋਕ ਵੀ ਦੇਣ ਪੁਲਿਸ ਦਾ ਸਾਥ

20:27 PM (IST)  •  17 Oct 2023

Prince Kanwaljit Singh: ਪ੍ਰਿੰਸ ਕੰਵਲਜੀਤ ਨੇ ਨਸ਼ਿਆਂ ਵਿਰੁੱਧ ਬੁਲੰਦ ਕੀਤੀ ਆਵਾਜ਼, ਨਸ਼ਾ ਪੀੜਤਾਂ ਨੂੰ ਮੁਫ਼ਤ ਸਹਾਇਤਾ ਲੈਣ ਦੀ ਕੀਤੀ ਅਪੀਲ

Prince Kanwaljit Singh on Anti Drug Campaign: ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਵੱਲੋਂ ਨਸ਼ਾ ਵਿਰੋਧੀ ਮੁਹਿੰਮ ਨੂੰ ਲੈ ਹਰ ਪਾਸੇ ਸੁਰਖੀਆਂ ਤੇਜ਼ ਹੋ ਗਈਆਂ ਹਨ। ਇਸ ਵਿੱਚ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਦੇ ਨਾਲ-ਨਾਲ ਪੰਜਾਬੀ ਸਿਨੇਮਾ ਜਗਤ ਨਾਲ ਜੁੜੇ ਸਿਤਾਰੇ ਵੀ ਅਹਿਮ ਭੂਮਿਕਾ ਨਿਭਾ ਰਹੇ ਹਨ। ਦਰਅਸਲ, ਪੰਜਾਬੀ ਸਿਨੇਮਾ ਜਗਤ ਦੇ ਸਿਤਾਰਿਆਂ ਵੱਲੋਂ ਨਸ਼ਾ ਵਿਰੋਧੀ ਮੁਹਿੰਮ ਲਈ ਪੰਜਾਬ ਸਰਕਾਰ ਅਤੇ ਪੁਲਿਸ ਦਾ ਸਾਥ ਦੇਣ ਦੀ ਅਪੀਲ ਕੀਤੀ ਜਾ ਰਹੀ ਹੈ। ਅਦਾਕਾਰ ਗੱਗੂ ਗਿੱਲ, ਸੋਨੂੰ ਸੂਦ, ਗਾਇਕ ਰਣਜੀਤ ਬਾਵਾ ਅਤੇ ਅੰਮ੍ਰਿਤ ਮਾਣ ਤੋਂ ਬਾਅਦ ਹੁਣ ਅਦਾਕਾਰ ਪ੍ਰਿੰਸ ਕੰਵਲਜੀਤ ਨੇ ਵੀ ਇਸ ਖਿਲਾਫ ਆਪਣੀ ਆਵਾਜ਼ ਬੁਲੰਦ ਕੀਤੀ ਹੈ। 

Read More: Prince Kanwaljit Singh: ਪ੍ਰਿੰਸ ਕੰਵਲਜੀਤ ਨੇ ਨਸ਼ਿਆਂ ਵਿਰੁੱਧ ਬੁਲੰਦ ਕੀਤੀ ਆਵਾਜ਼, ਨਸ਼ਾ ਪੀੜਤਾਂ ਨੂੰ ਮੁਫ਼ਤ ਸਹਾਇਤਾ ਲੈਣ ਦੀ ਕੀਤੀ ਅਪੀਲ

19:15 PM (IST)  •  17 Oct 2023

Entertainment News Live: National Film Awards 2023 Winners: ਵਹੀਦਾ ਰਹਿਮਾਨ ਨੂੰ ਦਾਦਾ ਸਾਹਿਬ ਫਾਲਕੇ ਅਵਾਰਡ ਨਾਲ ਕੀਤਾ ਗਿਆ ਸਨਮਾਨਿਤ, ਇਨ੍ਹਾਂ ਹਸਤੀਆਂ ਨੇ ਜਿੱਤੇ ਇਹ ਖਿਤਾਬ

69th National Film Awards Winners: 69ਵਾਂ ਰਾਸ਼ਟਰੀ ਫਿਲਮ ਪੁਰਸਕਾਰ ਸਮਾਰੋਹ ਅੱਜ ਦਿੱਲੀ ਦੇ ਵਿਗਿਆਨ ਭਵਨ ਵਿੱਚ ਆਯੋਜਿਤ ਕੀਤਾ ਗਿਆ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਅੱਜ ਉਨ੍ਹਾਂ ਕਲਾਕਾਰਾਂ ਨੂੰ ਸਨਮਾਨਿਤ ਕੀਤਾ ਜਿਨ੍ਹਾਂ ਨੇ 2021 ਵਿੱਚ ਸਿਨੇਮਾ ਵਿੱਚ ਉਨ੍ਹਾਂ ਦੇ ਸਰਵੋਤਮ ਯੋਗਦਾਨ ਲਈ ਪੁਰਸਕਾਰ ਜਿੱਤੇ। ਦਿੱਗਜ ਅਦਾਕਾਰਾ ਵਹੀਦਾ ਰਹਿਮਾਨ ਦਾਦਾ ਸਾਹਿਬ ਫਾਲਕੇ ਨਾਲ ਸਨਮਾਨਿਤ ਕੀਤਾ ਗਿਆ। 

Read More: National Film Awards 2023 Winners: ਵਹੀਦਾ ਰਹਿਮਾਨ ਨੂੰ ਦਾਦਾ ਸਾਹਿਬ ਫਾਲਕੇ ਅਵਾਰਡ ਨਾਲ ਕੀਤਾ ਗਿਆ ਸਨਮਾਨਿਤ, ਇਨ੍ਹਾਂ ਹਸਤੀਆਂ ਨੇ ਜਿੱਤੇ ਇਹ ਖਿਤਾਬ

18:33 PM (IST)  •  17 Oct 2023

Entertainment News Live Today: 69th National Film Awards: ਆਲੀਆ ਭੱਟ ਦੇ ਖਾਸ ਪਲ ਨੂੰ ਰਣਬੀਰ ਕਪੂਰ ਨੇ ਕੈਮਰੇ 'ਚ ਕੀਤਾ ਕੈਦ, ਪਤਨੀ ਦੀ ਕਾਮਯਾਬੀ ਤੇ ਇੰਝ ਜਤਾਈ ਖੁਸ਼ੀ

69th National Film Awards: ਅੱਜ ਯਾਨੀ 17 ਅਕਤੂਬਰ ਨੂੰ ਦਿੱਲੀ ਵਿੱਚ ਰਾਸ਼ਟਰੀ ਫਿਲਮ ਪੁਰਸਕਾਰ (69th National Film Awards) ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਦੇਸ਼ ਦੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਜੇਤੂਆਂ ਨੂੰ ਪ੍ਰਸ਼ੰਸਾ ਪੱਤਰ ਅਤੇ ਮੈਡਲ ਦਿੱਤੇ। ਇਸ ਦੌਰਾਨ ਬਾਲੀਵੁੱਡ ਅਦਾਕਾਰਾ ਆਲੀਆ ਭੱਟ ਨੂੰ ਫਿਲਮ 'ਗੰਗੂਬਾਈ ਕਾਠੀਆਵਾੜੀ' ਲਈ ਨੈਸ਼ਨਲ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਜਦੋਂ ਆਲੀਆ ਸਟੇਜ 'ਤੇ ਪਹੁੰਚੀ ਤਾਂ ਉਸ ਦੇ ਪਤੀ ਅਤੇ ਅਭਿਨੇਤਾ ਰਣਬੀਰ ਕਪੂਰ ਅਦਾਕਾਰਾ ਨੂੰ ਕੈਮਰੇ 'ਚ ਕੈਦ ਕਰਦੇ ਨਜ਼ਰ ਆਏ।

Read More: 69th National Film Awards: ਆਲੀਆ ਭੱਟ ਦੇ ਖਾਸ ਪਲ ਨੂੰ ਰਣਬੀਰ ਕਪੂਰ ਨੇ ਕੈਮਰੇ 'ਚ ਕੀਤਾ ਕੈਦ, ਪਤਨੀ ਦੀ ਕਾਮਯਾਬੀ ਤੇ ਇੰਝ ਜਤਾਈ ਖੁਸ਼ੀ 

17:46 PM (IST)  •  17 Oct 2023

Entertainment News Live: Bigg Boss 17: ਬਿੱਗ ਬੌਸ ਘਰ 'ਚ ਹੋਇਆ ਕਲੇਸ਼, ਅਭਿਸ਼ੇਕ-ਅਰੁਣ ਦੀ ਹੱਥੋਪਾਈ ਦਾ ਸਵਾਦ ਲੈਂਦੇ ਨਜ਼ਰ ਆਏ ਮੈਂਬਰ

Bigg Boss 17: 'ਬਿੱਗ ਬੌਸ 17' ਦੀ ਸ਼ੁਰੂਆਤ ਹੋ ਚੁੱਕੀ ਹੈ ਅਤੇ ਇਸ ਦੇ ਨਾਲ ਹੀ ਘਰ ਵਾਲਿਆਂ 'ਚ ਝਗੜੇ ਵੀ ਸ਼ੁਰੂ ਹੋ ਗਏ ਹਨ। ਟੀਵੀ ਦੇ ਸਭ ਤੋਂ ਚਰਚਿਤ ਅਤੇ ਵਿਵਾਦਿਤ ਰਿਐਲਿਟੀ ਸ਼ੋਅ ਬਿੱਗ ਬੌਸ ਦਾ 17ਵਾਂ ਸੀਜ਼ਨ ਵੀ ਕਾਫੀ ਮਜ਼ੇਦਾਰ ਹੋਣ ਵਾਲਾ ਹੈ। ਇਸ ਵਾਰ ਸ਼ੋਅ ਦੇ ਅੰਦਰ ਕਈ ਮਸ਼ਹੂਰ ਹਸਤੀਆਂ ਵੇਖਣ ਨੂੰ ਮਿਲ ਰਹੀਆਂ ਹਨ।

Read More: Bigg Boss 17: ਬਿੱਗ ਬੌਸ ਘਰ 'ਚ ਹੋਇਆ ਕਲੇਸ਼, ਅਭਿਸ਼ੇਕ-ਅਰੁਣ ਦੀ ਹੱਥੋਪਾਈ ਦਾ ਸਵਾਦ ਲੈਂਦੇ ਨਜ਼ਰ ਆਏ ਮੈਂਬਰ 

Load More
New Update
Advertisement
Advertisement
Advertisement

ਟਾਪ ਹੈਡਲਾਈਨ

Water Tank Collapsed: ਮਥੁਰਾ 'ਚ ਦਰਦਨਾਕ ਹਾਦਸਾ, ਹਲਕੀ ਬਾਰਿਸ਼ 'ਚ ਤਾਸ਼ ਦੇ ਪੱਤਿਆਂ ਵਾਂਗ ਡਿੱਗੀ ਪਾਣੀ ਦੀ ਟੈਂਕੀ, 2 ਮੌਤਾਂ, 11 ਜ਼ਖਮੀ
Water Tank Collapsed: ਮਥੁਰਾ 'ਚ ਦਰਦਨਾਕ ਹਾਦਸਾ, ਹਲਕੀ ਬਾਰਿਸ਼ 'ਚ ਤਾਸ਼ ਦੇ ਪੱਤਿਆਂ ਵਾਂਗ ਡਿੱਗੀ ਪਾਣੀ ਦੀ ਟੈਂਕੀ, 2 ਮੌਤਾਂ, 11 ਜ਼ਖਮੀ
Sports Breaking: ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਇਨ੍ਹਾਂ 6 ਦਿੱਗਜ ਖਿਡਾਰੀਆਂ ਨੇ ਸੰਨਿਆਸ ਦਾ ਕੀਤਾ ਐਲਾਨ
Sports Breaking: ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਇਨ੍ਹਾਂ 6 ਦਿੱਗਜ ਖਿਡਾਰੀਆਂ ਨੇ ਸੰਨਿਆਸ ਦਾ ਕੀਤਾ ਐਲਾਨ
SSY: ਕਰੋੜਪਤੀ ਬਣੇਗੀ ਬੇਟੀ, ਇਸ ਸਕੀਮ 'ਚ ਹਰ ਸਾਲ 1 ਲੱਖ ਰੁਪਏ ਨਿਵੇਸ਼ ਕਰੋ!
SSY: ਕਰੋੜਪਤੀ ਬਣੇਗੀ ਬੇਟੀ, ਇਸ ਸਕੀਮ 'ਚ ਹਰ ਸਾਲ 1 ਲੱਖ ਰੁਪਏ ਨਿਵੇਸ਼ ਕਰੋ!
Weight Loss: ਯੋਗਾ ਜਾਂ ਕਸਰਤ! ਦੋਵਾਂ ਵਿੱਚੋਂ ਕਿਸ ਨਾਲ ਤੇਜ਼ੀ ਨਾਲ ਘਟਦਾ ਭਾਰ? ਸਿਹਤ ਮਾਹਿਰ ਤੋਂ ਜਾਣੋ ਕਿਹੜਾ ਬੈਸਟ
Weight Loss: ਯੋਗਾ ਜਾਂ ਕਸਰਤ! ਦੋਵਾਂ ਵਿੱਚੋਂ ਕਿਸ ਨਾਲ ਤੇਜ਼ੀ ਨਾਲ ਘਟਦਾ ਭਾਰ? ਸਿਹਤ ਮਾਹਿਰ ਤੋਂ ਜਾਣੋ ਕਿਹੜਾ ਬੈਸਟ
Advertisement
ABP Premium

ਵੀਡੀਓਜ਼

Amritpal Advocate | ਅੰਮ੍ਰਿਤਪਾਲ ਸਿੰਘ ਦੇ ਵਕੀਲ ਦਾ ਵੱਡਾ ਖ਼ੁਲਾਸਾ - 'ਚੋਣਾਂ ਲੜ੍ਹਨ ਬਾਰੇ ਅਜੇ ਕੋਈ ਫ਼ੈਸਲਾ ਨਹੀਂ'Ravneet Bittu On CM Mann | 'ਮੁੱਖ ਮੰਤਰੀ,ਓਹਦੀ Wife ,ਭੈਣ ਤੇ ਪਰਿਵਾਰ ਨੂੰ ਵੋਟਾਂ ਲਈ ਗਲੀ ਗਲੀ ਫ਼ਿਰਨਾ ਪੈ ਰਿਹਾ'Ravneet bittu on Amritpal | 'ਅੱਤਵਾਦੀ ਲਈ ਕੋਈ ਜਗ੍ਹਾ ਨਹੀਂ...'ਅੰਮ੍ਰਿਤਪਾਲ ਬਾਰੇ ਕੀ ਬੋਲ ਗਏ ਰਵਨੀਤ ਬਿੱਟੂਤਬਾਹ ਹੋਣ ਦੀ ਕਗਾਰ 'ਤੇ ਚੰਡੀਗੜ੍ਹ ਦੀ ਮਸ਼ਹੂਰ ਮਾਰਕਿਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Water Tank Collapsed: ਮਥੁਰਾ 'ਚ ਦਰਦਨਾਕ ਹਾਦਸਾ, ਹਲਕੀ ਬਾਰਿਸ਼ 'ਚ ਤਾਸ਼ ਦੇ ਪੱਤਿਆਂ ਵਾਂਗ ਡਿੱਗੀ ਪਾਣੀ ਦੀ ਟੈਂਕੀ, 2 ਮੌਤਾਂ, 11 ਜ਼ਖਮੀ
Water Tank Collapsed: ਮਥੁਰਾ 'ਚ ਦਰਦਨਾਕ ਹਾਦਸਾ, ਹਲਕੀ ਬਾਰਿਸ਼ 'ਚ ਤਾਸ਼ ਦੇ ਪੱਤਿਆਂ ਵਾਂਗ ਡਿੱਗੀ ਪਾਣੀ ਦੀ ਟੈਂਕੀ, 2 ਮੌਤਾਂ, 11 ਜ਼ਖਮੀ
Sports Breaking: ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਇਨ੍ਹਾਂ 6 ਦਿੱਗਜ ਖਿਡਾਰੀਆਂ ਨੇ ਸੰਨਿਆਸ ਦਾ ਕੀਤਾ ਐਲਾਨ
Sports Breaking: ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਇਨ੍ਹਾਂ 6 ਦਿੱਗਜ ਖਿਡਾਰੀਆਂ ਨੇ ਸੰਨਿਆਸ ਦਾ ਕੀਤਾ ਐਲਾਨ
SSY: ਕਰੋੜਪਤੀ ਬਣੇਗੀ ਬੇਟੀ, ਇਸ ਸਕੀਮ 'ਚ ਹਰ ਸਾਲ 1 ਲੱਖ ਰੁਪਏ ਨਿਵੇਸ਼ ਕਰੋ!
SSY: ਕਰੋੜਪਤੀ ਬਣੇਗੀ ਬੇਟੀ, ਇਸ ਸਕੀਮ 'ਚ ਹਰ ਸਾਲ 1 ਲੱਖ ਰੁਪਏ ਨਿਵੇਸ਼ ਕਰੋ!
Weight Loss: ਯੋਗਾ ਜਾਂ ਕਸਰਤ! ਦੋਵਾਂ ਵਿੱਚੋਂ ਕਿਸ ਨਾਲ ਤੇਜ਼ੀ ਨਾਲ ਘਟਦਾ ਭਾਰ? ਸਿਹਤ ਮਾਹਿਰ ਤੋਂ ਜਾਣੋ ਕਿਹੜਾ ਬੈਸਟ
Weight Loss: ਯੋਗਾ ਜਾਂ ਕਸਰਤ! ਦੋਵਾਂ ਵਿੱਚੋਂ ਕਿਸ ਨਾਲ ਤੇਜ਼ੀ ਨਾਲ ਘਟਦਾ ਭਾਰ? ਸਿਹਤ ਮਾਹਿਰ ਤੋਂ ਜਾਣੋ ਕਿਹੜਾ ਬੈਸਟ
Kidney Health : ਘੱਟ ਨਮਕ ਖਾਣ ਨਾਲ ਗੁਰਦੇ ਦੀਆਂ ਕੋਸ਼ਿਕਾਵਾਂ ਸਿਹਤਮੰਦ ਰਹਿੰਦੀਆਂ ਹਨ, ਜਾਣੋ ਕਿਵੇਂ
Kidney Health : ਘੱਟ ਨਮਕ ਖਾਣ ਨਾਲ ਗੁਰਦੇ ਦੀਆਂ ਕੋਸ਼ਿਕਾਵਾਂ ਸਿਹਤਮੰਦ ਰਹਿੰਦੀਆਂ ਹਨ, ਜਾਣੋ ਕਿਵੇਂ
Cricketer Retirement: ਜ਼ਿੰਬਾਬਵੇ ਦੌਰੇ ਤੋਂ ਪਹਿਲਾਂ ਕ੍ਰਿਕਟ ਪ੍ਰੇਮੀਆਂ ਨੂੰ ਵੱਡਾ ਝਟਕਾ, 6 ਖਿਡਾਰੀਆਂ ਨੇ ਸੰਨਿਆਸ ਦਾ ਕੀਤਾ ਐਲਾਨ  
ਜ਼ਿੰਬਾਬਵੇ ਦੌਰੇ ਤੋਂ ਪਹਿਲਾਂ ਕ੍ਰਿਕਟ ਪ੍ਰੇਮੀਆਂ ਨੂੰ ਵੱਡਾ ਝਟਕਾ, 6 ਖਿਡਾਰੀਆਂ ਨੇ ਸੰਨਿਆਸ ਦਾ ਕੀਤਾ ਐਲਾਨ  
Food Recipe: ਫੱਟੇ ਹੋਏ ਦੁੱਧ ਨੂੰ ਸੁੱਟਣ ਦੀ ਬਜਾਏ ਇੰਝ ਕਰੋ ਇਸਤੇਮਾਲ, ਘਰ ‘ਚ ਬਣ ਜਾਵੇਗੀ ਸੁਆਦਿਸ਼ਟ ਡਿਸ਼
Food Recipe: ਫੱਟੇ ਹੋਏ ਦੁੱਧ ਨੂੰ ਸੁੱਟਣ ਦੀ ਬਜਾਏ ਇੰਝ ਕਰੋ ਇਸਤੇਮਾਲ, ਘਰ ‘ਚ ਬਣ ਜਾਵੇਗੀ ਸੁਆਦਿਸ਼ਟ ਡਿਸ਼
Fashion Tips : ਗਰਮੀਆਂ 'ਚ ਤੁਹਾਨੂੰ ਨਹੀਂ ਆਵੇਗੀ ਬਦਬੂ, ਜਾਣੋ ਪਰਫਿਊਮ ਲਗਾਉਣ ਦਾ ਸਹੀ ਤਰੀਕਾ
Fashion Tips : ਗਰਮੀਆਂ 'ਚ ਤੁਹਾਨੂੰ ਨਹੀਂ ਆਵੇਗੀ ਬਦਬੂ, ਜਾਣੋ ਪਰਫਿਊਮ ਲਗਾਉਣ ਦਾ ਸਹੀ ਤਰੀਕਾ
Embed widget